news

Jagga Chopra

Articles by this Author

ਫ਼ੋਟੋਗ੍ਰਾਫ਼ਰਾਂ ਵਿੱਚ ਲੋਕਾਂ ਦੀਆਂ ਭਾਵਨਾਵਾਂ ਅਤੇ ਕੀਮਤੀ ਪਲਾਂ ਨੂੰ ਕੈਦ ਕਰਕੇ ਉਨ੍ਹਾਂ ਨੂੰ ਸਦੀਵੀ ਯਾਦਾਂ ਵਿੱਚ ਬਦਲਣ ਦੀ ਵਿਲੱਖਣ ਸਮਰੱਥਾ ਹੁੰਦੀ ਹੈ : ਵਿੱਤ ਮੰਤਰੀ ਚੀਮਾ
  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਚੰਡੀਗੜ੍ਹ, 19 ਅਗਸਤ 2024 : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਤੇ ਖਿਡਾਰੀਆਂ ਨੂੰ ਦੇ ਰਹੀ ਹੈ ਵਿਸ਼ੇਸ਼ ਤਵੱਜੋਂ: ਅਨੁਰਾਗ ਵਰਮਾ
  • ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਕੀਤੀਆਂ ਵਿਚਾਰਾਂ

ਚੰਡੀਗੜ੍ਹ, 19 ਅਗਸਤ 2024 : ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ

ਖਾਲਸਾ ਪੰਥ ਦੇ ਸਿਧਾਂਤਾਂ ਨਾਲ ਸਮਝੌਤਾ ਨਹੀਂ ਕਰਾਂਗੇ ਅਤੇ ਹਮੇਸ਼ਾ ਪੰਜਾਬ ਦੇ ਵਿਕਾਸ ਵਾਸਤੇ ਕੰਮ ਕਰਨਗੇ : ਸੁਖਬੀਰ ਸਿੰਘ ਬਾਦਲ 

ਬਾਬਾ ਬਕਾਲਾ ਸਾਹਿਬ, 19 ਅਗਸਤ 2024 : ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਰੱਖੜ ਪੁੰਨਿਆ ਦੇ ਮੌਕੇ ‘ਤੇ ਲਗਾਏ ਗਏ ਮੇਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ

ਕੇਂਦਰ ਕੋਲੋਂ ਪੰਜਾਬ ਕੋਈ ਭੀਖ ਨਹੀਂ ਮੰਗਦਾ ਸਗੋਂ ਆਪਣਾ ਹੱਕ ਮੰਗਦਾ ਹੈ : ਮੁੱਖ ਮੰਤਰੀ ਮਾਨ
  • ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ : ਮੁੱਖ ਮੰਤਰੀ ਮਾਨ 
  • ਮੈਨੂੰ ਹੈਰਾਨੀ ਹੈ ਕਿ ਅਕਾਲੀ ਦਲ ਨੇ ਕਦੇ ਵੀ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸਤਿਕਾਰ ਭੇਟ ਬਾਰੇ ਅਰਜ਼ੀ ਤੱਕ ਨਹੀਂ ਦਿੱਤੀ : ਮੁੱਖ ਮੰਤਰੀ ਮਾਨ
  • ਪੰਥ ਦੇ ਨਾਮ ਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ
 ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ  ਗੁਰਦੁਆਰਾ ਸਾਹਿਬ ਅਤੇ  ਸ਼ਿਵ ਮੰਦਰ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ 19 ਅਗਸਤ 2024 : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਕੋਟਕਪੂਰਾ ਰੋਡ ਸਥਿਤ ਸਿ਼ਵ ਮੰਦਿਰ

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਫਾਈ ਕਰਮਚਾਰਨਾਂ ਤੋਂ ਬੰਨਵਾਈ ਰੱਖੜੀ
  • ਡਿਪਟੀ ਕਮਿਸ਼ਨਰ ਨੇ ਰੱਖੜੀ ਦੇ ਤਿਉਹਾਰ ਮੌਕੇ ਦਿੱਤੀਆਂ ਸ਼ੁਭਕਾਮਨਾਵਾਂ

ਸ੍ਰੀ ਮੁਕਤਸਰ ਸਾਹਿਬ 19 ਅਗਸਤ 2024 : ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਆਪਣੇ ਦਫਤਰ ਵਿਖੇ ਕੰਮ ਕਰਨ ਵਾਲੀਆਂ ਕਰਮਚਾਰਨਾਂ ਤੋਂ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਵਾਈ। ਇਸ ਮੌਕੇ ਰੱਖੜੀ ਬੰਨ ਕੇ ਕਰਮਚਾਰਨਾ ਵੱਲੋਂ ਡਿਪਟੀ ਕਮਿਸ਼ਨਰ ਦਾ ਮੂੰਹ

ਫਰੀਡਮ ਫਾਇਟਰਜ਼ ਉਤਾਰਧਿਕਾਰੀ ਸੰਸਥਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ
  • ਵਧੀਕ ਡਿਪਟੀ ਕਮਿਸ਼ਨਰ ਦਾ ਸੰਸਥਾਂ ਦੇ ਅਹੁਦੇਦਾਰਾਂ ਨੇ ਕੀਤਾ  ਸਨਮਾਨ

ਫਾਜ਼ਿਲਕਾ, 19 ਅਗਸਤ 2024 : ਦੇਸ਼ ਦੀ ਅਜਾਦੀ ਦੇ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਜਿਲ੍ਹਾ ਫਾਜ਼ਿਲਕਾ ਵਿਖੇ ਸ੍ਰੀ ਅਮਨ ਅਰੋੜਾ, ਕੈਬੀਨੇਟ ਮੰਤਰੀ ਪੰਜਾਬ ਜੀ ਦੁਆਰਾ ਸਿ਼ਰਕਤ ਕੀਤੀ ਸੀ। ਜਿਲ੍ਹਾ ਫਾਜ਼ਿਲਕਾ ਵਿੱਚ ਇਹ ਸਮਾਰੋਹ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਵਧੀਕ ਡਿਪਟੀ ਕਮਿਸ਼ਨਰ, ਫਾਜ਼ਿਲਕਾ

ਜਲਾਲਾਬਾਦ ਤੇ ਫਾਜ਼ਿਲਕਾ ਵਿਚ 4 ਦਿਨਾਂ ਸਫਾਈ ਮੁਹਿੰਮ ਸ਼ੁਰੂ-ਰਾਕੇਸ਼ ਕੁਮਾਰ ਪੋਪਲੀ
  • ਫਾਜ਼ਿਲਕਾ ਵਿਚ 5 ਤੇ ਜਲਾਲਾਬਾਦ ਵਿਚ 3 ਗਾਰਵੇਜ ਵਰਨੇਬਲ ਪੁਆਇੰਟ ਦੀ ਕੀਤੀ ਸਫਾਈ

ਫਾਜ਼ਿਲਕਾ, 19 ਅਗਸਤ 2024 : ਸ਼ਹਿਰਾਂ ਦੀ ਸੁੰਦਰਤਾਂ ਨੂੰ ਬਰਕਰਾਰ ਰੱਖਣ ਅਤੇ ਕੂੜੇ ਦਾ ਯੋਗ ਪ੍ਰਬੰਧਨ ਕਰਨ ਹਿਤ ਸਮੇਂ ਸਮੇਂ ਤੇ ਸਫਾਈ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਪੰਜਾਬ ਸਰਕਾਰ ਵੱਲੋਂ 19 ਤੋਂ 23 ਅਗਸਤ 2024 ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤ ਵਿਖੇ ਵਿਸ਼ੇਸ਼ ਸਫਾਈ

ਨਗਰ ਨਿਗਮ ਅਬੋਹਰ ਵੱਲੋਂ 4 ਦਿਨਾਂ ਵਿਸੇ਼ਸ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ-ਸੇਨੂ ਦੁੱਗਲ

ਅਬੋਹਰ 19 ਅਗਸਤ 2024 : ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿਚ ਸਾਫ-ਸਫਾਈ ਨੂੰ ਲੈ ਕੇ ਦਿੱਤੇ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਅਬੋਹਰ ਵੱਲੋਂ ਅੱਜ ਤੋਂ ਇਕ ਚਾਰ ਦਿਨਾਂ ਵਿਸੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ 23 ਅਗਸਤ

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ‘ਚ ਧੂਮ-ਧਾਮ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਪਟਿਆਲਾ, 19 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ‘ਚ ਇਹ ਤਿਉਹਾਰ ਪੂਰੀ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਪਟਿਆਲਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਤੇ ਪੰਜਾਬ ਦੀਆਂ ਕਈ ਹੋਰ ਜੇਲ੍ਹਾਂ ‘ਚ ਇਸ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ। ਰੱਖੜੀ ਦੇ ਤਿਉਹਾਰ ਦੇ ਮੌਕੇ ‘ਤੇ ਫਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਪ੍ਰਬੰਧ ਕੀਤੇ