news

Jagga Chopra

Articles by this Author

ਬੇਕਸੂਰੇ ਸਿੱਖ ਨੌਜੁਆਨਾਂ ਦੀ ਫੜੋ ਫੜਾਈ ਬੰਦ ਕਰੇ ਪੰਜਾਬ ਸਰਕਾਰ : ਐਡਵੋਕੇਟ ਧਾਮੀ
  • ਕਿਹਾ; ਸਿੱਖ ਨੌਜੁਆਨੀ ਅੰਦਰ ਚੇਤਨਾ ਦੇ ਅਮਲ ਨੂੰ ਦੋਸ਼ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ

ਅੰਮ੍ਰਿਤਸਰ, 20 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ

ਅੰਮ੍ਰਿਤਪਾਲ ਦੀ ਮਾਰਸ਼ਡੀਜ਼ ਗੱਡੀ ਨੂੰ ਪੁਲਿਸ ਨੇ ਕੀਤਾ ਜ਼ਬਤ, ਚਾਚਾ ਤੇ ਡਰਾਈਵਰ ਗ੍ਰਿਫਤਾਰ

ਚੰਡੀਗੜ੍ਹ, 20 ਮਾਰਚ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਮਾਰਸ਼ਡੀਜ਼ ਗੱਡੀ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਪੁਲਿਸ ਵੱਲੋਂ ਬੀਤੇ ਰਾਤ ਨੂੰ ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੀਡੀਆ ਵਿੱਚ ਆਈਆਂ ਖਬਰਾਂ ਦੇ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਦੇ ਚਾਚਾ ਵੱਲੋਂ ਸਰੰਡਰ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ 5 ਸਾਥੀਆਂ ‘ਤੇ ਲਾਇਆ NSA, ਕੀ? ਹੈ ਨੈਸ਼ਨਲ ਸਕਿਊਰਿਟੀ ਐਕਟ

ਚੰਡੀਗੜ੍ਹ, 12 ਮਾਰਚ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਗ੍ਰਿਫਤਾਰ ਕੀਤੇ ਗਏ ਕਾਰਕੁੰਨਾਂ ਵਿਚੋਂ 5 ਮੈਂਬਰਾਂ ਤੇ ਹੁਣ ਐਨਐਸਏ ਲਗਾਇਆ ਗਿਆ ਹੈ। ਆਓ ਦੇਖੀਏ ਨੈਸ਼ਨਲ ਸਕਿਊਰਿਟੀ ਐਕਟ ਕੀ ਹੈ। ਨੈਸ਼ਨਲ ਸਕਿਊਰਿਟੀ ਐਕਟ ਇਕ ਅਜਿਹਾ ਕਾਨੂੰਨ ਹੈ ਜਿਸ ਵਿੱਚ ਇਹ ਪ੍ਰਾਵਧਾਨ ਕੀਤਾ ਗਿਆ ਹੈ ਕਿ ਜੇਕਰ ਕਿਸੇ ਵਿਅਕਤੀ ਤੋਂ ਕੋਈ ਖਾਸ ਖਤਰਾ ਹੋਵੇ ਤਾਂ ਉਸ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਜਾ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਹੈ ਖੇਤੀਬਾੜੀ ਨੀਤੀ : ਧਾਲੀਵਾਲ

ਚੰਡੀਗੜ੍ਹ, 20 ਮਾਰਚ : ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਤੀਬਾੜੀ ਮੰਤਰੀ

ਮੱਧ ਪ੍ਰਦੇਸ਼ ਦੇ ਬਾਲਾਘਾਟ 'ਚ ਟ੍ਰੇਨਰ ਚਾਰਟਰ ਜਹਾਜ਼ ਹਾਦਸਾਗ੍ਰਸਤ, ਦੋ ਪਾਇਲਟਾਂ ਦੀ ਮੌਤ

ਬਿਰਸੀ,19 ਮਾਰਚ : ਮੱਧ ਪ੍ਰਦੇਸ਼ ਦੇ ਬਾਲਾਘਾਟ ਵਿਚ ਵੱਡਾ ਹਾਦਸਾ ਵਾਪਰ ਗਿਆ। ਕਰਿਨਾਪੁਰ ਥਾਣਾ ਖੇਤਰ ਵਿਚ ਇਕ ਚਾਰਟਰਡ ਪਲੇਨ ਕ੍ਰੈਸ਼ ਹੋ ਗਿਆ। ਘਟਨਾ ਵਿਚ ਟ੍ਰੇਨੀ ਪਾਇਲਟ ਤੇ ਇੰਸਟ੍ਰਕਟਰ ਦੀ ਮੌਤ ਹੋ ਗਈ। ਘਟਨਾ ਦੇ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਬਿਰਸੀ ਏਅਰਪੋਰਟ ਤੋਂ ਟ੍ਰੇਨੀ ਏਅਰਕ੍ਰਾਫਟ ਨੇ ਉਡਾਣ ਭਰੀ ਸੀ ਜਿਸ ਵਿਚ ਟ੍ਰੇਨੀ ਪਾਇਲਟ ਮੋਹਿਤ

ਪਿੰਡ ਝੋਰੜਾ'ਚ ਲਗਾਏ ਕੈਂਸਰ ਰੋਗਾ ਦੇ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ 450 ਮਰੀਜਾਂ ਨੇ ਲਾਹਾ ਲਿਆ

ਰਾਏਕੋਟ, 19 ਮਾਰਚ (ਚਮਕੌਰ ਸਿੰਘ ਦਿਓਲ) : ਸਾਰਾਗੜੀ ਸ਼ਹੀਦ ਹੌਲਦਾਰ ਈਸ਼ਰ ਸਿੰਘ ਯੰਗ ਸਪੋਰਟਸ ਕਲੱਬ ਪਿੰਡ ਝੋਰੜਾ ਵੱਲੋ ਵੱਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਅਤੇ ਪ੍ਰਵਾਸੀ ਪੰਜਾਬੀ ਮਾਸਟਰ ਅਖਤਿਆਰ ਸਿੰਘ ਕਨੇਡਾ,ਸਾਧੂ ਸਿੰਘ ਗਿੱਲ ਕਨੇਡਾ , ਗੁਰਦੇਵ ਸਿੰਘ ਸਰਾਂ ਕਨੇਡਾ ਦੇ ਸਹਿਯੋਗ ਨਾਲ ਕੈਂਸਰ ਰੋਗਾ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਸਾਰਾਗੜੀ ਸ਼ਹੀਦ ਹੌਲਦਾਰ ਈਸ਼ਰ ਸਿੰਘ

ਸਰਕਾਰ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ : ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ, 19 ਮਾਰਚ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ

ਡੀਸੀ ਅਤੇ ਸੀਪੀ ਨੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਨਤਕ ਸਹਿਯੋਗ ਦੀ ਮੰਗ ਕੀਤੀ
  • ਪੀਸ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ

ਲੁਧਿਆਣਾ, 19 ਮਾਰਚ : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ ਕੀਤੀ। ਅਮਨ ਕਮੇਟੀ ਮੈਂਬਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ

ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ: ਪਸ਼ੂ ਪਾਲਣ ਵਿਭਾਗ ਨੇ ਸੂਬੇ ਦੀਆਂ 18.50 ਲੱਖ ਗਾਵਾਂ ਨੂੰ ਲਗਾਏ ਟੀਕੇ
  • ਲੰਪੀ ਸਕਿਨ ਤੋਂ ਗਾਵਾਂ ਦੀ ਅਗਾਊਂ ਸੁਰੱਖਿਆ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ 15 ਫ਼ਰਵਰੀ ਨੂੰ ਕੀਤੀ ਗਈ ਸੀ ਸ਼ੁਰੂ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 30 ਅਪ੍ਰੈਲ 2023 ਤੱਕ 25 ਲੱਖ ਗਾਵਾਂ ਨੂੰ ਟੀਕਾ ਲਗਾਉਣ ਦਾ ਮਿੱਥਿਆ ਟੀਚਾ
  • ਟੀਕਾਕਰਨ ਦਾ ਲਗਭਗ 75 ਫ਼ੀਸਦੀ ਟੀਚਾ ਕੀਤਾ ਮੁਕੰਮਲ

ਚੰਡੀਗੜ੍ਹ, 19 ਮਾਰਚ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ

ਪੁਲਿਸ ਵੱਲੋਂ ਫ਼ੇਕ ਖ਼ਬਰਾਂ ਤੇ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਦੀ ਚੇਤਾਵਨੀ 

ਚੰਡੀਗੜ੍ਹ, 19 ਮਾਰਚ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਸਸਪੈਂਸ ਅਜੇ ਕਾਇਮ ਹੈ। ਪਰ ਇਸੇ ਵਿਚਾਲੇ ਕਈ ਫ਼ੇਕ ਖ਼ਬਰਾਂ ਅਤੇ ਅਫ਼ਵਾਹਾਂ ਫੈਲ ਰਹੀਆਂ ਹਨ ਕਿ, ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੇ ਹੁਣ ਪੰਜਾਬ ਪੁਲਿਸ ਨੇ ਬਿਆਨ ਜਾਰੀ ਕਿਹਾ ਹੈ ਕਿ, ਅਸੀਂ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਸ਼ਹਿਰਾਂ ਤੋਂ ਆਉਣ ਵਾਲੀਆਂ ਸਾਰੀਆਂ