news

Jagga Chopra

Articles by this Author

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ : ਮੁੱਖ ਮੰਤਰੀ
  • ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’
  • ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ

ਅਬੋਹਰ, 13 ਅਪ੍ਰੈਲ : ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ

ਸਿਹਤ ਮੰਤਰੀ ਵੱਲੋਂ ਕਾਇਆਕਲਪ ਪ੍ਰੋਗਰਾਮ ਤਹਿਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਸਨਮਾਨਿਤ 

ਸੰਗਰੂਰ, 13 ਅਪ੍ਰੈਲ : ਸਰਕਾਰੀ ਹਸਪਤਾਲਾਂ ਨੂੰ ਬਿਹਤਰ ਕਰਨ ਲਈ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਇਆਕਲਪ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੀਆਂ ਦੋ ਸਿਹਤ ਸੰਸਥਾਵਾਂ, ਸਬ ਡਵੀਜ਼ਨ ਹਸਪਤਾਲ ਧੂਰੀ ਤੇ ਸਬ ਡਵੀਜ਼ਨਲ ਹਸਪਤਾਲ ਸੁਨਾਮ ਨੂੰ ਵਧੀਆ ਕਾਰਗੁਜ਼ਾਰੀ ਵਿਖਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ

4 ਮਹੀਨਿਆਂ ਤੋਂ ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਨਾ ਹੋਣ ਨਾਲ ਟਰੱਕਾਂ ਵਾਲੇ ਤੇ ਆਮ ਲੋਕ ਮੁਸ਼ਕਿਲਾਂ ਝੱਲ ਰਹੇ: ਸੁਖਬੀਰ ਬਾਦਲ

ਚੰਡੀਗੜ੍ਹ, 13 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਿਛਲੇ 4 ਮਹੀਨਿਆਂ ਤੋਂ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਮਾਰਟ ਕਾਰਡ ਡਰਾਇਵਿੰਗ ਲਾਇਸੰਸ ਤੇ ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਨਾ ਕਰਨ ਕਾਰਨ ਆਮ ਲੋਕ ਤੇ ਸਾਰਾ ਟਰਾਂਸਪੋਰਟ ਸੈਕਟਰ ਮੁਸ਼ਕਿਲਾਂ ਵਿਚ ਘਿਰ ਗਿਆ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਰਬਨ ਟੌਟਸ, ਮੋਹਾਲੀ ਵਿਖੇ ਟੌਏ ਕਿਓਸਕ ਦਾ ਉਦਘਾਟਨ ਕੀਤਾ

ਚੰਡੀਗੜ੍ਹ, 13 ਅਪ੍ਰੈਲ : ਹਰਦੀਪ ਸਿੰਘ ਪੁਰੀ, ਮਾਨਯੋਗ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰੀ ਨੇ ਏਅਰੋਸਿਟੀ, ਮੋਹਾਲੀ ਵਿਖੇ ਇੰਡੀਅਨ ਆਇਲ ਕੰਪਨੀ ਦੀ ਮਲਕੀਅਤ ਵਾਲੇ ਰਿਟੇਲ ਆਊਟਲੈੱਟ ਦਾ ਦੌਰਾ ਕੀਤਾ ਅਤੇ ਰਿਟੇਲ ਆਊਟਲੈੱਟ ਵਿਖੇ ਇੱਕ ਟੌਏ ਕਿਓਸਕ ਦਾ ਉਦਘਾਟਨ ਕੀਤਾ। ਇਸ ਮੌਕੇ ਵੀ ਸਤੀਸ਼ ਕੁਮਾਰ, ਡਾਇਰੈਕਟਰ (ਮਾਰਕੀਟਿੰਗ)

ਸਰਵਿਸ ਹਥਿਆਰ ਦੇ ਗਲਤੀ ਨਾਲ ਚੱਲਣ ਕਾਰਨ ਬਠਿੰਡਾ ਛਾਉਣੀ ਵਿਖੇ ਇੱਕ ਫੌਜੀ ਜਵਾਨ ਦੀ ਮੌਤ

ਬਠਿੰਡਾ, 13 ਅਪ੍ਰੈਲ : ਸਰਵਿਸ ਹਥਿਆਰ ਦੇ ਗਲਤੀ ਨਾਲ ਚੱਲਣ ਕਾਰਨ ਬਠਿੰਡਾ ਛਾਉਣੀ ਵਿਖੇ ਇੱਕ ਫੌਜੀ ਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਪਛਾਣ ਲਘੂ ਰਾਜ ਸ਼ੰਕਰ ਵਜੋਂ ਹੋਈ ਹੈ। ਬਠਿੰਡਾ ਕੈਂਟ ਥਾਣੇ ਦੇ ਐਸਐਚਓ ਗੁਰਦੀਪ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਫੌਜੀ ਜਵਾਨ ਦੀ ਅਚਾਨਕ ਅਸਲਾ ਚੱਲਣ ਨਾਲ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ

ਸਿੱਖਿਆ ਮੰਤਰੀ ਬੈਂਸ ਨੇ ਗੁੱਜਰਾਂ ਦੇ ਡੇਰੇ ’ਤੇ ਜਾ ਕੇ ਉਨ੍ਹਾਂ ਦੇ ਬੱਚਿਆਂ ਨੂੰ ਸਕੂਲ ਜਾਣ ਲਈ ਕੀਤਾ ਪ੍ਰੇਰਿਤ

ਡੇਰਾ ਬਾਬਾ ਨਾਨਕ, 13 ਅਪ੍ਰੈਲ : ਸੂਬੇ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਸਿੱਖਿਆ ਮੰਤਰੀ ਅੱਜ ਸਵੇਰੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਦੇ ਸਰਕਾਰੀ ਸੀਨੀਅਰ ਸਕੈਂਡਰ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਸਕੂਲ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
  • ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ
  • ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ

ਵਿਜੀਲੈਂਸ ਵੱਲੋਂ ਕਾਨੂੰਗੋ ਰੰਗੇ ਹੱਥੀਂ ਰਿਸ਼ਵਤ ਲੈਂਦਾ ਕੀਤਾ ਕਾਬੂ 

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ
  • ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ
  • ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ ਦੀ ਮਦਦ ਕਰੇਗਾ ਜੀ.ਐਸ.ਟੀ ਪ੍ਰਾਈਮ

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ

ਪਟਨਾ ਦੇ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਪਟਨਾ,12 ਅਪ੍ਰੈਲ : ਪਟਨਾ ਸਥਿਤ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰਿਆ ਫੋਨ ਕਾਲ ਮਿਲਣ ਦੇ ਬਾਅਦ ਪੁਲਿਸ ਤੁਰੰਤ ਹਰਕਤ ਵਿਚ ਆਏ ਤੇ ਬੰਬ ਸੁਕਐਡ ਟੀਮ ਨੂੰ ਬੁਲਾਇਆ। ਬੰਬ ਸੁਕਐਡ ਟੀਮ ਏਅਰਪੋਰਟ ‘ਤੇ ਜਾਂਚ ਵਿਚ ਜੁਟੀ ਹੈ। ਪਟਨਾ ਏਅਰਪੋਰਟ ‘ਤੇ ਮੌਜੂਦ ਲੋਕ ਸ਼ੁਰੂਆਤ ਵਿਚ ਇਸ ਨੂੰ ਮੌਕ ਡ੍ਰਿਲ ਸਮਝ ਰਹੇ ਸਨ।