news

Jagga Chopra

Articles by this Author

2 ਅਤੇ 3 ਦਸੰਬਰ 2023 ਨੂੰ ਬੀ.ਐੱਲ.ਓਜ਼. ਆਪਣੇ ਆਪਣੇ ਪੋਲਿੰਗ ਸਟੇਸ਼ਨਾਂ ਤੇ ਬਣਾਉਣਗੇ ਵੋਟਰ ਕਾਰਡ
  • ਜ਼ਿਲਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ

ਅੰਮ੍ਰਿਤਸਰ, 23 ਨਵੰਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ

ਸਿਲਕਿਆਰਾ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ ਬਚਾਉਣ ਬਚਾਅ ਕਾਰਜ ਜਾਰੀ, ਸੁਰੰਗ ਦੇ ਬਾਹਰ 25 ਐਂਬੂਲੈਂਸਾਂ ਲਗਾਈਆਂ ਗਈਆਂ

ਉੱਤਰਕਾਸ਼ੀ, 22 ਨਵੰਬਰ : ਉੱਤਰਕਾਸ਼ੀ ਵਿੱਚ ਸਿਲਕਿਆਰਾ ਸੁਰੰਗ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਚੱਲ ਰਿਹਾ ਬਚਾਅ ਕਾਰਜ ਹੁਣ ਆਖਰੀ ਪੜਾਅ 'ਤੇ ਹੈ। ਉਮੀਦ ਹੈ ਕਿ ਬੁੱਧਵਾਰ ਰਾਤ ਜਾਂ ਵੀਰਵਾਰ ਸਵੇਰ ਤੱਕ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਜਾਵੇਗਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ 10 ਦਿਨਾਂ ਤੋਂ ਵੱਧ ਸਮੇਂ ਤੋਂ ਅੰਦਰ ਫਸੇ 41 ਮਜ਼ਦੂਰਾਂ ਲਈ ਬਚਣ ਦਾ

ਅਮਰੀਕਾ ਵਿੱਚ 725,000 ਪ੍ਰਵਾਸੀ ਭਾਰਤੀ ਗੈਰ-ਕਾਨੂੰਨੀ 

ਕੈਲੀਫੋਰਨੀਆ, 22 ਨਵੰਬਰ : ਅਮਰੀਕਾ ਵਿੱਚ ਤਕਰੀਬਨ 725,000 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀ ਰਹਿ ਰਹੇ ਹਨ। ਇਹ ਵਾਧਾ 2017 ਮਗਰੋਂ ਵੱਡੇ ਪੱਧਰ 'ਤੇ ਹੋਇਆ ਹੈ। ਇਸ ਤਰ੍ਹਾਂ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ 10.5 ਮਿਲੀਅਨ ਤੱਕ ਪਹੁੰਚ ਗਈ ਹੈ। ਅਮਰੀਕਾ ਵਿੱਚ ਸਭ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਮੈਕਸੀਕੋ ਤੇ ਅਲ ਸਲਵਾਡੋਰ ਦੇ ਹਨ। ਪੇਵ ਰਿਸਰਚ ਸੈਂਟਰ

ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਆਰਡੀਐਕਸ ਮਾਮਲੇ 'ਚੋ ਕੀਤਾ ਬਰੀ

ਚੰਡੀਗੜ੍ਹ, 22 ਨਵੰਬਰ : ਚੰਡੀਗੜ੍ਹ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਆਰਡੀਐਕਸ ਦਾ ਕੇਸ

ਪਿੰਡ ਬੁੱਟਰ ਕਲਾਂ ਨੇੜੇ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਕਾਰ ਦੀ ਟੱਕਰ, ਪਿਓ-ਧੀ ਦੀ ਮੌਤ

ਮੋਗਾ, 22 ਨਵੰਬਰ : ਪਿੰਡ ਬੁੱਟਰ ਕਲਾਂ ਨੇੜੇ ਮੋਗਾ-ਬਰਨਾਲਾ ਹਾਈਵੇਅ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ ਤੇਜ਼ ਰਫਤਾਰ ਕਾਰ ਦੀ ਟੱਕਰ ਹੋ ਗਈ। ਹਾਦਸੇ ‘ਚ ਪਿਓ-ਧੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਿਮਾਰ ਹੋਣ ਕਾਰਨ ਪਿੰਡ ਧੂੜਕੋਟ ਰਣਸਿੰਘ ਦਾ ਰਹਿਣ ਵਾਲਾ ਬਜ਼ੁਰਗ ਮੇਹਰ ਸਿੰਘ (72) ਮੰਗਲਵਾਰ ਨੂੰ ਆਪਣੀ ਲੜਕੀ ਹਰਪ੍ਰੀਤ ਕੌਰ (45)

ਹਿਮਾਚਲ ਪ੍ਰਦੇਸ਼  ਹੋ ਸਕਦੀ ਹਲਕੀ ਬਾਰਸ਼ ਅਤੇ ਬਰਫਬਾਰੀ, ਪੰਜਾਬ ਵਿਚ ਵਧ ਸਕਦੀ ਠੰਢ 

ਚੰਡੀਗੜ੍ਹ, 22 ਨਵੰਬਰ : ਮੌਸਮ ਵਿਭਾਗ ਨੇ ਅਲਰਟ ਜਾਰੀ ਕਰਕੇ ਸੂਚਿਤ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 26 ਤੋਂ 27 ਨਵੰਬਰ ਦਰਮਿਆਨ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੇਕਰ ਹਿਮਾਚਲ 'ਚ ਬਰਫ਼ਬਾਰੀ ਹੁੰਦੀ ਹੈ ਤਾਂ ਪੰਜਾਬ ਵਿਚ ਠੰਢ ਵਧ ਸਕਦੀ ਹੈ। ਹਾਲ ਹੀ 'ਚ ਪੱਛਮੀ ਗੜਬੜੀ ਕਾਰਨ

ਭਾਰਤ ਵੱਲੋਂ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ

ਨਵੀਂ ਦਿੱਲੀ, 22 ਨਵੰਬਰ : ਭਾਰਤ ਨੇ ਲਗਪਗ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ

ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ  4 ਜਵਾਨ ਸ਼ਹੀਦ

ਰਾਜੌਰੀ, 22 ਨਵੰਬਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਬੁਧਵਾਰ ਨੂੰ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ਵਿਚ ਚਾਰ ਅਧਿਕਾਰੀ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਮੌਕੇ ’ਤੇ ਦੋ ਅਤਿਵਾਦੀਆਂ ਨੂੰ ਘੇਰ ਲਿਆ ਹੈ ਅਤੇ ਭਿਆਨਕ ਮੁਕਾਬਲਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੂੰ ਮਾਰਨ ਲਈ ਹੋਰ ਜਵਾਨ ਭੇਜੇ ਗਏ ਹਨ

ਸੁਖਬੀਰ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
  • ਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
  • ਰੈਪਿਡ ਟਰਾਂਸਪੋਰਟ ਸਿਸਟਮ ਲਈ ਫੰਡ ਨਾ ਦੇਣ ’ਤੇ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਵਿਚ ਰੁਕੇ ਹੋਏ ਸਾਰੇ ਬੁਨਿਆਦੀ ਢਾਂਚਾ
ਮਜੀਠੀਆ ਨੇ ਐਸਐਸਪੀ ਵਿਵੇਕਸ਼ੀਲ ਸੋਨੀ, ਹਰਜੋਤ ਬੈਂਸ ਦੀ ਟੀਮ ਵੱਲੋਂ ਰੇਤੇ ਦੀ ਵਿਆਪਕ ਨਜਾਇਜ਼ ਮਾਇਨਿੰਗ ਦੀ ਸੀਬੀਆਈ ਜਾਂਚ ਮੰਗੀ
  • ਪੁਲਿਸ ਅਫਸਰ ’ਤੇ ਈ ਡੀਜ਼ ਵੱਲੋਂ ਜ਼ਬਤ ਕੀਤੀ ਜ਼ਮੀਨ ’ਤੇ ਗੈਰ ਕਾਨੂੰਨੀ ਮਾਇਨਿੰਗ ਦੀ ਐਫ ਆਈ ਆਰ ਦਰਜ ਕਰ ਕੇ ਮਾਮਲੇ ’ਤੇ ਪਰਦਾ ਪਾਉਣ ਦੇ ਯਤਨ ਕਰਨ ਦਾ ਵੀ ਲਾਇਆ ਦੋਸ਼

ਚੰਡੀਗੜ੍ਹ, 22 ਨਵੰਬਰ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋਸ਼ ਲਾਇਆ ਕਿ ਰੋਪੜ ਜ਼ਿਲ੍ਹੇ ਵਿਚ ਹਾਲ ਹੀ ਵਿਚ ਤਬਾਦਲਾ ਕੀਤੇ ਐਸ ਐਸ ਪੀ