news

Jagga Chopra

Articles by this Author

ਸਫ਼ਾਈ ਵਿਵਸਥਾ ਦੀ ਮਜ਼ਬੂਤੀ ਵਜੋਂ 10 ਨਵੇਂ ਵਾਹਨਾਂ ਨੂੰ ਵਿਧਾਇਕ ਭਰਾਜ ਨੇ ਦਿਖਾਈ ਹਰੀ ਝੰਡੀ

ਸੰਗਰੂਰ , 05 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੰਗਰੂਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਨੂੰ 10 ਵਾਹਨ ਮੁਹੱਈਆ ਕਰਵਾਏ ਗਏ ਹਨ ਜਿਨ੍ਹਾਂ ਨੂੰ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਵਾਹਨਾਂ ਰਾਹੀਂ ਸ਼ਹਿਰ ਵਿੱਚੋਂ ਸੁੱਕਾ ਕੂੜਾ ਅਤੇ ਗਿੱਲਾ ਕੂੜਾ ਇਕੱਤਰ ਕਰਨ ਦੀ ਮੁਹਿੰਮ ਨੂੰ ਹੋਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ 

ਚੰਡੀਗੜ੍ਹ, 05 ਅਪ੍ਰੈਲ : ਪੰਜਾਬ ਦੇ ਨੌਜਵਾਨਾਂ ਨੂੰ ‘ਆਪਣਾ ਆਦਰਸ਼, ਖੁਦ ਬਣਨ’ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਕਿਹਾ ਕਿ ਉਹ ਕਿਸੇ ਨੂੰ ਵੀ ਆਪਣੇ ਜਜ਼ਬਾਤ ਨਾਲ ਖੇਡਣ ਦੀ ਇਜਾਜ਼ਤ ਨਾ ਦੇਣ ਕਿਉਂਕਿ ਅਜਿਹੇ ਲੋਕ ਆਪਣਾ ਮਤਲਬ ਕੱਢ ਕੇ ਲਾਂਭੇ ਹੋ ਜਾਂਦੇ ਹਨ। ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦੇ ਹੋਏ ਮੁੱਖ

ਇਮਾਨਦਾਰੀ ਅਤੇ ਨੇਕਨੀਅਤੀ ਕਾਮਯਾਬ ਜ਼ਿੰਦਗੀ ਦੇ ਸਭ ਤੋਂ ਵੱਡੇ ਗੁਣ- ਸਪੀਕਰ ਸੰਧਵਾਂ

ਨਵਾਂ ਸ਼ਹਿਰ, 05 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਆਖਿਆ ਕਿ ਇਮਾਨਦਾਰੀ ਅਤੇ ਨੇਕਨੀਅਤੀ ਕਾਮਯਾਬ ਜ਼ਿੰਦਗੀ ਦਾ ਸਭ ਤੋਂ ਵੱਡਾ ਗੁਣ ਹੈ, ਜਿਸ ਨਾਲ ਅਸੀਂ ਤਰੱਕੀ ਦੀਆਂ ਮੰਜ਼ਿਲ੍ਹਾਂ ਛੋਹਣ ਦੇ ਨਾਲ-ਨਾਲ ਸਮਾਜ ਲਈ ਵੀ ਆਦਰਸ਼ ਬਣਦੇ ਹਾਂ।ਅੱਜ ਨਵਾਂਸ਼ਹਿਰ ਦੇ ਬੀ ਐਲ ਐਮ ਗਰਲਜ਼ ਕਾਲਜ ਵਿਖੇ ਕਾਨਵੋਕੇਸ਼ਨ (ਡਿਗਰੀ ਵੰਡ ਸਮਾਰੋਹ) ’ਚ

ਸਪੀਕਰ ਸੰਧਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਦਿੱਤੀ ਗਈ ਸਲਾਮੀ

ਨਵਾਂਸ਼ਹਿਰ, 05 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਦਾ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕ, ਨਵਾਂਸ਼ਹਿਰ ਵਿਖੇ ਰਸਮੀ ਸੁਆਗਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ

ਦੇਸ਼ ਵਿਚ ਕੋਰੋਨਾ ਦੇ 4435 ਨਵੇਂ ਮਾਮਲੇ ਆਏ ਸਾਹਮਣੇ, 15 ਲੋਕਾਂ ਦੀ ਮੌਤ

ਨਵੀਂ ਦਿੱਲੀ, 05 ਅਪ੍ਰੈਲ : ਦੇਸ਼ ਵਿਚ ਵੱਖ-ਵੱਖ ਇਲਾਕਿਆਂ 'ਚ 6 ਮਹੀਨਿਆਂ ਬਾਅਦ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ 4435 ਮਾਮਲੇ ਸਾਹਮਣੇ ਆਏ, ਜਦੋਂ ਕਿ 15 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ 28 ਸਤੰਬਰ ਨੂੰ 4271 ਮਾਮਲੇ ਸਾਹਮਣੇ ਆਏ ਸਨ। ਇਸ ਦੌਰਾਨ 2508 ਲੋਕ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ। ਇਸ ਸਮੇਂ ਦੇਸ਼ ਵਿੱਚ 23

ਮੁਲਾਇਮ ਸਿੰਘ ਯਾਦਵ, ਰਵੀਨਾ ਟੰਡਨ, ਸੰਗੀਤਕਾਰ ਐਮਐਮ ਕੀਰਵਾਨੀ ਸਮੇਤ 53 ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

ਨਵੀਂ ਦਿੱਲੀ, 05 ਅਪ੍ਰੈਲ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ 53 ਲੋਕਾਂ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਭਵਨ 'ਚ ਆਯੋਜਿਤ ਪ੍ਰੋਗਰਾਮ 'ਚ ਉਹਨਾਂ ਨੇ ਕਈ ਮਸ਼ਹੂਰ ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮਰਹੂਮ ਮੁਲਾਇਮ ਸਿੰਘ ਯਾਦਵ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

ਪੰਜਾਬ ਅੰਦਰ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਗ੍ਰਿਫਤਾਰ ਕੀਤਾ

ਖੰਨਾ,05 ਅਪ੍ਰੈਲ : ਪੰਜਾਬ ਅੰਦਰ ਹਥਿਆਰ ਸਪਲਾਈ ਕਰਨ ਵਾਲੇ ਇੱਕ ਨੌਜਵਾਨ ਨੂੰ ਖੰਨਾ ਪੁਲਸ ਨੇ ਗ੍ਰਿਫਤਾਰ ਕੀਤਾ। ਇਹ ਨੌਜਵਾਨ ਰਾਜਸਥਾਨ ਦੇ ਗੰਗਾਨਗਰ ਦਾ ਰਹਿਣ ਵਾਲਾ ਹੈ। ਇਸ ਕੋਲੋਂ ਹਥਿਆਰ ਖਰੀਦਣ ਵਾਲੇ ਲੁਧਿਆਣਾ ਦੇ ਦੋ ਨੌਜਵਾਨਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਇਸ ਮਾਮਲੇ ਚ 3 ਪਿਸਤੌਲ, 44 ਜਿੰਦਾ ਰੌਂਦ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ ਕੀਤੀ। ਐਸਐਸਪੀ

ਕਿਸਾਨਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਕੋਈ ਅਧਿਕਾਰੀ ਉਨ੍ਹਾਂ ਤੱਕ ਨਹੀ ਪਹੁੰਚਿਆ ਹੈ : ਸੁਖਦੇਵ ਢੀਂਡਸਾ

ਚੰਡੀਗੜ੍ਹ, 5 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਨੁਕਸਾਨੀਆਂ ਫਸਲਾਂ ਲਈ ਜਿੱਥੇ ਮਾਨ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਜ਼ਮੀਨੀ ਰਿਪੋਰਟਾਂ ਮੁਤਾਬਕ ਕਿਸਾਨਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਅਜੇ ਤੱਕ ਕੋਈ

ਅੰਮ੍ਰਿਤਸਰ ਤੋਂ ਟਰਾਂਟੋ ਲਈ ਨਿਓਸ ਦੀ ਨਵੀਂ ਉਡਾਨ ਦੀ ਸ਼ੁਰੂਆਤ 

ਅੰਮ੍ਰਿਤਸਰ, 5 ਅਪ੍ਰੈਲ : ਅੰਮ੍ਰਿਤਸਰ-ਟੋਰਾਂਟੋ ਸਿੱਧੀ ਫਲਾਈਟ ਦੀ ਮੰਗ ਵੱਡੇ ਪੱਧਰ ਤੇ ਕੀਤੀ ਜਾ ਰਹੀ ਸੀ। ਇਸ ਵਿੱਚ ਮੁੱਖ ਤੌਰ ਤੇ ਕੈਨੇਡਾ ਦੇ ਪੰਜਾਬੀ ਪਰਵਾਸੀ ਪੰਜਾਬੀ ਲੋਕ ਇਸ ਮੰਗ ਨੂੰ ਚੁੱਕ ਰਹੇ ਸਨ ਅਤੇ ਸਰਕਾਰਾਂ ਵੱਲੋਂ ਵੀ ਸਿੱਧੀ ਫ਼ਲਾਈਟ ਦੇ ਯਤਨ ਕੀਤੇ ਜਾ ਰਹੇ ਸਨ ਜਿਸ ਮੰਗ ਨੂੰ ਅੱਜ ਬੂਰ ਪੈ ਗਿਆ ਹੈ। ਅੰਮ੍ਰਿਤਸਰ ਵਿੱਚ ਅੱਜ ਨਿਓਸ ਏਅਰਲਾਇੰਸ ਵੱਲੋਂ ਇੱਕ

ਸਰਕਾਰ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ :  ਪ੍ਰਧਾਨ  ਧਾਮੀ

ਅੰਮ੍ਰਿਤਸਰ, 05 ਅਪ੍ਰੈਲ : ਪੰਜਾਬ ਸਰਕਾਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ, ਇਸ ਲਈ ਇਸ ਪੁਲਿਸ ਫੋਰਸ ਨੂੰ ਤੁਰੰਤ ਹਟਾਇਆ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਹੈ ਪਰ ਬਦਕਿਸਮਤੀ ਨਾਲ