news

Jagga Chopra

Articles by this Author

ਵਿਜੀਲੈਂਸ ਬਿਊਰੋ ਨੇ ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਨੂੰ 10,000 ਰਿਸ਼ਵਤ ਲੈਂਦਿਆ ਕੀਤਾ ਕਾਬੂ

ਚੰਡੀਗੜ੍ਹ, 14 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਦਫ਼ਤਰ ਉਪ ਮੰਡਲ ਮੈਜਿਸਟਰੇਟ, ਅਬੋਹਰ ਵਿਖੇ ਤਾਇਨਾਤ ਬਿੱਲ ਕਲਰਕ ਰੋਹਿਤ ਸਚਦੇਵਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ

ਹੁਣ ਆਨਲਾਈਨ ਮਿਲ ਸਕੇਗਾ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ, ਮੁੱਖ ਮੰਤਰੀ ਮਾਨ ਵੱਲੋਂ ਟਰਾਂਸਪੋਰਟ ਵਿਭਾਗ ਦੀ ਐਪ ਕੀਤੀ ਲਾਂਚ

ਚੰਡੀਗੜ੍ਹ, 14 ਫਰਵਰੀ : ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ਲਈ ਵਿਕਸਤ ਐਪ ਲਾਂਚ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮੋਬਾਈਲ ਦੀ ਇਕ ਕਲਿੱਕ ਰਾਹੀਂ ਫਿਟਨੈੱਸ ਸਰਟੀਫਿਕੇਟ ਉਨ੍ਹਾਂ

ਵਿਧਾਇਕਾਂ ਨੂੰ ਵਿਧਾਨਕ ਕਾਰਜ ਪ੍ਰਣਾਲੀ ਦੀ ਸੁਚਾਰੂ ਜਾਣਕਾਰੀ ਦੇਣ ਲਈ ਉਲੀਕਿਆ ਓਰੀਐਂਟੇਸ਼ਨ ਪ੍ਰੋਗਰਾਮ : ਸਪੀਕਰ ਸੰਧਵਾਂ

ਚੰਡੀਗੜ੍ਹ, 14 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਢੰਗ ਨਾਲ ਜਾਣਕਾਰੀ ਦੇਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ। ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵਿਖੇ ਪੰਜਾਬ ਦੇ ਸਮੂਹ ਵਿਧਾਇਕਾਂ ਲਈ ਰੱਖੇ ਦੋ ਰੋਜ਼ਾ ਵਿਸ਼ੇਸ਼ ਓਰੀਐਂਟੇਸ਼ਨ

ਸੜਕ ਪਾਰ ਕਰਦੀਆਂ ਔਰਤਾਂ ਨੂੰ ਤੇਜ ਰਫਤਾਰ ਵਾਹਨ ਨੇ ਮਾਰੀ ਟੱਕਰ, 5 ਦੀ ਮੌਤ, 12 ਜ਼ਖ਼ਮੀ

ਪੁਣੇ, 14 ਫ਼ਰਵਰੀ : ਮਹਾਰਾਸ਼ਟਰ ਦੇ ਪੁਣੇ-ਨਾਸਿਕ ਹਾਈਵੇਅ 'ਤੇ ਸੋਮਵਾਰ ਦੇਰ ਰਾਤ ਇਕ ਅਣਪਛਾਤੇ ਵਾਹਨ ਨੇ 17 ਔਰਤਾਂ ਨੂੰ ਦਰੜ ਦਿੱਤਾ, 5 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਜਦੋਂ ਕਿ 12 ਔਰਤਾਂ ਗੰਭੀਰ ਜ਼ਖਮੀ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵਾਹਨ ਦੀ ਭਾਲ ਕਰ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਸਾਰੀਆਂ ਔਰਤਾਂ ਰਸੋਈਏ ਦਾ ਕੰਮ ਕਰਦੀਆਂ ਹਨ।

ਧਾਰੀਵਾਲ ਵਿਖੇ ਵਾਪਰੇ ਟਰੈਕਟਰ-ਟਰਾਲੀ ਅਤੇ ਰੋਡਵੇਜ਼ ਬੱਸ ਦਾ ਹੋਇਆ ਹਾਦਸਾ

ਧਾਰੀਵਾਲ, 14 ਫਰਵਰੀ : ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਵਿਖੇ ਵਾਪਰੇ ਇਕ ਟਰੈਕਟਰ-ਟਰਾਲੀ ਅਤੇ ਰੋਡਵੇਜ਼ ਬੱਸ ਨਾਲ ਹਾਦਸੇ ਵਿੱਚ ਟਰੈਕਟਰ ਦੇ ਦੋ ਟੋਟੇ ਹੋ ਗਏ ਅਤੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਮਿਲੀ ਜਾਣਕਾਰੀ ਅਨੁਸਰ ਬੱਸ ਡਰਾਈਵਰ ਜਗਤਾਰ ਸਿੰਘ ਨੇ ਦੱਸਿਆ ਕਿ ਬਟਾਲਾ ਡਿੱਪੂ ਦੀ ਗੱਡੀ ਲੈ ਕੇ ਬਟਾਲਾ ਤੋਂ ਗੁਰਦਾਸਪੁਰ ਜਾ ਰਿਹਾ ਸੀ, ਜੋ ਅੱਗੇ ਚੰਡੀਗੜ੍ਹ ਜਾਣਾ ਸੀ।

ਸ਼੍ਰੋਮਣੀ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤ ਦੇ ਲਏ ਜਾਣਗੇ ਸੁਝਾਅ : ਭਾਈ ਗਰੇਵਾਲ
  • ਬਜਟ ਸਬੰਧੀ ਵਿਚਾਰ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੀ ਈਮੇਲ

ਅੰਮ੍ਰਿਤਸਰ, 14 ਫ਼ਰਵਰੀ : ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ ਹੋਣਗੇ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ। ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ

ਪੰਜਾਬ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟ ਸਥਾਪਤ ਕਰਨ ਵਾਸਤੇ ਵੀ.ਜੀ.ਐਫ. ਦੀ ਕੀਤੀ ਮੰਗ

ਚੰਡੀਗੜ੍ਹ, 14 ਫਰਵਰੀ : ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ

ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਬਾਰੇ ਸਵਾਲ ਕਰਨ ਤੋਂ ਪਹਿਲਾਂ ਕੇਂਦਰ ਵੱਲੋਂ ਰਾਜਪਾਲ ਦੀ ਨਿਯੁਕਤੀ ਲਈ ਅਪਣਾਈ ਜਾਂਦੀ ਯੋਗਤਾ ਬਾਰੇ ਚਾਨਣਾ ਪਾਓ : ਮੁੱਖ ਮੰਤਰੀ 
  • ਮੁੱਖ ਮੰਤਰੀ ਨੇ ਰਾਜਪਾਲ ਨੂੰ ਲਿਖਿਆ ਪੱਤਰ
  • ਮੈਂ ਤਿੰਨ ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਾਂ-ਮੁੱਖ ਮੰਤਰੀ ਨੇ ਦੁਹਰਾਇਆ

ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸਿੰਗਾਪੁਰ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਪ੍ਰਕਿਰਿਆ ਦੇ ਵੇਰਵਿਆਂ ਬਾਰੇ ਸੂਬਾ ਸਰਕਾਰ ਨੂੰ ਪੁੱਛਣ ਤੋਂ ਪਹਿਲਾਂ ਰਾਜਪਾਲ ਨੂੰ ਇਸ ਵੱਕਾਰੀ ਅਹੁਦੇ ਲਈ ਵਿਅਕਤੀ ਦੀ

ਰਾਜ ਸਰਕਾਰ ਦੇ ਮਾਮਲਿਆਂ 'ਚ ਦਖਲ ਦੇਣ ਦੀ ਰਾਜਪਾਲ ਦੀ ਆਪ' ਵੱਲੋਂ ਆਲੋਚਨਾ 
  • ਅਹੁਦਿਆਂ ਦੀ ਮਰਿਆਦਾ ਕਾਇਮ ਨਹੀਂ ਰੱਖ ਰਹੇ ਰਾਜਪਾਲ : ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 14 ਫਰਵਰੀ : ਸੂਬਾ ਸਰਕਾਰ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਦਖਲ ਦੇਣ ਲਈ ਪੰਜਾਬ ਦੇ ਰਾਜਪਾਲ 'ਤੇ ਨਿਸ਼ਾਨਾ ਸਾਧਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਦੇ ਰਾਜਪਾਲ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਨਹੀਂ ਰੱਖ ਰਹੇ ਹਨ। 'ਆਪ' ਆਗੂਆਂ ਨੇ ਉਨ੍ਹਾਂ

ਕੇਂਦਰ ਸਰਕਾਰ ਦੇ ਥਾਪੇ ਹੋਏ ਕੁੱਝ ਨੁਮਾਇੰਦੇ ਸੂਬੇ ਦੇ ਮਾਮਲਿਆਂ ਵਿੱਚ ਅੜਿੱਕੇ ਡਾਹ ਰਹੇ ਹਨ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਵਿਧਾਇਕਾਂ ਲਈ ਕਰਵਾਇਆ ਜਾ ਰਿਹਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਆਉਣ ਵਾਲੇ ਸੈਸ਼ਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮਿਆਰੀ ਬਹਿਸਾਂ ਤੇ ਸੰਸਦੀ ਕੰਮਕਾਜ ਲਈ ਰਾਹ-ਦਸੇਰੇ ਦਾ ਕੰਮ ਕਰੇਗਾ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਓਰੀਐਂਟੇਸ਼ਨ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੌਰਾਨ ਸੰਬੋਧਨ