news

Jagga Chopra

Articles by this Author

ਵਿਸਾਖੀ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਡੀ.ਜੀ.ਪੀ. ਗੌਰਵ ਯਾਦਵ ਨੇ ਜਾਇਜ਼ਾ ਲਿਆ

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਸ਼੍ਰੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਅਤੇ ਵਿਸਾਖੀ-2023 ਦੇ ਤਿਉਹਾਰ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਰਾਸਤ-ਏ-ਖਾਲਸਾ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ

ਨੌਜਵਾਨ ਨੇ ਅਪਣੀ ਪਤਨੀ ਤੋਂ ਤੰਗ ਆਕੇ ਅਪਣੀ ਜੀਵਨ ਲੀਲਾ ਕੀਤੀ ਸਮਾਪਤ

ਹੁਸ਼ਿਆਰਪੁਰ, 11 ਅਪ੍ਰੈਲ : ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਅਧੀਨ ਪੈਂਦੇ ਮੀਆਂ ਪਿੰਡ ਦੇ ਨੌਜਵਾਨ ਨੇ ਅਪਣੀ ਪਤਨੀ ਤੋਂ ਤੰਗ ਆਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅਮਰਜੀਤ ਦੇ ਘਰਦਿਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਮਰਜੀਤ ਦੀ ਪਤਨੀ ਨੇ ਝੂਠੀ ਮੈਡੀਕਲ ਰਿਪੋਰਟ ਬਣਵਾ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ। ਘਰਦਿਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਝੂਠੀ ਮੈਡੀਕਲ

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਾਨ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ
  • ਅਤਿ-ਆਧੁਨਿਕ ਤਕਨੀਕ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਅਜਾਇਬ ਘਰ ਗੁਰੂ ਸਾਹਿਬ ਦੀ ਸੋਚ ਲੋਕਾਂ ਤੱਕ ਪਹੁੰਚਾਉਣ 'ਚ ਸਹਾਈ ਹੋਵੇਗਾ
  • ਸੂਬੇ ਦਾ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਕੀਤਾ ਐਲਾਨ 
  • ਸੂਬਾ ਸਰਕਾਰ ਵੱਲੋਂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ
  • ਸ਼ਾਨਦਾਰ ਪੰਜ ਪਿਆਰਾ ਪਾਰਕ 'ਚ ਹੋਏ ਵਿਕਾਸ ਕਾਰਜਾਂ ਦੀ ਵੀ ਕੀਤੀ ਸਮੀਖਿਆ
  • ਨੌਵੇਂ ਪਾਤਸ਼ਾਹ ਦੇ
ਪੱਤਰਕਾਰਾਂ ਦੇ ਹਿੱਤ ਵਿਚ ਹਰਿਆਣਾ ਸਰਕਾਰ ਨੇ ਕੀਤਾ ਵੱਡਾ ਫੈਸਲਾ- ਪੈਨਸ਼ਨ ਵਧਾਈ 

ਚੰਡੀਗੜ੍ਹ, 11 ਅਪ੍ਰੈਲ : ਹਰਿਆਣਾ ਸਰਕਾਰ ਨੇ ਪੱਤਰਕਾਰਾਂ ਦੇ ਹਿੱਤ ਵਿਚ ਇਕ ਹੋਰ ਫੈਸਲਾ ਲੈਂਦੇ ਹੋਏ ਪੱਤਰਕਾਰ ਪੈਂਸ਼ਨ ਯੋਜਨਾ ਦੇ ਤਹਿਤ ਸੂਬੇ ਦੇ 60 ਸਾਲ ਤੋਂ ਵੱਧ ਉਮਰ ਦੇ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਨੂੰ ਮਿਲਣ ਵਾਲੀ ਪੈਨਸ਼ਨ ਰਕਮ ਵਿਚ ਵਾਧਾ ਕੀਤਾ ਹੈ। ਮੁੱਖ ਮੰਤਰੀ  ਮਨੋਹਰ ਲਾਲ ਨੇ ਇਸ ਫੈਸਲੇ ਨੂੰ ਅੱਜ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ। ਮੁੱਖ ਮੰਤਰੀ ਦੇ

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ :  ਜੌੜਾਮਾਜਰਾ
  • ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਸਾਬਕਾ ਸੈਨਿਕਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ :  ਜੌੜਾਮਾਜਰਾ
  • ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੇਂਦਰੀ ਸੈਨਿਕ ਬੋਰਡ ਦੀ ਮੀਟਿੰਗ ਵਿੱਚ ਸ਼ਾਮਲ ਹੋਏ

ਚੰਡੀਗੜ੍ਹ, 11 ਅਪ੍ਰੈਲ : ਮੁੱਖ ਮੰਤਰੀ ਪੰਜਾਬ ਦੀ ਤਰਫੋਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਵਿਗਿਆਨ ਭਵਨ ਨਵੀਂ

ਸੂਬਾ ਸਰਕਾਰ ਬਰਨਾਲਾ ਦੇ ਸੁੰਦਰੀਕਰਨ 'ਤੇ 13.63 ਕਰੋੜ ਰੁਪਏ ਖਰਚ ਕਰੇਗੀ: ਡਾ. ਨਿੱਜਰ
  • ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 11 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਰਾਹੀਂ ਆਪਣੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰਨਾਲਾ ਦੇ ਸੁੰਦਰੀਕਰਨ ਲਈ ਲਗਭਗ 13.63 ਕਰੋੜ

ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਜਲੰਧਰ ਦੇ ਸਿੱਖ ਸ਼ਰਧਾਲੂ ਦੀ ਮੌਤ

ਅੰਮ੍ਰਿਤਸਰ, 11 ਅਪ੍ਰੈਲ : ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦੋ ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੰਗਲਵਾਰ ਸਵੇਰੇ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਬਾਰੇ ਜਾਣਕਾਰੀ ਹਾਸਲ ਹੋਈ ਹੈ। ਸਵੇਰੇ ਤੜਕੇ 03.15 ਵਜੇ ਸ਼੍ਰੀ ਜੋਗਿੰਦਰ ਸਿੰਘ

ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ

ਨਵੀਂ ਦਿੱਲੀ, 10 ਅਪ੍ਰੈਲ : ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਇਸ ਤੋਂ ਇਲਾਵਾ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ.ਸੀ.ਪੀ.) ਅਤੇ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਗਿਆ ਹੈ। ਇਸ ਨਾਲ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਵੀ ਖੋਹ ਲਿਆ ਗਿਆ ਹੈ। ਇਹ

ਫਲੋਰੀਡਾ ਦੇ ਓਰਲੈਂਡੋ ਸ਼ਹਿਰ ਵਿੱਚ ਹੋਈ ਗੋਲੀਬਾਰੀ, ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ 

ਫਲੋਰੀਡਾ, 10 ਅਪ੍ਰੈਲ : ਅਮਰੀਕਾ ਵਿੱਚ ਫਲੋਰੀਡਾ ਦੇ ਓਰਲੈਂਡੋ ਸ਼ਹਿਰ ਵਿੱਚ ਗੋਲੀਬਾਰੀ ਹੋਈ ਹੈ। ਪੁਲਸ ਨੇ ਦੱਸਿਆ ਕਿ ਗੋਲੀਬਾਰੀ 'ਚ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਓਰਲੈਂਡੋ ਵਿਚ ਗੋਲੀਬਾਰੀ ਦੀ ਇਹ ਘਟਨਾ ਐਤਵਾਰ (9 ਅਪ੍ਰੈਲ) ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 2:25 ਵਜੇ (06:25 GMT) ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸ਼ੱਕੀ ਘਰੇਲੂ ਹਿੰਸਾ

ਮੰਦਰ ’ਚ ਮੌਜੂਦ ਲੋਕਾਂ ’ਤੇ ਦਰੱਖ਼ਤ ਡਿੱਗਣ ਕਾਰਨ 7 ਦੀ ਮੌਤ, 37 ਜ਼ਖ਼ਮੀ 

ਅਕੋਲਾ 10 ਅਪ੍ਰੈਲ : ਮਹਾਰਾਸ਼ਟਰ ਦੇ ਅਕੋਲਾ ਜ਼ਿਲ੍ਹੇ ’ਚ ਸ਼ਾਮ ਨੂੰ ਮੰਦਰ ’ਚ ਮੌਜੂਦ ਲੋਕਾਂ ’ਤੇ ਦਰੱਖ਼ਤ ਡਿੱਗਣ ਕਾਰਨ 7 ਦੀ ਮੌਤ ਹੋ ਗਈ ਜਦਕਿ 37 ਹੋਰ ਜ਼ਖ਼ਮੀ ਹੋ ਗਏ। ਬਾਬੂਜੀ ਮਹਾਰਾਜ ਮੰਦਰ ’ਚ ਵੱਡੀ ਗਿਣਤੀ ’ਚ ਲੋਕ ਮਹਾਆਰਤੀ ਲਈ ਇਕੱਠੇ ਹੋਏ ਸਨ। ਦਰੱਖ਼ਤ 100 ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੱਸਿਆ ਗਿਆ ਕਿ ਸ਼ਾਮ ਦੇ ਸਮੇਂ ਆਰਤੀ ਦੌਰਾਨ ਤੇਜ਼