news

Jagga Chopra

Articles by this Author

ਲੋਕ ਨਿਰਮਾਣ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਉਦਘਾਟਨ

ਲੁਧਿਆਣਾ, 16 ਫਰਵਰੀ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਖੂਨਦਾਨ ਸਮਾਜ ਅਤੇ ਮਾਨਵਤਾ ਦੀ ਇੱਕ ਮਹਾਨ ਸੇਵਾ ਹੈ ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲ ਸਕਦੀ ਹੈ। ਸਥਾਨਕ ਨਵੀਂ ਦਾਣਾ ਮੰਡੀ ਵਿਖੇ ਖੂਨਦਾਨ ਕੈਂਪ ਦਾ ਉਦਘਾਟਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਖੂਨਦਾਨ

ਸਿੱਖਿਆ ਮੰਤਰੀ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਫੈਲਾਉਣ ਦਾ ਸੱਦਾ
  • ਟੀਮ-1699' ਦੁਆਰਾ ਆਯੋਜਿਤ ਵਿਸ਼ਵ ਇੰਟਰਫੇਥ ਹਾਰਮਨੀ ਵੀਕ ਦਾ ਸਮਾਪਨ

ਲੁਧਿਆਣਾ, 16 ਫਰਵਰੀ  : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਮੋਹਰੀ ਰੋਲ ਅਦਾ ਕਰਨ ਦਾ ਸੱਦਾ ਦਿੱਤਾ। ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ ਵਿਖੇ ਸਿਟੀ ਨੀਡਜ਼ ਦੇ ਸਹਿਯੋਗ ਨਾਲ ਟੀਮ 1699 ਵੱਲੋਂ

ਵਿਧਾਇਕ ਭੋਲਾ ਵਲੋਂ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਮੱਦੇਨਜ਼ਰ, ਤਾਜਪੁਰ ਰੋਡ ਅਤੇ ਟਿੱਬਾ ਰੋਡ ਫਲਾਈ ਓਵਰ ਦੇ ਡਿਜਾਇਨ 'ਚ ਕਰਵਾਈ ਤਬਦੀਲੀ

ਲੁਧਿਆਣਾ, 16 ਫਰਵਰੀ : ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਸੁਚਾਰੂ ਟ੍ਰੈਫਿਕ ਵਿਵਸਥਾਂ ਦੇ ਮੱਦੇਨਜ਼ਰ, ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤਾਜਪੁਰ ਰੋਡ ਅਤੇ ਟਿੱਬਾ ਰੋਡ ਨੂੰ ਵਾਹਨਾਂ ਦੀ ਆਵਾਜਾਈ ਲਈ ਬਣਾਏ ਜਾਣ ਵਾਲੇ ਫਲਾਈ ਓਵਰ ਦੇ ਡਿਜਾਇਨ ਵਿੱਚ ਤਬਦੀਲੀ ਕਰਵਾਈ ਗਈ। ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੇ

ਲੋਕ ਨਿਰਮਾਣ ਮੰਤਰੀ ਵਿਧਾਇਕ ਸਿੱਧੂ ਦੇ ਦਫ਼ਤਰ ਪਹੁੰਚੇ

ਲੁਧਿਆਣਾ, 16 ਫਰਵਰੀ :  ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਦਫ਼ਤਰ ਪਹੁੰਚੇ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਉਨ੍ਹਾ ਦੇ ਨਾਲ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੌੜ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ

ਗੁਜਰਾਤ 'ਚ ਤੇਜ ਜਾ ਰਹੀ ਜੀਪ ਦਾ ਫਟਿਆ ਟਾਇਰ, ਟਰੱਕ ਨਾਲ ਟਕਰਾਈ, ਸੱਤ ਲੋਕਾਂ ਦੀ ਮੌਤ, 8 ਜਖਮੀ

ਵਾਰਾਹੀ, 16 ਫਰਵਰੀ : ਗੁਜਰਾਤ ਦੇ ਪਾਟਨ ਜ਼ਿਲ੍ਹੇ ਦੇ ਵਾਰਾਹੀ ਨੇੜੇ ਵੱਡਾ ਹਾਦਸਾ ਵਾਪਰ ਗਿਆ। ਅੱਜ ਇੱਕ ਸੜਕ ਹਾਦਸੇ ਵਿੱਚ 7 ​​ਲੋਕਾਂ ਦੀ ਮੌਤ ਹੋ ਗਈ ਅਤੇ 8 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਰਾਧਨਪੁਰ ਅਤੇ ਪੱਤਣ ਦੇ ਸਿਵਲ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੈਗਾ ਰਾਸ਼ਟਰੀ ਜਨਜਾਤੀ ਉਤਸਵ "ਆਦੀ ਮਹੋਤਸਵ" ਦਾ ਕੀਤਾ ਉਦਘਾਟਨ

ਏਜੰਸੀ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਮੈਗਾ ਰਾਸ਼ਟਰੀ ਜਨਜਾਤੀ ਉਤਸਵ "ਆਦੀ ਮਹੋਤਸਵ" ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਆਦਿਵਾਸੀ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਆਦਿਵਾਸੀ ਮਾਮਲਿਆਂ ਬਾਰੇ ਮੰਤਰੀ ਅਰਜੁਨ ਮੁੰਡਾ ਵੀ ਮੌਜੂਦ ਸਨ। 

ਅਮਰੀਕਾ ਦੇ ਅਲਬਾਮਾ ਵਿੱਚ ਹੈਲੀਕਾਪਟਰ ਕਰੈਸ਼, 2 ਲੋਕਾਂ ਦੀ ਮੌਤ 

ਅਲਬਾਮਾ, 16 ਫਰਵਰੀ : ਅਮਰੀਕਾ ਦੇ ਅਲਬਾਮਾ ਵਿੱਚ ਇੱਕ ਬਲੈਕ ਹਾਕ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਹ ਟੈਨੇਸੀ ਨੈਸ਼ਨਲ ਗਾਰਡ ਦਾ UH-60A ਹੈਲੀਕਾਪਟਰ ਸੀ ਜੋ ਰੁਟੀਨ ਟਰੇਨਿੰਗ 'ਤੇ ਸੀ। ਮੈਡੀਸਨ ਪੁਲਿਸ ਅਧਿਕਾਰੀਆਂ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 3 ਵਜੇ ਦੇ ਕਰੀਬ 911 'ਤੇ ਕਾਲ ਆਈ।

ਅਮਰੀਕਾ ਦੇ ਕੈਲੀਫੋਰਨੀਆ 'ਚ ਸਿੱੱਖ ਨੂੰ ਦਾੜ੍ਹੀ ਕੱਟਣ ਦੇ ਹੁਕਮ ਨੂੰ ਲੈ ਕੇ ਹੋਇਆ ਹੰਗਾਮਾ

ਕੈਲੀਫੋਰਨੀਆ, 16 ਫਰਵਰੀ : ਅਮਰੀਕਾ ਦੇ ਕੈਲੀਫੋਰਨੀਆ ਸੂਬੇ 'ਚ ਦਾੜ੍ਹੀ ਕੱਟਣ ਦੇ ਹੁਕਮ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ। ਲਾਅ ਇਨਫੋਰਸਮੈਂਟ ਏਜੰਸੀ ਵੱਲੋਂ ਕਿਹਾ ਗਿਆ ਸੀ ਕਿ ਜਿਹੜੇ ਲੋਕ ਕਿਸੇ ਵੀ ਧਾਰਮਿਕ ਜਾਂ ਡਾਕਟਰੀ ਕਾਰਨ ਕਰ ਕੇ ਦਾੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਹੁਣ ਦਾੜ੍ਹੀ ਸ਼ੇਵ ਕਰਨੀ ਪਵੇਗੀ। ਨਾਗਰਿਕ ਅਧਿਕਾਰ ਕਾਰਕੁੰਨਾਂ ਦਾ ਕਹਿਣਾ ਹੈ ਕਿ ਇਹ ਕਦਮ ਸਿੱਖਾਂ

ਸਾਬਕਾ ਮੁੱਖ ਮੰਤਰੀ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਕੀਤੀ ਮੁਲਾਕਾਤ

ਸ਼ਿਮਲਾ, 16 ਫਰਵਰੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਦੁਪਹਿਰ ਅਚਾਨਕ ਹਿਮਾਚਲ ਪ੍ਰਦੇਸ਼ ਸਕੱਤਰੇਤ ਪਹੁੰਚ ਗਏ। ਉਨ੍ਹਾਂ ਨੇ ਛੋਟਾ ਸ਼ਿਮਲਾ ਸਥਿਤ ਸਕੱਤਰੇਤ ਵਿਖੇ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਦੋਵਾਂ ਨੇ ਕਰੀਬ ਇਕ ਘੰਟਾ ਗੱਲਬਾਤ ਕੀਤੀ। ਸੀਐੱਮ ਸੁਖਵਿੰਦਰ ਸਿੰਘ ਸੁੱਖੂ ਅਤੇ ਚਰਨਜੀਤ ਸਿੰਘ

ਤ੍ਰਿਪੁਰਾ ਤੇ ਮੇਘਾਲਿਆ ਵਿਧਾਨ ਸਭਾ ਚੋਣਾਂ 'ਚ 147 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਅਤੇ ਨਕਦੀ ਕੀਤੀ ਜ਼ਬਤ 

ਤ੍ਰਿਪੁਰਾ, 16 ਫਰਵਰੀ : ਤ੍ਰਿਪੁਰਾ, ਨਗਾਲੈਂਡ ਤੇ ਮੇਘਾਲਿਆ ਵਿਧਾਨ ਸਭਾ ਚੋਣਾਂ 'ਚ ਵੋਟਰਾਂ ਨੂੰ ਲਾਲਚ ਦੇਣ ਲਈ ਸੰਭਾਵਿਤ ਤੌਰ 'ਤੇ ਇਸਤੇਮਾਲ ਹੋਣ ਵਾਲੀ 147 ਕਰੋੜ ਰੁਪਏ ਦੀ ਸ਼ਰਾਬ, ਨਸ਼ੀਲੇ ਪਦਾਰਥ ਅਤੇ ਨਕਦੀ ਜ਼ਬਤ ਕੀਤੀ ਹੈ, ਜੋ ਪਿਛਲੀਆਂ ਚੋਣਾਂ 'ਚ ਜ਼ਬਤ ਸਮੱਗਰੀ ਦੇ ਮੁਕਾਬਲੇ 20 ਗੁਣਾ ਵੱਧ ਹੈ। ਚੋਣ ਕਮਿਸ਼ਨ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ