news

Jagga Chopra

Articles by this Author

ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਦੌਰਾਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

ਚੰਡੀਗੜ੍ਹ/ਤਰਨ ਤਾਰਨ, 15 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ

ਓਰੀਐਂਟੇਸ਼ਨ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਕਾਰਗੁਜ਼ਾਰੀ ‘ਚ ਆਵੇਗਾ ਸੁਧਾਰ : ਸਪੀਕਰ  ਸੰਧਵਾਂ

ਚੰਡੀਗੜ੍ਹ, 15 ਫ਼ਰਵਰੀ : ਪੰਜਾਬ ਵਿਧਾਨ ਸਭਾ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਲਈ ਰੱਖੇ ਗਏ ਓਰੀਐਂਟੇਸ਼ਨ ਪ੍ਰੋਗਰਾਮ ਦੇ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਪਿੱਛੋਂ ਵਿਧਾਇਕਾਂ ਦੀ ਸ਼ਖ਼ਸੀਅਤ ਵਿੱਚ ਨਿਖਾਰ ਆਵੇਗਾ ਅਤੇ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਦੌਰਾਨ ਖ਼ਾਸਕਰ ਨਵੇਂ ਵਿਧਾਇਕਾਂ ਦੀ ਕਾਰਗੁਜ਼ਾਰੀ ਪਹਿਲਾਂ ਨਾਲੋਂ ਬਿਹਤਰ ਹੋਵੇਗੀ।

ਮੁੱਖ ਮੰਤਰੀ ਅਤੇ ਗਵਰਨਰ ਦਰਮਿਆਨ ਚੱਲ ਰਹੀ ਕਸ਼ਮਕਸ਼ ਇੱਕ ਦੂਜੇ ਨੂੰ ਨੀਵਾਂ ਝੁਕਾਉਣ ਦੀ ਜੰਗ ਮੰਦਭਾਗੀ ਹੈ : ਬਡੂੰਗਰ

ਪਟਿਆਲਾ, 15  ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਗਵਰਨਰ ਦਰਮਿਆਨ ਚੱਲ ਰਹੀ ਕਸ਼ਮਕਸ਼ ਵਿੱਚ ਇੱਕ ਦੂਜੇ ਨੂੰ ਨੀਵਾਂ ਝੁਕਾਉਣ ਦੀ ਜੰਗ ਲੱਗੀ ਹੋਈ ਹੈ, ਜੋ ਕਿ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਦੋਨਾਂ ਦੀ ਆਪਸੀ ਕਸ਼ਮਕਸ਼ ਕਾਰਨ ਬਹੁਤ

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਪ੍ਰਦਾਨ ਕਰਨ ਲਈ ਯਤਨਸ਼ੀਲ : ਡਾ. ਨਿੱਜਰ

ਚੰਡੀਗੜ੍ਹ, 15 ਫਰਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਲੰਧਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸਿਬਿਨ ਸੀ ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 15 ਫਰਵਰੀ : ਬੈਚ 2005 ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀਈਓ ਵਜੋਂ ਸੇਵਾਵਾਂ ਨਿਭਾਈਆਂ ਹਨ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀਈਓ ਸਿਬਿਨ ਸੀ ਨੇ ਕਿਹਾ ਕਿ ਉਹ

ਰਾਜ ਸਰਕਾਰ ਦੇ ਵਿਭਾਗਾਂ ਨਾਲ ਵਿੱਤ ਮੰਤਰੀ ਚੀਮਾ ਵੱਲੋਂ ਪ੍ਰੀ-ਬਜਟ ਮੀਟਿੰਗ

ਚੰਡੀਗੜ੍ਹ, 15 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2023-24 ਦੇ ਬਜਟ ਅਨੁਮਾਨਾਂ ਨੂੰ ਅੰਤਿਮ ਰੂਪ ਦੇਣ ਲਈ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਪ੍ਰੀ-ਬਜਟ ਮੀਟਿੰਗਾਂ ਦੀ ਸ਼ੁਰੂਆਤ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ

ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ.ਐੱਸ.ਐੱਫ ਵੱਲੋਂ 1 ਹੈਂਡ ਗ੍ਰਨੇਡ ਅਤੇ 15 ਕਾਰਤੂਸ ਖਸਤਾ ਹਾਲਤ 'ਚ ਬਰਾਮਦ 

ਅੰਮ੍ਰਿਤਸਰ, 15 ਫ਼ਰਵਰੀ : ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਂਕੀ ਬੁਰਜ ਨੇੜੇ ਬੀ.ਐੱਸ.ਐੱਫ ਦੀ 183 ਬਟਾਲੀਅਨ ਵੱਲੋਂ 1 ਹੈਂਡ ਗ੍ਰਨੇਡ ਅਤੇ 15 ਕਾਰਤੂਸ ਖਸਤਾ ਹਾਲਤ 'ਚ ਬਰਾਮਦ ਕੀਤੇ ਗਏ ਹਨ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਸ਼ਾਮ ਵੇਲੇ ਜਦੋਂ ਸਫਾਈ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ 1 ਹੈਂਡ ਗ੍ਰਨੇਡ ਅਤੇ 15 ਕਾਰਤੂਸ ਮਿਲੇ। ਇਸ ਦੇ ਨਾਲ ਹੀ

ਮਨੀਸ਼ਾ ਗੁਲਾਟੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੇ ਬਣੇ ਰਹਿਣਗੇ।

ਚੰਡੀਗੜ੍ਹ, 15 ਫਰਵਰੀ : ਪੰਜਾਬ ਸਰਕਾਰ ਨੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁੱਦੇ ਤੋਂ ਹਟਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ। ਬੀਤੇ ਕੱਲ੍ਹ ਯਾਨੀ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ

ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਹੋਏ ਸ਼ਾਮਲ

ਨਵੀਂ ਦਿੱਲੀ, 15 ਫਰਵਰੀ : ਅੱਜ ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ। ਦੋਵੇਂ ਸਾਬਕਾ ਵਿਧਾਇਕ ਅੱਜ ਦਿੱਲੀ ਵਿਖੇ ਭਾਜਪਾ ਆਗੂਆਂ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ। ਅਮਰਪਾਲ

ਤਿੰਨੋ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਬਚਣਗੇ : ਮੁੱਖ ਮੰਤਰੀ ਮਾਨ
  • - ਟੋਲ ਕੰਪਨੀ ਨਾਲ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਆਗੂਆਂ ਦੀ ਮਿਲੀਭੁਗਤ ਸਦਕਾ ਮਿਆਦ ਮੁੱਕਣ ਦੇ ਬਾਵਜੂਦ ਚਲਦੇ ਰਹੇ ਟੋਲ ਪਲਾਜ਼ੇ

ਹੁਸ਼ਿਆਰਪੁਰ, 15 ਫਰਵਰੀ : ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ