news

Jagga Chopra

Articles by this Author

ਸਾਬਕਾ ਐਮ.ਪੀ. ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਪੰਜਾਬ ਸਰਕਾਰ ਨੇ ਛੁਡਵਾਇਆ ਨਾਜਾਇਜ਼ ਕਬਜ਼ਾ : ਧਾਲੀਵਾਲ
  • ਪੰਜਾਬ ਸਰਕਾਰ ਨੇ ਢਾਈ ਸਾਲਾਂ ਤੋਂ ਹੋਇਆ ਨਜਾਇਜ਼ ਕਬਜ਼ਾ 48 ਘੰਟਿਆਂ 'ਚ ਛੁਡਵਾਇਆ : ਕੈਬਨਿਟ ਮੰਤਰੀ
  • ਕਿਸੇ ਵੀ ਐਨ.ਆਰ.ਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦੇਵਾਂਗੇ : ਐਨ.ਆਰ.ਆਈ. ਮੰਤਰੀ
  • ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਧਾਲੀਵਾਲ ਪਰਿਵਾਰ ਨੂੰ ਖ਼ੁਦ ਮਿਲਣ ਪੁੱਜੇ ਪਟਿਆਲਾ

ਪਟਿਆਲਾ, 26 ਮਾਰਚ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ

ਬਿਜਲੀ ਵਿਭਾਗ 'ਚ 2424 ਨਵੀਂ ਭਰਤੀ ਦੀ ਪ੍ਰਕਿਰਿਆ ਮੁਕੰਮਲ, ਨਿਯੁਕਤੀ ਪੱਤਰ ਛੇਤੀ ਹੀ ਹੋਣਗੇ ਜਾਰੀ
  • ਕਿਹਾ, ਬੀਤੇ ਇੱਕ ਸਾਲ ਦੌਰਾਨ ਬਿਜਲੀ ਵਿਭਾਗ ਵਿੱਚ 1397 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

ਚੰਡੀਗੜ, 26 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਲਗਾਤਾਰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਛੇਤੀ ਹੀ 2424 ਖਾਲੀ ਅਸਾਮੀਆਂ ‘ਤੇ ਯੋਗ ਨੋਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ

ਮੀਂਹ ਅਤੇ ਗੜੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ: ਮਨਜੀਤ ਧਨੇਰ

ਮਹਿਲ ਕਲਾਂ, 26 ਮਾਰਚ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਮੀਤ ਪ੍ਰਧਾਨ ਹਰੀਸ਼ ਨੱਢਾ ਨੇ ਪਿਛਲੇ ਦਿਨੀਂ ਗੜੇਮਾਰ ਅਤੇ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ।

ਸ਼ਹੀਦ ਭਗਤ ਸਿੰਘ ਯੂਥ ਕਲੱਬ ਕੁਰੜ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ 92ਵੇਂ ਸ਼ਹੀਦੀ ਦਿਹਾੜੇ ਸਮੇਂ ਸ਼ਹੀਦੀ ਕਾਨਫਰੰਸ ਅਤੇ ਨਾਟਕ ਮੇਲਾ

ਮਹਿਲ ਕਲਾਂ, 26 ਮਾਰਚ (ਭੁਪਿੰਦਰ ਸਿੰਘ ਧਨੇਰ) : ਸ਼ਹੀਦ ਭਗਤ ਸਿੰਘ ਯੂਥ ਕਲੱਬ ਕੁਰੜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੁਰੜ ਵਿਖੇ 92 ਵਾਂ ਸ਼ਹੀਦੀ ਦਿਹਾੜਾ ਪੂਰੇ ਇਨਕਲਾਬੀ ਜੋਸ਼ ਨਾਲ ਮਨਾਇਆ। ਕਿਸਾਨ ਆਗੂਆਂ ਅਤੇ ਭਰਾਤਰੀ ਜਥੇਬੰਦੀ ਦੇ ਆਗੂਆਂ ਨੇ  ਮੌਜੂਦਾ ਸਮੇਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੇ ਵਿਚਾਰਾਂ ਦੀ ਅਜੋਕੇ ਦੌਰ ਵਿੱਚ ਸਾਰਥਿਕਤਾ ਦੀ ਵਿਸਥਾਰ ਵਿੱਚ ਗੱਲ

ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਭੁੱਲਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
  • ਕਿਸਾਨਾਂ ਲਈ ਵੱਧ ਤੋਂ ਵੱਧ ਮੁਆਵਜ਼ੇ ਦੀ ਮੰਗ ਨੂੰ ਲੈਕੇ ਮੁੱਖ ਮੰਤਰੀ ਨੂੰ ਮਿਲਾਂਗਾ-ਭੁੱਲਰ
  • ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼

ਫ਼ਿਰੋਜ਼ਪੁਰ 26 ਮਾਰਚ : ਬੀਤੇ ਦਿਨ ਪਏ ਭਾਰੀ ਮੀਂਹ ,ਗੜੇਮਾਰੀ ਅਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਮੁੱਖ ਫਸਲ ਕਣਕ, ਸਬਜ਼ੀਆਂ ,ਹਰੇ ਚਾਰੇ ਆਦਿ ਦਾ ਭਾਰੀ ਨੁਕਸਾਨ ਹੋਇਆ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਤੇ ਪੀੜਤ

ਮੀਤ ਹੇਅਰ ਵੱਲੋਂ ਵਿਸ਼ਵ ਕੱਪ 'ਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

ਚੰਡੀਗੜ੍ਹ, 26 ਮਾਰਚ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ। ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ

ਕਿਸੇ ਵੀ ਬੇਕਸੂਰ ਨੂੰ ਤੰਗ-ਪਰੇਸ਼ਾਨ ਜਾਂ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ: ਡੀਜੀਪੀ ਗੌਰਵ ਯਾਦਵ
  • ਅੰਮ੍ਰਿਤਪਾਲ ਕੇਸ: ਪੁਲਿਸ ਨੇ 197 ਵਿਅਕਤੀ ਕੀਤੇ ਰਿਹਾਅ!
  • 18 ਮਾਰਚ, 2023 ਤੋਂ ਹੁਣ ਤੱਕ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ 353 ਵਿਅਕਤੀਆਂ ‘ਚੋਂ 197 ਨੂੰ ਕੀਤਾ ਰਿਹਾਅ
  • ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਸਕਾਰਾਤਮਕ ਪਹੁੰਚ ਅਪਣਾਉਣ ਦੇ ਨਿਰਦੇਸ਼
  • ਮਾਮੂਲੀ ਸ਼ਮੂਲੀਅਤ ਵਾਲੇ ਵਿਅਕਤੀਆਂ ਦੇ ਕੇਸਾਂ ਦੀ ਸਮੀਖਿਆ ਕਰੇਗੀ ਪੁਲਿਸ

ਚੰਡੀਗ

ਕਿਸਾਨਾਂ ਲਈ ਵੱਡੀ ਰਾਹਤ; ਮੁੱਖ ਮੰਤਰੀ ਵੱਲੋਂ ਫ਼ਸਲ ਦੇ ਖ਼ਰਾਬੇ ਲਈ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ
  • ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤੇ ਜਾਣ ਦੀ ਗੱਲ ਦੁਹਰਾਈ
  • ਘਰਾਂ ਦੇ ਹੋਏ ਮੁਕੰਮਲ ਨੁਕਸਾਨ ਲਈ 95100 ਤੇ ਥੋੜ੍ਹੇ ਨੁਕਸਾਨ ਲਈ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ\
  • ਕਿਸਾਨਾਂ ਲਈ ਜਲਦੀ ਹੀ ਫਸਲ ਬੀਮਾ ਨੀਤੀ ਲਿਆਏਗੀ ਸੂਬਾ ਸਰਕਾਰ
  • ਨੁਕਸਾਨ ਦੀ ਜ਼ਮੀਨੀ ਰਿਪੋਰਟ ਲੈਣ ਲਈ ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਪਟਿਆਲਾ ਦਾ ਤੂਫ਼ਾਨੀ ਦੌਰਾ
  • ਆਮ ਆਦਮੀ
ਮੇਰਠ 'ਚ ਕਲਿਯੁੱਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰਿਆ

ਮੇਰਠ, 25 ਮਾਰਚ : ਉੱਤਰ ਪ੍ਰਦੇਸ਼ ਦੇ ਮੇਰਠ 'ਚ ਕਲਿਯੁੱਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੇ 2 ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉੱਤਰ ਪ੍ਰਦੇਸ਼ ਪੁਲਿਸ ਮੁਤਾਬਕ ਇਹ ਘਟਨਾ 22 ਮਾਰਚ ਦੀ ਹੈ। ਦੋਵਾਂ ਨੇ ਬੱਚਿਆਂ ਦਾ ਕਤਲ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਇੱਕ ਨਹਿਰ ਵਿੱਚ ਸੁੱਟ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਔਰਤ ਦਾ ਪ੍ਰੇਮੀ ਵੀ ਸਥਾਨਕ ਕੌਂਸਲਰ

ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਭਾਰਤ ਦੀ ਨੀਤੂ ਘਾਂਘਸ ਨੇ ਜਿੱਤਿਆ ਸੋਨ ਤਗ਼ਮਾ, ਵਿਸ਼ਵ ਚੈਂਪੀਅਨ ਬਣੀ ਛੇਵੀਂ ਭਾਰਤੀ ਮੁੱਕੇਬਾਜ਼

ਨਵੀਂ ਦਿੱਲੀ, 25 ਮਾਰਚ : ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 48 ਕਿਲੋਗ੍ਰਾਮ ਦੇ ਫਾਈਨਲ ਵਿੱਚ ਭਾਰਤ ਦੀ ਨੀਤੂ ਘਾਂਘਸ ਨੇ ਸੋਨ ਤਗ਼ਮਾ ਜਿੱਤਿਆ। ਉਸ ਨੇ ਫਾਈਨਲ ਵਿੱਚ ਮੰਗੋਲੀਆਈ ਮੁੱਕੇਬਾਜ਼ ਲੁਤਸੇਖਾਨ ਨੂੰ 5-0 ਨਾਲ ਹਰਾਇਆ। ਇਸ ਨਾਲ ਉਹ ਵਿਸ਼ਵ ਚੈਂਪੀਅਨ ਬਣਨ ਵਾਲੀ ਛੇਵੀਂ ਭਾਰਤੀ ਮੁੱਕੇਬਾਜ਼ ਬਣ ਗਈ ਹੈ। ਨੀਤੂ ਨੇ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ