ਪੰਜਾਬ

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ: ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ : ਅਨੁਰਾਗ ਵਰਮਾ
ਮੁੱਖ ਸਕੱਤਰ ਨੇ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਖਰੀਦ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 27 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ....
ਸਿੱਖਾਂ ਨਾਲ ਹੋ ਰਹੀ ਧੱਕੇਸ਼ਾਹੀ, ਰਾਹੁਲ ਦਾ ਬਿਆਨ ਬਿਲਕੁਲ ਠੀਕ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 27 ਸਤੰਬਰ 2024 : ਸਿੱਖਾਂ ਨਾਲ ਹਮੇਸ਼ਾਂ ਧੱਕਾ ਹੁੰਦਾ ਰਿਹਾ ਹੈ ਅਤੇ ਹੁਣ ਵੀ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੋ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ, ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ, ਦਿੱਲੀ ਵਿੱਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ। ਦੱਸ ਦਈਏ ਕਿ, ਸਿੱਖਾਂ ਦੇ ਪਹਿਲੇ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਤੇ ਅੱਜ ਦੇ ਦਿਹਾੜੇ ਤੇ ਸੰਗਤਾਂ ਬੜੇ ਹੀ ਸਤਿਕਾਰ ਦੇ ਨਾਲ....
ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਵੱਲੋਂ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ, ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ
ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਤੋਂ 39 ਇਲੈਕਟ੍ਰਾਨਿਕ ਉਪਕਰਨ ਵੀ ਕੀਤੇ ਬਰਾਮਦ : ਗੌਰਵ ਯਾਦਵ ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਕਾਰਵਾਈ ਜਾਰੀ: ਏ.ਡੀ.ਜੀ.ਪੀ. ਸਾਈਬਰ ਕਰਾਈਮ ਵੀ ਨੀਰਜਾ ਬਾਲ ਸ਼ੋਸ਼ਣ ਦੀ ਰਿਪੋਰਟ ਲਈ ਲੋਕ, ਸਟੇਟ ਸਾਈਬਰ ਕਰਾਈਮ ਡਿਵੀਜ਼ਨ ਜਾਂ ਸਥਾਨਕ ਜ਼ਿਲ੍ਹਾ ਸਾਈਬਰ ਕਰਾਈਮ ਪੁਲਿਸ ਥਾਣੇ ਨਾਲ ਕਰ ਸਕਦੇ ਹਨ ਸੰਪਰਕ ਚੰਡੀਗੜ੍ਹ, 26 ਸਤੰਬਰ 2024 : ਪੰਜਾਬ ਪੁਲਿਸ ਦੇ ਸਾਈਬਰ ਕਰਾਈਮ ਡਿਵੀਜ਼ਨ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਆਨਲਾਈਨ ਪਲੇਟਫਾਰਮਾਂ....
ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਅਕਤੂਬਰ ਤੱਕ ਲੋੜੀਂਦੀ ਜ਼ਮੀਨ ਦਾ ਕਬਜ਼ਾ ਐਨਐਚਏਆਈ ਨੂੰ ਸੌਂਪਣ ਦੇ ਹੁਕਮ
ਚੰਡੀਗੜ੍ਹ, 26 ਸਤੰਬਰ 2024 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਐਨਐਚਏਆਈ ਦੇ ਪ੍ਰਾਜੈਕਟਾਂ ਲਈ ਜ਼ਮੀਨ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰਾਜੈਕਟਾਂ ਲਈ ਲੋੜੀਂਦੀ ਜ਼ਮੀਨ ਦਾ ਕਬਜ਼ਾ 15 ਅਕਤੂਬਰ ਤੱਕ NHAI ਠੇਕੇਦਾਰਾਂ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੀਆਂ....
ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ. ਦੇ ਜੇਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 26 ਸਤੰਬਰ 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸਬ ਡਵੀਜ਼ਨ, ਅੰਮ੍ਰਿਤਸਰ ਦੱਖਣੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਰਣਜੀਤ ਸਿੰਘ ਨੂੰ 25000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਵਦੀਪ ਸਿੰਘ ਵਾਸੀ ਅਮਰ ਐਵੀਨਿਊ, ਅਜਨਾਲਾ ਰੋਡ....
ਕੰਗਨਾ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ : ਮਲਵਿੰਦਰ ਕੰਗ
ਭਾਜਪਾ ਨੇ ਰਣਨੀਤੀ ਤਹਿਤ ਕੁਝ ਆਗੂ ਅਜਿਹੇ ਰਖੇ ਹੋਏ ਹਨ ਜਿਨ੍ਹਾਂ ਦਾ ਕੰਮ ਸਿਰਫ ਨਫਰਤ ਭਰੇ ਬਿਆਨ ਦੇਣਾ ਹੈ- ਕੰਗ ਅਸਹਿਮਤੀ ਦਾ ਦਿਖਾਵਾ ਨਾ ਕਰੇ ਭਾਜਪਾ, ਜੇਕਰ ਸੱਚਮੁੱਚ ਕਿਸਾਨਾਂ ਨਾਲ ਹੈ ਤਾਂ ਕੰਗਣਾ ਖਿਲਾਫ ਤੁਰੰਤ ਕਾਰਵਾਈ ਕਰੇ : ਕੰਗ ਚੰਡੀਗੜ੍ਹ, 25 ਸਤੰਬਰ 2024 : ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਦੀ....
ਕਿਸਾਨਾਂ ਦੀਆਂ ਮੌਤਾਂ ਦੇ ਬਾਵਜੂਦ ਭਾਜਪਾ ਸਰਕਾਰ ਤਾਨਾਸ਼ਾਹ ਬਣੀ ਹੋਈ ਹੈ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 25 ਸਤੰਬਰ 2024 : ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਪਿੰਡ ਠੂਠਿਆਂਵਾਲੀ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ, ਜਿਸ ਨੇ ਖਨੌਰੀ ਸਰਹੱਦ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਦੁਖਦਾਈ ਤੌਰ 'ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਗੁਰਮੀਤ ਸਿੰਘ ਸਮੇਤ ਅਣਗਿਣਤ ਕਿਸਾਨਾਂ ਦੀਆਂ....
ਪੰਜਾਬ ਵਿੱਚ ਗਰਮੀ ਦਾ ਕਹਿਰ, ਤਾਪਮਾਨ ਨੇ ਤੋੜਿਆ 54 ਸਾਲਾਂ ਦਾ ਰਿਕਾਰਡ
ਲੁਧਿਆਣਾ, 25 ਸਤੰਬਰ 2024 : ਪੰਜਾਬ ਵਿੱਚ ਗਰਮੀ ਨੇ ਪਿਛਲੇ 54 ਸਾਲ ਦੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਨਸੂਨ ਸੀਜ਼ਨ ਦੇ ਦੌਰਾਨ ਹਾਲਾਂਕਿ ਆਮ ਨਾਲੋਂ ਘੱਟ ਬਾਰਿਸ਼ ਰਹੀ, ਪਰ ਸਤੰਬਰ ਮਹੀਨੇ ਦੇ ਵਿੱਚ ਜੂਨ ਜੁਲਾਈ ਵਰਗੀ ਗਰਮੀ ਪੈ ਰਹੀ ਹੈ ਜਿਸ ਕਰਕੇ ਲੋਕ ਪਰੇਸ਼ਾਨ ਹਨ। ਟੈਂਪਰੇਚਰ 36 ਡਿਗਰੀ ਦੇ ਨੇੜੇ ਪਹੁੰਚ ਚੁੱਕਾ ਹੈ। ਇਥੋਂ ਤੱਕ ਕਿ ਰਾਤ ਦਾ ਟੈਂਪਰੇਚਰ 27 ਡਿਗਰੀ ਦੇ ਨੇੜੇ ਚੱਲ ਰਿਹਾ ਹੈ, ਜੋ ਕਿ ਆਮ ਨਾਲੋਂ ਲਗਭਗ 6 ਡਿਗਰੀ ਜਿਆਦਾ ਹੈ। ਅਜਿਹੇ ਵਿੱਚ ਨਮੀ....
ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰ ਖਵਾਉਣ ਮਗਰੋਂ ਕੀਤੀ ਖੁਦਕੁਸ਼ੀ, ਤਿੰਨਾਂ ਦੀ ਮੌਤ
ਬਟਾਲਾ, 25 ਸਤੰਬਰ 2024 : ਬਟਾਲਾ ਦੇ ਸਰਹੱਦੀ ਪਿੰਡ ਵਿੱਚ ਮਾਂ ਵੱਲੋਂ ਆਪਣੀ ਧੀ ਅਤੇ ਪੁੱਤਰ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਖੁਦ ਵੀ ਆਤਮਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪਿੰਡ ਵਿੱਚ 40 ਸਾਲਾਂ ਔਰਤ ਨੇ ਆਪਣੀ 16 ਸਾਲ ਦੀ ਧੀ ਅਤੇ 6 ਮਹੀਨੇ ਦੇ ਬੱਚੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਘਾਟ ਉਤਾਰਨ ਮਗਰੋਂ ਖੁਦ ਵੀ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਅਤੇ ਖੁਦਕੁਸ਼ੀ ਦੇ ਕਾਰਨਾਂ ਦੇ ਜਾਂਚ ਸ਼ੁਰੂ ਕਰ ਦਿੱਤੀ....
ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ, 15 ਅਕਤੂਬਰ ਪੈਣਗੀਆਂ ਵੋਟਾਂ
ਚੰਡੀਗੜ੍ਹ, 25 ਸਤੰਬਰ 2024 : ਸੂਬੇ ਵਿੱਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ। ਪੰਜਾਬ ਵਿੱਚ 15 ਅਕਤੂਬਰ 2024 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। 27 ਸਤੰਬਰ ਨੂੰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। 4 ਅਕਤੂਬਰ 3 ਵਜੇ ਤੱਕ ਫਾਰਮ ਭਰਨ ਦੀ ਆਖਰੀ ਤਾਰੀਕ ਹੋਵੇਗੀ। ਉਨ੍ਹਾਂ ਦੱਸਿਆ ਕਿ 7 ਅਕਤੂਬਰ ਤੱਕ ਉਮੀਦਵਾਰ ਆਪਣਾ ਫਾਰਮ ਵਾਪਸ ਲੈ....
ਪੁਲਿਸ ਨੇ ਦੋ ਵਿਅਕਤੀਆਂ ਨੂੰ 11 ਚੋਰੀ ਦੇ ਮੋਟਰਸਾਈਕਲਾਂ, ਨਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ
ਪਟਿਆਲਾ, 24 ਸਤੰਬਰ 2024 : ਪਟਿਆਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 11 ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਸਹਿਲਪ੍ਰੀਤ ਸਿੰਘ ਵਾਸੀ ਅਮਾਮਗੜ੍ਹ (ਸਮਾਣਾ) ਅਤੇ ਗੁਰਪਿਆਰ ਸਿਘ ਉਰਫ ਰਵੀ ਕਾਹਨਗੜ੍ਹ ਭੂਤਨਾ (ਸਮਾਣਾ) ਨੂੰ 11 ਚੋਰੀ ਦੇ ਮੋਟਰਸਾਈਕਲਾਂ, ਇੱਕ 32 ਬੋਰ ਪਿਸਤੌਲ, 2 ਜਿੰਦਾ ਰੌਂਦ, ਇੱਕ 315 ਬੋਰ ਪਿਸਤੌਲ ਅਤੇ ਇੱਕ....
ਪੰਜਾਬ ਸਰਕਾਰ ਦਾ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ 'ਚ 45560 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ : ਭਗਵੰਤ ਮਾਨ  
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ‘ਚ 586 ਨਵੇਂ ਉਮੀਦਵਾਰਾਂ ਦਾ ਕੀਤਾ ਸੁਆਗਤ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ 558 ਏ.ਐਨ.ਐਮਜ਼ ਦੀ ਭਰਤੀ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਸਬੰਧੀ ਸੇਵਾਵਾਂ ਨੂੰ ਮਿਲੇਗਾ ਵੱਡਾ ਹੁਲਾਰਾ ਸਿਹਤ ਵਿਭਾਗ ਦੀ ਮਜ਼ਬੂਤੀ ਲਈ ਡਾਕਟਰਾਂ ਦੀਆਂ 1390 ਅਸਾਮੀਆਂ ਦੀ ਭਰਤੀ ਪ੍ਰਕਰਿਆ ਪ੍ਰਗਤੀ ਅਧੀਨ: ਡਾ. ਬਲਬੀਰ ਸਿੰਘ ਚੰਡੀਗੜ੍ਹ, 24 ਸਤੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ....
ਯੂਥ ਅਕਾਲੀ ਦਲ ਪ੍ਰਧਾਨ ਝਿੰਜਰ ਨੇ ਫੇਲ੍ਹ ਸਿੱਖਿਆ ਮਾਡਲ ਲਈ ਪੰਜਾਬ ਸਰਕਾਰ ਦੀ ਕੀਤੀ ਨਿੰਦਾ
SC ਦੇ ਅੱਜ ਦੇ ਫੈਸਲੇ ਨੇ ਪੰਜਾਬ ਦੇ ਵਿਦਿਆਰਥੀਆਂ ਨਾਲ ਘਪਲੇ ਕਰਨ ਦੀ ਭਗਵੰਤ ਮਾਨ ਸਰਕਾਰ ਦੀ ਕੋਸ਼ਿਸ਼ ਦਾ ਪਰਦਾਫਾਸ਼ ਕਰ ਦਿੱਤਾ ਹੈ: ਯੂਥ ਅਕਾਲੀ ਦਲ ਪ੍ਰਧਾਨ ਚੰਡੀਗੜ੍ਹ, 24 ਸਤੰਬਰ, 2024 : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫੇਲ੍ਹ ਹੋਏ ਸਿੱਖਿਆ ਮਾਡਲ ਲਈ ਸਖ਼ਤ ਨਿਖੇਧੀ ਕੀਤੀ, ਜਿਸ ਦਾ ਪਰਦਾਫਾਸ਼ ਸੁਪਰੀਮ ਕੋਰਟ ਦੇ ਹਾਲ ਹੀ ਵਿੱਚ ਐਮਬੀਬੀਐਸ ਦਾਖ਼ਲਿਆਂ ਵਿੱਚ ਐਨਆਰਆਈ ਕੋਟੇ ਬਾਰੇ ਦਿੱਤੇ ਫੈਸਲੇ ਨੇ ਵੀ ਕੀਤਾ ਹੈ।....
ਪੰਜਾਬ ਪਾਵਰਕੌਮ ਦੀ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ, 10 ਦਿਨਾਂ ‘ਚ 1782 ਬਿਜਲੀ ਦੇ ਕੁਨੈਕਸ਼ਨ ਕੱਟੇ
ਚੰਡੀਗੜ੍ਹ, 24 ਸਤੰਬਰ 2024 : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪਾਵਰਕੌਮ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਵੱਡੀ ਕਾਰਵਾਈ ਕਰਦਿਆਂ ਸਿਰਫ 10 ਦਿਨਾਂ ‘ਚ 1782 ਡਿਫਾਲਟਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟ ਕੇ 22.96 ਕਰੋੜ ਰੁਪਏ ਦੀ ਭਾਰੀ ਵਸੂਲੀ ਕੀਤੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੀ.ਐਮ.ਡੀ....
ਪੰਜਾਬ ਸਰਕਾਰ ਹੋਈ ਸਖ਼ਤ, ਪਰਾਲੀ ਨੂੰ ਅੱਗ ਲਗਾਈ ਤਾਂ ਅਸਲਾ ਲਾਇਸੰਸ ਹੋਣਗੇ ਰੱਦ  
ਚੰਡੀਗੜ੍ਹ, 23 ਸਤੰਬਰ 2024 : ਪੰਜਾਬ ਵਿੱਚ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਗਈ ਹੈ ਅਤੇ ਸਰਕਾਰ ਵੱਲੋਂ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾ ਰਿਹਾ। ਜਾਣਕਾਰੀ ਅਨੁਸਾਰ ਐਤਵਾਰ ਨੂੰ ਪਰਾਲੀ ਸਾੜਨ ਦੇ 11 ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਖ਼ਤ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜੇਕਰ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਤਾਂ ਉਨ੍ਹਾਂ ਦੀ ਰੈੱਡ ਐਂਟਰੀ ਕੀਤੀ ਜਾਵੇਗੀ, ਅਸਲਾ ਲਾਇਸੈਂਸ ਵੀ ਰੱਦ ਕੀਤੇ....