news

Jagga Chopra

Articles by this Author

ਇੰਦੌਰ 'ਚ ਰਾਮ ਨੌਮੀ ਦੇ ਮੌਕੇ ਮੰਦਰ ਦੀ ਛੱਤ ਡਿੱਗਣ ਕਾਰਨ ਵਾਪਰਿਆ ਵੱਡਾ ਹਾਦਸਾ, 13 ਲੋਕਾਂ ਦੀ ਮੌਤ

ਇੰਦੌਰ, 30 ਮਾਰਚ : ਰਾਮ ਨੌਮੀ ਦੇ ਮੌਕੇ 'ਤੇ ਇੰਦੌਰ 'ਚ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਸ਼੍ਰੀ ਬੇਲੇਸ਼ਵਰ ਮਹਾਦੇਵ ਝੁਲੇਲਾਲ ਮੰਦਰ 'ਚ ਛੱਤ ਡਿੱਗਣ ਕਾਰਨ ਕੁਝ ਸ਼ਰਧਾਲੂ ਪੌੜੀ 'ਚ ਡਿੱਗ ਗਏ, ਜਿਨ੍ਹਾਂ ਨੂੰ ਬਚਾਉਣ ਦਾ ਕੰਮ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਨੂੰ ਇਸ ਪੌੜੀ ਬਾਰੇ ਕੋਈ ਜਾਣਕਾਰੀ ਨਹੀਂ ਸੀ, ਉਨ੍ਹਾਂ ਨੂੰ ਹਾਦਸੇ ਤੋਂ ਬਾਅਦ ਇਸ ਬਾਰੇ ਪਤਾ

ਸਰਕਾਰੀ ਸਕੂਲਾਂ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁੱਹਈਆ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ : ਸੰਧਵਾਂ 

ਕੋਟਕਪੂਰਾ 30 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਕਮਰਿਆਂ ਦੇ ਉਦਘਾਟਨ ਕੀਤੇ ਅਤੇ ਜਰੂਰਤਮੰਦ ਅਤੇ ਹੁਸ਼ਿਆਰ ਬੱਚਿਆਂ ਦੀ ਪੜ੍ਹਾਈ ਲਈ ਚੈੱਕ ਵੀ ਵਿਦਿਆਰਥੀਆਂ ਨੂੰ ਦਿੱਤੇ । ਇਸ ਮੌਕੇ ਵੱਖ ਵੱਖ ਸਮਾਗਮਾਂ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿੱਚ ਮੁੱਢਲੀਆਂ ਸਹੂਲਤਾਂ ਮੁੱਹਈਆ ਕਰਵਾਉਣ ਦੇ ਲਈ

ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਇਕੱਤਰਤਾ

ਅੰਮ੍ਰਿਤਸਰ, 30 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜਾਂ ਬਾਰੇ ਸਮੀਖਿਆ ਅਤੇ ਆ ਰਹੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਅਤੇ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ

ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 30 ਮਾਰਚ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

ਅਮਰੀਕਾ ’ਚ ਭਗਵੰਤ ਮਾਨ ਦੀ ਧੀ ਨੂੰ ਕੁਝ ਲੋਕਾਂ ਨੇ ਫੋਨ 'ਤੇ ਧਮਕੀਆਂ ਦੇਣ ਦੀ ਗੱਲ ਆਈ ਸਾਹਮਣੇ

ਚੰਡੀਗੜ੍ਹ, 30 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਮਰੀਕਾ ਰਹਿੰਦੀ ਧੀ ਸੀਰਤ ਕੌਰ ਮਾਨ ਨੂੰ ਕੁਝ ਲੋਕਾਂ ਨੇ ਫੋਨ 'ਤੇ ਧਮਕੀਆਂ ਦੇਣ ਦੀ ਗੱਲ ਸਾਹਮਣੇ ਆਈ ਹੈ।। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ। ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ

ਸਕੂਲ ਆਫ਼ ਐਮੀਨੈਂਸ ਬਣਾ ਕੇ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ : ਜੌੜਾਮਾਜਰਾ
  • ਲਲੌਛੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੇ ਸਾਲਾਨਾ ਸਮਾਗਮ ਤੇ ਗ੍ਰੈਜੂਏਸ਼ਨ ਸੈਰੇਮਨੀ 'ਚ ਸ਼ਿਰਕਤ

ਪਟਿਆਲਾ, 30 ਮਾਰਚ : 'ਪੰਜਾਬ ਸਰਕਾਰ ਨੇ ਰਾਜ ਅੰਦਰ ਸਕੂਲ ਆਫ਼ ਐਮੀਨੈਂਸ ਬਣਾ ਕੇ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ।' ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ

ਧਰਮ ਸਰਵ ਸਾਂਝੀ ਵਾਲਤਾ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਰਲ ਮਿਲ ਕੇ ਰਹੀਏ : ਸੰਧਵਾ

ਮਲੇਰਕੋਟਲਾ 30 ਮਾਰਚ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਵਿਕਾਸ ਤੋਂ ਇਲਾਵਾ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ

ਭਾਰਤ ਘੱਟ ਗਿਣਤੀਆਂ ਲਈ ਸਭ ਤੋਂ ਵੱਧ ਸੁਰੱਖਿਅਤ ਦੇਸ਼ : ਇਕਬਾਲ ਸਿੰਘ ਲਾਲਪੁਰਾ
  • ਘੱਟ ਗਿਣਤੀਆਂ ਦੀ ਭਲਾਈ ਲਈ ਘੱਟ ਗਿਣਤੀ ਮੰਤਰਾਲਾ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦਿਨ ਰਾਤ ਕੰਮ ਕਰ ਰਿਹਾ ਹੈ: ਸ਼੍ਰੀ. ਜੌਹਨ ਬਰਲਾ
  • ਰਾਜ ਘੱਟ ਗਿਣਤੀ ਕਮਿਸ਼ਨਾਂ ਦੀ ਸਲਾਨਾ ਕਾਨਫ਼ਰੰਸ ਨੇ ਘੱਟ ਗਿਣਤੀਆਂ ਨੂੰ ਇਕ ਪਲੇਟਫ਼ਾਰਮ ਪ੍ਰਦਾਨ ਕੀਤਾ। ਆਜ਼ਾਦੀ ਤੋਂ ਬਾਅਦ ਭਾਰਤ ’ਚ ਘੱਟ ਗਿਣਤੀਆਂ ਦੀ ਆਬਾਦੀ ਵਿੱਚ ਪੰਜ ਫ਼ੀਸਦੀ ਵਾਧਾ ਹੋਣਾ ਦੇਸ਼ ਪ੍ਰਤੀ ਉਨ੍ਹਾਂ ਦੇ ਭਰੋਸੇ ਦਾ
ਮਾਨ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ, ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਅਪੀਲ
  • ਫ਼ਸਲੀ ਵਿਭਿੰਨਤਾ ਨੂੰ ਸੂਬੇ ਲਈ ਅਹਿਮ ਲੋੜ ਦੱਸਿਆ
  • ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਅਪੀਲ
  • ਕਪਾਹ ਉਤਪਾਦਕਾਂ ਲਈ ਪਹਿਲੀ ਅਪਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਨ ਦੀ ਗਰੰਟੀ ਦਿੱਤੀ
  • ਕਿਸਾਨਾਂ ਨੂੰ ਪੀਏਯੂ ਪ੍ਰਵਾਨਿਤ ਕਪਾਹ ਦੇ ਬੀਜਾਂ 'ਤੇ 33% ਸਬਸਿਡੀ ਮਿਲੇਗੀ
  • ਸਰਕਾਰ ਬਾਸਮਤੀ ਦੀ ਖੇਤੀ ਨੂੰ ਵੱਡੇ ਪੱਧਰ 'ਤੇ ਉਤਸ਼ਾਹਿਤ
ਧਰਤੀ ਹੇਠਲੇ ਘਟ ਰਹੇ ਪਾਣੀ ਨੂੰ ਲੈ ਕੇ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਸਰਕਾਰ

ਚੰਡੀਗੜ੍ਹ, 30 ਮਾਰਚ : ਪੰਜਾਬ ਸਰਕਾਰ ਝੋਨੇ ਤੇ ਕਣਕ ਦਾ ਬਦਲ ਲੱਭੇਗੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਕਾਇਮ ਕੀਤੀ ਹੈ। ਇਹ ਕਮੇਟੀ ਪਿੰਡਾਂ ਦਾ ਦੌਰਾ ਕਰਕੇ ਖੇਤਾਂ ਦਾ ਜਾਇਜ਼ਾ ਲੈਣ ਤੋਂ ਇਲਾਵਾ ਕਿਸਾਨਾਂ ਦੀ ਰਾਏ ਵੀ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਸੂਬੇ 'ਚ