ਪੰਜਾਬ

ਰੇਲ ਪਟੜੀਆਂ 'ਤੇ ਬੈਠੇ ਕਿਸਾਨ, ਪੰਜਾਬ ਦੇ 3 ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ, ਸਰਹੱਦ 'ਤੇ 11 ਜਵਾਨਾਂ ਹੋਏ ਬਿਮਾਰ
ਚੰਡੀਗੜ੍ਹ, 15 ਫਰਵਰੀ : ‘ਦਿੱਲੀ ਚਲੋ’ ਅੰਦੋਲਨ ਕਰ ਰਹੇ ਕਿਸਾਨਾਂ ਵਿਰੁਧ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ’ਤੇ ਕਿਸਾਨਾਂ ਵਲੋਂ ਪਟੜੀਆਂ ’ਤੇ ਬੈਠਣ ਤੋਂ ਬਾਅਦ ਵੀਰਵਾਰ ਨੂੰ ਦਿੱਲੀ-ਅੰਮ੍ਰਿਤਸਰ ਰੂਟ ਦੀਆਂ ਕੁੱਝ ਟਰੇਨਾਂ ਨੂੰ ਦੂਜੇ ਰੂਟਾਂ ਵੱਲ ਮੋੜ ਦਿਤਾ ਗਿਆ। ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਵੀ ਕੀਤਾ ਅਤੇ ਅਧਿਕਾਰੀਆਂ 'ਤੇ ਯਾਤਰੀਆਂ ਤੋਂ ਟੋਲ ਨਾ ਵਸੂਲਣ ਲਈ ਦਬਾਅ ਪਾਇਆ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਬੀਕੇਯੂ ਡਕੌਂਦਾ (ਧਨੇਰ)....
ਹਾਈਕੋਰਟ ਨੇ ਮੰਗਿਆਂ ਕੇਂਦਰ ਤੇ ਕਿਸਾਨ ਮੀਟਿੰਗ ਦਾ ਹਲਫ਼ਨਾਮਾ
ਚੰਡੀਗੜ੍ਹ, 15 ਫਰਵਰੀ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ 'ਤੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ। ਪਤਾ ਲੱਗਾ ਹੈ ਕਿ ਵੀਰਵਾਰ ਨੂੰ ਹੀ ਕੇਂਦਰ ਸਰਕਾਰ ਨਾਲ ਆਪਣੇ....
ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ
ਚੰਡੀਗੜ੍ਹ, 15 ਫਰਵਰੀ : ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ 25/11 ਪੰਜਾਬ ਵੱਲੋਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਲਕੇ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਬੰਦ ਰੱਖੀਆ ਜਾਣ। ਉਹਨਾਂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਟ੍ਰੈਫਿਕ ਨਿਯਮਾਂ ਵਿਚ ਸੋਧ ਦੇ ਨਾਮ 'ਤੇ ਪੂਰੇ ਭਾਰਤ ਦੇ ਡਰਾਈਵਰਾਂ ਅਤੇ ਆਮ ਵਰਗ ਅਤੇ ਮਾਰੂ ਕਾਨੂੰਨ ਲਾਗੂ ਕਰਨ ਵੱਲ ਤੁਰੀ ਹੈ ਜਿਸ ਦਾ ਪੂਰੇ ਭਾਰਤ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ, ਇਸ ਐਕਟ ਵਿਚ ਜ਼ੋ ਸੈਕਸ਼ਨ 106(2) ਬੀ....
ਕਿਸਾਨਾਂ ਦੇ ਸ਼ਾਂਤਮਈ ਧਰਨੇ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਨੇ ਬੇਲੋੜੀ ਤਾਕਤ ਦਾ ਪ੍ਰਯੋਗ ਕੀਤਾ ਹੈ : ਰਾਜਾ ਵੜਿੰਗ 
ਕਾਂਗਰਸ ਨੇ ਕਿਸਾਨਾਂ 'ਤੇ ਅੱਤਿਆਚਾਰ ਕਰਨ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ, 15 ਫਰਵਰੀ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ’ਚ ਪੰਜਾਬ ਕਾਂਗਰਸ ਦੇ ਇਕ ਵਫਦ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਦੇ ਮੁੱਖ....
ਪੰਜਾਬ ਵਿਚ 2 ਦਿਨ ਮੀਂਹ ਦਾ ਅਲਰਟ, ਪਵੇਗਾ ਬਸੰਤ ਦਾ ਪਹਿਲਾ ਮੀਂਹ  
ਚੰਡੀਗੜ੍ਹ, 15 ਫਰਵਰੀ : ਪੰਜਾਬ ਵਿਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ, ਦਰਅਸਲ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਮੌਸਮ ਵਿਭਾਗ ਮੁਤਾਬਕ 17 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਇਸ ਦੇ ਮੱਦੇਨਜ਼ਰ ਬਸੰਤ ਰੁੱਤ ਦਾ ਪਹਿਲਾ ਮੀਂਹ 18 ਅਤੇ 19 ਫਰਵਰੀ ਨੂੰ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ, ਮੌਸਮ ਵਿਭਾਗ ਦੇ ਮੁਤਾਬਕ ਠੰਡ ਦਾ ਮੌਸਮ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ ਹੈ, ਇਸ ਕਾਰਨ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ....
ਦਸੂਹਾ 'ਚ ਸੜਕ ਹਾਦਸੇ ਦੌਰਾਨ ਦੋ ਬਜ਼ੁਰਗ ਤੇ ਨੌਜਵਾਨ ਦੀ ਮੌਤ
ਦਸੂਹਾ, 15 ਫਰਵਰੀ : ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ ''ਚ ਦੋਵਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।....
ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ : ਟਰਾਂਸਪੋਰਟ ਮੰਤਰੀ ਭੁੱਲਰ 
ਚੰਡੀਗੜ੍ਹ, 15 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਉਲੰਘਣਾ ਕਰਨ ਵਾਲੇ ਟਰੱਕਾਂ ਨੂੰ ਜ਼ਬਤ ਕਰਨ। ਉਨ੍ਹਾਂ....
ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਭਲਕੇ ਹੋਵੇਗੀ ਮੀਟਿੰਗ, ਮੀਟਿੰਗ ਬਾਅਦ ਦਿੱਲੀ ਕੂਚ ਦਾ ਲਿਆ ਜਾਵੇਗਾ ਫ਼ੈਸਲਾ
ਚੰਡੀਗੜ੍ਹ, 14 ਫਰਵਰੀ : ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਦੂਜੇ ਪਾਸੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸ਼ੰਭੂ, ਖਨੌਰੀ ਸਮੇਤ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਨਾਲ ਲੱਗਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਵੀ ਸੀਮਿੰਟ ਦੇ ਬੈਰੀਕੇਡ ਲਗਾਏ ਗਏ ਹਨ। ਕਿਸਾਨਾਂ ਨੇ ਅੱਜ ਦਿੱਲੀ ਵੱਲ ਕੂਚ ਕੀਤਾ ਤਾਂ ਹਰਿਆਣਾ ਦੀ ਸਰਹੱਦ ਉਪਰ....
ਪੰਜਾਬ 'ਚ ਵਾਪਰੇ ਦੋ ਵੱਖ ਵੱਖ ਸੜਕੀ ਹਾਦਸਿਆਂ ਵਿੱਚ 2 ਮੌਤਾਂ, 4 ਜਖਮੀ 
ਚੰਡੀਗੜ੍ਹ, 14 ਫਰਵਰੀ : ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਈ-20 ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਦੋਰਾਨ ਕਾਰ ਵਿੱਚ ਕਲੀਨਰ ਸਾਈਡ ਤੇ ਬੈਠੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਕਤ ਕਾਰ ਦੇ ਡ੍ਰਾਈਵਰ ਅਤੇ ਪਿਛਲੀ ਸੀਟ ਤੇ ਬੈਠੇ ਪ੍ਰਵਾਸੀ ਮਜ਼ਦੂਰ ਜਖਮੀ ਹੋ ਗਏ। ਇਸ ਸਬੰਧੀ ਹਾਦਸੇ 'ਚ ਜਖਮੀ ਹੋਏ ਪ੍ਰਵਾਸੀ ਮਜ਼ਦੂਰ ਗੋਲੂ ਪੁੱਤਰ ਪਰਮੋਦ ਵਾਸੀ ਮੁੰਗੇਰ....
ਸਿੱਖਾਂ ਦੇ ਰੋਹ ਅੱਗੇ ਝੁਕੀ ਮਹਾਰਾਸ਼ਟਰ ਸਰਕਾਰ, ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ’ਚ ਸੋਧ ਦਾ ਬਿੱਲ ਰੋਕਿਆ
ਚੰਡੀਗੜ੍ਹ, 14 ਫਰਵਰੀ : ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸੋਧ ਮਾਮਲੇ ‘ਚ ਆਪਣੇ ਕਦਮ ਪਿਛੇ ਖਿੱਚ ਲਏ ਹਨ। ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਨਾਲ ਸੰਗਤਾਂ ਦੀ ਜਿੱਤ ਹੋਈ ਹੈ। ਇਹ ਜਾਣਕਰੀ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਐਕਸ (ਪਹਿਲਾਂ ਟਵੀਟਰ) ‘ਤੇ ਦਿੱਤੀ ਹੈ। ਆਰਪੀ ਸਿੰਘ ਨੇ ਟਵੀਟ ਕਰ ਕਿਹਾ, ਮੇਰੀ ਪਿਛਲੀ ਬੇਨਤੀ ਤੋਂ ਅੱਗੇ ਮੈਨੂੰ ਹੁਣੇ ਹੀ ਦੇਵੇਂਦਰ ਫੜਨਵੀਸ ਜੀ, ਉਪ ਮੁੱਖ ਮੰਤਰੀ ਮਹਾਰਾਸ਼ਟਰ, ਦੀ ਇਕ ਕਾਲ ਪ੍ਰਾਪਤ ਹੋਈ ਹੈ, ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ....
ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਯਾਤਰਾ’ ਅਣਮਿੱਥੇ ਸਮੇਂ ਲਈ ਮੁਲਤਵੀ 
ਚੰਡੀਗੜ੍ਹ, 14 ਫਰਵਰੀ : ਸੂਬੇ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਪੰਜਾਬ ਬਚਾਓ ਯਾਤਰਾ’ ਮੁਲਤਵੀ ਕਰ ਦਿੱਤੀ ਹੈ। ਇਹ ਫੈਸਲਾ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਲਿਆ ਗਿਆ ਹੈ। ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਹੈ। ਇਹ ਜਾਣਕਾਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘ਸ਼੍ਰੋਮਣੀ ਅਕਾਲੀ ਦਲ....
ਹਰਿਆਣਾ ਪੁਲਿਸ ਵਲੋਂ ਟਰੈਫਿਕ ਐਡਵਾਈਜ਼ਰੀ ਜਾਰੀ, ਅਸੁਵਿਧਾਜਨਕ ਸਥਿਤੀ ਵਿੱਚ 112 'ਤੇ ਸੰਪਰਕ ਕਰੋ 
ਚੰਡੀਗੜ੍ਹ, 14 ਫਰਵਰੀ : ਹਰਿਆਣਾ ਪੁਲੀਸ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਯਾਤਰੀ ਪੰਚਕੂਲਾ, ਬਰਵਾਲਾ, ਦੋ ਸਾਦਕਾ, ਬਰਾੜਾ, ਬਾਬੈਨ, ਲਾਡਵਾ, ਪਿਪਲੀ-ਕੁਰੂਕਸ਼ੇਤਰ ਜਾਂ ਪੰਚਕੂਲਾ, ਬਰਵਾਲਾ, ਯਮੁਨਾਨਗਰ (NH-344), ਲਾਡਵਾ, ਇੰਦਰੀ, ਕਰਨਾਲ ਰਾਹੀਂ ਦਿੱਲੀ ਪਹੁੰਚਿਆ। ਇਸੇ ਤਰ੍ਹਾਂ ਦਿੱਲੀ ਤੋਂ ਚੰਡੀਗੜ੍ਹ ਲਈ, ਕਰਨਾਲ, ਇੰਦਰੀ, ਲਾਡਵਾ, ਯਮੁਨਾਨਗਰ (NH-344), ਬਰਵਾਲਾ, ਪੰਚਕੂਲਾ ਜਾਂ....
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਨਬਸ 'ਚ ਹੋਏ ਘਾਟੇ ਨੂੰ ਲੈ ਜਾਰੀ ਕੀਤਾ ਨੋਟਿਸ
ਚੰਡੀਗੜ੍ਹ, 13 ਫਰਵਰੀ : ਪੰਜਾਬ-ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਇਹ ਨੋਟਿਸ ਪਨਬਸ ਨੂੰ ਪਿਛਲੇ ਇੱਕ ਸਾਲ 'ਚ ਹੋਏ ਘਾਟੇ ਨੂੰ ਲੈ ਕੇ ਜਾਰੀ ਕੀਤਾ ਹੈ। ਅਦਾਲਤ ਨੇ ਇੱਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਹ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ 'ਚ ਇਹ ਜਨਹਿਤ ਪਟੀਸ਼ਨ ਫਾਜ਼ਿਲਕਾ ਦੇ ਹਰਜੁਪਿੰਦਰ ਸਿੰਘ ਨੇ ਐਡਵੋਕੇਟ ਚੇਤਨ ਬਾਂਸਲ ਰਾਹੀਂ ਦਾਖਲ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ....
ਫਿਰ ਵਿਗੜ ਸਕਦਾ ਮੌਸਮ ਦਾ ਮਿਜਾਜ਼, ਪੰਜਾਬ ਵਿੱਚ ਕੁਝ ਥਾਵਾਂ ‘ਤੇ ਹੋਵੇਗੀ ਬਾਰਿਸ਼ 
ਲੁਧਿਆਣਾ, 13 ਫਰਵਰੀ : ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ ਕਾਰਨ 18 ਫਰਵਰੀ ਤੋਂ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਸੂਰਜ ਦੀ ਰੌਸ਼ਨੀ ਦੀ ਕਮੀ ਕਾਰਨ ਦਿਨ ਦਾ ਤਾਪਮਾਨ 1.3 ਡਿਗਰੀ ਤੱਕ ਡਿੱਗ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਸੀਤ ਲਹਿਰਾਂ ਕਾਰਨ....
ਭਾਰਤ ਸਰਕਾਰ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ ਤਰ੍ਹਾਂ ਕਰੇ ਲਾਗੂ : ਸੁਖਬੀਰ ਬਾਦਲ 
ਚੰਡੀਗੜ੍ਹ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹੱਕਾਂ ਵਾਸਤੇ ਹਮੇਸ਼ਾ ਡਟਿਆ ਹੈ ਅਤੇ ਡਟਿਆ ਰਹੇਗਾ ਤੇ ਹਮੇਸ਼ਾ ਉਹਨਾਂ ਦੇ ਨਾਲ ਖੜ੍ਹਾ ਹੋਵੇਗਾ। ਪਾਰਟੀ ਉਹਨਾਂ ਦੇ ਸ਼ਾਂਤਮਈ ਲੋਕਤੰਤਰੀ ਰੋਸ ਪ੍ਰਗਟਾਵੇ ਦੇ ਅਧਿਕਾਰ ਦਾ ਡਟਵਾਂ ਸਮਰਥਨ ਕਰਦੀ ਹੈ। ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਖੇਤੀਬਾੜੀ ਲਈ ਮੁਫਤ ਬਿਜਲੀ ਸਮੇਤ ਹੋਰ ਅਨੇਕਾਂ ਕਦਮ ਖੇਤੀਬਾੜੀ ਸੈਕਟਰ ਲਈ ਸਹੂਲਤਾਂ ਦੇਣ ਵਾਸਤੇ ਚੁੱਕੇ ਹਨ। ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਕਿਸਾਨਾਂ ਨਾਲ ਪਹਿਲਾਂ ਕੀਤੇ ਵਾਅਦੇ ਪੂਰੀ....