news

Jagga Chopra

Articles by this Author

ਪੁਲਿਸ ਵਲੋਂ ਅੱਤਵਾਦੀਆਂ ਦੇ ਤਿੰਨ ਮਦਦਗਾਰ ਹਥਿਆਰਾਂ ਸਮੇਤ ਗ੍ਰਿਫਤਾਰ

ਕੁਲਗਾਮ, 18 ਫਰਵਰੀ : ਕੁਲਗਾਮ ਜ਼ਿਲ੍ਹੇ ਤੋਂ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀਆਂ ਦੇ ਤਿੰਨ ਮਦਦਗਾਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਪਛਾਣ ਮੁਹੰਮਦ ਅੱਬਾਸ ਵਾਗੇ, ਗੌਹਰ ਸ਼ਫੀ ਮੀਰ ਅਤੇ ਨਿਸਾਰ ਰਹਿਮਾਨ ਸ਼ੇਖ ਵਜੋਂ ਹੋਈ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਦੇਸ਼ ਵਿਰੋਧੀ ਅਨਸਰਾਂ ਦੇ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਜਾਣ ਦੀ ਸੂਚਨਾ

ਕੇਦਾਰਨਾਥ ਧਾਮ ਦੇ ਦਰਵਾਜ਼ੇ  ਨੂੰ 25 ਅਪ੍ਰੈਲ ਨੂੰ ਖੁੱਲਣਗੇ 

ਉੱਤਰਾਖੰਡ, 18 ਫਰਵਰੀ : ਉੱਤਰਾਖੰਡ ਸਥਿਤ ਕੇਦਾਰਨਾਥ ਧਾਮ ਦੇ ਦਰਵਾਜ਼ੇ 25 ਅਪ੍ਰੈਲ ਤੋਂ ਖੁੱਲ੍ਹਣਗੇ। ਅੱਜ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਉਖੀਮਠ ‘ਚ ਪਰੰਪਰਾਗਤ ਪੂਜਾ ਤੋਂ ਬਾਅਦ ਪਾਚਾਂਗ ਦੀ ਗਣਨਾ ਤੋਂ ਬਾਅਦ ਕੇਦਾਰਨਾਥ ਮੰਦਰ ਦੇ ਦਰਵਾਜ਼ੇ ਖੋਲ੍ਹਣ ਦਾ ਸ਼ੁਭ ਸਮਾਂ ਤੈਅ ਕੀਤਾ ਗਿਆ ਹੈ। 25 ਅਪ੍ਰੈਲ ਨੂੰ ਸਵੇਰੇ 6.20 ਵਜੇ ਮੰਦਰ ਦੇ ਦਰਵਾਜ਼ੇ ਖੁੱਲ੍ਹਣਗੇ।

25 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗੇਗਾ ਰੰਗਲਾ ਪੰਜਾਬ ਕਰਾਫ਼ਟ ਮੇਲਾ : ਸਾਕਸ਼ੀ ਸਾਹਨੀ

ਪਟਿਆਲਾ, 18 ਫਰਵਰੀ : ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ ‘ਚ 25 ਫਰਵਰੀ ਤੋਂ 5 ਮਾਰਚ ਤੱਕ ਲੱਗਣ ਜਾ ਰਹੇ ਰੰਗਲਾ ਪੰਜਾਬ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ੀਸ਼ ਮਹਿਲ ਵਿਖੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ ਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ। ਉਨ੍ਹਾਂ ਦੱਸਿਆ

ਵਿਧਾਇਕ ਗੋਲਡੀ ਨੇ ਹਲਕਾ ਬੱਲੂਆਣਾ ਦੇ 45 ਪਿੰਡਾਂ ਦੇ ਸਕੂਲਾਂ ਲਈ 4 ਕਰੋੜ 50 ਲੱਖ 72 ਹਜ਼ਾਰ ਰੁਪਏ ਦੇ ਚੈੱਕ ਵੰਡੇ  

ਫਾਜ਼ਿਲਕਾ, 18 ਫਰਵਰੀ : ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋ ਹਲਕਾ ਬੱਲੂਆਣਾ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਗਰਾਂਟ ਵੰਡ ਸਮਾਰੋਹ ਰੱਖਿਆ ਗਿਆ। ਜਿਸ ਵਿੱਚ ਹਲਕਾ ਬੱਲੂਆਣਾ ਦੇ 45 ਪਿੰਡਾਂ ਦੇ ਸਕੂਲਾਂ ਲਈ 72 ਨਵੇਂ ਕਮਰੇ ਬੁਣਾਉਣ ਲਈ 4 ਕਰੋੜ 50 ਲੱਖ 72 ਹਜ਼ਾਰ ਰੁਪਏ ਦੇ ਚੈੱਕ ਸਕੂਲ ਮੁਖੀਆ ਨੂੰ ਵੰਡੇ ਗਏ। ਇਸ ਮੌਕੇ ਸਾਰੇ ਸਕੂਲ ਮੁਖੀਆ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਅਣਪਛਾਤੇ ਵਿਅਕਤੀ ਵਿਰੁੱਧ 295-ਏ ਤਹਿਤ ਮਾਮਲਾ ਦਰਜ਼
  • ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਵਿਧਾਇਕ ਕੁਲਵੰਤ ਸਿੰਘ ਸਿੱਧੂ

ਲੁਧਿਆਣਾ, 18 ਫਰਵਰੀ : ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮੰਤਵ ਨਾਲ ਫੇਸਬੁੱਕ ਉੱਤੇ ਪੋਸਟ ਪਾਉਣ ਵਾਲੇ ਅਣਪਛਾਤੇ ਵਿਅਕਤੀ ਖਿਲਾਫ ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਥਾਣਾ ਸ਼ਿਮਲਾਪੁਰੀ ਵਿਖੇ ਧਾਰਾ 295 ਏ ਤਹਿਤ ਮਾਮਲਾ ਦਰਜ਼ ਕੀਤਾ

ਐਸ ਸੀ ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਸਲਾਨਾ ਫਰੀ ਮੈਡੀਕਲ ਕੈਂਪ 24 ਫਰਵਰੀ ਨੂੰ –ਦੇਸ਼ ਭਗਤ

ਜਗਰਾਉ 18 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜਗਰਾਉ ਦੀ ਮਸਹੂਰ ਰੋਸਨੀ ਦੇ ਮੇਲੇ ਤੇ ਆਉਣ ਵਾਲੀਆ ਸੰਗਤਾਂ ਲਈ ਐਸ ਸੀ ਬੀ ਸੀ ਵੈਲਫੇਅਰ ਕੌਂਸਲ ਪੰਜਾਬ ਵੱਲੋ ਇਲਾਕੇ ਨਿਵਾਸੀਆਂ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਮਿਤੀ 24 ਫਰਵਰੀ ਦਿਨ ਸੁਕਰਵਾਰ ਨੂੰ ਸਵੇਰੇ 11 ਵਜੇ 2 ਵਜੇ ਤੱਕ ਦਰਗਾਹ ਮਾਈ ਜੀਨਾਂ ਜਗਰਾਉ ਵਿਖੇ ਲਗਾਇਆ ਜਾ ਰਿਹਾ ਹੈ।ਇਸ ਸਮਾਗਮ ਦੇ ਮੁਖ ਮਹਿਮਾਨ ਸ੍ਰ

ਰਾਏਕੋਟ ਵਿਖੇ ਮਹਾਂ-ਸ਼ਿਵਰਾਤਰੀ ਦਾ ਪਾਵਨ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ

ਰਾਏਕੋਟ, 18 ਫਰਵਰੀ (ਚਮਕੌਰ ਸਿੰਘ ਦਿਓਲ) : ਮਹਾਂਸ਼ਿਵਰਾਤਰੀ ਦਾ ਪਾਵਨ ਤਿਉਹਾਰ ਅੱਜ ਸਥਾਨਕ ਨਗਰ ਵਿੱਚ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਸਮਾਗਮ ਸ਼ਹਿਰ ਦੇ ਪ੍ਰਚੀਨ ਮੰਦਰ ਸਿਵਾਲਾ ਖ਼ਾਮ (ਤਲਾਬ ਵਾਲਾ) ਵਿਖੇ ਕਰਵਾਇਆ ਗਿਆ, ਜਿੱਥੇ ਮਹਾਂਸ਼ਿਵਰਾਤਰੀ ਦੇ ਸਬੰਧ ’ਚ ਸ੍ਰੀ ਸ਼ਿਵ ਮਹਾਂਪੁਰਾਣ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਹਵਨ ਯੱਗ ਕੀਤਾ ਗਿਆ

ਫਾਰਮਾਸਿਸਟ ਦਾ ਤਬਾਦਲਾ ਹੋਣ ਤੋਂ ਬਾਅਦ ਪਿੰਡ ਜਲਾਲਦੀਵਾਲ ਦੇ ਸਿਹਤ ਕੇਂਦਰ ਨੂੰ ਲੱਗਾ ਤਾਲਾ

ਰਾਏਕੋਟ, 18 ਫਰਵਰੀ (ਚਮਕੌਰ ਸਿੰਘ ਦਿਓਲ) : ਇੱਕ ਪਾਸੇ ਤਾਂ ਪੰਜਾਬ ਸਰਕਾਰ ਲੋਕਾਂ ਨੂੰ ਗਲੀ ਮੁਹੱਲਿਆਂ ਤੱਕ ਸਿਹਤ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਪ੍ਰੰਤੂ ਦੂਜੇ ਪਾਸੇ ਹਾਲਾਤ ਇਹ ਬਣ ਗਏ ਹਨ ਕਿ ਪਿੰਡਾਂ ਵਿੱਚ ਚੱਲਦੇ ਸਿਹਤ ਕੇਂਦਰ ਵੀ ਬੰਦ ਹੋ ਰਹੇ ਹਨ। ਅਜਿਹੀ  ਇੱਕ ਮਿਸਾਲ ਨੇੜਲੇ ਪਿੰਡ ਜਲਾਲਦੀਵਾਲ ਵਿਖੇ ਦੇਖਣ ਨੂੰ ਮਿਲੀ ਹੈ, ਜਿੱਥੋਂ ਦੇ ਸਰਕਾਰੀ

'ਆਪ' ਸਰਕਾਰ ਨੇ ਰਾਕੇਸ਼ ਚੌਧਰੀ ਅਤੇ ਅਸ਼ੋਕ ਚੰਡਕ ਨਾਲ ਕੀਤਾ 'ਸਮਝੌਤਾ' : ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ ਸਾਹਿਬ, 18 ਫਰਵਰੀ :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੋ ਮਾਇਨਿੰਗ ਕਿੰਗ ਰਾਕੇਸ਼ ਚੌਧਰੀ ਅਤੇ ਅਸ਼ੋਕ ਚੰਡਕ ਸਮੇਤ ਮਾਇਨਿੰਗ ਮਾਫੀਆ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵੇ ਲੀਰੋ-ਲੀਰ ਕਰਦਿਆਂ ਕਿਹਾ ਕਿ ਰਾਕੇਸ਼ ਚੌਧਰੀ ਨੇ ਆਪ ਅਦਾਲਤ ਵਿਚ ਮੰਨਿਆ ਹੈ ਕਿ ਉਹ ਇਕ ਮਾਇਨਿੰਗ ਠੇਕੇਦਾਰ ਵਜੋਂ ਕੰਮ ਬੰਦ ਕਰਨਾ ਚਾਹੁੰਦਾ ਸੀ

ਅਮਨ ਅਰੋੜਾ ਵੱਲੋਂ ਸੰਗਰੂਰ ਵਿਖੇ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ

ਸੰਗਰੂਰ, 18 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੰਗਰੂਰ ਵਿਖੇ ਐਮਪੀਐਲ 10ਵੀਂ ਨੈਸ਼ਨਲ ਅਮੇਚਿਓਰ ਚੈੱਸ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੂੰ ਸ਼ਾਨਦਾਰ ਭਵਿੱਖ ਲਈ