news

Jagga Chopra

Articles by this Author

ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਦੇ 7 ਖਿਡਾਰੀਆਂ ਨੂੰ ਕਰੀਬ 21 ਲੱਖ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ : ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਮਿਹਨਤ ਨਾਲ ਕੰਮ ਕਰ ਰਹੀ ਹੈ ਅਤੇ ਵੱਖ ਵੱਖ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਚੰਗਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ

ਡਿਜ਼ਾਈਨ ਦੇ ਭਵਿੱਖ 'ਤੇ ਚਰਚਾ ਨਾਲ ਹੋਇਆ ਚੰਡੀਗੜ੍ਹ ਡਿਜ਼ਾਈਨ ਫੈਸਟੀਵਲ ਦਾ ਸਮਾਪਨ

ਚੰਡੀਗੜ੍ਹ,  22 ਅਪ੍ਰੈਲ : ਚਿਤਕਾਰਾ ਇੰਟਰਨੈਸ਼ਨਲ ਸਕੂਲ, ਸੈਕਟਰ 25, ਚੰਡੀਗੜ੍ਹ ਵਿਖੇ ਦੋ ਰੋਜ਼ਾ ਚੰਡੀਗੜ੍ਹ ਡਿਜ਼ਾਈਨ ਫੈਸਟੀਵਲ ਅੱਜ ਸਮਾਪਤ ਹੋ ਗਿਆ, ਜਿਸ ਵਿੱਚ ਡਿਜ਼ਾਈਨ ਉਦਯੋਗ ਦੇ ਕੁਝ ਉੱਘੇ ਦਿਮਾਗ ਭਾਰਤ ਅਤੇ ਵਿਸ਼ਵ ਵਿੱਚ ਡਿਜ਼ਾਈਨ ਦੇ ਭਵਿੱਖ ਬਾਰੇ ਚਰਚਾ ਕਰਨ ਲਈ ਇਕੱਠੇ ਹੋਏ। ਚਿਤਕਾਰਾ ਡਿਜ਼ਾਈਨ ਸਕੂਲ ਦੇ ਨਾਲ ਵਿਦਅਕ ਸਾਂਝੇਦਾਰੀ ਵਿੱਚ ਆਯੋਜਿਤ ਇਸ ਫੇਸਟੀਵਲ ਦਾ ਦੂਜਾ

ਕੈਬਨਿਟ ਮੰਤਰੀ ਜਿੰਪਾ ਨੇ ਹਾਦਸੇ ’ਚ ਜਖਮੀ ਨਵੀਨ ਨੂੰ ਦਿੱਤਾ ਇਕ ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ, 22 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਨਵਰੀ ਮਹੀਨੇ ’ਚ ਓਵਰਲੋਡ ਟਰਾਲੀ ਨਾਲ ਹੋਏ ਹਾਦਸੇ ਵਿਚ ਜ਼ਖਮੀ ਨਵੀਨ ਕੁਮਾਰ ਨੂੰ ਉਸ ਦੇ ਘਰ ਜਾ ਕੇ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਨਵੀਨ ਕੁਮਾਰ ਨੂੰ ਕਿਸੇ ਹੋਰ ਸੋਸਾਇਟੀ ਦੇ ਸਹਿਯੋਗ ਨਾਲ ਇਕ ਲੱਖ ਰੁਪਏ ਦੀ ਹੋਰ ਆਰਥਿਕ ਮਦਦ ਜਲਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ

ਪਿੰਡਾਂ ਨੂੰ ਓ.ਡੀ.ਐਫ ਪਲੱਸ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਰਾਜ ਦਾ ਪਹਿਲਾ ਜ਼ਿਲ੍ਹਾ ਬਣਿਆ: ਡਿਪਟੀ ਕਮਿਸ਼ਨਰ 

ਸੰਗਰੂਰ, 22 ਅਪ੍ਰੈਲ : ਸਵੱਛ ਭਾਰਤ ਮਿਸ਼ਨ ( ਗ੍ਰਾਮੀਣ) ਤਹਿਤ ਪਿੰਡਾਂ ਨੂੰ ਓਡੀਐਫ ਪਲੱਸ ਕਰਨ ਦੀ ਮੁਹਿੰਮ ਵਿੱਚ ਜ਼ਿਲ੍ਹਾ ਸੰਗਰੂਰ ਗ੍ਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਰਜੀਤ ਵਾਲੀਆ

ਭਗਵਾਨ ਵਾਲਮੀਕਿ ਕਮੇਟੀ ਵੱਲੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਸਮਰਥਨ ਦੇਣ ਦਾ ਐਲਾਨ

ਜਲੰਧਰ, 22 ਅਪ੍ਰੈਲ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਦਿੰਦੇ ਹੋਏ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਪੰਜਾਬ, ਜਲੰਧਰ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਵਾਲਮੀਕਿ ਆਗੂਆਂ ਨੇ ਇਹ ਐਲਾਨ ਸ਼ਹਿਰ ਦੀ ਰੇਲਵੇ ਕਲੋਨੀ ਵਿਖੇ ਕਰਮਜੀਤ ਚੌਧਰੀ ਨਾਲ ਮੁਲਾਕਾਤ ਕਰਨ ਤੋਂ

ਰੂਪਨਗਰ ਪੁਲਿਸ ਨੇ ਫੜੇ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ

ਰੂਪਨਗਰ, 22 ਅਪ੍ਰੈਲ : ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲ਼ੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਸੰਦੀਪ ਕੁਮਾਰ ਉਰਫ ਰਵੀ ਬਲਾਚੋਰੀਆ ਅਤੇ ਇਸ ਗੈਂਗ ਦੇ ਹੀ ਇੱਕ ਗੁਰਗੇ ਰੋਹਿਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 6 ਪਿਸਟਲ .32 ਬੋਰ ਅਤੇ 25 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਇਸ ਸਬੰਧੀ ਪ੍ਰੈੱਸ ਕਾਨਫਰੰਸ

ਹਰ ਧਰਮ ਮਿਲਜੁਲ ਕੇ ਰਹਿਣ ਦੀ ਦਿੰਦਾ ਹੈ ਸਿੱਖਿਆ : ਸਪੀਕਰ ਸੰਧਵਾਂ

ਫਰੀਦਕੋਟ 22 ਅਪ੍ਰੈਲ : ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਕੱਦਸ ਦਿਹਾੜੇ ਈਦ ਮੌਕੇ ਮੁਸਲਿਮ ਭਰਾਵਾਂ ਨੂੰ ਕੋਟਕਪੂਰਾ ਅਤੇ ਫਰੀਦਕੋਟ ਦੀ ਈਦਗਾਹ ਵਿਖੇ ਜਾ ਕੇ ਮੁਬਾਰਕਬਾਦ ਦਿੱਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਤੇ ਜ਼ੋਰ ਦਿੱਤਾ। ਇਸ ਦੌਰਾਨ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ  ਨੇ

ਡਿਪਟੀ ਕਮਿਸ਼ਨਰ ਨੇ ਵਿਰਸਾ ਦਰਸ਼ਨ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
  • ਨੌਜਵਾਨਾਂ ਨੂੰ ਜ਼ਿਲ੍ਹੇ ਦੇ ਅਮੀਰ ਇਤਿਹਾਸਕ ਅਤੇ ਧਾਰਮਿਕ ਵਿਰਸੇ ਦੇ ਦਰਸ਼ਨ ਕਰਾਉਣ ਲਈ ਚਲਾਈਆਂ ਜਾ ਰਹੀਆਂ ਹਨ ਮੁਫ਼ਤ ਯਾਤਰੂ ਬੱਸਾਂ

ਗੁਰਦਾਸਪੁਰ, 22 ਅਪ੍ਰੈਲ : ਗੁਰਦਾਸਪੁਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਸੇ ਨੂੰ ਉਜਾਗਰ ਕਰਨ, ਸੰਭਾਲਣ ਅਤੇ ਪ੍ਰਚਾਰਣ ਦੇ ਯਤਨਾਂ ਤਹਿਤ

ਖ਼ਾਲਸਾ ਫ਼ਤਿਹ ਮਾਰਚ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ
  • ਜਰਨੈਲ ਜੱਸਾ ਸਿੰਘ ਰਾਮਗੜ੍ਹੀਆਂ ਦੇ ਜੀਵਨ ਤੋਂ ਸੇਧ ਲੈਣ ਦੀ ਜ਼ਰੂਰਤ : ਸਾਕਸ਼ੀ ਸਾਹਨੀ
  • ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਿਹ ਮਾਰਚ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ

ਪਟਿਆਲਾ, 22 ਅਪ੍ਰੈਲ : ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ

ਸ਼ਹੀਦ ਕੁਲਵੰਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
  • ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
  • ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ-ਵਿਧਾਇਕ ਅਮਨਦੀਪ ਅਰੋੜਾ

ਮੋਗਾ, 22 ਅਪ੍ਰੈਲ : ਜ਼ਿਲ੍ਹਾ ਮੋਗਾ ਦੇ ਪਿੰਡ ਚੜਿੱਕ ਦੇ ਵਸਨੀਕ ਲਾਂਸ ਨਾਇਕ ਸ੍ਰ. ਕੁਲਵੰਤ ਸਿੰਘ ਜੋ ਕਿ 4 ਸਿੱਖਲਾਈਟ