news

Jagga Chopra

Articles by this Author

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ
  • ਕਿਹਾ, ਅੱਗ ਲਾਉਣ ਦੇ ਰੁਝਾਨ ਨੂੰ ਰੋਕਣਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ

ਚੰਡੀਗੜ੍ਹ, 9 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ।

ਪੰਜਾਬ ਸਿਹਤ ਵਿਭਾਗ ਵੱਲੋਂ ਸੰਭਾਵੀ ਗਰਮੀ ਦੀ ਲਹਿਰ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ
  • ਸਿਹਤ ਮੰਤਰੀ ਨੇ ਆਗਾਮੀ ਦਿਨਾਂ ਵਿੱਚ ਹੀਟ ਸਟ੍ਰੋਕ ਤੋਂ ਬਚਣ ਲਈ ਸੁਚੇਤ ਰਹਿਣ ਦੀ ਦਿੱਤੀ ਸਲਾਹ

ਚੰਡੀਗੜ੍ਹ, 8 ਮਈ : ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ

ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਭਾਗ ਲੈ ਕੇ ਸ਼ਾਨਦਾਰ ਨਤੀਜੇ ਕੀਤੇ ਹਾਸਲ 

ਰਾਏਕੋਟ, 08 ਮਈ (ਚਮਕੌਰ ਸਿੰਘ ਦਿਓਲ): ਨੇੜਲੇ ਪਿੰਡ ਬੱਸੀਆਂ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਿਖੇ ਹੋਈ ਧਾਰਮਿਕ ਪ੍ਰੀਖਿਆ ’ਚ ਭਾਗ ਲੈ ਕੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ਰੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿੱਚ ਸਕੂਲ ਦੇ ਕੁੱਲ

4 ਫੀਸਦੀ ਮੁਸਲਿਮ ਰਿਜ਼ਰਵੇਸ਼ਨ ਸਾਡੀ ਪਾਰਟੀ ਨੇ ਹੀ ਖਤਮ ਕੀਤਾ ਹੈ : ਅਮਿਤ ਸ਼ਾਹ 

ਕਰਨਾਟਕ, 08 ਮਈ : ਕਰਨਾਟਕ ਵਿਧਾਨ ਸਭਾ ਚੋਣ ਪ੍ਰਚਾਰ ਖਤਮ ਹੋਣ ਤੋਂ ਕੁਝ ਘੰਟੇ ਪਹਿਲਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ 4 ਫੀਸਦੀ ਮੁਸਲਿਮ ਰਿਜ਼ਰਵੇਸ਼ਨ ਸਾਡੀ ਪਾਰਟੀ ਨੇ ਹੀ ਖਤਮ ਕੀਤਾ ਹੈ। ਲੋਕ ਸੱਚ ਕਹਿ ਰਹੇ ਹਨ ਕਿਉਂਕਿ ਉਹ ਗੈਰ-ਸੰਵਿਧਾਨਕ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੇ ਸੰਵਿਧਾਨ ਵਿਚ ਧਰਮ ਦੇ ਆਧਾਰ

ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਚੱਲਣਗੀਆਂ ਤੇਜ਼ ਹਵਾਵਾਂ ਤੇ ਪਵੇਗਾ ਮੀਹ : ਮੌਸਮ ਵਿਭਾਗ   

ਨਵੀਂ ਦਿੱਲੀ, 08 ਮਈ : ਚੱਕਰਵਾਤੀ ਤੂਫ਼ਾਨ ਮੋਕਾ ਦੀ ਚਿਤਾਵਨੀ ਵਿਚਾਲੇ ਕਈ ਰਾਜਾਂ ਵਿੱਚ ਐਤਵਾਰ ਸ਼ਾਮ ਤੋਂ ਮੌਸਮ ਦੇ ਮਿਜਾਜ਼ ਵਿੱਚ ਬਦਲਾਅ ਨਜ਼ਰ ਆਇਆ ਹੈ। ਦਿੱਲੀ-ਅੇਨਸੀਆਰਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਉੱਤਰ ਭਾਰਤ ਦੇ ਰਾਜਾਂ ਵਿੱਚ ਅਗਲੇ 2 ਦਿਨ ਹਲਕੀ ਬਾਰਿਸ਼ ਤੇ ਬੂੰਦਾਬਾਂਦੀ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਦੇਸ਼ ਦੇ ਤੱਟੀ ਤੇ ਸਰਹੱਦੀ

ਬੀਐਸਐਫ ਜਵਾਨਾਂ ਨੂੰ ਖੇਤਾਂ ਚੋਂ ਮਿਲੀ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 08 ਮਈ : ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ। ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਫਿਰ ਡਰੋਨ ਭੇਜਿਆ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀਮਾ ਸੁਰੱਖਿਆ ਬਲ ਨੇ ਡਰੋਨ ਰਾਹੀਂ

ਕੇਂਦਰੀ ਰੱਖਿਆ ਮੰਤਰੀ ਨੇ ਚੰਡੀਗੜ੍ਹ ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਕੀਤਾ ਉਦਘਾਟਨ 

ਚੰਡੀਗੜ੍ਹ, 08 ਮਈ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-18 ਵਿੱਚ ਤਿਆਰ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਕੇਂਦਰ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਰੱਖਿਆ ਮੰਤਰੀ ਦਾ ਸਵਾਗਤ ਕੀਤਾ। ਏਅਰਫੋਰਸ ਹੈਰੀਟੇਜ ਸੈਂਟਰ ਦੇ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ
  • ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
  • ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ
  • ਪੰਜਾਬ ਪੁਲਿਸ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਏਗੀ : ਅਰਪਿਤ ਸ਼ੁਕਲਾ

ਚੰਡੀਗੜ, 08 ਮਈ : ਪੁਲਿਸ ਦੇ ਸਪੈਸ਼ਲ ਡਾਇਰੈਕਟਰ

ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਉਸ ਦੇ ਸਾਥੀ ਵਲੋਂ ਗੋਲੀਆਂ ਮਾਰ ਕੇ ਕਤਲ 

ਲੁਧਿਆਣਾ , 08 ਮਈ : ਲੁਧਿਆਣਾ ਦੇ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਉਸ ਦੇ ਸਾਥੀ ਵਲੋਂ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਆਪਣੇ ਸਾਥੀ ਰੋਹਿਤ ਅਤੇ ਬੱਬੂ ਨਾਲ ਬੈਠਾ ਸੀ। ਇਸੇ ਦੌਰਾਨ ਉਸ ਦੀ ਦੋਵਾਂ ਨਾਲ ਬਹਿਸ ਹੋ ਗਈ। ਉਨ੍ਹਾਂ ਨੇ ਉਸ ਦੀ ਛਾਤੀ ‘ਤੇ 4 ਤੋਂ 5 ਗੋਲੀਆਂ ਚਲਾਈਆਂ। ਇਸ ਦੌਰਾਨ ਰੋਹਿਤ ਨੂੰ ਵੀ ਗੋਲੀ

ਕੇਰਲ ਦੇ ਮਲਪੁਰਮ ਵਿਚ ਇੱਕ ਸੈਲਾਨੀ ਕਿਸ਼ਤੀ ਪਲਟਣ ਕਾਰਨ 22 ਲੋਕਾਂ ਦੀ ਮੌਤ

ਮਲਪੁਰਮ, 8 ਮਈ : ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿਚ ਇੱਕ ਸੈਲਾਨੀ ਕਿਸ਼ਤੀ ਪਲਟਣ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਮੁਤਾਬਕ ਕਿਸ਼ਤੀ ਵਿੱਚ 40 ਤੋਂ ਵੱਧ ਲੋਕ ਸਵਾਰ ਸਨ। ਕੇਰਲ ਦੇ ਖੇਡ ਮੰਤਰੀ ਵੀ ਅਬਦੁਰਰਹਿਮਾਨ ਨੇ ਵੱਖ-ਵੱਖ ਹਸਪਤਾਲਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ 22 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿਚ