news

Jagga Chopra

Articles by this Author

ਹੁਸ਼ਿਆਰਪੁਰ ਦੀਆਂ ਤਿੰਨ ਖੱਡਾਂ ’ਚ ਹੁਣ ਤੱਕ ਵਿਕੀ 25926 ਟਨ ਰੇਤਾ , 37.79 ਲੱਖ ਰੁਪਏ ਦੀ ਹੋਈ ਆਮਦਨ
  • ਫਰਵਰੀ ਤੋਂ 18 ਮਈ ਤੱਕ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਤੋਂ 35 ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਵਸੂਲਿਆ ਗਿਆ
  • ਅੰਤਰਰਾਜੀ ਚੈਕ ਪੋਸਟਾਂ ’ਤੇ ਚੈਕਿੰਗ ਦੌਰਾਨ 1338.06 ਲੱਖ ਰੁਪਏ ਦਾ ਮਾਲੀਆ ਹੋਇਆ ਪ੍ਰਾਪਤ

ਹੁਸ਼ਿਆਰਪੁਰ, 19 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਵੱਖ-ਵੱਖ ਮਾਈਨਿੰਗ ਸਾਈਟਾਂ ’ਤੇ ਲੋਕਾਂ ਨੂੰ ਜਿਥੇ ਸਸਤੀ ਰੇਤ ਮੁਹੱਈਆ

ਭਾਰਤ ਦੀਆਂ ਜੇਲ੍ਹਾਂ 'ਚ ਸਜ਼ਾ ਕੱਟ ਕੇ ਪਾਕਿਸਤਾਨੀ ਨਾਗਰਿਕ ਛੱਡੇ, ਅਟਾਰੀ ਸਰਹੱਦ ਰਾਹੀਂ ਪੁਜੱੇ ਆਪਣੇ ਵਤਨ 

ਅੰਮ੍ਰਿਤਸਰ, 19 ਮਈ : ਭਾਰਤ ਵਿੱਚ ਕੈਦ ਪਾਕਿਸਤਾਨੀ ਨਾਗਰਿਕਾਂ ਨੂੰ ਅੱਜ ਅਟਾਰੀ ਵਾਘਾ ਸਰਹੱਦ ਰਾਹੀਂ ਉਹਨਾਂ ਦੇ ਦੇਸ਼ ਵਾਪਸ ਭੇਜ ਦਿੱਤਾ ਗਿਆ। ਇਹਨਾਂ 22 ਕੈਦੀਆਂ ਵਿੱਚੋਂ  9 ਕੈਦੀ ਮਛੇਰੇ ਹਨ ਅਤੇ ਬਾਕੀ ਸਿਵਲ ਕੈਦੀ ਹਨ ਅਤੇ ਕੁਝ ਕੈਦੀ ਗਲਤੀ ਦੇ ਨਾਲ ਭਾਰਤ ਦੀ ਹੱਦ ਵਿੱਚ ਆ ਗਏ ਸਨ। ਜਿਨ੍ਹਾਂ ਨੂੰ ਵੱਖ-ਵੱਖ ਸਮੇਂ ਤੋਂ ਜੇਲ੍ਹਾਂ ਵਿੱਚ ਕੈਦ ਕੀਤਾ ਹੋਇਆ ਸੀ ਅਤੇ ਅੱਜ

ਸੈਦਪੁਰਾ ਵਿਖੇ ਹਾਲਾਤ ਆਮ ਵਾਂਗ, ਘਬਰਾਉਣ ਦੀ ਲੋੜ ਨਹੀਂ : ਐੱਸ.ਡੀ.ਐਮ. ਡਾ. ਗੁਪਤਾ

ਡੇਰਾਬੱਸੀ, 19 ਮਈ : ਸੌਰਵ ਕੈਮੀਕਲਜ਼ ਯੂਨਿਟ ਸੈਦਪੁਰਾ ਵਿਚੋਂ ਸੰਭਾਵੀ ਤੌਰ ਤੇ ਕੋਈ ਖ਼ਤਰਨਾਕ ਗੈਸ ਲੀਕ ਹੋਣ ਸਬੰਧੀ ਸਿਹਤ, ਪ੍ਰਦੂਸ਼ਣ ਕੰਟਰੋਲ ਬੋਰਡ ਤੇ ਇੰਡਸਟਰੀਜ਼ ਵਿਭਾਗ ਵੱਲੋਂ ਕੀਤੀ ਪੜਤਾਲ ਵਿੱਚ ਬੋਆਏਲਰ ਜਾਂ ਚਿਮਨੀ ਵਿੱਚੋਂ ਕੋਈ ਖ਼ਤਰਨਾਕ ਗੈਸ ਲੀਕ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸਡੀਐਮ ਡਾ. ਹਿਮਾਂਸੂ ਗੁਪਤਾ ਨੇ ਕੀਤਾ

2 ਹਜ਼ਾਰ ਦਾ ਨੋਟ ਬੰਦ ਕਰਨ ਦਾ ਐਲਾਨ, 30 ਸਤੰਬਰ ਤੱਕ ਬੈਂਕ 'ਚ ਜਮ੍ਹਾ ਕਰਵਾਓ 

ਨਵੀਂ ਦਿੱਲੀ, 19 ਮਈ : ਭਾਰਤੀ ਰਿਜ਼ਰਵ ਬੈਂਕ ਨੇ ਦੇਸ਼ ਦੇ ਸਭ ਤੋਂ ਵੱਡੇ ਕਰੰਸੀ ਨੋਟ 2000 ਰੁਪਏ 'ਤੇ ਵੱਡਾ ਫੈਸਲਾ ਲਿਆ ਹੈ। ਭਾਰਤ ਵਿਚ 2000 ਰੁਪਏ ਦੇ ਨੋਟ ਬੰਦ ਹੋਣ ਜਾ ਰਹੇ ਹਨ। ਇਸ ਬਾਰੇ ਅੱਜ ਆਈਬੀਆਈ ਨੇ ਇੱਕ ਅਹਿਮ ਮੀਟਿੰਗ ਫੈਸਲਾ ਲੈਂਦਿਆਂ ਜਾਣਕਾਰੀ ਦਿੱਤੀ ਹੈ ਕਿ 30 ਸਤੰਬਰ 2023 ਤੱਕ ਇਨ੍ਹਾਂ ਨੋਟਾਂ ਨੂੰ ਬਦਲਿਆ ਜਾ ਸਕਦਾ ਹੈ। ਰਿਜ਼ਰਵ ਬੈਂਕ ਮੁਤਾਬਕ 2000

ਬਠਿੰਡਾ 'ਚ ਲਿਖੇ ਖਾਲਿਸਤਾਨੀ ਨਾਅਰੇ ਤੇ ਬੰਬ ਧਮਾਕੇ ਕਰਨ ਦੀ ਵੀ ਦਿੱਤੀ ਧਮਕੀ

ਬਠਿੰਡਾ, 19 ਮਈ : ਬਠਿੰਡਾ ਵਿੱਚ ਵੱਖ-ਵੱਖ ਥਾਵਾਂ ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਵੀ ਵੱਖ ਵੱਖ ਥਾਵਾਂ ਤੇ ਬੰਬ ਧਮਾਕੇ ਕਰਨ ਦੀ ਧਮਕੀ ਵੀ ਦਿੱਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਨੂੰ 6 ਚਿੱਠੀਆਂ ਮਿਲੀਆਂ ਹਨ, ਜਿਸ ਵਿਚ 7 ਜੂਨ ਨੂੰ ਬੰਬ ਧਮਾਕੇ ਕਰਨ ਦੀ ਗੱਲ ਲਿਖੀ ਗਈ ਹੈ। ਇਹ ਪੱਤਰ ਸਿਆਸੀ ਆਗੂਆਂ, ਅਫ਼ਸਰਾਂ ਅਤੇ ਕਾਰੋਬਾਰੀਆਂ ਨੂੰ

ਆਂਗਨਵਾੜੀ ਜਥੇਬੰਦੀ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਮੰਗਾਂ ਸਬੰਧੀ ਮੀਟਿੰਗ
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਂਗਨਵਾੜੀ ਜਥੇਬੰਦੀ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਇਥੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਂਗਨਵਾੜੀ ਜਥੇਬੰਦੀ

ਖੰਨਾ ‘ਚ 20 ਤੋਂ ਵੱਧ ਆਵਾਰਾ ਕੁੱਤਿਆਂ ਦੀ ਮੌਤ ਕਾਰਨ ਇਲਾਕੇ ‘ਚ ਫੈਲੀ ਸਨਸਨੀ

ਖੰਨਾ, 19 ਮਈ : ਖੰਨਾ ਦੇ ਲਲਹੇੜੀ ਰੋਡ ‘ਤੇ ਸਥਿਤ ਕੇਹਰ ਸਿੰਘ ਕਾਲੋਨੀ ‘ਚ ਕੁਝ ਸ਼ਰਾਰਤੀ ਅਨਸਰਾਂ ਨੇ ਆਵਾਰਾ ਕੁੱਤਿਆਂ ਨੂੰ ਜ਼ਹਿਰ ਪਾ ਦਿੱਤਾ, ਜਿਸ ਕਾਰਨ 20 ਤੋਂ ਵੱਧ ਕੁੱਤਿਆਂ ਦੀ ਮੌਤ ਹੋ ਗਈ ਹੈ। ਕੁੱਤਿਆਂ ਦੀ ਮੌਤ ਕਾਰਨ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਲਾਕਾ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲੀਸ ਨੂੰ ਕੁੱਤਿਆਂ ਦੀਆਂ ਲਾਸ਼ਾਂ ਮਿਲੀਆਂ ਹਨ।

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ
  • 31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ
  • ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਲਈ 1 ਜੂਨ ਤੋਂ ਪੰਜਾਬ ਸਰਕਾਰ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰੇਗੀ
  • ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲਿਆਂ ਨੂੰ ਹਟਾਇਆ ਨਹੀਂ ਜਾਵੇਗਾ

ਚੰਡੀਗੜ੍ਹ, 19 ਮਈ : ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ

ਪੰਜਾਬ ਸਰਕਾਰ ਸ਼ਗਨ ਸਕੀਮ ਅਧੀਨ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਧੀਆਂ ਦੇ ਵਿਆਹ ਲਈ ਦਿੰਦੀ ਹੈ 51,000 ਰੁਪਏ :  ਮਾਨ

ਚੰਡੀਗੜ੍ਹ, 19 ਮਈ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ-ਵੱਖ ਕਿਰਤੀ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ। ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਸੁੱਕਰਵਾਰ ਨੂੰ ਸੂਬਾ ਸਰਕਾਰ ਦੀ ਸ਼ਗਨ ਸਕੀਮ ਬਾਰੇ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

ਚੰਡੀਗੜ੍ਹ, 19 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ