news

Jagga Chopra

Articles by this Author

ਕੈਬਨਿਟ ਮੰਤਰੀ ਅਰੋੜਾ ਨੇ ਪਿੰਡ ਸ਼ੇਰੋਂ ਵਿਖੇ 30 ਲੱਖ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਆਰੰਭ  ਕਰਵਾਇਆ

ਸੁਨਾਮ, 19 ਫਰਵਰੀ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪਿੰਡ ਸ਼ੇਰੋਂ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਖੇਤਰ

ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀ ਦੇਣ ਸਰਕਾਰ ਦਾ ਸਹਿਯੋਗ : ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 19 ਫਰਵਰੀ : ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬੀਆਂ ਦਾ ਸਹਿਯੋਗ ਮੰਗਿਆ ਹੈ। ਉਨ੍ਹਾਂ ਨੇ ਸਮੁੱਚੇ ਪੰਜਾਬੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਪੰਜਾਬੀਆਂ ਨੇ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਉਹ ਨਾਜਾਇਜ ਕਬਜ਼ਾ ਛੱਡਣ ਲਈ ਆਪਣੇ ਆਪ ਹੀ

ਪੰਜਾਬ ਸਰਕਾਰ ਸੂਬੇ ਦਾ ਸਰਵ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ : ਅਮਨ ਅਰੋੜਾ

ਸੁਨਾਮ, 19 ਫਰਵਰੀ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਕਿਸੇ ਭੇਦ ਭਾਵ ਤੋਂ ਨਿਰਪੱਖਤਾ ਨਾਲ ਸੂਬੇ ਦਾ ਸਰਵ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਹਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ

ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਸਬੰਧੀ ਪਾਸ ਬਣਾਉਣ ਲਈ ਬਰਨਾਲਾ ਵਿਖੇ ਕਾਊਂਂਟਰ ਖੋਲਿਆ-ਖਾਲਸਾ, ਠੀਕਰੀਵਾਲਾ

ਮਹਿਲ ਕਲਾਂ, 19 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ  ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਜੀ ਅੰਤਿ੍ਗ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ  ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ)ਦੀ  8ਵੀਂ ਯਾਤਰਾ ਕਰਾਉਣ ਵਾਸਤੇ ਸੰਗਤਾਂ

ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀਆਂ ਨਾਲ ਛਲਨੀ ਥਾਰ ਨੂੰ ਪੰਜਾਬ ‘ਚ ਘੁਮਾ ਕੇ ਲੋਕਾਂ ਨੂੰ ਦੱਸਾਂਗਾ ਕਿ ਸਰਕਾਰ ਇਨਸਾਫ ਨਹੀਂ ਦਿਵਾ ਸਕੀ : ਬਲਕੌਰ ਸਿੰਘ ਸਿੱਧੂ

ਮਾਨਸਾ, 19 ਫਰਵਰੀ (ਰਾਜ ਮਾਨਸਾ) : ਅੱਜ ਪਿੰਡ ਮੂਸਾ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਮਿਲਣ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੁੱਤ ਲਈ ਇਸਨਾਫ ਦੀ ਮੰਗ ਕਰਦਿਆਂ ਨੁੰ 10 ਮਹੀਨੇ ਬੀਤ ਗਏ ਹਨ, ਪਰ ਇਨਸਾਫ ਨਹੀਂ ਮਿਲਿਆ, ਉਨ੍ਹਾਂ ਕਿਹਾ ਕਿ ਹੁਣ

  ਉਜੈਨ ‘ਚ ਕਸ਼ਪਰਾ ਨਦੀ ਦੇ ਕੰਢੇ 18 ਲੱਖ 82 ਹਜ਼ਾਰ ਦੀਵੇ ਜਗਾਉਣ ਦਾ ਬਣਾਇਆ ਵਰਲਡ ਰਿਕਾਰਡ 

ਉਜੈਨ, 18 ਫਰਵਰੀ : ਅਜ ਮਹਾਸ਼ਿਵਰਾਤਰੀ ਦੇ ਤਿਉਹਾਰ ‘ਤੇ ਦੇਸ਼ ਭਰ ਦੇ ਸ਼ਿਵ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ ਹੈ। ਇਸ ਸ਼ੁਭ ਮੌਕੇ ‘ਤੇ ਉਜੈਨ ‘ਚ ਸ਼ਿਵ ਜਯੋਤੀ ਅਰਪਨਮ ਪ੍ਰੋਗਰਾਮ ‘ਚ ਕਸ਼ਪਰਾ ਨਦੀ ਦੇ ਕੰਢੇ 18 ਲੱਖ 82 ਹਜ਼ਾਰ ਦੀਵੇ ਜਗਾਉਣ ਦਾ ਵਰਲਡ ਰਿਕਾਰਡ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਅਯੁੱਧਿਆ ਦੇ ਦੀਪ ਉਤਸਵ ਵਿੱਚ ਇੱਕੋ ਸਮੇਂ 15 ਲੱਖ 76 ਹਜ਼ਾਰ ਦੀਵੇ ਜਗਾਉਣ

ਮੰਤਰੀ ਧਾਲੀਵਾਲ ਨੇ ਬੀਡੀਪੀਓ ਵੇਰਕਾ, ਬੀਡੀਪੀਓ ਚੌਗਾਵਾਂ ਵਿਚ ਛਾਪਾ ਮਾਰਿਆ ਤੇ ਡਿਊਟੀ ‘ਤੇ ਗੈਰ-ਹਾਜ਼ਰ ਮੁਲਾਜ਼ਮਾਂ ਦੀ ਕਲਾਸ ਲਗਾਈ।

ਅੰਮ੍ਰਿਤਸਰ, 18 ਫਰਵਰੀ : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਰਣਜੀਤ ਐਵੇਨਿਊ ਸਥਿਤ ਖੇਤੀਬਾੜੀ ਆਫਿਸ ਤੇ ਬੀਡੀਪੀਓ ਵੇਰਕਾ, ਬੀਡੀਪੀਓ ਚੌਗਾਵਾਂ ਵਿਚ ਛਾਪਾ ਮਾਰਿਆ ਤੇ ਡਿਊਟੀ ‘ਤੇ ਗੈਰ-ਹਾਜ਼ਰ ਮੁਲਾਜ਼ਮਾਂ ਦੀ ਕਲਾਸ ਲਗਾਈ। ਉਨ੍ਹਾਂ ਕਿਹਾ ਕਿ ਸੁਧਰ ਜਾਓ ਨਹੀਂ ਤਾਂ ਅਗਲੀ ਵਾਰ ਡਿਊਟੀ ਵਿਚ ਗੈਰ-ਹਾਜ਼ਰ ਹੋਏ ਤਾਂ ਸਸਪੈਂਡ ਕਰ ਦਿੱਤੇ ਜਾਓਗੇ। ਧਾਲੀਵਾਲ ਨੇ

ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਵਾਲੀ ਚੋਟੀ ਦੀ ਭਾਰਤੀ ਖਿਡਾਰਨ ਬਣੀ ਹਰਮਨਪ੍ਰੀਤ ਕੌਰ

ਜੇਐੱਨਐੱਨ, ਨਵੀਂ ਦਿੱਲੀ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਸ਼ਨੀਵਾਰ ਨੂੰ ਮਹਿਲਾ ਟੀ-20 ਵਿਸ਼ਵ ਕੱਪ 2023 'ਚ ਇੰਗਲੈਂਡ ਖਿਲਾਫ ਮੈਚ 'ਚ ਉਤਰਦਿਆਂ ਇਤਿਹਾਸ ਰਚ ਦਿੱਤਾ। ਹਰਮਨਪ੍ਰੀਤ ਕੌਰ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਖੇਡਣ ਵਾਲੀ ਚੋਟੀ ਦੀ ਭਾਰਤੀ ਖਿਡਾਰਨ ਬਣ ਗਈ ਹੈ। ਹਰਮਨਪ੍ਰੀਤ ਕੌਰ ਨੇ ਇਸ ਮਾਮਲੇ ਵਿੱਚ ਭਾਰਤੀ ਪੁਰਸ਼ ਟੀਮ ਦੇ

ਟਵਿੱਟਰ ਅਕਾਊਂਟ ਦੀ ਸੁਰੱਖਿਆ ਲਈ ਕਰਨਾ ਪਵੇਗਾ ਭੁਗਤਾਨ : ਐਲਨ ਮਸਕ

ਅਮਰੀਕਾ, 18 ਫਰਵਰੀ : ਟਵਿੱਟਰ ਦਾ ਨਵਾਂ ਮਾਲਕ ਐਲਨ ਮਸਕ ਦੁਨੀਆ ਦੇ ਸਭ ਤੋਂ ਵੱਡੇ ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਨੂੰ ਪੈਸਾ ਕਮਾਉਣ ਵਾਲੀ ਮਸ਼ੀਨ ਬਣਾਉਣ ‘ਤੇ ਤੁਲਿਆ ਹੋਇਆ ਹੈ। ਐਲਨ ਮਸਕ ਨੇ ਕੁਝ ਮਹੀਨੇ ਪਹਿਲਾਂ ਪੇਡ ਸਰਵਿਸ ਟਵਿੱਟਰ ਬਲੂ ਨੂੰ ਪੇਸ਼ ਕੀਤਾ ਹੈ, ਜਿਸ ਦੀ ਕੀਮਤ ਦੇਸ਼-ਦੇਸ਼ ਵਿੱਚ ਵੱਖ-ਵੱਖ ਹੈ। ਤੁਸੀਂ ਟਵਿੱਟਰ ਬਲੂ ਦੇ ਤਹਿਤ ਮਹੀਨਾਵਾਰ ਫੀਸ ਅਦਾ ਕਰਕੇ ਬਲੂ

ਪੁਲਿਸ ਹੈੱਡਕੁਆਰਟਰ ਕਰਾਚੀ ਹਮਲੇ ‘ਚ 3 ਅੱਤਵਾਦੀਆਂ ਸਮੇਤ 5 ਦੀ ਮੌਤ, ਹਾਈ ਅਲਰਟ ਜਾਰੀ

ਕਰਾਚੀ, 18 ਫਰਵਰੀ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਬੀਤੀ ਰਾਤ ਕਰਾਚੀ ਪੁਲਿਸ ਹੈੱਡਕੁਆਰਟਰ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਸੁਰੱਖਿਆ ਸਥਿਤੀ ਨੇ ਇਸਦੀ ਤੁਰੰਤ ਜਵਾਬੀ ਸਮਰੱਥਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸਦੇ ਨਾਲ ਹੀ ਘਰੇਲੂ ਅਤੇ ਵਿਦੇਸ਼ੀ ਪਤਵੰਤਿਆਂ ਲਈ ਯਾਤਰਾ ਸਲਾਹ ਜਾਰੀ