news

Jagga Chopra

Articles by this Author

ਮੈਰੀਟੋਰੀਅਸ ਸਕੂਲ 'ਚ 7 ਵਿਦਿਆਰਥਣਾਂ ਦਮ ਘੁੱਟਣ ਕਾਰਨ ਹੋਈਆਂ ਬੇਹੋਸ਼ 

ਚੰਡੀਗੜ੍ਹ, 11 ਅਗਸਤ 2024 : ਮੋਹਾਲੀ ਦੇ ਸੈਕਟਰ 70 ਸਥਿਤ ਮੈਰੀਟੋਰੀਅਸ ਸਕੂਲ 'ਚ 7 ਵਿਦਿਆਰਥਣਾਂ ਦਮ ਘੁੱਟਣ ਕਾਰਨ ਬੇਹੋਸ਼ ਹੋ ਗਈਆਂ ਹਨ। ਇਨ੍ਹਾਂ ਵਿਚੋਂ 5 ਵਿਦਿਆਰਥਣਾਂ ਨੂੰ ਫੇਜ਼-6 ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਪੰਜਾਬ ਸਰਕਾਰ ਦੀ ਅਗਵਾਈ ਹੇਠਲੇ ਮੈਰੀਟੋਰੀਅਸ ਸਕੂਲ ਨਾਲ ਸਬੰਧਤ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਸੰਗਰੂਰ

ਪੀ ਐਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਡਿਪਟੀ ਕਮਿਸ਼ਨਰ
  • ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਈ-ਕੇ ਵਾਈ ਸੀ ਮੁਕੰਮਲ ਕਰਨ ਲਈ ਅੱਜ ਜੈਤੋ ਵਿੱਚ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾਵੇਗਾ

ਫਰੀਦਕੋਟ 11 ਅਗਸਤ 2024 : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ

ਡਿਪਟੀ ਕਮਿਸ਼ਨਰ ਨੇ ਜੇਜੋਂ ਚੋਅ ਵਿੱਚ ਹਾਦਸੇ 'ਤੇ ਦੁੱਖ ਪ੍ਰਗਟਾਇਆ, ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 11 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਇੱਕ ਦਰਦਨਾਕ ਹਾਦਸੇ 'ਤੇ ਗਹਿਰਾ ਦੁੱਖ ਪ੍ਰਗਟਾਇਆ ਹੈ। ਇਸ ਘਟਨਾ ਵਿੱਚ ਇੱਕ ਇਨੋਵਾ ਗੱਡੀ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਬਹਿ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦ ਮੌਤ ਹੋ ਗਈ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ

ਮੌਜੂਦਾ ਸਰਕਾਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਲਾਅਰਿਆਂ ਵਿੱਚ ਢੰਗ ਨਹੀਂ ਟਪਾਉਂਦੀ, ਤੁਰੰਤ ਕੰਮ ਕਰਨ 'ਚ ਕਰਦੀ ਹੈ :  ਕੈਬਨਿਟ ਮੰਤਰੀ ਜੌੜਾਮਾਜਰਾ
  • ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
  • ਪਿੰਡ ਸੁਲਤਾਨਪੁਰ ਤੇ ਤਰੌੜਾ ਨੂੰ ਦਿੱਤੇ ਪਾਣੀ ਵਾਲੇ ਟੈਂਕਰ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਤੁਰੰਤ ਕੰਮ ਕਰਨ 'ਚ ਕਰਦੀ ਹੈ

ਸਮਾਣਾ, 11 ਅਗਸਤ 2024 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ

ਪੰਜਾਬ 'ਚ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਉਮੀਦਵਾਰ, ਸਰਕਾਰ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ 

ਚੰਡੀਗੜ੍ਹ, 11 ਅਗਸਤ 2024 : ਸਰਕਾਰ ਪੰਜਾਬ ‘ਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ‘ਤੇ ਨਾ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਏਜੰਡਾ ਵੀ ਲਿਆਂਦਾ ਜਾ ਸਕਦਾ ਹੈ। ਇਸ ਪਿੱਛੇ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚ ਮਾਹੌਲ

ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਕਈ ਸੂਬਿਆਂ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ, 11 ਅਗਸਤ 2024 : ਰਾਜਸਥਾਨ ਦੇ ਗੰਗਾਪੁਰ ਜ਼ਿਲ੍ਹੇ 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਜਿਸ ਨਾਲ ਮੌਸਮ ਤਾਂ ਸੁਹਾਵਣਾ ਹੋਇਆ ਹੀ ਹੈ ਨਾਲ ਹੀ ਲੋਕਾਂ ਨੂੰ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰੀ ਬਾਰਿਸ਼ ਕਾਰਨ ਗੰਗਾਪੁਰ ਸਿਟੀ ਦੇ ਕਈ ਹਿੱਸਿਆੰ 'ਚ ਪਾਣੀ ਭਰਨ ਵਰਗੇ ਹਾਲਾਤ ਪੈਦਾ ਹੋ ਗਏ ਹਨ। ਜਾਣਕਾਰੀ ਦਿੰਦਿਆਂ ਮੌਸਮ

ਪੰਜਾਬ ਸਰਕਾਰ ਸਾਰੇ ਹਾਕੀ ਖਿਡਾਰੀਆਂ ਨੂੰ ਦੇਵੇਗੀ ਇੱਕ-ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ : ਧਾਲੀਵਾਲ
  • ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ
  • ਸਾਡੇ ਖਿਡਾਰੀਆਂ ਨੇ ਪੰਜਾਬ ਤੋਂ ਨਸ਼ੇ ਦਾ ਕਲੰਕ ਲਾਹਿਆ - ਈਟੀਓ
  • ਹਾਕੀ ਖਿਡਾਰੀਆਂ ਉੱਤੇ ਸਾਨੂੰ ਸਦਾ ਮਾਣ ਰਹੇਗਾ- ਔਜਲਾ

ਅੰਮ੍ਰਿਤਸਰ, 11 ਅਗਸਤ 2024 : ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ

ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
  • ਸਰਕਾਰੀ ਫੰਡਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਹੇਠ DDPO ਤੇ ਇੱਕ ਆਮ ਵਿਅਕਤੀ ਵੱਲੋਂ ਗ੍ਰਿਫ਼ਤਾਰ

ਚੰਡੀਗੜ, 11 ਅਗਸਤ, 2024 :  ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਤੇ ਪੰਚਾਇਤਾਂ ਨੂੰ ਜਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਕਰਨ ਹੇਰਾਫੇਰੀ ਦੇ ਦੋਸ਼ ਹੇਠ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇੱਕ ਨਿੱਜੀ

ਕਿਸ਼ਤਵਾੜ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁੱਠਭੇੜ, ਦੋ ਜਵਾਨ ਸ਼ਹੀਦ, 6 ਜ਼ਖ਼ਮੀ

ਜੰਮੂ, 11 ਅਗਸਤ 2024 : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਜੰਗਲ 'ਚ ਐਤਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਸੈਨਾ ਤੇ ਅਰਧ ਸੈਨਿਕ ਬਲਾਂ ਦੀ ਮਦਦ ਨਾਲ ਨੌਨੱਤਾ, ਨਾਗੇਨੀ ਪੇਅਸ ਤੇ ਆਸਪਾਸ ਦੇ ਇਲਾਕਿਆਂ 'ਚ ਤਲਾਸ਼ੀ

ਕਿਸਾਨਾਂ ਨੂੰ ਵੱਡਾ ਤੋਹਫ਼ਾ, ਪੀਐੱਮ ਮੋਦੀ ਨੇ ਵਧੇਰੇ ਝਾੜ ਵਾਲੀਆਂ ਫਸਲਾਂ ਦੀਆਂ 109 ਕਿਸਮਾਂ ਕੀਤੀਆਂ ਜਾਰੀ

ਨਵੀਂ ਦਿੱਲੀ, 11 ਅਗਸਤ 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਖੇਤੀ ਖੋਜ ਸੰਸਥਾਨ ਵਿਖੇ ਫਸਲਾਂ ਦੀਆਂ 109 ਉੱਚ-ਉਪਜ ਵਾਲੀਆਂ, ਜਲਵਾਯੂ ਅਨੁਕੂਲ ਅਤੇ ਜੈਵਿਕ ਸ਼ਕਤੀ ਵਾਲੀਆਂ ਕਿਸਮਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਵਿਗਿਆਨੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਕੋਸ਼ਿਸ਼ ਨਾਲ ਘੱਟ ਲਾਗਤ 'ਤੇ ਜ਼ਿਆਦਾ ਉਤਪਾਦਨ