news

Jagga Chopra

Articles by this Author

ਪੰਜਾਬ ਵਿੱਚ ਫਿਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਹੋਇਆ ਵਾਧਾ, ਇੱਕ ਮੌਤ 

ਚੰਡੀਗੜ੍ਹ, 6 ਅਪ੍ਰੈਲ : ਪੰਜਾਬ ‘ਚ ਕੋਰੋਨਾ ਨੇ ਫਿਰ ਤੋਂ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੱਲ੍ਹ 11 ਜ਼ਿਲ੍ਹਿਆਂ ਵਿੱਚ 73 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਅੱਜ ਇਸ ਵਿੱਚ ਵਾਧਾ ਹੋਇਆ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਸਿਹਤ ਵਿਭਾਗ ਨੇ 2441 ਸੈਂਪਲ ਜਾਂਚ ਲਈ ਭੇਜੇ ਸਨ।

ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਸੀ ਤੈਨਾਤ ਕਾਂਸਟੇਬਲ ਨੇ ਖੁਦ ਨੂੰ ਮਾਰੀ ਗੋਲੀ

ਚੰਡੀਗੜ੍ਹ, 6 ਅਪ੍ਰੈਲ : ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਖੇ ਆਈਜੀ ਰਾਕੇਸ਼ ਅਗਰਵਾਲ ਦੀ ਰਿਹਾਇਸ਼ ਤੇ ਤੈਨਾਤ ਇੱਕ ਪੁਲਿਸ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਕਾਂਸਟੇਬਲ ਦਾ ਨਾਮ ਸੁਸ਼ੀਲ ਕੁਮਾਰ ਹੈ ਜੋ ਕਪੂਰਥਲਾ ਦਾ ਰਹਿਣ ਵਾਲਾ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੌਕੇ ਤੇ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ

ਬੰਧੂਆ ਮਜ਼ਦੂਰੀ ਇੱਕ ਅਪਰਾਧ ਹੈ, ਕਰਵਾਉਣ ਵਾਲੇ ਨੂੰ ਸਜ਼ਾ ਭੁਗਤਣੀ ਪਵੇਗੀ : ਡਿਪਟੀ ਕਮਿਸ਼ਨਰ ਦੁੱਗਲ

ਫਾਜ਼ਿਲਕਾ, 6 ਅਪ੍ਰੈਲ : ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਦ ਬਾਂਡਡ ਲੇਬਰ ਸਿਸਟਮ (ਅਬੋਲਿਸ਼) ਐਕਟ, 1976 (ਸੰਵਿਧਾਨ ਦਾ ਆਰਟੀਕਲ 23) 24 ਅਕਤੂਬਰ 1975 ਤੋਂ ਦੇਸ਼ ਵਿੱਚ ਬੰਧੂਆ ਮਜ਼ਦੂਰੀ ਕਰਵਾਉਣੀ ਇੱਕ ਅਪਰਾਧ ਹੈ। ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਮਾਲਕ ਲੇਬਰ ਪਾਸੋਂ ਬੰਧੂਆ ਮਜ਼ਦੂਰੀ ਕਰਵਾਉਂਦਾ ਹੈ ਤਾਂ ਸ਼ਿਕਾਇਤ ਮਿਲਣ ਤੇ 24 ਘੰਟੇ ਅੰਦਰ ਹੀ ਸਬ

ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ : ਪੁਰੋਹਿਤ

ਚੰਡੀਗੜ੍ਹ, 6 ਅਪ੍ਰੈਲ : “ਗੁੱਡ ਫਰਾਈਡੇ”ਮੌਕੇ ਯਿਸ਼ੂ ਮਸੀਹ ਨੂੰ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਪ੍ਰਭੂ ਯਿਸ਼ੂ ਨੇ ਆਪਣਾ ਸਮੁੱਚਾ ਜੀਵਨ ਮਾਨਵੀ ਦੁੱਖਾਂ-ਤਕਲੀਫਾਂ ਨੂੰ ਘਟਾਉਣ ਲਈ ਸਮਰਪਿਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸ਼ੂ ਮਸੀਹ ਵੱਲੋਂ ਦਿੱਤੀਆਂ ਸਿੱਖਿਆਵਾਂ ਸਾਨੂੰ ਸੱਚਾਈ, ਖਿਮਾ, ਪਿਆਰ ਅਤੇ

ਜ਼ਿਲ੍ਹਾ ਖੇਤੀਬਾੜੀ ਅਫਸਰ ਦਾ ਘਿਰਾਓ ਕਰਨ ਲਈ ਰਾਏਕੋਟ ਤੋਂ ਬੀ ਕੇ ਯੂ ਡਕੌਂਦਾ ਦਾ ਕਾਫਲਾ ਰਵਾਨਾ

ਰਾਏਕੋਟ, 06 ਅਪ੍ਰੈਲ (ਚਮਕੌਰ ਸਿੰਘ ਦਿੳਲ) : ਅੱਜ ਭਾਰਤੀ ਕਿਸਾਨ ਯੂਨੀਅਨ ਡਕੌੰਦਾ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਨਿਯੁਕਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰਾਂ ਦੇ ਦਫਤਰਾਂ ਦੇ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਹੋਇਆ ਸੀ ਕਿਉਂਕਿ ਬੇਮੌਸਮੀ ਬਾਰਿਸ਼,ਝੱਖੜ ਤੇ ਗੜੇਮਾਰੀ ਨਾਲ ਕਿਸਾਨਾਂ ਦੀਆ ਫਸਲਾਂ ਦੇ ਹੋਏ ਨੁਕਸਾਨ ਦੀ ਖੇਤੀਬਾੜੀ ਵਿਭਾਗ ਵੱਲੋਂ ਸਰਕਾਰ ਨੂੰ ਸਹੀ

ਪੰਜਾਬ ਦੇ ਹਾਲਾਤ ਦਿਨੋ-ਦਿਨ ਬਹੁਤ ਮਾੜੇ ਹੁੰਦੇ ਜਾ ਰਹੇ ਹਨ। ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ : ਲੌਂਗੋਵਾਲ 

ਲਹਿਰਾਗਾਗਾ, 06 ਅਪ੍ਰੈਲ : ਪੰਜਾਬ ਦੇ ਹਾਲਾਤ ਦਿਨੋ-ਦਿਨ ਬਹੁਤ ਮਾੜੇ ਹੁੰਦੇ ਜਾ ਰਹੇ ਹਨ। ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ। ਪੁਲਿਸ ਦੇ ਹੱਥ ਖੜ੍ਹੇ ਹਨ, ਲੁੱਟਾਂ-ਖੋਹਾਂ ਤੇ ਕਤਲੋਗਾਰਤ ਜ਼ੋਰਾਂ 'ਤੇ ਹੈ। ਇਹ ਵਿਚਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਗੋਬਿੰਦ ਸਿੰਘ ਲੌਂਗੋਵਾਲ ਨੇ ਲਹਿਰਾਗਾਗਾ ਗੁਰੂ ਘਰ ਵਿਖੇ ਰਜਿੰਦਰ ਸਿੰਘ

ਡੇਅਰੀ ਵਿਕਾਸ ਵਿਭਾਗ ਵੱਲੋਂ ਮਾਣਯੋਗ ਡੇਅਰੀ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ 10 ਅਪ੍ਰੈਲ  ਤੋਂ ਸ਼ੁਰੂ 

ਲੁਧਿਆਣਾ, 06 ਅਪ੍ਰੈਲ : ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਣਯੋਗ ਕੈਬਨਿਟ ਮੰਤਰੀ ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ 2023-24 ਦਾ ਪਹਿਲਾ ਬੈਚ 10 ਅਪ੍ਰੈਲ, 2023 ਤੋਂ ਸ਼ੁਰੂ

ਸਮਰਾਲਾ ਵਿਚ ਨਸ਼ੇੜੀ ਪਿਓ ਨੇ ਪੁੱਤ ਅਤੇ ਪਤਨੀ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕੀਤਾ ਗੰਭੀਰ ਜਖ਼ਮੀ 

ਸਮਰਾਲਾ, 06 ਅਪ੍ਰੈਲ : ਸਮਰਾਲਾ ਦੇ ਪਿੰਡ ਕਟਾਲਾ ਢਾਹਾ ਵਿਚ ਨਸ਼ੇੜੀ ਪਿਓ ਨੇ ਆਪਣੇ 12ਵੀਂ ਜਮਾਤ 'ਚ ਪੜ੍ਹਦੇ ਪੁੱਤ ਅਤੇ ਪਤਨੀ ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜਖ਼ਮੀ ਕਰ ਦੇਣ ਤੋਂ ਬਾਅਦ ਇੱਕ ਬੱਚੇ ਨੂੰ ਨਾਲ ਲੈ ਕੇ ਭੱਜ ਜਾਣ ਦੀ ਖ਼ਬਰ ਹੈ। ਜਖ਼ਮੀ ਔਰਤ ਜਸਵਿੰਦਰ ਕੌਰ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਹਰਜੀਤ ਸਿੰਘ ਜੋ ਨਸ਼ਾ

PAU ਕਿਸਾਨ ਕਲੱਬ ਦੀ ਮੀਟਿੰਗ ਵਿੱਚ 126 ਕਿਸਾਨ ਅਤੇ ਕਿਸਾਨ ਔਰਤਾਂ ਨੇ ਸ਼ਿਰਕਤ ਕੀਤੀ

ਲੁਧਿਆਣਾ, 6 ਅਪ੍ਰੈਲ : ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿਖੇ ਪੀਏਯੂ ਕਿਸਾਨ ਕਲੱਬ ਦੇ ਮਾਸਿਕ ਸਿਖਲਾਈ ਕੈਂਪ ਵਿੱਚ 126 ਕਿਸਾਨਾਂ ਅਤੇ ਕਿਸਾਨ ਔਰਤਾਂ ਨੇ ਭਾਗ ਲਿਆ। ਇਹ ਕੈਂਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਲਗਾਇਆ ਗਿਆ। ਕਿਸਾਨ ਮੈਂਬਰਾਂ ਦਾ ਸਵਾਗਤ ਕਰਦਿਆਂ ਡਾ.ਟੀ.ਐਸ.ਰਿਆੜ, ਵਧੀਕ ਨਿਰਦੇਸ਼ਕ ਸੰਚਾਰ ਅਤੇ

ਓ.ਬੀ.ਸੀ. ਵਿਭਾਗ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਉੱਚਾ ਪੁਲ ਵਿਖੇ ਸੱਤਿਆਗ੍ਰਹਿ ਅੱਜ- ਬਾਵਾ
  • ਮੀਟਿੰਗ ਵਿਚ ਨਵੇਂ ਨਿਯੁਕਤ ਹੋਏ ਅਹੁਦੇਦਾਰ ਸੱਗੂ, ਗੋਰਾ, ਠੇਕੇਦਾਰ, ਬੀਬੀ ਗੁਰਮੀਤ ਕੌਰ ਅਤੇ ਬਾਵਾ ਨੂੰ ਦਿੱਤੀ ਵਧਾਈ

ਲੁਧਿਆਣਾ, 6 ਅਪ੍ਰੈਲ : ਕੁੱਲ ਹਿੰਦ ਕਾਂਗਰਸ ਦੇ ਓ.ਬੀ.ਸੀ. ਵਿਭਾਗ ਦੇ ਕੋਆਰਡੀਨੇਟਰ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਰਾਜਗੁਰੂ ਨਗਰ ਵਿਖੇ ਮੀਟਿੰਗ ਹੋਈ ਜਿਸ ਵਿਚ 7 ਅਪ੍ਰੈਲ ਸਵੇਰੇ 11 ਵਜੇ ਕਾਂਗਰਸ ਹਾਈ ਕਮਾਂਡ ਦੇ ਆਦੇਸ਼