news

Jagga Chopra

Articles by this Author

ਕੈਨੇਡਾ 'ਚ ਮਿਲੇਗੀ ਨੌਕਰੀ, ਖੇਤਾਂ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਦੀ ਲੋੜ

ਓਟਾਵਾ, 21 ਅਪ੍ਰੈਲ : ਜੇਕਰ ਤੁਸੀਂ ਖੇਤੀ ਦਾ ਕੰਮ ਜਾਣਦੇ ਹੋ, ਤਾਂ ਤੁਸੀਂ ਕੈਨੇਡਾ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹੋ। ਅੱਜਕੱਲ੍ਹ ਉੱਥੇ ਖੇਤੀ ਦੇ ਖੇਤਾਂ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਦੀ ਲੋੜ ਹੈ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਨੂੰ ਅਗਲੇ ਦਹਾਕੇ ਵਿੱਚ ਖੇਤੀਬਾੜੀ ਖੇਤਰ ਵਿੱਚ 30,000 ਨਵੇਂ ਪ੍ਰਵਾਸੀਆਂ ਦੀ ਲੋੜ ਪਵੇਗੀ। ਆਓ ਜਾਣਦੇ ਹਾਂ ਇਸ

ਦੋ ਮਹੀਨੇ ਪਹਿਲਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਆਰੰਭੀ ਪਹਿਲਕਦਮੀ ਤਹਿਤ 10 ਨਸ਼ਾ ਪੀੜਤ ਨਸ਼ਿਆਂ ਤੋਂ ਛੁਟਕਾਰਾ ਪਾ ਕੇ ਬਣੇ ਸਵੈ ਰੋਜ਼ਗਾਰ ਦੇ ਸਮਰੱਥ
  • ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਡੀ.ਸੀ ਤੇ ਐਸ.ਐਸ.ਪੀ ਨੇ ਦਿੱਤੀ ਜਾਣਕਾਰੀ
  • ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਰਾਹ ਭਟਕਣ ਵਾਲਿਆਂ ਦੇ ਜੀਵਨ ਨੂੰ ਸੁਧਾਰਨ ਲਈ ਲੋਕਾਂ ਤੋਂ ਮੰਗਿਆ ਸਹਿਯੋਗ
  • ਸਰਕਾਰੀ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਘਾਬਦਾਂ ਵਿਖੇ ਮੁਫ਼ਤ ਇਲਾਜ ਸਮੇਤ ਹੋਰ ਸੁਵਿਧਾਵਾਂ ਦੀ ਉਪਲਬਧਤਾ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ

ਸੰਗਰੂਰ, 21 ਅਪ੍ਰੈਲ

ਸਿੱਖਿਆ ਮੰਤਰੀ ਨੇ ਜੀਵਨ ਸਿੰਘ ਫੌਜੀ ਨੂੰ ਸਰਧਾਂਜਲੀ ਦਿੰਦਿਆਂ ਪਿੰਡ ਕੋਟੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ
  • ਪਿੰਡ ਕੋਟੜਾ ਦੀ ਪੰਚਾਇਤ ਨੂੰ ਵੀ 5 ਲੱਖ ਰੁਪਏ ਦੀ ਗ੍ਰਾਂਟ ਜਾਰੀ

ਮਾਨਸਾ, 21 ਅਪ੍ਰੈਲ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੇਸ਼ ਆਜਾਦੀ ਲਈ ਸੰਘਰਸ ਲੜਨ ਵਾਲੇ, ਸਮਾਜ ਸੇਵੀ ਤੇ ਉੱਘੇ ਸਿਆਸੀ ਨੇਤਾ ਸਰਦਾਰ ਜੀਵਨ ਸਿੰਘ ਫੌਜੀ ਨੂੰ ਸਰਧਾਂਜਲੀ ਦਿੰਦਿਆਂ ਪਿੰਡ ਕੋਟੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨਾਂ ਕਿਹਾ ਕਿ

ਸੀਬੀਆਈ ਨੇ ਫਰੀਦਕੋਟ ਦੇ ਕਸਬੇ ਜੈਤੋ ਵਿੱਚ ਮਾਰਿਆ ਛਾਪਾ 

ਫਰੀਦਕੋਟ, 21 ਅਪ੍ਰੈਲ : ਰਾਜਸਥਾਨ ਦੇ ਮਹਿਦੀਪੁਰ ਸਥਿਤ ਬਾਲਾ ਜੀ ਧਾਮ 'ਚ 11 ਕਰੋੜ ਦੇ ਘਪਲੇ ਨੂੰ ਪੰਜਾਬ ਨਾਲ ਜੋੜਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਅੱਜ ਸੀਬੀਆਈ ਨੇ ਫਰੀਦਕੋਟ ਦੇ ਕਸਬੇ ਜੈਤੋ ਵਿੱਚ ਛਾਪਾ ਮਾਰਿਆ। ਟੀਮ ਨੇ ਮਾਮਲੇ ਦੇ 5 ਸ਼ੱਕੀ ਦੋਸ਼ੀਆਂ ਦੇ ਘਰਾਂ 'ਤੇ 5 ਘੰਟੇ ਤੱਕ ਛਾਪੇਮਾਰੀ ਕੀਤੀ ਅਤੇ ਰਿਕਾਰਡ ਜ਼ਬਤ ਕੀਤਾ। ਬੈਂਕ ਦੇ ਵੇਰਵੇ ਵੀ ਲਏ।

ਮੁੱਖ ਮੰਤਰੀ ਵੱਲੋਂ ਐਨ.ਆਰ.ਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ 9464100168 ਦੀ ਸ਼ੁਰੂਆਤ
  • ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਉਤੇ ਜ਼ੋਰ
  • ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ

ਚੰਡੀਗੜ੍ਹ, 21 ਅਪ੍ਰੈਲ : ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ

ਭ੍ਰਿਸ਼ਟਾਚਾਰ ਦੇ ਹਰ ਮਾਮਲੇ ਦੀ ਹੋਵੇਗੀ ਜਾਂਚ, ਨਹੀਂ ਬਖਸ਼ੇ ਜਾਣਗੇ ਭ੍ਰਿਸ਼ਟਾਚਾਰੀ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਨਗਰ ਨਿਗਮ ’ਚ ਪਿਛਲੀ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦੇ ਮਾਮਲੇ ’ਚ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 21 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਨੀਤੀ ਨਾਲ ਕੰਮ ਕਰ ਰਹੀ ਹੈ। ਇਸ ਲਈ

ਹੁਸ਼ਿਆਰਪੁਰ ਜ਼ਿਲ੍ਹੇ ਵਿਚ ਰੇਤ ਦੀਆਂ ਖੱਡਾਂ ਤੋਂ ਭਰਾਈ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਜਿੰਪਾ 
  • ਪੰਜਾਬ ਸਰਕਾਰ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੋਂ ਰੇਤ ਦੀ ਭਰਾਈ ਦੇ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਭਾਅ ’ਤੇ ਰੇਤ ਮੁਹੱਈਆ

ਨਸਿ਼ਆਂ ਦੇ ਖਾਤਮੇ ਸਬੰਧੀ ਚਲਾਈ ਜਾ ਰਹੀ ਮੁਹਿੰਮ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ : ਸਕੂਲਾਂ,ਕਾਲਜਾਂ ਆਦਿ ਵਿੱਚ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਅਤੇ ਇਸ ਅਲਾਮਤ ਤੋਂ ਦੂਰ ਰਹਿਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਪੁਲਿਸ ਵਿਭਾਗ ਵਲੋਂ ਨਸਿ਼ਆਂ ਦੇ ਖਾਤਮੇ ਸਬੰਧੀ ਚਲਾਈ ਗਈ ਮੁਹਿੰਮ ਦੀ ਸਮੀਖਿਆ ਕਰਦਿਆਂ ਮੀਟਿੰਗ ਦੌਰਾਨ

ਡਾ. ਬੀ.ਆਰ. ਅੰਬੇਦਕਰ ਵੱਲੋਂ ਲਿਆ ਸੁਪਨਾ ਸਾਕਾਰ ਕਰਨ ਲਈ ਰਲਕੇ ਹੰਭਲਾ ਮਾਰਨ ਦੀ ਲੋੜ : ਕੋਹਲੀ

ਪਟਿਆਲਾ, 21 ਅਪ੍ਰੈਲ : ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੇ ਜੋ ਸੁਪਨਾ ਲਿਆ ਸੀ, ਉਸਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ।'' ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤਾ। ਵਿਧਾਇਕ ਕੋਹਲੀ, ਅੱਜ ਨਗਰ ਨਿਗਮ ਸਵੀਪਰ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਬਿਡਲਾਨ, ਜਨਰਲ ਸਕੱਤਰ

ਡਿਪਟੀ ਕਮਿਸ਼ਨਰ ਵੱਲੋਂ ਹਰ ਮੰਡੀ 'ਚ ਕਣਕ ਦੀ ਖਰੀਦ ਤੇ ਲਿਫਟਿੰਗ ਦੀ ਵਿਸਥਾਰਤ ਰਿਪੋਰਟ ਦਾ ਜਾਇਜ਼ਾ

ਪਟਿਆਲਾ, 21 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਰੋਜ਼ਾਨਾ ਲਿਫਟਿੰਗ ਦਾ ਟੀਚਾ 50 ਹਜ਼ਾਰ ਮੀਟ੍ਰਿਕ ਟਨ ਮਿੱਥਿਆ ਗਿਆ ਹੈ। ਅੱਜ ਇੱਥੇ ਕਣਕ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲਿਫਟਿੰਗ ਦਾ ਰੋਜ਼ਾਨਾ ਦਾ ਟੀਚਾ ਹਰ ਹਾਲ ਪੂਰਾ ਕੀਤਾ ਜਾਵੇ ਅਤੇ ਇਸ