news

Jagga Chopra

Articles by this Author

ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਹੈ : ਚੀਮਾ

ਸਾਹਨੇਵਾਲ, 21 ਮਾਰਚ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਖੇਡ ਮੈਦਾਨਾਂ ਅਤੇ ਰਵਾਇਤੀ ਖੇਡ ਮੇਲਿਆਂ ਨੂੰ ਹਰ ਪ੍ਰਕਾਰ ਦਾ ਸਹਿਯੋਗ ਦੇ ਰਹੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਖੇਡ ਮੈਦਾਨਾਂ ਅਤੇ ਖੇਡ ਮੇਲਿਆਂ ‘ਚੋਂ ਕੌਮਾਂਤਰੀ

ਅੰਮ੍ਰਿਤਪਾਲ ਸਿੰਘ ਸਮੇਤ 6 ਤੇ ਲਗਾਇਆ ਐਨਐਸਏ , ਹਾਈਕੋਰਟ ਨੂੰ ਪੁਲਿਸ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 21 ਮਾਰਚ : ਪੰਜਾਬ ਪੁਲਿਸ ਵੱਲੋਂ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਐਨਐਸਏ ਲਗਾਇਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਅਜੇ ਫਰਾਰ ਹੈ, ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਅੱਜ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਇਹ ਵੀ ਸਵਾਲ ਕੀਤਾ ਗਿਆ ਹੈ ਕਿ ਭਾਰੀ ਫੋਰਸ ਹੁੰਦੇ ਹੋਏ ਵੀ ਅੰਮ੍ਰਿਤਪਾਲ ਨੂੰ ਫੜ੍ਹਿਆ ਕਿਉਂ

ਲੋਕਾਂ ਅਤੇ ਸੰਗਤਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾ ਦੇ ਬਾਹਰੋਂ ਧਰਨਾ ਹਟਾਇਆ : ਡਿਪਟੀ ਕਮਿਸ਼ਨਰ ਜੈਨ

ਐਸ.ਏ.ਐਸ ਨਗਰ 21 ਮਾਰਚ : ਐਸ.ਏ.ਐਸ ਨਗਰ ਜ਼ਿਲ੍ਹੇ ਵਿੱਚ ਕਿਸੇ ਵੀ ਸੂਰਤ ਚ ਸ਼ਾਤੀ ਭੰਗ ਨਾ ਹੋਣ ਦੇਣ ਦਾ ਐਲਾਨ ਕਰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਖਾਸਕਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਦੇ ਬਾਹਰੋ ਧਰਨਾ ਚੁਕਾਇਆ ਗਿਆ ਹੈ। ਗੁਰਦੁਆਰਾ ਸਾਹਿਬ

ਅੰਮ੍ਰਿਤਪਾਲ ਨੰਗਲ ਅੰਬੀਆਂ ਦੇ ਗੁਰਦੁਆਰਾ ’ਚ ਕੱਪੜੇ ਬਦਲ ਕੇ ਹੋਇਆ ਫਰਾਰ, ਭੱਜਣ ’ਚ ਮਦਦ ਕਰਨ ਵਾਲੇ ਚਾਰ ਗ੍ਰਿਫਤਾਰ

ਚੰਡੀਗੜ੍ਹ, 21 ਮਾਰਚ : ਅੰਮ੍ਰਿਤਪਾਲ ਮਾਮਲੇ ‘ਚ ਅੱਜ ਸ਼ਾਮੀਂ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਆਈਜੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੂੰ ਇੱਕ ਬਰੇਜਾ ਕਾਰ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਨੂੰ ਭਜਣ ਵਿੰਚ ਮਦਦ

ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ : ਭਗਵੰਤ ਮਾਨ

ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸੁਰੱਖਿਅਤ ਅਤੇ ਮਜ਼ਬੂਤ ਹੱਥਾਂ ਵਿੱਚ ਹੈ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਦੇ ਨਾਮ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ

ਹੁਸਿਆਰਪੁਰ ਤਹਿਸੀਲ ਕੰਪਲੈਕਸ 'ਚ ਚੱਲੀਆਂ ਗੋਲੀਆਂ, ਇੱਕ ਨੌਜਵਾਨ ਜਖ਼ਮੀ

ਹੁਸਿ਼ਆਾਪੁਰ, 21 ਮਾਰਚ : ਹੁਸਿਆਰਪੁਰ ਤਹਿਸੀਲ ਕੰਪਲੈਕਸ 'ਚ ਉਸ ਸਮੇਂ ਦਹਿਸਤ ਦਾ ਮਾਹੌਲ ਬਣ ਗਿਆ, ਜਦੋਂ ਅਚਾਨਕ ਗੋਲੀਆਂ ਚੱਲੀਆਂ, ਇਸ ਦੌਰਾਨ ਇੱਕ ਨੌਜਵਾਨ ਜਖ਼ਮੀ ਹੋਣ ਜਾਣ ਦੀ ਖ਼ਬਰ ਹੈ। ਜਿਸਨੂੰ ਤੁਰੰਤ ਇਲਾਜ ਲਈ ਹੁਸਿ਼ਆਰਪੁਰ ਦੇ ਸਿਵਲ ਹਸਪਤਾਲ ਚ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਵੀ ਮੌਕੇ ਤੇ ਪਹੁੰਚ

200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਬਟਾਲਾ 'ਚ ਨੌਜਵਾਨ ਤੇ ਹਮਲਾ, ਮੌਤ

ਬਟਾਲਾ, 21 ਮਾਰਚ : ਬਟਾਲਾ ਅਧੀਨ ਪੈਂਦੇ ਪਿੰਡ ਸਲਾਹਪੁਰ ਦੇ ਦੋ ਨੌਜਵਾਨ ਦਿਹਾੜੀਦਾਰ ਵਜੋਂ ਕੰਮ ਕਰਦੇ ਸਨ, ਮਹਿਜ 200 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਇਨ੍ਹਾਂ ਦੋਨਾਂ ਨੌਜਵਾਨਾਂ ਵਿੱਚ ਬਹਿਸਬਾਜੀ ਹੋ ਗਈ, ਸ਼ਾਮ ਵੇਲੇ ਜਦੋਂ ਪਿਓ-ਪੁੱਤ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਤਾਂ ਦੂਸਰੇ ਨੌਜਵਾਨ ਨੇ ਆ ਕੇ ਬੇਸਬਾਲ ਦੇ ਨਾਲ ਇਹਨਾਂ ਉਤੇ ਹਮਲਾ ਕਰ ਦਿੱਤਾ। ਜਿਸ ਕਾਰਨ ਨੌਜਵਾਨ ਸਾਜਨ

ਸਿੱਖਿਆ ਮੰਤਰੀ ਬੈਂਸ ਵੱਲੋਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਲੈਕਚਰਾਰਾਂ ਨੂੰ ਤੁਰੰਤ ਸਕੂਲਾਂ ਵਿੱਚ ਭੇਜਣ ਦੇ ਹੁਕਮ 

ਚੰਡੀਗੜ੍ਹ, 21 ਮਾਰਚ : ਸਕੂਲਾਂ ਵਿੱਚ ਗਿਆਰਵੀਂ ਅਤੇ ਬਾਰਵੀਂ ਜਮਾਤ ਦੀ ਸਾਇੰਸ ਵਿਸ਼ੇ ਦੀ ਪੜਾਈ ਦੇ ਮੱਦੇਨਜਰ ਵਿਦਿਆਰਥੀਆਂ ਦੇ ਹਿੱਤ ਵਿੱਚ ਫੈਸਲਾ ਲੈੰਦਿਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਟੇਟ ਮੁੱਖ ਦਫਤਰ, ਜਿਲਾ, ਬਲਾਕ ਜਾਂ ਹੋਰ ਦਫ਼ਤਰਾਂ ਵਿੱਚ ਕੰਮ ਕਰਦੇ ਸਾਇੰਸ ਅਤੇ ਗਣਿਤ ਵਿਸ਼ੇ ਦੇ ਲੈਕਚਰਾਰਾਂ ਨੂੰ ਤੁਰੰਤ ਵਾਪਿਸ ਸਕੂਲਾਂ ਵਿੱਚ ਭੇਜਣ ਦੇ ਹੁਕਮ

ਏਅਰਪੋਰਟ ਰੋਡ ਮੋਹਾਲੀ ਤੇ ਅੰਮ੍ਰਿਤਪਾਲ ਦੇ ਹੱਕ 'ਚ ਲੱਗਿਆ ਧਰਨਾ, ਪੁਲਿਸ ਨੇ ਚੁੱਕਵਾਇਆ

ਮੋਹਾਲੀ, 21 ਮਾਰਚ : ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਦੇ ਵਲੋਂ 18 ਮਾਰਚ ਤੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਪਰ ਹਾਲੇ ਤੱਕ ਅੰਮ੍ਰਿਤਪਾਲ ਫੜਿਆ ਨਹੀਂ ਗਿਆ। ਅੰਮ੍ਰਿਤਪਾਲ ਦੇ ਹੱਕ ਵਿਚ ਜਿਹੜਾ ਧਰਨਾ ਮੋਹਾਲੀ ਦੇ  ਏਅਰਪੋਰਟ ਰੋਡ ਤੇ ਸੋਹਾਣਾ ਗੁਰਦੁਆਰਾ ਸਾਹਿਬ ਦੇ ਅੱਗੇ ਅੰਮ੍ਰਿਤਪਾਲ ਦੇ ਸਮਰਕਥਾਂ ਨੇ ਲਾਇਆ ਸੀ, ਉਸ ਧਰਨੇ

ਹਾਈਕੋਰਟ ਤੋਂ ਸੁਖਬੀਰ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ, 21 ਮਾਰਚ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ, ਬਾਦਲ ਨੇ ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਵਿੱਚ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈਕੋਰਟ ਨੇ ਸਰਕਾਰ ਨੂੰ ਇਸ ਮਾਮਲੇ ਵਿਚ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਵੀ