news

Jagga Chopra

Articles by this Author

ਵਿਜੀਲੈਂਸ ਵੱਲੋਂ ਦੋ ਰੇਲਵੇ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ
  • ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ

ਚੰਡੀਗੜ੍ਹ, 07 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਭਾਰਤੀ ਰੇਲਵੇਜ ਵਿੱਚ ਨੌਕਰੀਆਂ ਦਿਵਾਉਣ ਦੇ ਇਵਜ਼ ਵਿੱਚ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੇਲਵੇਜ ਦੇ ਦੋ ਮੁਲਾਜਮਾਂ ਅਤੇ ਇੱਕ ਨਿੱਜੀ ਵਿਅਕਤੀ ਖਿਲਾਫ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ 'ਚ ਕੋਈ ਖੋਟ ਨਹੀਂ : ਮੀਤ ਹੇਅਰ
  • ਮੀਤ ਹੇਅਰ ਨੇ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਈਆਂ

ਚੰਡੀਗੜ੍ਹ, 07 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਨੂੰ ਵੀ

ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ : ਭਗਵੰਤ ਮਾਨ
  • ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ
  • ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ 'ਚ ਵੱਡੀ ਪੱਧਰ 'ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ

ਚੰਡੀਗੜ੍ਹ, 07 ਮਾਰਚ : ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ

ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਦੀ ਕਮਾਈ ਕੀਤੀ : ਅਮਨ ਅਰੋੜਾ

ਚੰਡੀਗੜ੍ਹ, 07 ਮਾਰਚ : ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ

ਮੁੱਖ ਮੰਤਰੀ ਮਾਨ ਵੱਲੋਂ ਜਲੰਧਰ-ਹੁਸਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਲਈ 13.74 ਕਰੋੜ ਮਨਜ਼ੂਰ : ਮੰਤਰੀ ਜਿੰਪਾ

ਚੰਡੀਗੜ੍ਹ, 07 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ-ਹੁਸਿਆਰਪੁਰ-ਚਿੰਤਪੁਰਨੀ ਸੜਕ ਦੇ ਨਿਰਮਾਣ ਲਈ 13.74 ਕਰੋੜ ਮਨਜ਼ੂਰ ਕਰ ਦਿੱਤੇ ਹਨ, ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਸਦਕਾ 01 ਅਪ੍ਰੈਲ ਤੋਂ ਕੰਮ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਹਨ। ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਸੜਕ ਦੀ ਬੇਹੱਦ ਖਸਤਾ

ਵਿਧਾਨ ਸਭਾ ’ਚ ਉਠਾਇਆ  ਅਜਨਾਲਾ ਹਿੰਸਾ ਦਾ ਮੁੱਦਾ, ਅੰਮ੍ਰਿਤਪਾਲ ਨੂੰ ਕਦੋਂ ਗ੍ਰਿਫਤਾਰ ਕਰੋਂਗੇ : ਰਾਜਾ ਵੜਿੰਗ 

ਚੰਡੀਗੜ੍ਹ, 7 ਮਾਰਚ : ਵਿਧਾਨ ਸਭਾ ਵਿੱਚ ਅੱਜ ਕਾਂਗਰਸ ਵੱਲੋਂ ਲਾਅ ਐਂਡ ਆਰਡਰ ਦਾ ਮੁੱਦਾ ਚੁੱਕਿਆ ਗਿਆ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਉਤੇ ਗੰਭੀਰ ਦੋਸ਼ ਲਗਾਏ। ਰਾਜਾ ਵੜਿੰਗ ਨੇ ਕਿਹਾ ਕਿ ਅਜਨਾਲਾ ਵਿੱਚ ਥਾਣੇ ਉਤੇ ਕਬਜ਼ਾ ਕਰ ਲਿਆ ਗਿਆ। ਜਿਸ ਵਿੱਚ ਇੰਟੈਲੀਜੈਂਸੀ ਪੂਰੀ ਤਰ੍ਹਾਂ ਫੇਲ੍ਹ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ

ਹੁੱਲੜਬਾਜਾਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਹੰਗ ਸਿੰਘ ਦਾ ਕੀਤਾ ਕਤਲ

ਸ੍ਰੀ ਆਨੰਦਪੁਰ ਸਾਹਿਬ, 07 ਮਾਰਚ : ਸ੍ਰੀ ਆਨੰਦਪੁਰ ਸਾਹਿਬ ‘ਚ ਇੱਕ ਨਿਹੰਗ ਸਿੰਘ ਦਾ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨਿਹੰਗ ਪ੍ਰਦੀਪ ਸਿੰਘ ਉਰਫ ਪ੍ਰਿੰਸ ਪੁੱਤਰ ਹਰਬੰਸ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿੱਚ ਅਸ਼ਲੀਲ ਗਾਣੇ ਵਜਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ਤੇ ਉਕਤ ਨੌਜਵਾਨਾਂ ਨੇ ਨਿਹੰਗ ਪ੍ਰਦੀਪ ਸਿੰਘ ਦਾ ਤੇਜ਼ਧਾਰ

ਕਾਂਗਰਸ ਤੇ ਭਾਜਪਾ ਦੀ ਸਰਕਾਰ ਵਾਲੇ ਕਈ ਸੂਬਿਆਂ ਨਾਲੋਂ ਪੰਜਾਬ ਦੀ ਸਥਿਤੀ ਬਹੁਤ ਬੇਹਤਰ ਹੈ : ਭਗਵੰਤ ਮਾਨ

 

  • ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ
  • ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ
  • ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ
  • ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਦੇਣ ਵਾਲਾ ਗਿ੍ਫ਼ਤਾਰ : ਐਸ.ਐਸ.ਪੀ.

ਮਾਨਸਾ, 7 ਮਾਰਚ : ਮਾਨਸਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਨਸਾ ਪੁਲਿਸ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਧਮਕੀ ਦੇਣ ਵਾਲਾ ਗਿ੍ਫ਼ਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਜੀ.ਮੇਲ ਤੋਂ ਦਿੱਤੀ ਗਈ।

ਸ਼ਿਮਲਾ ਵਿੱਚ ਇਕ ਕਾਰ ਡੂੰਘੀ ਖੱਡ 'ਚ ਡਿੱਗੀ, ਇੱਕ ਵਿਅਕਤੀ ਦੀ ਮੌਤ

ਸ਼ਿਮਲਾ, 07 ਮਾਰਚ : ਠਿਓਗ-ਹਾਟਕੋਟੀ ਹਾਈਵੇਅ ਸ਼ਿਮਲਾ ਵਿੱਚ ਇਕ ਕਾਰ ਡੂੰਘੀ ਖੱਡ 'ਚ ਡਿੱਗ ਗਈ। ਇਸ ਵਿੱਚ ਪਟਿਆਲ਼ਾ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਸ਼ਿਮਲਾ ਤੋਂ ਠਿਓਗ ਜਾ ਰਿਹਾ ਸੀ। ਇਸ ਦੌਰਾਨ ਇਹ ਕਾਰ ਬੇਕਾਬੂ ਹੋ ਕੇ ਕਰੀਬ 300 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਵਿੱਚ ਸਿਰਫ਼ ਇੱਕ ਵਿਅਕਤੀ ਸੀ।ਪ੍ਰਾਪਤ ਜਾਣਕਾਰੀ