ਪੰਜਾਬ

ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਆਉਣਗੇ ਨਤੀਜੇ 
ਚੰਡੀਗੜ੍ਹ, 16 ਮਾਰਚ : ਅੱਜ ਇਲੈਕਸ਼ਨ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਕੀਤੇ ਐਲਾਨ ਦੇ ਤਹਿਤ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ। ਦੱਸ ਦਈਏ ਕਿ ਪੰਜਾਬ ਵਿੱਚ ਕੁਲ 13 ਲੋਕ ਸਭਾ ਸੀਟਾਂ ਹਨ। ਇਸ ਦੇ ਨਾਲ ਹੀ ਕਮਿਸ਼ਨ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਦੀਆਂ ਗਤੀਵਿਧੀਆਂ 'ਤੇ ਵਿਸ਼ੇਸ਼ ਨਜ਼ਰ ਰੱਖ ਰਿਹਾ ਹੈ। ਸੂਬੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਅਤੇ ਸੁਰੱਖਿਆ ਬਲ ਦੇ ਜਵਾਨ ਵੀ ਤਾਇਨਾਤ ਰਹਿਣਗੇ। ਚੋਣ ਕਮਿਸ਼ਨ ਦੀ ਟੀਮ ਸੂਬੇ ਦੇ....
ਪ੍ਰਦੀਪ ਕਲੇਰ ਦਾ ਬਿਆਨ - ‘ਰਾਮ ਰਹੀਮ ਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਹੋਈ ਸੀ ਬੇਅਦਬੀ’, ਡੇਰਾ ਸਿਰਸਾ ਵੱਲੋਂ ਬੇਅਦਬੀ ਮਾਮਲੇ ’ਚ ਸਫਾਈ
ਚੰਡੀਗੜ੍ਹ, 16 ਮਾਰਚ : ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ। SIT ਨੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਗ੍ਰਿਫਤਾਰ ਕੀਤਾ ਸੀ। ਉਸ ਵੱਲੋਂ ਦਰਜ ਕਰਵਾਏ ਬਿਆਨਾਂ ਤੋਂ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਡੇਰੇ ਨਾਲ ਹਨੀਪ੍ਰੀਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਦੀਪ ਕਲੇਰ ਨੇ 26 ਫਰਵਰੀ ਨੂੰ....
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਵਿਦੇਸ਼ੀ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ
11 ਜਿੰਦਾ ਕਾਰਤੂਸਾਂ ਸਮੇਤ ਦੋ ਪਿਸਤੌਲ, ਹੁੰਡਈ ਔਰਾ ਕਾਰ ਬਰਾਮਦ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼-ਅਧਾਰਤ ਹੈਂਡਲਰਾਂ ਵੱਲੋਂ ਪੰਜਾਬ ਅਤੇ ਰਾਜਸਥਾਨ ‘ਚ ਵਿਰੋਧੀ ਗੈਂਗਸਟਰਾਂ ਦੀ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਅ ਗਿਆ ਸੀ: ਡੀਜੀਪੀ ਗੌਰਵ ਯਾਦਵ ਮੁਲਜ਼ਮ ਅੰਕਿਤ ਹਰਿਆਣਾ ਪੁਲਿਸ ਨੂੰ ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ਼ ਭੱਦਰ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਵਿੱਚ ਸੀ ਲੋੜੀਂਦਾ ਚੰਡੀਗੜ੍ਹ, 16 ਮਾਰਚ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ....
ਦੇਸ਼ ਭਰ ਵਿਚ ਆਪ ਦੇ ਪਸਾਰ ਵਾਸਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ : ਬਾਦਲ 
ਪੰਜਾਬ ਬਚਾਓ ਯਾਤਰਾ ਲੁਟੇਰਿਆਂ ਤੋਂ ਸੂਬੇ ਨੂੰ ਬਚਾਉਣ ਵਿਚ ਅਹਿਮ ਆਧਾਰ ਤਿਆਰ ਕਰ ਰਹੀ ਹੈ : ਸੁਖਬੀਰ ਸਿੰਘ ਬਾਦਲ ਮਲੋਟ, 15 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਬਚਾਓ ਯਾਤਰਾ ਪੰਜਾਬ ਨੂੰ ਆਮ ਆਦਮੀ ਪਾਰਟੀ (ਆਪ) ਦੇ ਨਾਂ ’ਤੇ ਲੁੱਟਣ ਵਾਲੇ ਲੁਟੇਰਿਆਂ ਤੋਂ ਸੂਬੇ ਨੂੰ ਬਚਾਉਣ ਵਿਚ ਅਹਿਮ ਆਧਾਰ ਤਿਆਰ ਕਰ ਰਹੀ ਹੈ ਅਤੇ ਕਿਹਾ ਕਿ ਦੇਸ਼ ਭਰ ਵਿਚ ਆਪ ਦੇ ਪਸਾਰ ਵਾਸਤੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਤੇ ਇਸ....
ਸਾਡੀ ਸਰਕਾਰ ਪੜ੍ਹੇ ਲਿਖੇ ਮੁੰਡੇ-ਕੁੜੀਆਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ
ਕੈਬਨਿਟ ਮੰਤਰੀ ਜਿੰਪਾ ਵੱਲੋਂ 24 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਚੰਡੀਗੜ੍ਹ, 15 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 24 ਹੋਰ ਉਮੀਦਵਾਰਾਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਮੁੰਡੇ ਕੁੜੀਆਂ ਨੂੰ ਸਟੈਨੋਟਾਈਪਿਸਟ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਤੋਂ ਪਹਿਲਾਂ 11 ਮਾਰਚ ਨੂੰ ਵੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਹੀ 9....
ਪਿੰਡ ਜਲਾਲਦੀਵਾਲ 'ਚ 1500 ਰੁਪਏ ਦੇ ਲੈਣ ਦੇਣ ਕਾਰਨ ਹੋਏ ਝਗੜੇ ਵਿੱਚ ਵਿਅਕਤੀ ਦਾ ਕਤਲ
ਰਾਏਕੋਟ, 15 ਮਾਰਚ : ਬੀਤੀ ਰਾਤ ਪਿੰਡ ਜਲਾਲਦੀਵਾਲ ਵਿਚ ਇਕ ਵਿਅਕਤੀ ਨੇ ਉਧਾਰ ਦਿਤੇ 1500 ਰੁਪਇਆ ਦੇ ਲੈਣ ਦੇਣ ਦੇ ਕਾਰਨ ਹੋਏ ਝਗੜੇ ਵਿੱਚ ਦੂਸਰੇ ਵਿਅਕਤੀ ਦੇ ਸਿਰ ਤੇ ਕੋਈ ਚੀਜ਼ ਮਾਰ ਕੇ ਉਸ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਰਾਏਕੋਟ ਵਿੱਚ ਮੁਕਦਮਾ ਨੰਬਰ 13 ਧਾਰਾ 302 ਤਹਿਤ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਸਦਰ ਅੰਮ੍ਰਿਤਪਾਲ ਸਿੰਘ ਅਤੇ ਸਬੰਧਤ ਚੌਂਕੀ ਜਲਾਲਦੀਵਾਲ ਦੇ ਚਾਰਜ ਲਖਵੀਰ ਸਿੰਘ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ 9....
ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਦੋ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ 
ਚੰਡੀਗੜ੍ਹ, 15 ਮਾਰਚ : ਪੰਜਾਬ ਵਿੱਚ ਲਗਾਤਾਰ ਵੱਧ ਰਹੇ ਅਪਰਾਧ ਉੱਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜ੍ਹੇ ਗਏ ਮੁਲਜ਼ਮ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 2 ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹਨਾਂ ਮੁਲਜ਼ਮਾਂ ਕੋਲੋਂ ਕਈ....
ਆਪ ਪਾਰਟੀ ਨੇ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦੇ, ਮਾਨ ਸਰਕਾਰ ਨੇ ਦੋ ਸਾਲਾਂ 'ਚ ਕਰੋੜਾਂ ਦਾ ਲਿਆ ਕਰਜ਼ਾ : ਨਵਜੋਤ ਸਿੱਧੂ 
ਨਵਜੋਤ ਸਿੱਧੂ ਨੇ ਮਹਿੰਦਰ ਸਿੰਘ ਕੇਪੀ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਨਾਲ ਲੈਕੇ ਰਾਜਪਾਲ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 15 ਮਾਰਚ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਸੀਨੀਅਰ ਕਾਂਗਰਸੀ ਲੀਡਰ ਮਹਿੰਦਰ ਸਿੰਘ ਕੇਪੀ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਨਾਲ ਲੈਕੇ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਮਾਨ ਸਰਕਾਰ 'ਤੇ ਕਈ ਇਲਜ਼ਾਮ ਵੀ ਲਗਾਏ। ਨਵਜੋਤ ਸਿੱਧੂ ਨੇ ਕਿਹਾ....
ਮੁੱਖ ਮੰਤਰੀ ਭਗਵੰਤ ਮਾਨ ਝੂਠੇ ਇਲਜ਼ਾਮਾਂ ਲਈ ਮੁਆਫੀ ਮੰਗਣ ਜਾਂ ਫਿਰ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ : ਸੁਖਬੀਰ ਬਾਦਲ 
ਚੰਡੀਗੜ੍ਹ, 15 ਮਾਰਚ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੱਤੀ ਹੈ, ਕਿ ਉਹ ਉਹਨਾਂ ਨੇ ਲਗਾਏ ਗਏ ਝੂਠੇ ਇਲਜ਼ਾਮਾਂ ਲਈ ਮੁਆਫੀ ਮੰਗਣ ਜਾਂ ਫਿਰ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ। ਸੁਖਬੀਰ ਬਾਦਲ ਨੇ ਸ਼ੋਸ਼ਲ ਮੀਡੀਆ ਅਕਾਊਂਟ X ਤੇ ਲਿਖਿਆ ” ਮੈਂ @ਭਗਵੰਤ ਮਾਨ ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਹਨਾਂ ਨੂੰ ਕਿਹਾ ਗਿਆ ਹੈ ਕਿ ਉਹ ਮੇਰੇ ਨਿੱਜੀ ਕਾਰੋਬਾਰ ਵਿੱਚ ਮੇਰੇ ਵਿਰੁੱਧ ਘਪਲੇਬਾਜ਼ੀ ਅਤੇ ਮਨਘੜਤ ਦੋਸ਼ ਲਗਾਉਣ ਲਈ ਲਿਖਤੀ....
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
ਚੰਡੀਗੜ੍ਹ, 15 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ। ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।....
ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ : ਡੀਜੀਪੀ ਗੌਰਵ 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕਰਨ ਨੂੰ ਦਿੱਤੀ ਹਰੀ ਝੰਡੀ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਹੱਬ ਵਜੋਂ ਕੰਮ ਕਰਨਗੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ : ਡੀਜੀਪੀ ਗੌਰਵ ਯਾਦਵ ਵਿਅਕਤੀਆਂ ਅਤੇ ਕਾਰੋਬਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਸਾਈਬਰਸਪੇਸ ਦੀ ਦੁਰਵਰਤੋਂ ਕਰਦੇ ਹਨ ਅਪਰਾਧੀ: ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 15 ਮਾਰਚ : ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ....
ਮੋਗਾ ਪੁਲਿਸ ਵੱਲੋਂ 5.5 ਕਿੱਲੋ ਹੈਰੋਇਨ ਤੇ ਕਾਰ ਸਮੇਤ 3 ਸਮੱਗਲਰ ਕਾਬੂ
ਮੋਗਾ, 14 ਮਾਰਚ : ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨਾਲ ਕਰੜੇ ਹੱਥੀਂ ਨਿਪਟਿਆ ਜਾ ਰਿਹਾ ਹੈ। ਪੁਲਿਸ ਵੱਲੋਂ ਆਏ ਦਿਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤਾਂ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਇਸੇ ਲੜੀ ਤਹਿਤ ਮੋਗਾ ਪੁਲਿਸ ਵੱਲੋਂ 3 ਨਸ਼ਾ ਤਸਕਰਾਂ ਨੂੰ 5 ਕਿੱਲੋਂ 500 ਗ੍ਰਾਮ ਹੈਰੋਇਨ ਤੇ ਇੱਕ ਹੋਂਡਾ ਇਮੇਜ਼ ਕਾਰ ਬਰਾਮਦ ਕੀਤੀ ਗਈ ਹੈ....
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੰਜਾਬ ਵਿੱਚ ਪੰਜ ਮੰਤਰੀਆਂ ਨੂੰ ਉਤਾਰਿਆ ਮੈਦਾਨ ’ਚ
ਚੰਡੀਗੜ੍ਹ, 14 ਮਾਰਚ : ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ: ਬਲਬੀਰ ਸਿੰਘ ਨੂੰ ਚੋਣ....
ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ  
ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: ਮੁੱਖ ਮੰਤਰੀ ਚੰਡੀਗੜ੍ਹ, 14 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਹੱਤਵਪੂਰਨ ਤੇ ਅਭਿਲਾਸ਼ੀ ਪ੍ਰਾਜੈਕਟ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਸਫਲਤਾਪੂਰਵਕ ਸ਼ੁਰੂਆਤ ਤੋਂ ਬਾਅਦ, ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਰੱਖਣ ਦੇ ਉਦੇਸ਼ ਨਾਲ ਹੁਣ ਇਹ ਜਨ- ਮੁਹਿੰਮ ਸ਼ਨੀਵਾਰ ਤੋਂ ਪਿੰਡ ਅਤੇ ਬਲਾਕ ਪੱਧਰ ’ਤੇ ਵੀ ਆਪਣੇ ਖੰਭ ਪਸਾਰਣ ਲਈ ਤਿਆਰ ਹੈ। ਸਰਕਾਰ ਨੇ ਇਸ ਉਪਰਾਲੇ ਦੀ ਸਫ਼ਲਤਾ....
ਸੰਸਦੀ ਚੋਣਾਂ ‘ਆਪ’ ਲਈ ਅੰਤ ਦੀ ਸ਼ੁਰੂਆਤ ਹੋਣਗੀਆਂ, ਸਿਰਫ਼ ‘ਖ਼ਾਸ’ ਨੂੰ ਹੀ ‘ਆਪ’ ਦੀ ਸੰਸਦੀ ਟਿਕਟ ਮਿਲਦੀ ਹੈ : ਰਾਜਾ ਵੜਿੰਗ 
ਆਪ’ ਦੀ ਹੋਂਦ ਥੋੜ੍ਹੇ ਸਮੇਂ ਲਈ, ਨਵੇਂ ਚਿਹਰਿਆਂ ਦੀ ਕਮੀ ਨੇ ਸਿਆਸੀ ਅਤੇ ਨੈਤਿਕ ਦਿਵਾਲੀਆਪਨ ਦਾ ਪਰਦਾਫਾਸ਼ ਕੀਤਾ : ਰਾਜਾ ਵੜਿੰਗ ਚੰਡੀਗੜ੍ਹ, 14 ਮਾਰਚ : ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਪਣਾਈ ਗਈ ਚੋਣਾਵੀ ਪਹੁੰਚ ਦੀ ਨਿਖੇਧੀ ਕੀਤੀ। ਵੜਿੰਗ ਨੇ ਨਵੇਂ ਚਿਹਰਿਆਂ ਨੂੰ ਉਮੀਦਵਾਰਾਂ ਵਜੋਂ ਪੇਸ਼ ਕਰਨ ਦੀ ਬਜਾਏ ‘ਆਪ’ ਵੱਲੋਂ ਮੌਜੂਦਾ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਨਾਮਜ਼ਦਗੀ ਬਾਰੇ....