ਪੰਜਾਬ

ਅਮਨ ਅਰੋੜਾ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦਿੱਤਾ ਜਾਵੇ: ਅਕਾਲੀ ਦਲ
ਪੁੱਛਿਆ ਕਿ ਅਜਿਹੇ ਮਾਮਲਿਆਂ ਵਿਚ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਅਰੋੜਾ ਦੀ ਸੀਟ ਨੂੰ ਖਾਲੀ ਘੋਸ਼ਤ ਕਰਨ ਵਾਸਤੇ ਦਿੱਤੇ ਬੇਨਤੀ ਪੱਤਰ ਨੂੰ ਦਬਾ ਕੇ ਵਿਧਾਨ ਸਭਾ ਸਪੀਕਰ ਕਿਉਂ ਅੜਿਕਾ ਬਣੇ ਹੋਏ ਹਨ ਚੰਡੀਗੜ੍ਹ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਵੱਲੋਂ ਹਮਲੇ ਦੇ ਕੇਸ ਵਿਚ ਦੋਸ਼ੀ ਠਹਿਰਾਉਣ ਮਗਰੋਂ ਉਹਨਾਂ ਨੂੰ ਤੁਰੰਤ ਅਯੋਗ ਕਰਾਰ ਦੇ ਕੇ ਸੀਟ ਨੂੰ ਖਾਲੀ ਘੋਸ਼ਤ ਕੀਤਾ ਜਾਣਾ ਚਾਹੀਦਾ ਹੈ ਤੇ ਪਾਰਟੀ ਨੇ....
ਤੁਹਾਡੀ ਸਿਆਸੀ ਢਕਵੰਜ ਵਾਲੀ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ : ਮੁੱਖ ਮੰਤਰੀ ਮਾਨ
ਅਕਾਲੀ ਦਲ ਦੀ ‘ਪੰਜਾਬ ਬਚਾਲੋ’ ਯਾਤਰਾ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਸਿਆ ਤੰਜ ਚੰਡੀਗੜ੍ਹ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਯਾਤਰਾ ਦੇ ਨਾਮ ਉਤੇ ਕੀਤੀ ਜਾਣ ਵਾਲੀ ਸਿਆਸੀ ਨੌਟੰਕੀ ਲਈ ਪਾਰਟੀ ਨੂੰ ਘੇਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ। ਅੱਜ ਇੱਥੋਂ ਜਾਰੀ ਇਕ ਬਿਆਨ....
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਸਪਲਾਇਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 4 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ....
ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ
ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ....
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨ.ਡੀ.ਏ. ਸਮੇਤ ਹੋਰ ਸਰਵਿਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ
ਇੰਸਟੀਚਿਊਟ ਦੇ 147 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਹੋ ਚੁੱਕੇ ਹਨ ਸ਼ਾਮਲ ਅਮਨ ਅਰੋੜਾ ਨੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 4 ਜਨਵਰੀ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ ਅੱਠ ਕੈਡਿਟ ਪਿਛਲੇ ਦੋ ਹਫ਼ਤਿਆਂ ਦੌਰਾਨ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.), ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਤਹਿਤ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊ.)....
ਸੂਬਾ ਸਰਕਾਰ ਵੱਲੋਂ ਇੱਕ ਨਵਾਂ ਹੁਕਮ ਜਾਰੀ, ਗਣਿਤ ਅਤੇ ਵਿਗਿਆਨ ਵਿਸ਼ਿਆ ਨਾਲ ਸਬੰਧਿਤ ਅਧਿਆਪਕ ਪੜ੍ਹਾਉਣ ਤੋਂ ਬਿਨ੍ਹਾਂ ਕੋਈ ਕੰਮ ਨਹੀਂ ਕਰਨਗੇ  
ਚੰਡੀਗੜ੍ਹ, 03 ਜਨਵਰੀ : ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ, ਇਸੇ ਤਰ੍ਹਾਂ ਹੀ ਸੂਬਾ ਸਰਕਾਰ ਵੱਲੋਂ ਇੱਕ ਨਵਾਂ ਹੁਕਮ ਜਾਰੀ ਹੋਇਆ ਹੈ, ਜਿਸ ਵਿੱਚ ਸੂਬੇ ਦੇ 19000 ਸਕੂਲਾਂ ਵਿੱਚ ਤੈਨਾਤ ਗਣਿਤ ਅਤੇ ਵਿਗਿਆਨ ਵਿਸ਼ਿਆ ਨਾਲ ਸਬੰਧਿਤ ਤੇ ਹੋਰ ਕਿਸੇ ਵੀ ਕੰਮ ਦਾ ਬੋਝ ਪਾਉਣ ਤੋਂ ਰੋਕ ਕੇ ਸਿਰਫ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ ਨਾ ਹੀ ਉਨ੍ਹਾਂ ਨੂੰ ਸਕੂਲਾਂ ਵਿਚ ਆਉਣ ਵਾਲੇ ਵੱਖ-ਵੱਖ ਫੰਡਾਂ ਦਾ ਇੰਚਾਰਜ....
ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ : ਮੌਸਮ ਵਿਭਾਗ 
ਚੰਡੀਗੜ੍ਹ, 3 ਜਨਵਰੀ : ਪੰਜਾਬ ਵਿਚ ਠੰਢ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਵੀ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਧੁੰਦ ਅਤੇ ਠੰਢ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਸੰਘਣੀ ਧੁੰਦ ਅਤੇ ਠੰਢ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਮੋਹਾਲੀ ਦਾ ਵੱਧ ਤੋਂ ਵੱਧ ਤਾਪਮਾਨ 13.2 ਡਿਗਰੀ....
ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕਰੇਗਾ ਸ਼ੁਰੂ, ਹਰ ਹਲਕੇ ਵਿਚ ਦੋ ਦਿਨ ਗੁਜ਼ਾਰਨਗੇ ਪ੍ਰਧਾਨ ਬਾਦਲ
ਸ਼੍ਰੋਮਣੀ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਆਪੇ ਗੁਰ ਚੇਲਾ ਨਗਰ ਕੀਰਤਨ ਆਯੋਜਿਤ ਕਰੇਗੀ ਚੰਡੀਗੜ੍ਹ, 3 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾਕੀਤਾ ਕਿ ਉਹ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਕੱਢ ਕੇ ਆਪ ਸਰਕਾਰ ਵੱਲੋਂ ਹਰ ਮੁਹਾਜ਼ ’ਤੇ ਫੇਲ੍ਹ ਹੋਣ ਨੂੰ ਬੇਨਕਾਬ ਕਰੇਗੀ ਤੇ ਪਾਰਟੀ ਨੇ ਇਹ ਵੀ ਫੈਸਲਾ ਲਿਆ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਤੋਂ 16 ਜਨਵਰੀ ਤੱਕ ਸ੍ਰੀ ਆਨੰਦਪੁਰ ਸਾਹਿਬ ਤੋਂ....
ਪੰਜਾਬ ਸਰਕਾਰ ਵੱਲੋਂ ਜਲ ਸੰਭਾਲ ਯਤਨਾਂ ਨੂੰ ਹੁਲਾਰਾ ਦੇਣ ਲਈ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ
ਆਪਣੀ ਕਿਸਮ ਦੀ ਇਹ ਪਹਿਲੀ ਤੇ ਵਿਲੱਖਣ ਭਾਈਵਾਲੀ ਸੂਬੇ ਦੇ ਜਲ ਸਰੋਤ ਸੰਭਾਲ ਪ੍ਰੋਗਰਾਮਾਂ ਵਿੱਚ ਪ੍ਰਾਈਵੇਟ ਖੇਤਰ ਦੀ ਸ਼ਮੂਲੀਅਤ ਵਧਾਏਗੀ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 3 ਜਨਵਰੀ : ਸੂਬੇ ਵਿੱਚ ਚਲਾਏ ਜਾ ਰਹੇ ਜਲ ਸੰਭਾਲ ਅਤੇ ਪ੍ਰਬੰਧਨ ਸਬੰਧੀ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਕੁਆਂਟਮ ਪੇਪਰਜ਼ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ....
ਮੌਜੂਦਾ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਜੀ.ਐਸ,ਟੀ ਵਿੱਚ ਕੁੱਲ 16.52 ਫੀਸਦੀ ਅਤੇ ਆਬਕਾਰੀ ਵਿੱਚ 10.4 ਫੀਸਦੀ ਵਾਧਾ: ਹਰਪਾਲ ਸਿੰਘ ਚੀਮਾ
ਵਿੱਤੀ ਸਾਲ 2023-24 ਦੇ 9 ਮਹੀਨਿਆਂ ਦੌਰਾਨ ਰਾਜ ਵੱਲੋਂ ਆਪਣੇ ਕਰ ਮਾਲੀਏ ਵਿੱਚ ਕੁੱਲ 14.15 ਪ੍ਰਤੀਸ਼ਤ ਦਾ ਵਾਧਾ ਦਰਜ ਚੰਡੀਗੜ੍ਹ, 03 ਜਨਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਤੋਂ ਮਾਲੀਏ ਵਿੱਚ ਸ਼ੁੱਧ 16.52 ਪ੍ਰਤੀਸ਼ਤ ਦੀ ਵਾਧਾ ਦਰ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਵਾਧਾ....
ਭਾਈ ਰਾਜੋਆਣਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕਿਹਾ : ਮੈਂ ਅਦਾਲਤਾਂ ਦੀ ਝੂਠੀ ਕਾਰਵਾਈ ਦਾ ਹਿੱਸਾ ਨਹੀਂ ਬਣਿਆ, ਤੁਸੀਂ ਕਹਿੰਦੇ ਹੋ ਕਿ ਸੰਵਿਧਾਨ ਨੂੰ ਨਹੀਂ ਮੰਨਦਾ
ਪਟਿਆਲਾ, 02 ਜਨਵਰੀ : ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਵਿੱਚ ਦਿੱਤੇ ਉਨ੍ਹਾਂ ਦੇ ਬਿਆਨ 'ਤੇ ਠੋਕਵਾਂ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਸ਼ਾਹ ਨੂੰ ਭਾਈ ਰਾਜੋਆਣਾ ਨੇ ਇੱਕ ਚਿੱਠੀ ਰਾਹੀਂ ਜਵਾਬ ਦਿੰਦਿਆਂ ਕਿਹਾ ਕਿ ਮੈਂ ਤੁਹਾਨੂੰ ਇਹੀ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਉੱਤੇ ਉਹ ਕਾਨੂੰਨ ਲਾਗੂ ਕਰਨ ਦਾ ਯਤਨ ਕਰ ਰਹੇ ਹੋ ਜਿਹੜੇ ਅਜੇ ਦੇਸ਼ ਵਿੱਚ ਲਾਗੂ ਹੀ ਨਹੀਂ ਹੋਏ। ਚਿੱਠੀ ਵਿੱਚ ਭਾਈ ਰਾਜੋਆਣਾ ਨੇ ਕਿਹਾ, ''ਅਮਿਤ ਸ਼ਾਹ ਜੀ....
ਸੂਬੇ ਦੇ 4100 ਪੰਪਾਂ ਵਿੱਚੋਂ 30 ਫੀਸਦੀ ਪੈਟਰੋਲ ਪੰਪਾਂ ‘ਤੇ ਮੁੱਕਿਆ ਤੇਲ, ਕਈ ਪੈਟਰੋਲ ਪੰਪਾਂ ‘ਤੇ ਇੱਕ ਦਿਨ ਦਾ ਬਚਿਆ ਤੇਲ
ਚੰਡੀਗੜ੍ਹ, 02 ਜਨਵਰੀ : ਟਰੱਕ ਡਰਾਈਵਰਾਂ ਦੀ ਹੜਤਾਲ ਦਾ ਅਸਰ ਪੰਜਾਬ ਵਿੱਚ ਦਿਖਾਈ ਦੇਣ ਲੱਗਾ ਹੈ। ਸੂਬੇ ਦੇ 4100 ਪੰਪਾਂ ਵਿੱਚੋਂ 30 ਫੀਸਦੀ ਬੀਤੀ ਰਾਤ ਹੀ ਖਾਲੀ ਸਨ। ਕਈ ਪੈਟਰੋਲ ਪੰਪਾਂ ‘ਤੇ ਸਿਰਫ਼ ਇੱਕ ਦਿਨ ਦਾ ਤੇਲ ਬਚਿਆ ਹੈ, ਜੋ ਅੱਜ ਸ਼ਾਮ ਤੱਕ ਵਿਕ ਜਾਵੇਗਾ। ਇਹ ਜਾਣਕਾਰੀ ਕਪੂਰਥਲਾ ਦੇ ਦੋਆਬਾ ਪੈਟਰੋਲ ਪੰਪ ਦੇ ਮਾਲਕ ਅਤੇ ਪੰਜਾਬ ਪੈਟਰੋਲ ਪੰਪ ਐਸੋਸੀਏਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜੇ ਹੜਤਾਲ ਖਤਮ ਨਾ ਹੋਈ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ। ਇਸ ਦੇ....
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
ਐੱਸਏਐੱਸ ਨਗਰ, 2 ਜਨਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰਾਇਮਰੀ, ਮਿਡਲ, ਮੈਟ੍ਰਿਕ ਤੇ ਸੀਨੀਅਰ ਸੈਕੰਡਰੀ ਕਲਾਸਾਂ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਨੋਟਿਸ ਵਿੱਚ ਦਿੱਤੀ ਗਈ ਜਾਣਕਾਰੀ ਅਨੁਸਾਰ, PSEB ਪ੍ਰੀਖਿਆਵਾਂ (PSEB Exams 2024) ਫਰਵਰੀ ਅਤੇ ਮਾਰਚ ਮਹੀਨੇ ਵਿੱਚ ਕਰਵਾਈਆਂ ਜਾਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਸ਼੍ਰੇਣੀ ਦੀ ਸਲਾਨਾ ਪਰੀਖਿਆ ਮਿਤੀ 07 ਮਾਰਚ 2024 ਤੋਂ 14 ਮਾਰਚ 2024 ਅਤੇ ਅੱਠਵੀਂ ਜਮਾਤ ਦੀ ਪ੍ਰੀਖਿਆ ਮਿਤੀ 7 ਮਾਰਚ 2024....
ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ, ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣਗੀਆਂ : ਬ੍ਰਮ ਸ਼ੰਕਰ ਜਿੰਪਾ 
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਜਨਵਰੀ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ....
ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ਼ ਰਾਹੀਂ ਕਰਵਾਏਗੀ ਤੀਰਥ ਯਾਤਰਾ, ਕੇਂਦਰ ਤੋਂ ਰੇਲ ਨਾ ਮਿਲਣ ‘ਤੇ ਲਿਆ ਫ਼ੈਸਲਾ
ਚੰਡੀਗੜ੍ਹ, 01 ਜਨਵਰੀ : ਕੇਂਦਰ ਸਰਕਾਰ ਵੱਲੋਂ ਰੇਲਾਂ ਨਾ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਨਵਾਂ ਫੈਸਲਾ ਲਿਆ ਹੈ। ਸਰਕਾਰ ਹੁਣ ਬਜ਼ੁਰਗਾਂ ਨੂੰ ਹਵਾਈ ਜਹਾਜ ਰਾਹੀਂ ਤੀਰਥ ਯਾਤਰਾ ‘ਤੇ ਜਾਣ ਲਈ ਤਿਆਰ ਕਰੇਗੀ। ਇਸ ਦੇ ਲਈ ਸਰਕਾਰ ਨੇ ਚਾਰਟਰਡ ਫਲਾਈਟਾਂ ਬੁੱਕ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਹੋਣ ਵਾਲੀ ਪ੍ਰੈਸ ਕਾਨਫਰੰਸ ਵਿੱਚ ਇਸ ਦਾ ਐਲਾਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ 27 ਨਵੰਬਰ 2023 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ....