news

Jagga Chopra

Articles by this Author

ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ
  • ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼

ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ : ਜੈ ਕ੍ਰਿਸ਼ਨ ਸਿੰਘ ਰੋੜੀ

ਗੜ੍ਹਸ਼ੰਕਰ, 5 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ  ਜੈ ਕਿ੍ਸ਼ਨ ਸਿੰਘ ਰੋੜੀ ਨੇ ਅੱਜ ਬਲਾਕ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ

ਸੰਸਦ ਭਵਨ ਵੱਲ ਮਾਰਚ ਕਰਨ ਲਈ ਜੱਥੇਬੰਦੀ ਦੇ ਹਜ਼ਾਰਾਂ ਵਰਕਰ 19 ਮਾਰਚ ਨੂੰ ਦਿੱਲੀ ਲਈ ਕੂਚ ਕਰਨਗੇ : ਧਨੇਰ 
  • ਬੀਕੇਯੂ ਏਕਤਾ ਡਕੌਂਦਾ, ਜ਼ਿਲ੍ਹਾ ਮਾਨਸਾ ਦਾ ਜਨਰਲ ਇਜਲਾਸ ਸੰਪੰਨ

ਮਾਨਸਾ, 5 ਮਾਰਚ : ਭਾਰਤੀ ਕਿਸਾਨ ਯੂਨੀਅਨ ਏਕਤਾ, ਡਕੌਂਦਾ ਜਿਲ੍ਹਾ ਮਾਨਸਾ ਵੱਲੋਂ ਅੱਜ ਗੁਰਦੁਆਰਾ ਭਾਈ ਬਹਿਲੋ ਸਾਹਿਬ, ਪਿੰਡ ਫਫੜੇ ਵਿਖੇ ਜਨਰਲ ਕੌਂਸਲ ਦਾ ਇਜਲਾਸ ਮਹਿੰਦਰ ਸਿੰਘ ਦਿਆਲਪੁਰਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਵਿੱਚ ਜਿਲ੍ਹਾ ਭਰ ਤੋ ਸੈਂਕ‍ੜਿਆਂ ਦੀ ਗਿਣਤੀ ਵਿੱਚ ਕਿਸਾਨ ਹਾਜ਼ਰ ਹੋਏ। ਜਨਰਲ

ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ : ਮਨੀਸ਼ ਤਿਵਾੜੀ
  • 26ਵੀਆਂ ਪੁਰੇਵਾਲ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ

ਨਵਾਂ ਸ਼ਹਿਰ, 05  ਮਾਰਚ : ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਪਿੰਡ ਹਕੀਮਪੁਰ ਦੀਆਂ ਖੇਡਾਂ ਪੰਜਾਬ ਦੇ ਅਮੀਰ ਖੇਡ ਇਤਿਹਾਸ ਨੂੰ ਦਰਸਾਉਂਦੀਆਂ ਹਨ।  ਖੇਡਾਂ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਮਜ਼ਬੂਤ ​​ਬਣਾਉਂਦੀਆਂ ਹਨ।  ਸੰਸਦ ਮੈਂਬਰ

ਸਾਬਕਾ ਸਰਪੰਚ ਨੇ ਥਾਣੇ ਦੇ ਬਾਥਰੂਮ ਵਿਚ ਵੜ ਕੇ ਆਪਣੇ ਆਪ ਨੂੰ ਮਾਰੀ ਗੋਲੀ

ਗੁਰਦਾਸਪੁਰ 5 ਮਾਰਚ : ਅਕਾਲੀ ਦਲ ਨਾਲ ਸੰਬੰਧਤ ‌ਕਾਦੀਆਂ ਵਿਧਾਨ ਸਭਾ ਹਲਕਾ ਦੇ ਪਿੰਡ ਸੌਹਲ ਦੇ ਸਾਬਕਾ ਸਰਪੰਚ ਬਲਜੀਤ ਸਿੰਘ ਸੋਨੂੰ ਵਲੋਂ ਦੀਨਾਨਗਰ ਥਾਣੇ ਵਿੱਚ ਐਸ ਐਚ ਓ ਦੇ ਕਮਰੇ ਦੇ ਬਾਥਰੂਮ ਵਿੱਚ ਵੜ ਕੇ  ਆਪਣੇ ਆਪ ਨੂੰ ਗੋਲੀ ਮਰਨ ਦੀ ਖਬਰ ਮਿਲੀ ਹੈ। ਮੋਢੇ ਤੇ ਗੋਲੀ ਵੱਜਣ ਨਾਲ ਬਲਜੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਤੋਂ ਬਾਅਦ ਸਾਬਕਾ ਸਰਪੰਚ ਨੂੰ

ਸਰਕਾਰ ਸੂਬੇ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ : ਲਾਲਜੀਤ ਸਿੰਘ ਭੁੱਲਰ
  • ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ ਕਰਵਾਇਆ ਪੋਸਟਰ ਕੀਤਾ ਜਾਰੀ
  • ਵਿਦਿਆਰਥਣ ਪ੍ਰਨੀਤ ਕੌਰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ

ਚੰਡੀਗੜ੍ਹ, 5 ਮਾਰਚ : ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਇਸ ਕਿੱਤੇ ਦੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੱਛੀ ਪਾਲਣ ਵਿਭਾਗ ਵੱਲੋਂ ਫਾਈਨ ਆਰਟ ਦੀ ਵਿਦਿਆਰਥਣ ਤੋਂ ਤਿਆਰ

ਅੰਮ੍ਰਿਤਸਰ ਵਿੱਚ ਜੀ-20 ਮੀਟਿੰਗ ਰੱਦ ਹੋਣ ਸੰਬੰਧੀ ਅਫਵਾਹਾਂ ਦਾ ਵਿਕਰਮ ਸਾਹਨੀ ਨੇ ਕੀਤਾ ਖੰਡਨ  

ਚੰਡੀਗੜ੍ਹ, 5 ਮਾਰਚ : ਸੰਸਦ ਮੈਂਬਰ ਵਿਕਰਮ ਸਾਹਨੀ ਨੇ ਦੱਸਿਆ ਕਿ ਹੁਣ ਤੱਕ #g20org ਦੀ #ਅੰਮ੍ਰਿਤਸਰ ਵਿੱਚ 15-17 ਮਾਰਚ ਨੂੰ ਹੋਣ ਵਾਲੀ ਮੀਟਿੰਗ ਤੈਅ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਿਸੇ ਅੰਤਰਰਾਸ਼ਟਰੀ ਸਮਾਗਮ ਦੀ ਮੇਜ਼ਬਾਨੀ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਹ ਇੱਕ ਯਾਦਗਾਰੀ ਸਮਾਗਮ ਹੋਵੇਗਾ, ਜਦੋਂ ਕਿ ਛੋਟੀ ਜਿਹੀ ਘਟਨਾ ਸੂਬੇ ਦਾ ਪ੍ਰਤੀਬਿੰਬ ਨਹੀਂ ਹੋ

ਹੋਲਾ ਮੁਹੱਲਾ ਸਿੰਗਲ ਯੂਜ ਪਲਾਸਟਿਕ ਮੁਕਤ ਐਂਡ ਜ਼ੀਰੋ ਵੇਸਟ ਟੂ ਲੈਂਡਫਿਲ ਵੱਜੋਂ ਮਨਾਏ ਜਾਣ ਦਾ ਉਪਰਾਲਾ ਕੀਤਾ ਜਾ ਰਿਹਾ: ਡਾ ਨਿੱਜਰ
  • ਭਗਵੰਤ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 5 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ (ਜ਼ਿਲ੍ਹਾ ਰੋਪੜ) ਵਿਖੇ ਹੋਲਾ ਮੁਹੱਲਾ ਮਹੋਤਸਵ 6 ਤੋਂ 8 ਮਾਰਚ ਤੱਕ ਸਿੰਗਲ ਯੂਜ ਪਲਾਸਟਿਕ ਮੁਕਤ

ਬਿਲ ਗੇਟਸ ਨਾਲ ਮੁਲਾਕਾਤ ਕਰਨਾ ਅਤੇ ਉਨ੍ਹਾਂ ਨਾਲ ਮਹੱਤਵਪੂਰਨ ਮੁੱਦਿਆਂ 'ਤੇ ਵਿਸਤ੍ਰਿਤ ਚਰਚਾ ਕਰਕੇ ਖੁਸ਼ੀ ਹੋਈ : ਪ੍ਰਧਾਨ ਮੰਤਰੀ ਮੋਦੀ 
  • ਬਿਲ ਗੇਟਸ ਨੇ ਸਿਹਤ, ਜਲਵਾਯੂ ਤਬਦੀਲੀ ਅਤੇ ਹੋਰ ਮਹੱਤਵਪੂਰਨ ਖੇਤਰਾਂ ਵਿੱਚ ਭਾਰਤ ਦੀ ਤਰੱਕੀ ਦੀ ਕੀਤੀ ਸ਼ਲਾਘਾ
  • ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ : ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਸਿਹਤ, ਜਲਵਾਯੂ ਤਬਦੀਲੀ ਅਤੇ ਹੋਰ

ਮਿਆਂਮਾਰ ਦੇ ਹਾਈਵੇਅ 'ਤੇ ਪਲਟੀ ਬੱਸ, 5 ਦੀ ਮੌਤ, 30 ਜ਼ਖਮੀ

ਯੰਗੂਨ, 04 ਮਾਰਚ : ਮਿਆਂਮਾਰ ਦੇ ਹਾਈਵੇਅ 'ਤੇ ਸ਼ਨੀਵਾਰ ਨੂੰ ਇਕ ਯਾਤਰੀ ਬੱਸ ਪਲਟ ਗਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਯੰਗੂਨ-ਮੰਡਲੇ ਹਾਈਵੇਅ 'ਤੇ ਸਵੇਰੇ ਕਰੀਬ 5:30 ਵਜੇ ਬੱਸ ਚਾਲਕ ਨੇ ਬੱਸ 'ਤੇ ਕੰਟਰੋਲ ਗੁਆ ਬੈਠਾ, ਜਿਸ ਤੋਂ ਬਾਅਦ ਬੱਸ ਪਲਟ ਗਈ। ਹਾਦਸੇ 'ਚ ਗੰਭੀਰ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ 'ਚ ਭਰਤੀ