ਪੰਜਾਬ

ਰਾਮਪੁਰਾ ਫੂਲ ‘ਚ ਵਿਅਕਤੀ ਨੇ ਅੰਨ੍ਹੇਵਾਹ ਕੀਤੀ ਫਾਇਰਿੰਗ, ਦੋ ਵਿਅਕਤੀਆਂ ਦੀ ਮੌਤ, ਖੁਦ ਵੀ ਕੀਤੀ ਖੁਦਕਸ਼ੀ
ਰਾਮਪੁਰਾ ਫੂਲ, 10 ਨਵੰਬਰ : ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੁ ‘ਚ ਦੋ ਪਰਿਵਾਰਾਂ ਦੀ ਆਪਸੀ ਲੜਾਈ-ਝਗੜੇ ਕਾਰਨ ਤਿੰਨ ਲੋਕਾਂ ਦੀ ਮੌਤ ਹੋਣ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਵਿੱਚ ਇੱਕ ਵਿਅਕਤੀ ਉਹ ਵੀ ਸ਼ਾਮਲ ਹੈ, ਜਿਸ ਦਾ ਉਕਤ ਦੋਵੇਂ ਪਰਿਵਾਰਾਂ ਨਾਲ ਸਿਵਾਏ ਬੋਲਚਾਲ ਤੋਂ ਕੋਈ ਵੱਡਾ ਸਬੰਧ ਨਹੀਂ ਸੀ। ਗੋਲੀਆਂ ਮਾਰ ਕੇ ਦੋ ਵਿਅਕਤੀਆਂ ਨੂੰ ਮਾਰਨ ਵਾਲੇ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਉਰਫ ਵੱਡੇ ਘਰ ਵਾਲਾ ਵਜੋਂ....
‘ਦੀਵਾਲੀ ਦੇ ਤੋਹਫ਼ੇ’ ਵਜੋਂ ਮੁੱਖ ਮੰਤਰੀ ਨੇ 583 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ‘ਚ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਦੀ ਮੁਹਿੰਮ ਜਾਰੀ; ਹੁਣ ਤੱਕ 37683 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਨੌਜਵਾਨਾਂ ਨੂੰ ‘ਟੀਮ ਪੰਜਾਬ’ ਦਾ ਹਿੱਸਾ ਬਣਨ ਲਈ ਦਿੱਤੀ ਵਧਾਈ ਬਾਕੀ ਉਮੀਦਵਾਰਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਿੱਤੇ ਜਾਣਗੇ ਨਿਯੁਕਤੀ ਪੱਤਰ ਬੀਤੇ ਦਹਾਕੇ ਦੌਰਾਨ ਐਲ.ਪੀ.ਜੀ. ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ 200 ਰੁਪਏ ਦੀ ਮਾਮੂਲੀ ਕਟੌਤੀ ਕਰਕੇ ਆਮ ਆਦਮੀ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ ਮੋਦੀ ਸਰਕਾਰ ਪੰਜਾਬ ਵਿਰੋਧੀ....
ਪੁੱਤ ਨੇ ਮਾਂ-ਪਿਤਾ ਦਾ ਕੀਤਾ ਸਰੀਏ ਮਾਰ ਮਾਰ ਕਤਲ, ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ
ਮਜੀਠਾ, 09 ਨਵੰਬਰ : ਅੰਮ੍ਰਿਤਸਰ ਦੇ ਮਜੀਠਾ ਅਧੀਨ ਆਉਂਦੇ ਪਿੰਡ ਪੰਧੇਰ ਕਲਾਂ ਵਿੱਚ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਮਾਤਾ ਪਿਤਾ ਨੂੰ ਲੋਹੇ ਦੀ ਰਾਡ ਮਾਰ ਕੇ ਮਾਰ ਦੇਣ ਦੀ ਖਬਰ ਹੈ। ਇਸ ਘਟਨਾਂ ਦੀ ਸੂਚਨਾ ਮਿਲਦਿਆਂ ਮਜੀਠਾ ਥਾਣੇ ਦੀ ਪੁਲਿਸ ਮੌਕੇ ਤੇ ਪੁੱਜੀ ਅਤੇ ਕਤਲ ਕਰਨ ਦੇ ਅਸਲ ਕਾਰਨਾਂ ਦੀ ਜਾਂਚ ਸੁਰੂ ਕਰ ਦਿੱਤੀ। ਪੁਲਿਸ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕਰਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਪੰਧੇਰ ਕਲਾਂ ਵਿੱਚ ਇੱਕ ਵਿਆਹ ਦਾ ਸਮਾਗਮ ਸੀ, ਜਿੱਥੇ ਮੁਲਜ਼ਮ....
ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਘਟ ਕੇ 47 ਫੀਸਦੀ ਰਹੇ, ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਯਤਨਸ਼ੀਲ : ਪੰਜਾਬ ਸਰਕਾਰ
ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਪੂਰੀ ਤਰ੍ਹਾਂ ਯਤਨਸ਼ੀਲ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ ਚੰਡੀਗੜ੍ਹ, 9 ਨਵੰਬਰ : ਇਹ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ। ਇਸ ਸਬੰਧੀ....
ਸ਼੍ਰੋਮਣੀ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼, ਭਾਈ ਰਾਜੋਆਣਾ ਦੀ ਰਿਹਾਈ ਲਈ ਯਤਨ ਕੀਤੇ ਜਾਣ ਤੇਜ਼
ਅੰਮ੍ਰਿਤਸਰ, 9 ਨਵੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਸਾਲ 2012 ਵਿਚ ਸ਼੍ਰੋਮਣੀ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਪੰਜ ਸਿੰਘ ਸਾਹਿਬਾਨ ਵਲੋਂ ਹੋਏ ਉਕਤ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ....
ਪੰਜਾਬ ਸਰਕਾਰ ਵੱਲੋਂ ਇਸ ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 9 ਨਵੰਬਰ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 16 ਨਵੰਬਰ ਦਿਨ ਵੀਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮਿਤੀ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ....
ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਨ ਦਾ ਕੀਤਾ : ਮੁੱਖ ਮੰਤਰੀ ਮਾਨ
ਲੋਕਾਂ ਨੂੰ ਗੁੰਮਰਾਹ ਕਰਨ ਲਈ ਗਲਤ, ਘਟੀਆ ਅਤੇ ਮਨਘੜਤ ਬਿਆਨ ਦੇਣ ਲਈ ਮੁੱਖ ਮੰਤਰੀ ਨੇ ਰਾਜਾ ਵੜਿੰਗ ਨੂੰ ਕਰੜੇ ਹੱਥੀਂ ਲਿਆ ਸੂਬਾ ਕਾਂਗਰਸ ਪ੍ਰਧਾਨ ਨੂੰ ‘ਝੂਠਾ’ ਕਰਾਰ ਦਿੱਤਾ ਇਸ ਗੈਰ-ਸੰਜੀਦਗੀ ਅਤੇ ਕਾਹਲੇਪਣ ਨੇ ਕਾਂਗਰਸ ਪਾਰਟੀ ਦਾ ਬੇੜਾ ਡੋਬ ਦਿੱਤਾ ਹੈ – ਮੁੱਖ ਮੰਤਰੀ ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ‘ਝੂਠਾ’ ਕਰਾਰ ਦਿੰਦਿਆਂ ਉਨ੍ਹਾਂ ਦੇ ਗਲਤ, ਘਟੀਆ ਅਤੇ ਮਨਘੜਤ ਬਿਆਨਾਂ ਰਾਹੀਂ ਲੋਕਾਂ ਨੂੰ....
ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ : ਈ.ਟੀ.ਓ.
ਚੰਡੀਗੜ੍ਹ, 9 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲੇ ਪੰਜਾਬ ਦੀ ਸਿਰਜਣਾ ਹਿੱਤ ਸੂਬੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਬੇਹਤਰੀਨ ਬਨਾਉਣ ਲਈ ਨਾਬਾਰਡ-28 ਪ੍ਰੋਜੈਕਟ ਅਧੀਨ 24 ਪੁਲਾਂ ਦੇ ਕੰਮ 60 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੰਜ਼ੂਰ ਕੀਤੇ ਗਏ ਹਨ। ਅੱਜ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ....
ਅਕਤੂਬਰ ਮਹੀਨੇ ਦੌਰਾਨ ‘ਮੇਰਾ ਬਿੱਲ’ ਐਪ ‘ਤੇ ਬਿੱਲ ਅੱਪਲੋਡ ਕਰਕੇ 216 ਜੇਤੂਆਂ ਨੇ ਜਿੱਤੇ 12.43 ਲੱਖ ਰੁਪਏ ਦੇ ਇਨਾਮ : ਚੀਮਾ
2,36,815 ਰੁਪਏ ਜਿੱਤ ਕੇ 40 ਜੇਤੂਆਂ ਨਾਲ ਟੈਕਸੇਸ਼ਨ ਜ਼ਿਲ੍ਹਾ ਲੁਧਿਆਣਾ ਸਭ ਤੋਂ ਅੱਗੇ ਚੰਡੀਗੜ੍ਹ, 09 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਅਕਤੂਬਰ 2023 ਦੇ ਮਹੀਨੇ ਦੌਰਾਨ 216 ਜੇਤੂਆਂ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ‘ਮੇਰਾ ਬਿੱਲ ਐਪ’ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ 12,43,005 ਰੁਪਏ ਦੇ ਇਨਾਮ ਜਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ....
ਪੰਜਾਬ 'ਚ ਦੋ ਦਿਨਾਂ ਤੱਕ ਨਹੀਂ ਚੱਲਣਗੀਆਂ ਪਨਬੱਸ, ਰੋਡਵੇਜ਼, ਪੈਪਸੂ ਬੱਸਾਂ
ਚੰਡੀਗੜ੍ਹ, 08 ਨਵੰਬਰ : ਪੰਜਾਬ ‘ਚ ਜੇਕਰ ਤੁਸੀਂ ਕੱਲ੍ਹ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ। ਜਿਸ ਕਾਰਨ ਕੱਲ੍ਹ ਪੂਰੇ ਸੂਬੇ ਵਿੱਚ ਬੱਸਾਂ ਦੇ ਪਹੀਏ ਜਾਮ ਹੋ ਜਾਣਗੇ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ, ਪਨਬਸ ਯੂਨੀਅਨ ਦਾ ਪੰਜਾਬ ਸਰਕਾਰ ਖਿਲਾਫ ਰੋਸ ਜਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ....
ਪੀਐਮ ਮੋਦੀ ਅਤੇ ਭਾਜਪਾ ਨੇਤਾਵਾਂ ਨੇ ਦੇਸ਼ ਦੀ ਜਨਤਾ ਨਾਲ ਸਿਰਫ ਜੁਮਲੇਬਾਜੀ ਕੀਤੀ, ਪੀਐਮ ਮੋਦੀ ਚਾਹ ਬਣਾਉਣਾ ਵੀ ਨਹੀਂ ਜਾਣਦੇ : ਭਗਵੰਤ ਮਾਨ
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ ਦੋਵਾਂ ਨੇਤਾਵਾਂ ਨੇ ਮੱਧ ਪ੍ਰਦੇਸ਼ ਦੇ ਚਚੌੜਾ-ਬੀਨਾਗੰਜ ਵਿਧਾਨ ਸਭਾ ਹਲਕੇ ਵਿਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਜਿਸ ਤਰ੍ਹਾਂ ਅੱਜ ਮੱਧ ਪ੍ਰਦੇਸ਼ ਵਿੱਚ ਸਾਡੇ ਰੋਡ ਸ਼ੋਅ ਵਿੱਚ ਲੋਕਾਂ ਦੀ ਭੀੜ ਇਕੱਠੀ ਹੋਈ ਹੈ, ਪਿਛਲੇ ਸਾਲ ਪੰਜਾਬ ਵਿੱਚ ਵੀ ਅਜਿਹਾ ਹੀ ਹੁੰਦਾ ਸੀ - ਮਾਨ ਚੰਡੀਗੜ੍ਹ, 8 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ....
ਪੰਜਾਬ ਵਿਚ ਡੇਂਗੂ ਦਾ ਕਹਿਰ, ਮਰੀਜ਼ਾਂ ਦੀ ਗਿਣਤੀ 10,000 ਤੋਂ ਹੋਈ ਪਾਰ
ਚੰਡੀਗੜ੍ਹ, 8 ਨਵੰਬਰ : ਪੰਜਾਬ ਵਿੱਚ ਡੇਂਗੂ ਦਾ ਸੰਕਟ ਡੂੰਘਾ ਹੋ ਗਿਆ ਹੈ। ਡੇਂਗੂ ਤੋਂ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 10092 ਤੱਕ ਪਹੁੰਚ ਗਈ ਹੈ, ਜਦੋਂ ਕਿ ਪਿਛਲੇ ਸਾਲ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਦੇ ਕਰੀਬ ਸੀ। ਇਨ੍ਹਾਂ ਅੰਕੜਿਆਂ ਨੇ ਸਿਹਤ ਵਿਭਾਗ ਦੀ ਨੀਂਦ ਹਰਾਮ ਕਰ ਦਿੱਤੀ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਅਜਿਹੇ ’ਚ ਮਰੀਜ਼ਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਈ ਵੀ ਵਿਅਕਤੀ ਜੋ ਮਹਿਸੂਸ....
ਤਰਨਤਾਰਨ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ
ਤਰਨਤਾਰਨ, 8 ਨਵੰਬਰ : ਜ਼ਿਲ੍ਹੇ ਦੇ ਪਿੰਡ ਤੁੰਗ ਵਿਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਔਰਤਾਂ ਤੇ ਇਕ ਪੁਰਸ਼ ਦਾ ਕਤਲ ਕੀਤਾ ਗਿਆ ਹੈ। ਮਰਨ ਵਾਲਿਆਂ ਵਿਚ ਇਕਬਾਲ ਸਿੰਘ, ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਸੀਤਾ ਕੌਰ ਸ਼ਾਮਲ ਹਨ। ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਘਰ ਦੀ ਹਾਲਤ ਨੂੰ ਦੇਖਦੇ ਹੋਏ ਇਸ ਨੂੰ ਲੁੱਟ ਦੀ ਵਾਰਦਾਤ ਨਾਲ ਜੋੜਿਆ ਜਾ ਰਿਹਾ ਹੈ। ਛੱਤੀਸਗੜ੍ਹ ਦਾ ਰਹਿਣ ਵਾਲਾ ਅਸ਼ੋਕ ਪਰਿਵਾਰ ਨਾਲ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਧਾਮੀ ਤੀਸਰੀ ਵਾਰ ਬਣੇ ਪ੍ਰਧਾਨ
ਰਾਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਅਤੇ ਮਸਾਣਾ ਬਣੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਧਾਮੀ ਨੂੰ 118 ਅਤੇ ਸ. ਘੁੰਨਸ ਨੂੰ ਮਿਲੀਆਂ 17 ਵੋਟਾਂ ਹਰਭਜਨ ਸਿੰਘ ਮਸਾਣਾ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਬਖ਼ਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ, 8 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ....
ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ
ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਚੰਡੀਗੜ੍ਹ, 8 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿੱਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ....