ਰੂਪਨਗਰ, 17 ਅਪ੍ਰੈਲ : ਸਰਕਾਰੀ ਕਾਲਜ ਰੋਪੜ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤੀਨਿਧਤਾ ਕਰਦੇ ਹੋਏ ਵਾਟਰ ਸਪੋਰਟਸ ਖੇਡਾਂ ਕੈਕਿੰਗ ਐਂਡ ਕੈਨੋਇੰਗ ਦੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲਿਆਂ ਵਿੱਚ 9 ਗੋਲਡ ਮੈਡਲ ਅਤੇ 2 ਸਿਲਵਰ ਮੈਡਲ ਪ੍ਰਾਪਤ ਕਰਕੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਕਾਲਜ ਪਹੁੰਚਣ ਮੈਡਲ ਹਾਸਲ ਕਰਨ ਵਾਲੇ ਹੋਣਹਾਰ ਖਿਡਾਰੀਆਂ ਨੂੰ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ ਵੱਲੋਂ ਸਨਮਾਨਤ ਕੀਤਾ ਗਿਆ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰੀਰਕ ਸਿੱਖਿਆ ਵਿਭਾਗ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 24 ਤੋਂ 29 ਮਾਰਚ 2023 ਤੱਕ ਗੁਰੂ ਗੋਰਖਨਾਥ ਵਾਟਰ ਸਪੋਰਟਸ ਕਲੱਬ ਕਰਨਾਲ, ਹਰਿਆਣਾ ਵਿਖੇ ਕੈਕਿੰਗ ਐਂਡ ਕੈਨੋਇੰਗ ਦੇ ਇਹ ਆਲ ਇੰਡੀਆ ਇੰਟਰ ਯੂਨੀਵਰਸਿਟੀ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀ ਜੁਗਰਾਜ ਸਿੰਘ (ਐਮ.ਏ. ਪੰਜਾਬੀ) ਨੇ 4 ਗੋਲਡ ਮੈਡਲ, 1 ਸਿਲਵਰ ਮੈਡਲ, ਮਨਿੰਦਰ ਸਿੰਘ (ਐਮ.ਏ. ਪੋਲੀਟੀਕਲ ਸਾਇੰਸ) ਨੇ 2 ਗੋਲਡ ਮੈਡਲ, 1 ਸਿਲਵਰ ਮੈਡਲ, ਜਨਕਲਾਲ ਗੁਪਤਾ (ਬੀ.ਏ. 1) ਨੇ 1 ਗੋਲਡ ਮੈਡਲ, ਯੁਗੇਸ਼ (ਬੀ.ਏ. 1) ਨੇ 1 ਗੋਲਡ ਮੈਡਲ, 1 ਸਿਲਵਰ ਮੈਡਲ ਅਤੇ ਨੇਹਾ ਕੁਮਾਰੀ (ਬੀ.ਏ.-1) 1 ਗੋਲਡ ਮੈਡਲ ਪ੍ਰਾਪਤ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਇਹ ਪ੍ਰਾਪਤੀ ਹੋਰਨਾਂ ਖਿਡਾਰੀਆਂ ਲਈ ਵੀ ਪ੍ਰੇਰਨਾਸ੍ਰੋਤ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਕਾਲਜ ਕੌਂਸਲ ਮੈਂਬਰ ਡਾ. ਸੁਖਜਿੰਦਰ ਕੌਰ, ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ ਆਦਿ ਸਟਾਫ ਮੈਂਬਰ ਹਾਜ਼ਰ ਸਨ।