ਪੰਜਾਬ

ਭਾਖੜਾ ਡੈਮ ਅਤੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ, ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ 
ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਚਾਰ ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰੋਪੜ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਅਜਿਹਾ ਸਤਲੁਜ ਦਰਿਆ 'ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ਦੇ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਤੋਂ ਬਾਅਦ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬੀਬੀਐਮਬੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਸ....
ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ : ਮੁੱਖ ਮੰਤਰੀ
ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ ਪੰਜਾਬ ਵਾਸੀਆਂ ਦੇ ਜਾਨ ਤੇ ਮਾਲ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ....
ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ, ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ
ਐਚ.ਸੀ.ਐਲ. ਦੇ ਇੱਕ ਸਾਲ ਦੇ ਟੈਕ ਬੀ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਬਾਅਦ, ਇਨ੍ਹਾਂ ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਹੋਵੇਗੀ ਭਰਤੀ ਚੁਣੇ ਗਏ ਵਿਦਿਆਰਥੀਆਂ ਨੂੰ ਨਾਮਵਰ ਯੂਨੀਵਰਸਿਟੀਆਂ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਤੋਂ ਉਚੇਰੀ ਸਿੱਖਿਆ ਲੈਣ ਦਾ ਵੀ ਮਿਲੇਗਾ ਮੌਕਾ ਚੰਡੀਗੜ੍ਹ, 16 ਅਗਸਤ : ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ....
ਸੂਬੇ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਉਭਾਰੇਗਾ ਪੰਜਾਬ ਟੂਰਿਜ਼ਮ ਸਮਿਟ : ਅਨਮੋਲ ਗਗਨ ਮਾਨ
ਸੈਰ-ਸਪਾਟਾ ਮੰਤਰੀ ਵੱਲੋਂ ਅੰਤਰ-ਵਿਭਾਗੀ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਚੰਡੀਗੜ੍ਹ, 16 ਅਗਸਤ : ਸੈਰ-ਸਪਾਟੇ ਦੇ ਖੇਤਰ ਵਿੱਚ ਪੰਜਾਬ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਦੇ ਮਕਸਦ ਨਾਲ ਕਰਵਾਏ ਜਾ ਰਹੇ “ਪੰਜਾਬ ਟੂਰਿਜ਼ਮ ਸਮਿਟ” ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਸੈਰ-ਸਪਾਟਾ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇੱਥੇ ਪੰਜਾਬ ਭਵਨ ਵਿਖੇ ਹੋਈ ਅੰਤਰ-ਵਿਭਾਗੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ....
ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਿਆ, ਪੰਜ ਜ਼ਿਲ੍ਹਿਆਂ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ 
ਚੰਡੀਗੜ੍ਹ, 15 ਅਗਸਤ : ਹਿਮਾਚਲ ਪ੍ਰਦੇਸ਼ ‘ਚ ਹੋਈ ਬਾਰਿਸ਼ ਕਾਰਨ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਇਸ ਕਾਰਨ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਦੇ ਲੋਕਾਂ ਨੂੰ ਦਰਿਆ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਪਾਣੀ ਦੇ ਵਹਾਅ ਨੂੰ ਰੋਕਣ ਲਈ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ​​ਕੀਤਾ ਗਿਆ ਹੈ ਅਤੇ ਵਿਭਾਗ ਦੇ ਫੀਲਡ....
ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ : ਮੁੱਖ ਮੰਤਰੀ
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਇਆ ਪਟਿਆਲਾ, 15 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ....
ਮੁੱਖ ਮੰਤਰੀ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
19 ਪੁਲਿਸ ਅਫ਼ਸਰਾਂ ਨੂੰ ਮਿਲਿਆ ਮੁੱਖ ਮੰਤਰੀ ਪੁਲਿਸ ਮੈਡਲ ਪਟਿਆਲਾ, 15 ਅਗਸਤ : ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਐਵਾਰਡੀਆਂ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ....
ਪੰਜਾਬ ਪੁਲਿਸ ਨੇ ਅਮਰੀਕਾ ਤੋਂ ਸੰਚਾਲਿਤ ਇੱਕ ਹੋਰ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼, 2 ਪਿਸਤੌਲਾਂ ਸਮੇਤ ਪੰਜ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਰਾਜ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮਾਡਿਊਲ ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਹਰਵਿੰਦਰ ਰਿੰਦਾ ਅਤੇ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਅੱਤਵਾਦੀਆਂ ਦੇ ਇਸ਼ਾਰੇ 'ਤੇ ਹੈਪੀ ਚਲਾ ਰਿਹਾ ਸੀ। ਗ੍ਰਿਫਤਾਰ ਕੀਤੇ ਗਏ ਦੋਸ਼ੀ ਸਰਹੱਦੀ ਰਾਜ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਨਿਸ਼ਾਨਾ ਹੱਤਿਆਵਾਂ ਕਰਨ ਦੀ ਯੋਜਨਾ ਬਣਾ ਰਹੇ ਸਨ: ਡੀਜੀਪੀ ਪੰਜਾਬ ਜਾਂਚ ਤੋਂ ਪਤਾ....
ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ : ਮੁੱਖ ਮੰਤਰੀ ਮਾਨ
ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਸਹਿਣਾ ਪਿਆ ਸਾਬਕਾ ਵਿੱਤੀ ਮੰਤਰੀ ਨਾਂਹ-ਪੱਖੀ ਸੋਚ ਦਾ ਸ਼ਿਕਾਰ ਸੂਬੇ ਨੂੰ ਦੋਵੇਂ ਹੱਥੀਂ ਲੁੱਟਣ ਵਾਲੇ ਨੇਤਾਵਾਂ ਪਾਸੋਂ ਇਕ-ਇਕ ਪੈਸੇ ਦੀ ਵਸੂਲੀ ਹੋਵੇਗੀ ਚੰਡੀਗੜ੍ਹ, 14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ....
ਪੰਜਾਬ ਪੁਲਿਸ ਵੱਲੋਂ 2643 ਵੱਡੀਆਂ ਮੱਛੀਆਂ ਸਮੇਤ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿਲੋ ਹੈਰੋਇਨ ਬਰਾਮਦ
ਪੁਲਿਸ ਟੀਮਾਂ ਨੇ 5 ਜੁਲਾਈ, 2022 ਤੋਂ ਹੁਣ ਤੱਕ 13.29 ਕਰੋੜ ਰੁਪਏ ਦੀ ਡਰੱਗ ਮਨੀ, 837 ਕਿਲੋ ਅਫੀਮ, 951 ਕਿਲੋ ਗਾਂਜਾ, 404 ਕੁਇੰਟਲ ਭੁੱਕੀ ਅਤੇ 89 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ ਪੰਜਾਬ ਪੁਲਿਸ ਨੇ ਸਿਰਫ਼ ਇੱਕ ਹਫ਼ਤੇ ਵਿੱਚ 99.12 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀ.ਓਜ਼/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਤਹਿਤ ਕੀਤੀਆਂ 1026 ਗ੍ਰਿਫ਼ਤਾਰੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਸੂਬੇ ‘ਚੋਂ....
ਪੌਂਗ ਡੈਮ ‘ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ
ਪਾਣੀ ਦੇ ਵਧ ਰਹੇ ਵਹਾਅ ਨੂੰ ਧਿਆਨ ‘ਚ ਰੱਖਦਿਆਂ ਨਦੀ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ: ਮੀਤ ਹੇਅਰ ਮੁੱਖ ਸਕੱਤਰ ਨੇ ਸਾਰੇ ਡੀਸੀਜ਼ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਚੰਡੀਗੜ੍ਹ, 14 ਅਗਸਤ : ਬਿਆਸ ਦਰਿਆ ਦੇ : ਨਾਲ ਲੱਗਦੇ ਖੇਤਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਵਿੱਚ ਲਗਭਗ 7 ਲੱਖ ਕਿਊਸਿਕ ਤੋਂ ਵੱਧ ਪਾਣੀ ਦੀ ਆਮਦ ਹੋਣ ਕਾਰਨ ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਪੌਂਗ ਡੈਮ ਦਾ ਮੌਜੂਦਾ ਪੱਧਰ....
ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਐਸਜੀਪੀਸੀ ਵੱਲੋਂ  ਗੁਰੂਘਰਾਂ ‘ਚ ਜਹਾਜ਼ ਚੜ੍ਹਾਉਣ ‘ਤੇ ਲਾਈ ਪਾਬੰਦੀ
ਅੰਮ੍ਰਿਤਸਰ, 13 ਅਗਸਤ : ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਜਾਣ ਲਈ ਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਬੰਦ ਕਰੇਗੀ। ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ ਵਰਗੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ....
ਨਾਲਾਗੜ੍ਹ ‘ਚ ਦੋਸਤਾਂ ਨੇ ਹੀ ਕੀਤਾ ਦੋ ਭਰਾਵਾਂ ਦਾ ਕਤਲ, ਇੱਕ ਕਾਬੂ, ਦੋ ਦੀ ਭਾਲ ਜਾਰੀ
ਜਲੰਧਰ, 12 ਅਗਸਤ : ਹਿਮਾਚਲ ਦੇ ਨਾਲਾਗੜ੍ਹ ਵਿੱਚ ਕਤਲ ਕੀਤੇ ਦੋ ਸ਼ਕੇ ਭਰਾਵਾਂ ਦੇ ਦੋਸ਼ਤ ਹੀ ਨਿੱਕਲੇ ਕਾਤਲ, ਇਸ ਸਬੰਧੀ ਪੁਲਿਸ ਕਾਰਵਾਈ ਕਰਦੇ ਹੋਏ ਇੱਕ ਨੌਜਵਾਨ ਨੂੰ ਪੁਲਿਸ ਵੱਲੋਂ ਕਾਬੂ ਕਰਲਿਆ ਗਿਆ ਹੈ, ਜਦੋਂ ਕਿ ਦੋ ਹੋਰ ਦੀ ਭਾਲ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਰੁਣ ਤੇ ਕੁਨਾਲ ਦੋਵੇ ਭਰਾਵਾਂ ਦਾ ਆਪਣੇ ਦੋਸਤਾਂ ਨਾਲ ਕੁੱਝ ਪੈਸਿਆ ਦਾ ਲੈਣ ਦੇਣ ਸੀ, ਜਿਸ ਕਾਰਨ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਦਾ ਨਾਲਾਗੜ੍ਹ ‘ਚ ਲਿਜਾ ਕੇ ਕਤਲ ਕਰ ਦਿੱਤਾ। ਇਸ ਕਤਲ ਦੀ ਵੀਡੀਓ ਸੋਸ਼ਲ ਮੀਡੀਆ ਤੇ....
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 12 ਅਗਸਤ : ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ।ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ....
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ
ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ ਚੰਡੀਗੜ੍ਹ, 11 ਅਗਸਤ : ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ....