news

Jagga Chopra

Articles by this Author

ਪ੍ਰਸਿੱਧ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਦਿਹਾਂਤ, ਚੌਂਕੀਮਾਨ ਵਿਖੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜਗਰਾਉਂ, 31 ਮਾਰਚ (ਰਛਪਾਲ ਸਿੰਘ ਸ਼ੇਰਪੁਰੀ) : ਪ੍ਰਸਿੱਧ ਗੀਤਕਾਰ ਕੁੰਢਾ ਸਿੰਘ ਧਾਲੀਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਦੁਪਹਿਰ 12 ਵਜੇ ਲੁਧਿਆਣਾ-ਫ਼ਿਰੋਜ਼ਪੁਰ ਰੋਡ, ਜਗਰਾਉਂ ਨਜ਼ਦੀਕ ਪਿੰਡ ਚੌਂਕੀਮਾਨ ਵਿਖੇ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕੁੰਢਾ ਧਾਲੀਵਾਲ ਪਿੱਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਜਿਸ ਦੇ ਚਲਦੇ ਉਹ ਇਸ ਫ਼ਾਨੀ ਸੰਸਾਰ ਨੂੰ

ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਦਿੱਤਾ ਮੰਗ ਪੱਤਰ

ਸੁਲਤਾਨਪੁਰ, 31 ਮਾਰਚ : ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮੰਗ ਪੱਤਰ ਦਿੰਦਿਆ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵੱਲੋਂ ਹਵਾੜਾ ਤੋਂ ਦੋ ਦਿਨ ਚੱਲਣ ਵਾਲੀ ਰੇਲ ਗੱਡੀ ਨੂੰ ਰੋਜ਼ਾਨਾ ਚਲਾਉਂਣ ਦੀ ਮੰਗ ਕੀਤੀ। ਸੰਤ ਸੀਚੇਵਾਲ ਨੇ ਪਾਰਲੀਮੈਂਟ ਹਾਊਸ ਵਿੱਚ ਰੇਲ ਮੰਤਰੀ ਸ਼੍ਰੀ ਵੈਸ਼ਨਵ ਨਾਲ ਕੀਤੀ ਸੰਖੇਪ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 31 ਮਾਰਚ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।

ਸਾਹਕੋਟ ਨਜ਼ਦੀਕ ਮੋਟਰਸਾਈਕਲ ਦੇ ਟਰਾਲੀ ਨਾਲ ਟਕਰਾ ਜਾਣ ਕਰਕੇ 3 ਨੌਜਵਾਨਾਂ ਦੀ ਮੌਤ

ਸ਼ਾਹਕੋਟ, 31 ਮਾਰਚ : ਸਾਹਕੋਟ ਦੇ ਨਜ਼ਦੀਕ ਢੰਡੋਵਾਲ ਰੋਡ ਤੇ ਬੀਤੀ ਰਾਤ ਇੱਕ ਮੋਟਰਸਾਈਕਲ ਦੇ ਟਰਾਲੀ ਨਾਲ ਟਕਰਾ ਜਾਣ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਭਦੀਪ ਸਿੰਘ (22), ਬਲਜੀਤ ਸਿੰਘ (25 ਤੇ ਵਿਨੈ ਕੁਮਾਰ (22) ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਸਾਹਕੋਟ ਤੋਂ ਪਿੰਡ ਨੰਗਲ ਅੰਬੀਆਂ ਨੂੰ ਜਾ ਰਹੇ ਸਨ, ਕਿ ਸਾਹਕੋਟ-ਢੰਡੋਵਾਲ

ਕੇਂਦਰ ਸਰਕਾਰ ਧੱਕੇਸ਼ਾਹੀ ਅਤੇ ਜ਼ਬਰ-ਜ਼ੁਲਮ ਨਾਲ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ : ਸਰਕਾਰੀਆ
  • ਸ੍ਰੀ ਰਾਹੁਲ ਗਾਂਧੀ ਦੀ ਵਧ ਰਹੀ ਲੋਕਪ੍ਰਿਅਤਾ ਕਾਰਨ ਬੀਜੇਪੀ ਅਤੇ ਕੇਂਦਰ ਸਰਕਾਰ ਵਿੱਚ ਬੌਖਲਾਹਟ ਸੁੱਖ ਸਰਕਾਰੀਆ

ਰੂਪਨਗਰ, 31 ਮਾਰਚ : ਅੱਜ ਰੂਪਨਗਰ ਜਿਲਾ ਕਾਂਗਰਸੀ ਵਰਕਰਾਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਐਮ ਐਲ ਏ ਰਾਜਾ ਸਾਂਸੀ ਸੁਖ ਸਰਕਾਰੀਆ ਦੀ ਅਗਵਾਈ ਵਿੱਚ ਇੱਕ ਪ੍ਰੈਸ ਕਾਨਫਰੰਸ ਕੇਂਦਰ ਦੀ ਸਰਕਾਰ ਦੇ ਖਿਲਾਫ਼ ਕੀਤੀ ਗਈ ,ਇਸ ਮੌਕੇ ਉਨ੍ਹਾਂ ਕਿਹਾ ਕਿ

ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ 5 ਪਿਸਟਲ ਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ

ਰੂਪਨਗਰ, 31 ਮਾਰਚ : ਰੂਪਨਗਰ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ ਨੂੰ 5 ਪਿਸਟਲ ਅਤੇ 20 ਜਿੰਦਾ ਕਾਰਤੂਸ ਸਮੇਤ ਗ੍ਰਿਫਤਾਰ ਕੀਤਾ ਹੈ।  ਇਸ ਸਬੰਧੀ ਪ੍ਰੈੱਸ ਕਾਨਫਰੈਂਸ ਵਿਖੇ ਜਾਣਕਾਰੀ ਦਿੰਦਿਆਂ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਵਿਵੇਕਸ਼ੀਲ ਸੋਨੀ, ਰੂਪਨਗਰ ਨੇ

ਕੇਂਦਰ ਦੀ ਮੋਦੀ ਸਰਕਾਰ ਵਿਰੋਧੀਆਂ ਦੀ ਅਵਾਜ਼ ਦਬਾ ਰਹੀ ਹੈ : ਵਿਜੇ ਇੰਦਰ ਸਿੰਗਲਾ       

ਬਠਿੰਡਾ 31 ਮਾਰਚ  : ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨ ਦਾ ਮਾਮਲਾ ਕਾਂਗਰਸ ਪਾਰਟੀ ਵੱਲੋਂ ਉਠਾਉਂਦਿਆਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਨੇ ਆਖਿਆ ਹੈ ਕਾਂਗਰਸ ਦੀ ਮੋਦੀ ਸਰਕਾਰ ਵਿਰੋਧੀ ਧਿਰਾਂ ਦੀ ਆਵਾਜ਼ ਆ ਰਹੀ ਹੈ ਜਦੋਂ ਕਿ ਉਸ ਨੂੰ ਸਭ ਤੋਂ ਪਹਿਲਾਂ ਦੇਸ਼ ਦੀ ਲੁੱਟ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਵਿਜੈਇੰਦਰ

ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ
  • 03

     

  • ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ

ਅੰਮ੍ਰਿਤਸਰ, 31 ਮਾਰਚ : ਪੰਜਾਬ ਅੰਦਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਲਾਲਜੀਤ ਭੁੱਲਰ ਵੱਲੋਂ ਫ਼ੂਡ ਪ੍ਰੋਸੈਸਿੰਗ ਵਿਭਾਗ ਦੀ ਪਲੇਠੀ ਮੀਟਿੰਗ ਦੌਰਾਨ ਕੰਮਾਂ ਦੀ ਸਮੀਖਿਆ

ਚੰਡੀਗੜ੍ਹ, 31 ਮਾਰਚ : ਪੰਜਾਬ ਦੇ ਫ਼ੂਡ ਪ੍ਰੋਸੈਸਿੰਗ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨਵੇਂ ਮਿਲੇ ਫ਼ੂਡ ਪ੍ਰੋਸੈਸਿੰਗ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਲਈ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ

ਲੋਕਪਾਲ ਪੰਜਾਬ ਨੇ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਕੀਤਾ ਸਨਮਾਨਿਤ
  • ਕੇਸਰ ਸਿੰਘ ਦੀ ਨਿਪੁੰਨਤਾ ਅਤੇ ਕੰਮ ਪ੍ਰਤੀ ਸਮਰਪਣ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 31 ਮਾਰਚ : ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਵੱਲੋਂ ਅੱਜ ਏ.ਡੀ.ਜੀ.ਪੀ. ਲੋਕਪਾਲ ਦੇ ਰੀਡਰ ਵਜੋਂ ਤਾਇਨਾਤ ਰਾਸ਼ਟਰਪਤੀ ਮੈਡਲ ਜੇਤੂ ਇੰਸਪੈਕਟਰ ਕੇਸਰ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ। ਕੇਸਰ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਜਸਟਿਸ ਸ਼ਰਮਾ ਨੇ ਕਿਹਾ