news

Jagga Chopra

Articles by this Author

ਪਿੰਡਾਂ ਦੇ ਸਰਵਪੱਖੀ ਵਿਕਾਸ ’ਚ ਹਰ ਵਰਗ ਦੀ ਜ਼ਰੂਰਤ ਦਾ ਰੱਖਿਆ ਜਾ ਰਿਹੈ ਧਿਆਨ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਡਾਡਾ ਤੇ ਸਤਿਆਲ ਦੀ ਪੰਚਾਇਤ ਨੂੰ ਜਿੰਮ ਲਈ ਦਿੱਤੇ 2-2 ਲੱਖ ਰੁਪਏ ਦੇ ਚੈੱਕ

ਹੁਸ਼ਿਆਰਪੁਰ, 30 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਕਰਵਾ ਰਹੀ ਹੈ, ਜਿਸ ਤਹਿਤ ਪਿੰਡਾਂ ਵਿਚ ਬੁਨਿਆਦੀ ਢਾਂਚੇ ਤੋਂ ਇਲਾਵਾ ਪਿੰਡਾਂ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ’ਤੇ ਵਿਸ਼ੇਸ਼ ਫੋਕਸ

ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪਰਚਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਰੋਸ ਪ੍ਰਦਰਸ਼ਨ 1 ਮਈ ਨੂੰ

ਗੁਰਦਾਸਪੁਰ, 30 ਅਪ੍ਰੈਲ : ਦਿੱਲੀ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਵੱਲੋਂ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪੋਕਸੋ ਤਹਿਤ ਪਰਚਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਚਲ ਰਹੇ

ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ 
  • ਖੇਡ ਮੰਤਰੀ ਨੇ ਰਾਹੁਲ ਬੋਸ ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਦੀਆਂ ਕੀਤੀਆਂ ਵਿਚਾਰਾਂ
  • ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹੋਣਗੇ ਰਗਬੀ ਮੁਕਾਬਲੇ 
  • ਪੰਜਾਬ ਵਿੱਚ ਜਲਦ ਹੀ ਰਗਬੀ ਦਾ ਇਕ ਮੁਕਾਬਲਾ ਕਰਵਾਇਆ ਜਾਵੇਗਾ: ਰਾਹੁਲ ਬੋਸ

ਚੰਡੀਗੜ੍ਹ, 30 ਅਪਰੈਲ : ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਅਤੇ ਇਸ

ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ 

ਗੁਰਦਾਸਪੁਰ, 30 ਅਪ੍ਰੈਲ : ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੋਟਲਾ ਸ਼ਾਹੀਆਂ ਵਿਖੇ ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ ਗਿਆ। ਸੂਰਮਗਤੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਗਮ

ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 8 ਲੱਖ 42 ਹਜ਼ਾਰ 354 ਮੀਟ੍ਰਿਕ ਟਨ ਕਣਕ ਦੀ ਖਰੀਦ

ਸੰਗਰੂਰ, 30 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੁਲ 8 ਲੱਖ 42 ਹਜ਼ਾਰ 354 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜੋ ਕਿ ਸਾਰੀ ਹੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ ਖ਼ਰੀਦ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ

ਐਸਜੀਪੀਸੀ ਦੇ ਪ੍ਰਧਾਨ ਵੱਲੋਂ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 30 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਵਾਲ ਚੁੱਕੇ ਹਨ ਅਤੇ ਕਿਹਾ ਹੈ ਕਿ ਸ਼ਘਫਛ ਦੇ ਪ੍ਰਧਾਨ ਵੱਲੋਂ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ। ਸੀਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਇੱਕ ਅਜਿਹੀ ਰਾਜਨੀਤਕ ਪਾਰਟੀ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ

ਜਿ਼ਲ੍ਹੇ ਦੀਆ ਅਨਾਜ ਮੰਡੀਆ ਵਿੱਚ 6,85,183 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ : ਸੰਜੇ ਸ਼ਰਮਾ 

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੁਰਾਕ ਤੇ ਸਪਲਾਈ ਅਫਸਰ ਕੰਟਰੋਲਰ ਸ੍ਰੀ ਸੰਜੇ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿ਼ਲ੍ਹੇ ਦੀਆ ਅਨਾਜ ਮੰਡੀਆ ਵਿੱਚ ਪਿਛਲੇ ਦਿਨੀ ਤੱਕ 6,85,183 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਜਿ਼ਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ  6,62,158 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਲਗਾਏ ਧਰਨੇ 'ਚ ਸ਼ਮੂਲੀਅਤ ਕਰਨ ਦਾ ਐਲਾਨ

ਸੰਗਰੂਰ, 30 ਅਪ੍ਰੈਲ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਕਮੇਟੀ ਮੈਂਬਰ ਗੁਰਚਰਨ ਸਿੰਘ ਘਰਾਚੋਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਅਕਬਰਪੁਰ ਦੇ ਐਸੀ ਭਾਈਚਾਰੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚ ਸਾਂਝੀ ਖੇਤੀ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਸਾਲ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਦਲਿਤ

ਪ੍ਰਕਾਸ਼ ਸਿੰਘ ਬਾਦਲ ਰਹਿੰਦੀ ਦੁਨੀਆਂ ਤੱਕ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਰਹਿਣਗੇ : ਪ੍ਰੋ. ਬਡੂੰਗਰ

ਪਟਿਆਲਾ, 30 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਅਕਾਲੀ ਸਿਆਸਤ ਦੇ ਧੁਰੇ ਤੇ ਦਰਵੇਸ਼ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਹੋਏ ਦਿਹਾਂਤ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹੋ ਜਿਹੇ ਇਨਸਾਨ ਦੁਨੀਆਂ ਤੇ ਵਿਰਲੇ ਹੀ ਜਨਮ ਲੈਂਦੇ ਹਨ, ਕਿਉਂਕਿ ਉਨ੍ਹਾਂ ਵੱਲੋਂ ਦੇਸ਼ ਤੇ

ਸਾਬਕਾ ਮੁੱਖ ਮੰਤਰੀ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਜੀ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਅੱਜ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਪਿੰਡ ਬਾਦਲ ਵਿਚ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ