news

Jagga Chopra

Articles by this Author

ਚੋਣਾਂ ਦੇ ਮੱਦੇਨਜ਼ਰ ਜਲੰਧਰ ‘ਚ 2 ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ, 08 ਮਈ : ਜਲੰਧਰ ’ਚ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ
  • ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 08 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਣ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚਿੱਟੀ ਵੇਈਂ ਦੇ ਪ੍ਰਾਜੈਕਟ

ਤੁਰਕੀ ਦੇ ਹਤਾਏ 'ਚ ਬੇਕਾਬੂ ਟਰੱਕ ਨੇ ਵਾਹਨਾਂ ਮਾਰੀ ਟੱਕਰ, 12 ਦੀ ਮੌਤ

ਇਸਤਾਂਬੁਲ, 07 ਮਈ : ਦੱਖਣੀ ਤੁਰਕੀ ਦੇ ਹਤਾਏ ਸੂਬੇ ਵਿੱਚ ਇੱਕ ਬਹੁ-ਵਾਹਨ ਹਾਦਸੇ ਵਿੱਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 31 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚ ਤਿੰਨ ਦੀ ਹਾਲਤ ਗੰਭੀਰ ਹੈ, ਅਧਿਕਾਰੀਆਂ ਨੇ ਦੱਸਿਆ। ਸਰਕਾਰੀ ਅਨਾਡੋਲੂ ਨਿਊਜ਼ ਏਜੰਸੀ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਇੱਕ ਟਰੱਕ ਉਲਟ ਲੇਨਾਂ ਵਿੱਚ ਚਲਾ

ਫ਼ਰੀਦਕੋਟ 'ਚ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਮਾਰੀ ਟੱਕਰ, ਇੱਕ ਦੀ ਮੌਤ

ਫ਼ਰੀਦਕੋਟ, 07 ਮਈ : ਫ਼ਰੀਦਕੋਟ ਦੇ ਪਿੰਡ ਸੋਢਾ ਸਿੰਘ ਵਾਲਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖਮੀ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਥਾਣਾ ਬਾਜਾਖਾਨਾ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ

ਵੈਸਟਰਨ ਡਿਸਟਰਬੈਂਸ ਦਾ ਅਸਰ, ਪੰਜਾਬ ‘ਚ ਮਈ ਮਹੀਨੇ ਤਾਪਮਾਨ ‘ਚ ਗਿਰਾਵਟ

ਚੰਡੀਗੜ੍ਹ, 07 ਮਈ : ਪੰਜਾਬ ‘ਚ ਅਜੇ ਮਈ ਮਹੀਨੇ ਦੀ ਗਰਮੀ ਦੇਖਣ ਨੂੰ ਨਹੀਂ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਬਾਰ-ਬਾਰ ਬਦਲ ਰਿਹਾ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ ਦੇ ਪਹਿਲੇ 6 ਦਿਨਾਂ ਵਿੱਚ ਪੰਜਾਬ ਵਿੱਚ ਆਮ ਨਾਲੋਂ 157 ਫੀਸਦੀ ਵੱਧ ਮੀਂਹ ਪਿਆ ਹੈ। ਪਰ ਹੁਣ ਆਉਣ ਵਾਲੇ ਦਿਨਾਂ ਵਿੱਚ ਗਰਮੀ

ਦੁਨੀਆ ਵਿੱਚ ਕੋਈ ਵੀ ਭਾਰਤੀ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਵਿੱਚ ਹੈ ਤਾਂ ਸਰਕਾਰ ਸਮੱਸਿਆ ਦਾ ਹੱਲ ਹੋਣ ਤੱਕ ਆਰਾਮ ਨਹੀਂ ਕਰਦੀ : ਪ੍ਰਧਾਨ ਮੰਤਰੀ ਮੋਦੀ 

ਸ਼ਿਵਮੋਗਾ, 07 ਮਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿਵਮੋਗਾ ਵਿੱਚ ਹਕੀ ਪਿੱਕੀ ਕਬਾਇਲੀ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੂੰ ਅਪਰੇਸ਼ਨ ਕਾਵੇਰੀ ਤਹਿਤ ਸੰਘਰਸ਼ ਪ੍ਰਭਾਵਿਤ ਸੂਡਾਨ ਤੋਂ ਬਾਹਰ ਕੱਢਿਆ ਗਿਆ ਸੀ। ਦੱਸ ਦੇਈਏ ਕਿ ਸੂਡਾਨ ਤੋਂ ਭਾਰਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਸਰਕਾਰ ਵੱਲੋਂ ਕਦਮ ਚੁੱਕੇ ਗਏ ਸਨ। ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ

‘ਸੱਤਾਧਾਰੀ ਪਾਰਟੀ ਦੀ ਲੁੱਟ, ਝੂਠ, ਹੰਕਾਰ ਤੇ ਨਫਰਤ ਤੋਂ ਛੁਟਕਾਰਾ ਪਾਏ ਬਿਨਾਂ ਭਾਰਤ ਤਰੱਕੀ ਨਹੀਂ ਕਰ ਸਕਦਾ’ : ਸੋਨੀਆ ਗਾਂਧੀ

ਹੁਬਲੀ, 07 ਮਈ : ਕਰਨਾਟਕ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਲਈ ਪਹਿਲੀ ਵਾਰ ਸੋਨੀਆ ਗਾਂਧੀ ਦੀ ਐਂਟਰੀ ਹੋਈ। ਇਥੇ ਇਕ ਜਨਸਭਾ ’ਚ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨੇ ਭਾਜਪਾ ਨੂੰ ਜੰਮ ਕੇ ਖਰੀਆਂ-ਖਰੀਆਂ ਸੁਣਾਈਆਂ। ਉਨ੍ਹਾਂ ਕਿਹਾ, ‘ਸੱਤਾਧਾਰੀ ਪਾਰਟੀ ਦੀ ਲੁੱਟ, ਝੂਠ, ਹੰਕਾਰ ਤੇ ਨਫਰਤ ਤੋਂ ਛੁਟਕਾਰਾ ਪਾਏ ਬਿਨਾਂ ਕਰਨਾਟਕ ਅਤੇ ਬਾਕੀ ਭਾਰਤ ਤਰੱਕੀ ਨਹੀਂ ਕਰ ਸਕਦਾ।’

ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਗੁਰਮਤਿ ਸਮਾਗਮ ਹੋਏ
  • ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਦਲਪੰਥ ਸਮੇਤ ਸਮੂਲੀਅਤ
  • ਨਾਮਵਰ ਸਿੱਖ ਸਖਸ਼ੀਅਤਾਂ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਤ

ਕਰਨਾਲ, 7 ਮਈ : ਸਿੱਖ ਪੰਥ ਅਤੇ ਰਾਮਗੜ੍ਹੀਆ ਮਿਸਲ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਇੰਟਰਨੈਸ਼ਨਲ ਸਿੱਖ ਫੋਰਮ ਅਤੇ ਗੱਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ

ਮੁੱਖ ਮੰਤਰੀ ਦੱਸਣ ਕਿ ਉਹ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਬਚਾਅ ਕਿਉਂ ਕਰ ਰਹੇ ਨੇ : ਬਿਕਰਮ ਮਜੀਠੀਆ

ਜਲੰਧਰ, 7 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲੂ ਚੰਦ ਕਟਾਰੂਚੱਕ ਦਾ ਬਚਾਅ ਕਿਉਂ ਕਰ ਰਹੇ ਹਨ ਜਦੋਂ ਕਿ ਪੁਲਿਸ ਜਾਂਚ ਨੇ ਇਹ ਖੁਲ੍ਹਾਸਾ ਕੀਤਾ ਹੈ ਕਿ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ

ਕਾਂਗਰਸ ਦਾ ਹੰਕਾਰ ਇੰਨਾ ਵੱਧ ਗਿਆ ਹੈ ਕਿ ਦਿੱਲੀ ਦਾ ਕੋਈ ਵੀ ਵੱਡਾ ਕਾਂਗਰਸੀ ਨੇਤਾ ਵੋਟਾਂ ਮੰਗਣ ਨਹੀਂ ਆਇਆ : ਕੇਜਰੀਵਾਲ
  • ਪਿਛਲੀਆਂ ਸਰਕਾਰਾਂ ਦੇ ਆਗੂ ਸਰਕਾਰੀ ਖਜ਼ਾਨੇ ਨੂੰ ਲੁੱਟਦੇ ਸਨ ਪਰ ਹੁਣ ਉਸੇ ਪੈਸੇ ਨਾਲ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ, ਮੁਹੱਲਾ ਕਲੀਨਿਕ ਤੇ ਸਕੂਲ ਬਣਾ ਰਹੀ ਹੈ : ਅਰਵਿੰਦ ਕੇਜਰੀਵਾਲ।
  • ਪੰਜਾਬ 'ਚ ਸਨਅਤ ਲੱਗਣੀ ਸ਼ੁਰੂ ਹੋ ਗਈ ਹੈ, ਸਾਲ 'ਚ 2.5 ਲੱਖ ਨੌਕਰੀਆਂ ਪੈਦਾ ਹੋਣਗੀਆਂ-ਕੇਜਰੀਵਾਲ
  • ਜੇਕਰ ਇਹ ਚੋਣ 'ਆਪ' ਦਾ ਉਮੀਦਵਾਰ ਜਿੱਤਦਾ ਹੈ ਤਾਂ ਆਮ ਆਦਮੀ