news

Jagga Chopra

Articles by this Author

ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੁਰੋਹਿਤ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣਾ ਚਾਹੀਦਾ ਹੈ : ਰਾਜਾ ਵੜਿੰਗ

ਚੰਡੀਗੜ੍ਹ, 16 ਫਰਵਰੀ : ਰਾਜਪਾਲ ਬਰਨਵਾਰੀ ਲਾਲ ਪੁਰੋਹਿਤ ਅਤੇ ਪੰਜਾਬ ਦੇ ਮੁੱਖ ਮੰਤਰੀ ਵਿੱਚ ਚੱਲ ਰਹੇ ਵਿਵਾਦ ਸਬੰਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਪੁਰੋਹਿਤ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੰਜਾਬ ਦਾ ਵਿਸ਼ਾ ਕਹਿ ਕੇ ਮਾਮਲੇ ਨੂੰ ਘੁਮਾਉਣ

ਹਾਈਕੋਰਟ ਤੋਂ ਰਾਹਤ ਮਿਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਚੇਅਰਪਰਸਨ ਦਾ ਅਹੁਦਾ ਮੁੜ ਤੋਂ ਸੰਭਾਲਿਆ 

ਚੰਡੀਗੜ੍ਹ, 16 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਅੱਜ ਮੁੜ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਮੁੜ ਤੋਂ ਸੰਭਾਲ ਲਿਆ ਹੈ। ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਮਨੀਸ਼ਾ ਗੁਲਾਟੀ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਕਿ ਇਹ ਸਭ ਪਰਮਾਤਮਾ ਦੀ ਮਿਹਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ

'ਦੋਸਤ' ਨੂੰ ਦੁਨੀਆ ਦਾ ਦੂਜਾ ਸਭ ਤੋਂ ਅਮੀਰ ਬਣਾਉਣ ਵਾਲਾ 'ਜਾਦੂ' ਛੋਟੇ ਕਾਰੋਬਾਰੀਆਂ 'ਤੇ ਕਿਉਂ ਨਹੀਂ ਚਲਾਇਆ : ਰਾਹੁਲ ਗਾਂਧੀ 

ਨਵੀਂ ਦਿੱਲੀ, 16 ਫਰਵਰੀ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਜਪਾ ਮੈਂਬਰਾਂ ਦੇ ਨੋਟਿਸ 'ਤੇ ਲੋਕ ਸਭਾ ਸਕੱਤਰੇਤ ਨੂੰ ਵਿਸਤ੍ਰਿਤ ਜਵਾਬ ਸੌਂਪਿਆ ਹੈ। ਇਹ ਮਾਮਲਾ ਸਦਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਉਨ੍ਹਾਂ ਦੀ ਟਿੱਪਣੀ ਨਾਲ ਸਬੰਧਤ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 7 ਫਰਵਰੀ ਨੂੰ ਰਾਹੁਲ ਗਾਂਧੀ ਨੇ 'ਰਾਸ਼ਟਰਪਤੀ ਦੇ ਸੰਬੋਧਨ 'ਤੇ

ਆਪ ਨੇ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਕਿਹਾ ਪ੍ਰਤਾਪ ਸਿੰਘ 'ਭਾਜਪਾ', ਭਾਜਪਾ ਦੀ ਬੋਲੀ ਬੋਲ ਪੰਜਾਬ ਵਿਰੋਧੀ ਕੀਤਾ ਪੱਖ ਪੇਸ਼

ਚੰਡੀਗੜ੍ਹ, 16 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਪ੍ਰਤਾਪ ਸਿੰਘ 'ਭਾਜਪਾ' ਅਤੇ ਇੱਕ ਵਾਰ ਫਿਰ ਤੋਂ ਭਾਜਪਾ ਦੀ ਬੋਲੀ ਬੋਲ ਉਨ੍ਹਾਂ ਨੇ ਆਪਣਾ ਪੰਜਾਬ ਵਿਰੋਧੀ ਪੱਖ ਪੇਸ਼ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਦਫ਼ਤਰ ਤੋਂ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਦੇ

ਕੇਂਦਰ ਸਰਕਾਰ ਦਾ ਪੰਜਾਬ ਨੂੰ ਜਵਾਬ, ਰੂਟ ਚੁਣਨ ਦੀ ਛੋਟ ਪਰ ਸ਼ਰਤਾਂ ਲਾਗੂ, ਪਸੰਦੀਦਾ ਬੰਦਰਗਾਹ ਚੁਣਨ ਦੀ ਵੀ ਦਿੱਤੀ ਇਜਾਜ਼ਤ 

ਨਵੀਂ ਦਿੱਲੀ, 16 ਫਰਵਰੀ : ਪੰਜਾਬ ਸਰਕਾਰ ਅਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਕੋਲੇ ਦੀ ਖਰੀਦ ਲਈ ਦਿੱਤੇ ਰੇਲਵੇ ਸ਼ਿਪ ਰੇਲਵੇ (ਆਰਐੱਸਆਰ) ਰੂਟ ਦੇ ਵਿਕਲਪ 'ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਤਹਿਤ ਸ਼ਰਤਾਂ ਲਗਾਉਂਦੇ ਹੋਏ ਸੂਬਾ ਸਰਕਾਰ ਨੂੰ ਆਪਣੀ ਪਸੰਦੀਦਾ ਬੰਦਰਗਾਹ ਚੁਣਨ ਦੀ ਇਜਾਜ਼ਤ ਦਿੱਤੀ ਗਈ ਹੈ। ਜਿਸ ਤੋਂ ਬਾਅਦ

ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਕੀਤਾ ਰੱਦ


ਚੰਡੀਗੜ੍ਹ, 16 ਫਰਵਰੀ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਵੱਲੋਂ ਸੁਖਪਾਲ ਸਿੰਘ ਖਹਿਰ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਤਹਿਤ ਕੇਸ ਨੂੰ ਰੱਦ ਕਰ ਦਿੱਤਾ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀ ਜਾਣਕਾਰੀ ਦਿੱਤੀ। ਸੁਖਪਾਲ ਸਿੰਘ ਖਹਿਰਾ ਨੇ ਅਦਾਲਤ ਦੇ ਹੁਕਮਾਂ ਦੀ ਕਾਪੀ ਸਾਂਝੀ ਕੀਤੀ ਹੈ।

ਸੁਖਬੀਰ ਬਾਦਲ ਦੇ ਤਾਨਾਸ਼ਾਹ ਰਵੱਈਏ ਨੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕੀਤਾ : ਬੀਬੀ ਗੁਲਸ਼ਨ

ਚੰਡੀਗੜ੍ਹ 16 ਫ਼ਰਵਰੀ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਰਾਇ ਰੱਖਣ ਵਾਲੇ ਕਿਸੇ ਵੀ ਲੀਡਰ ਨੂੰ ਬਰਦਾਸ਼ਤ ਨਹੀਂ ਕਰਦੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਐਮ.ਪੀ ਬੀਬੀ ਪਰਮਜੀਤ ਕੌਰ ਗੁਲਸ਼ਨ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਸੁਖਬੀਰ ਸਿੰਘ ਬਾਦਲ ਤੋਂ ਆਪਣੀ ਵੱਖਰੀ

ਪਾਵਰ ਗਰਿੱਡ ਨੂੰ ਬਦਲਣ ਅਤੇ ਸੜਕੀ ਨੈਟਵਰਕ ਵਿੱਚ ਸੁਧਾਰ ਕਰਨ ਦਾ ਮੰਤਰੀ ਨੇ ਬਿਜਲੀ ਦੇ ਕੀਤਾ ਵਾਅਦਾ : ਵਿਧਾਇਕਾ ਛੀਨਾ 

ਲੁਧਿਆਣਾ ,16 ਫਰਵਰੀ : ਪੰਜਾਬ ਸਰਕਾਰ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਲੁਧਿਆਣਾ ਸ਼ਹਿਰ ਦੇ ਦੌਰੇ 'ਤੇ ਵਿਸ਼ੇਸ਼ ਤੌਰ 'ਤੇ ਲੁਧਿਆਣਾ ਸ਼ਹਿਰ ਦੇ ਜਨਤਕ ਕੰਮਾਂ ਲਈ 950 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਅਤੇ ਲੁਧਿਆਣਾ ਦੱਖਣੀ ਲਈ 66 ਕੇ ਵੀ ਬਿਜਲੀ ਸਟੇਸ਼ਨ ਦਾ ਵਾਅਦਾ ਕੀਤਾ।  ਇਸ ਸਬੰਧੀ ਟਿੱਪਣੀ ਕਰਦਿਆਂ ਲੁਧਿਆਣਾ ਦੱਖਣੀ ਦੀ ਵਿਧਾਇਕਾ

ਰਾਕੇਸ਼ ਚੌਧਰੀ 'ਤੇ ਮਜੀਠੀਆ ਦਾ ਵੱਡਾ ਝੂਠ : ਨੀਲ ਗਰਗ
  • ਰਾਕੇਸ਼ ਚੌਧਰੀ ਤੋਂ ਸਰਕਾਰ ਨੇ ਛੇ ਕਰੋੜ ਰੁਪਏ ਵਸੂਲ ਕੀਤੇ, ਜਦ ਕਿ 'ਅਕਾਲੀ ਪਰਿਵਾਰ' ਰਾਕੇਸ਼ ਨੂੰ ਦਿੰਦਾ ਸੀ ਪ੍ਰੋਟੈਕਸ਼ਨ : ਨੀਲ ਗਰਗ
  • ਰਾਕੇਸ਼ ਚੌਧਰੀ ਨੇ ਮਾਈਨਿੰਗ ਦੇ ਠੇਕੇ 'ਤੇ ਹਾਈਕੋਰਟ ਤੋਂ ਸਟੇਅ ਲਿਆ
  • 'ਆਪ' ਮਾਫੀਆ ਵਿਰੁੱਧ ਪਿਛਲੀ ਹਰ ਸਰਕਾਰ ਨਾਲੋਂ ਜ਼ਿਆਦਾ ਸਖਤ, ਹੁਣ ਤੱਕ ਮਾਈਨਿੰਗ ਮਾਫੀਆ ਖਿਲਾਫ ਦਰਜ ਕੀਤੀਆਂ 84 ਐੱਫਆਈਆਰ

ਚੰਡੀਗੜ੍ਹ, 16 ਫਰਵਰੀ : ਅਕਾਲ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 16 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ