ਪੰਜਾਬ

ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ : ਹਰਪਾਲ ਸਿੰਘ ਚੀਮਾ
ਜੁਲਾਈ, 2017 ਤੋਂ ਮਾਰਚ, 2022 ਤੱਕ ਦਾ ਸੀ ਬਕਾਇਆ ਮੁਆਵਜਾ ਚੰਡੀਗੜ੍ਹ, 11 ਅਕਤੂਬਰ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ।ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ....
ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਬਰਾਮਦ ਸਮੇਤ ਨਸ਼ਾ ਤਸਕਰ ਕੀਤਾ ਕਾਬੂ
30 ਕਿਲੋਗ੍ਰਾਮ ਕੋਕੀਨ ਬਰਾਮਦੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਅੱਗੇ ਨਸ਼ਾ ਤਸਕਰਾਂ ਤੱਕ ਪਹੁੰਚਾਉਂਦਾ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਦਾ ਪਿਤਾ ਵੀ ਕਰਦਾ ਹੈ ਨਸ਼ਾ ਤਸਕਰੀ ਦਾ ਧੰਦਾ; ਉਸ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ : ਏਆਈਜੀ ਸਿਮਰਤਪਾਲ ਸਿੰਘ ਚੰਡੀਗੜ੍ਹ/ਲੁਧਿਆਣਾ, 11 ਅਕਤੂਬਰ (ਰਘਵੀਰ ਸਿੰਘ ਜੱਗਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....
ਪੁਲਿਸ ਨੇ ਫ਼ਿਰੋਜ਼ਪੁਰ 'ਚ ਤਸਕਰਾਂ 'ਤੇ ਕਸਿਆ ਸ਼ਿਕੰਜਾ, 3 ਕਰੋੜ 54 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਫ਼ਿਰੋਜ਼ਪੁਰ, 10 ਅਕਤੂਬਰ : ਪੁਲਿਸ ਨੇ ਫ਼ਿਰੋਜ਼ਪੁਰ ਦੇ ਤਸਕਰਾਂ 'ਤੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹੇ ਵਿੱਚ 19 ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਣੀ ਹੈ। ਇਨ੍ਹਾਂ ਵਿੱਚੋਂ ਛੇ ਖ਼ਿਲਾਫ਼ ਕਾਰਵਾਈ ਕਰਦਿਆਂ 3 ਕਰੋੜ 54 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਪੁਲਿਸ ਨੇ ਚੱਪਾ ਅੜੀਕੀ ਪਿੰਡ ਵਿੱਚ ਸਥਿਤ ਛੇਵੇਂ ਸਮੱਗਲਰ ਦੀ ਅੱਠ ਏਕੜ ਜ਼ਮੀਨ ਅਤੇ ਹੋਰ ਜਾਇਦਾਦ ਜ਼ਬਤ ਕਰ ਲਈ ਹੈ। ਇਹ ਤਸਕਰ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੋਕੇ ਦਾ ਵਸਨੀਕ ਹੈ। ਐਲਆਈਸੀ ਨੇ....
ਐਸਵਾਈਐਲ ਤੇ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗ ਗੋਢੇ ਟੇਕੇ, ਪੰਜਾਬ ਦੀ ਗੱਲ ਕਰਨ ਵਾਲਿਆਂ ’ਤੇ ਆਪ ਸਰਕਾਰ ਤਸ਼ੱਦਦ ਕਰਦੀ ਹੈ : ਸੁਖਬੀਰ ਬਾਦਲ
ਬਹਿਸ ਦਾ ਚੈਲੇਂਜ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਭੱਜ ਗਿਆ ਹੈ : ਸੁਖਬੀਰ ਸਿੰਘ ਬਾਦਲ ਚੰਡੀਗੜ੍ਹ, 10 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਨੇ ਅੱਜ ਸਤਲੁਜ ਯਮੁਨਾ ਲਿੰਕ ਨਹਿਰ (ਐਸ ਵਾਈ ਐਲ) ਤੇ ਸੂਬੇ ਨੂੰ ਦਰਪੇਸ਼ ਹੋਰ ਭੱਖਦੇ ਮਸਲਿਆਂ ’ਤੇ ਬਹਿਸ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਂਦਿਆਂ ਮਾਨ ਦੇ ਹੁਕਮਾਂ ’ਤੇ ਹੋਈ ਵਧੀਕੀ ਤੇ ਜਲ ਤੋਪਾਂ ਦਾ ਸਾਹਮਣਾ ਬਹਾਦਰੀ ਨਾਲ ਕੀਤਾ। ਅਕਾਲੀ ਦਲ ਦੇ ਪ੍ਰਧਾਨ ਨੇ ਸਭ ਤੋਂ....
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ 15 ਮਹੀਨੇ: ਪੰਜਾਬ ਪੁਲਿਸ ਨੇ 20979 ਨਸ਼ਾ ਤਸਕਰਾਂ ਸਮੇਤ 3003 ਵੱਡੀਆਂ ਮੱਛੀਆਂ ਨੂੰ ਕੀਤਾ ਗ੍ਰਿਫਤਾਰ, 1658 ਕਿਲੋ ਹੈਰੋਇਨ ਬਰਾਮਦ
ਵਿਸ਼ੇਸ਼ ਮੁਹਿੰਮ ਦੌਰਾਨ 111 ਵੱਡੇ ਤਸਕਰਾਂ ਦੀਆਂ 88.3 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 15.81 ਕਰੋੜ ਦੀ ਡਰੱਗ ਮਨੀ, 924-ਕਿਲੋ ਅਫੀਮ, 986-ਕਿਲੋ ਗਾਂਜਾ, 471 ਕੁਇੰਟਲ ਭੁੱਕੀ ਅਤੇ 92 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਕਾਰਨ ਗ੍ਰਿਫਤਾਰੀਆਂ ਦੀ ਗਿਣਤੀ 1111ਤੱਕ ਅੱਪੜੀ ਪੰਜਾਬ ਪੁਲਿਸ ਨੇ 16 ਮਾਰਚ, 2022 ਤੋਂ ਹੁਣ ਤੱਕ 197....
ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਵਿੱਚ ਕੋਚ ਨਿਭਾ ਸਕਦੇ ਹਨ ਅਹਿਮ ਭੂਮਿਕਾ : ਭਗਵੰਤ ਸਿੰਘ ਮਾਨ
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ ਖੇਡ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ ਏਸ਼ਿਆਈ ਖੇਡਾਂ ਵਿੱਚ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਕੋਚਾਂ ਦਾ ਸਮਰਪਣ ਖਿਡਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਮਿਲਣਗੀਆਂ ਚੰਡੀਗੜ੍ਹ, 9 ਅਕਤੂਬਰ : ਪੰਜਾਬ ਦੇ ਮੁੱਖ....
ਖਹਿਰਾ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ, ਇੱਕ ਦਿਨ ਦਾ ਦਿੱਤਾ ਸਮਾਂ
ਚੰਡੀਗੜ੍ਹ, 9 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਦਾਖ਼ਲ ਕਰਨ ਇੱਕ ਦਿਨ ਦਾ ਸਮਾਂ ਦਿੱਤਾ ਹੈ। ਕੋਰਟ ਨੇ ਮਾਮਲੇ ਦੀ ਸੁਣਵਾਈ 10 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ, ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 10 ਅਕਤੂਬਰ ਤਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ....
ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ ਦੌਰਾਨ ਸਪੀਕਰ ਸੰਧਵਾਂ ਨੇ ਕਿਹਾ ਕਿ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਜਾ ਰਿਹਾ ਹੈ।
ਚੰਡੀਗੜ੍ਹ, 05 ਅਕਤੂਬਰ : ਕੈਨੇਡਾ ਨਾਲ ਚੱਲ ਰਹੇ ਰੇੜਕੇ ਦਰਮਿਆਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੁੱਝ ਸਿਆਸੀ ਮੁੱਦਿਆਂ 'ਤੇ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ 'ਤੇ ਜ਼ੋਰ ਦਿੱਤਾ ਹੈ। ਘਾਨਾ ਵਿਖੇ ਕਾਮਨਵੈਲਥ ਪਾਰਲੀਮੈਂਟਰੀ ਕਾਨਫਰੰਸ (ਸੀ.ਪੀ.ਸੀ.) ਦੌਰਾਨ ਸਪੀਕਰ ਨੇ ਕਿਹਾ ਕਿ ਕੁੱਝ ਮੁੱਦਿਆਂ ਨੂੰ ਬੇਲੋੜੀਆਂ ਦਲੀਲਾਂ ਦੇ ਕੇ ਉਭਾਰਿਆ ਗਿਆ ਹੈ। ਕਿਸੇ ਦੇਸ਼ ਦਾ ਨਾਂ ਲਏ ਬਗੈਰ ਉਨ੍ਹਾਂ ਕਿਹਾ ਕਿ ਰਾਸ਼ਟਰਮੰਡਲ ਦੇਸ਼ਾਂ ਦਰਮਿਆਨ ਬਿਹਤਰ ਤਾਲਮੇਲ ਨਾਲ ਇਸ....
ਰਾਜਪਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਇਕ ਤੇ ਐਸਐਸਪੀ ਵਿਚਾਲੇ ਵਿਵਾਦ ਦੀ ਰਿਪੋਰਟ ਮੰਗੀ
ਚੰਡੀਗੜ੍ਹ, 5 ਅਕਤੂਬਰ : ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿੱਖ ਕੇ ਬੀਤੇ ਦਿਨੀਂ ਤਰਨਤਾਰਨ ਵਿਖੇ ਵਿਧਾਇਕ ਅਤੇ ਐਸਐਸਪੀ ਦਰਮਿਆਨ ਚੱਲੀ ਖਿਚੋਤਾਣ ਬਾਰੇ ਪੁੱਛਿਆ ਹੈ।ਪੱਤਰ ਵਿੱਚ ਉਨ੍ਹਾਂ ਕਿਹਾ ਕਿ ਮੈਂ ਮੀਡੀਆ ਵਿੱਚ ਇੱਕ ਵਿਧਾਇਕ ਦੇ ਪੁਲਿਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ, ਵਿਧਾਇਕਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਰਾਤ ਦੇ ਸਮੇਂ ਗੈਰਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਹੋਣ ਅਤੇ ਪੁਲਿਸ ਅਧਿਕਾਰੀਆਂ ਦੀ ਮੁਅੱਤਲੀ ਅਤੇ ਬਾਅਦ ਵਿੱਚ ਸੀਨੀਅਰ ਪੁਲਿਸ ਕਪਤਾਨ....
ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਪੰਜਾਬ ਪਹਿਲਾਂ ਹੀ 70 ਸਾਲ ਪਿੱਛੇ ਹੈ : ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਗਰੰਟੀ ਜਾਰੀ ਸੂਬਾ ਸਰਕਾਰ ਇਕ ਘੰਟਾ ਵੀ ਜ਼ਾਇਆ ਨਹੀਂ ਕਰਨਾ ਚਾਹੁੰਦੀ ਕਿਉਂਕਿ ਪੰਜਾਬ ਪਹਿਲਾਂ ਹੀ 70 ਸਾਲ ਪਿੱਛੇ ਹੈ: ਮੁੱਖ ਮੰਤਰੀ ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ 36,796 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਮੁਕੰਮਲ ਕਰ ਕੇ ਪੰਜਾਬ ਦੀ ਜਵਾਨੀ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਜਾਰੀ ਰੱਖੀ ਹੋਈ ਹੈ। ਸਹਿਕਾਰੀ ਵਿਭਾਗ....
ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ, ਐਸ.ਵਾਈ.ਐਲ. ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ  : ਸਰਕਾਰ
ਪੰਜਾਬ ਕੈਬਨਿਟ ਨੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਮ ਉਤੇ ਲਾਈ ਮੋਹਰ ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਨਿਵਾਸ ਅਸਥਾਨ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ ਅਹੁਦਾ ਛੱਡ ਰਹੇ ਐਡਵੋਕੇਟ ਜਨਰਲ....
'ਆਪ' ਉੱਤਰੀ ਭਾਰਤ ਵਿੱਚ ਪੈਰ ਜਮਾਉਣ ਲਈ ਪੰਜਾਬ ਨੂੰ ਕਮਜ਼ੋਰ ਕਰ ਰਹੀ ਹੈ : ਰਾਜਾ ਵੜਿੰਗ
ਪੰਜਾਬ ਕੋਈ ਵੀ ਸਰਵੇਖਣ ਨਹੀਂ ਕਰ ਸਕਦਾ ਕਿਉਂਕਿ ਸਾਡੇ ਕੋਲ ਕਿਸੇ ਨੂੰ ਵੀ ਦੇਣ ਲਈ ਕੋਈ ਪਾਣੀ ਨਹੀਂ ਹੈ: ਰਾਜਾ ਵੜਿੰਗ ਰਾਜਾ ਵੜਿੰਗ ਨੇ ਪੰਜਾਬ ਨੂੰ ਐੱਸ.ਵਾਈ.ਐੱਲ ਦੇ ਪਿਛਲੇ ਕਾਲੇ ਦਿਨਾਂ ਵਿੱਚ ਵਾਪਸ ਲਿਆਉਣ ਲਈ ਮਜ਼ਬੂਰ ਕਰਨ ਦੀ ਚੇਤਾਵਨੀ ਚੰਡੀਗੜ੍ਹ, 4 ਅਕਤੂਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸੁਪਰੀਮ ਕੋਰਟ ਵੱਲੋਂ ਐੱਸ.ਵਾਈ.ਐੱਲ ਨਹਿਰ ਦੀ ਉਸਾਰੀ ਲਈ ਜ਼ਮੀਨ ਦਾ ਪੰਜਾਬ ਵਿੱਚ ਸਰਵੇਖਣ ਕਰਨ ਦੇ ਹੁਕਮਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ....
ਮੁੱਖ ਮੰਤਰੀ ਮਾਨ ਨੇ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਦੇ ਪਾਣੀ ਹਰਿਆਣਾ ਨੂੰ ਦੇਣ ਵਾਸਤੇ ਸਹਿਮਤੀ ਦੇ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ : ਮਜੀਠੀਆ
ਅਕਾਲੀ ਦਲ ਨੇ ਆਪ ਸਰਕਾਰ ਵੱਲੋਂ ਐਸ ਵਾਈ ਐਲ ਨਹਿਰ ਉਸਾਰਣ ਵਾਸਤੇ ਰਾਜ਼ੀ ਹੋਣ ਪਰ ਵਿਰੋਧੀ ਪਾਰਟੀਆਂ ਦੇ ਵਿਰੋਧ ਤੇ ਨਹਿਰ ਵਾਸਤੇ ਜ਼ਮੀਨ ਐਕਵਾਇਰ ਵਿਚ ਮੁਸ਼ਕਿਲਾਂ ਹੋਣ ਦਾ ਪ੍ਰਗਟਾਵਾ ਕਰਨ ਦੀ ਕੀਤੀ ਜ਼ੋਰਦਾਰ ਨਿਖੇਧੀ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਪੰਜਾਬੀ ਤੇ ਅਕਾਲੀ ਦਲ ਕਦੇ ਵੀ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਣਗੇ ਚੰਡੀਗੜ੍ਹ, 4 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੀ ਉਸਾਰੀ....
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ਲੋੜੀਂਦੀਆਂ ਤਿਆਰੀਆਂ ਦੀ ਸ਼ੁਰੂਆਤ
ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਚੰਡੀਗੜ੍ਹ, 4 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਮੁੱਢ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਕਰਨ ਅਤੇ ਨਵੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ 21 ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਚੋਣਾਂ ਕਰਵਾਉਣ ਲਈ ਰਾਹ ਪੱਧਰਾ ਹੋਵੇਗਾ ਜਿਸ ਨਾਲ ਇਹ ਯਕੀਨੀ....
ਭਰੂਣ ਹੱਤਿਆ ਦੇ ਖ਼ਾਤਮੇ ਲਈ ਲੋਕਾਂ ਦੀ ਮਾਨਸਿਕਤਾ ਬਦਲਣ ਦੀ ਲੋੜ : ਸਿਹਤ ਮੰਤਰੀ ਡਾ. ਬਲਬੀਰ ਸਿੰਘ 
ਡਾਕਟਰ ਬਲਬੀਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ ਗੈਰ-ਕਾਨੂੰਨੀ ਗਰਭਪਾਤ ਰੋਕਣ ਲਈ ਗਰਭ ਅਵਸਥਾ ਦੌਰਾਨ ਔਰਤਾਂ ਦਾ ਟਰੈਕ ਰੱਖਣ ਦੇ ਹੁਕਮ ਲਿੰਗ ਅਨੁਪਾਤ ਨੂੰ ਸੁਧਾਰਨ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਚੰਡੀਗੜ੍ਹ, 4 ਅਕਤੂਬਰ : ਸੂਬੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਅਧਿਕਾਰੀਆਂ ਨੂੰ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਲਟੀ-ਪਰਪਜ਼ ਹੈਲਥ ਵਰਕਰਾਂ (ਐਮ.ਪੀ....