news

Jagga Chopra

Articles by this Author

ਭਾਜਪਾ ਜੀਜਾ ਅਤੇ ਭਤੀਜਾ ਦਾ ਸਮਰਥਨ ਕਰਨ ਵਾਲੀ ਪਾਰਟੀ ਨਹੀਂ ਹੈ : ਨਿਰਮਲਾ ਸੀਤਾਰਮਨ

ਨਵੀਂ ਦਿੱਲੀ, ਜੇਐੱਨਐੱਨ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿੱਚ ਬਜਟ 2023-24 'ਤੇ ਚਰਚਾ ਦਾ ਜਵਾਬ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿੱਤੀ ਸੂਝ-ਬੂਝ ਦੀਆਂ ਸੀਮਾਵਾਂ ਦੇ ਅੰਦਰ ਭਾਰਤ ਦੇ ਵਿਕਾਸ ਦੀਆਂ ਜ਼ਰੂਰਤਾਂ ਦੀ ਜ਼ਰੂਰਤ ਨੂੰ ਸ਼ਾਨਦਾਰ ਢੰਗ ਨਾਲ ਸੰਤੁਲਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਅਰਥਵਿਵਸਥਾ

ਆਲ ਇੰਡੀਆ ਸਰਵਿਸਜ਼ ਕਬੱਡੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 13 ਫਰਵਰੀ ਨੂੰ 

ਚੰਡੀਗੜ੍ਹ, 10 ਫਰਵਰੀ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕਬੱਡੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਨਿਊ ਮਲਟੀਪਰਪਜ਼ ਹਾਲ, ਦੇਹਰਾਦੂਨ ਵਿਖੇ 20 ਤੋਂ 24 ਫਰਵਰੀ 2023 ਤੱਕ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 13 ਫਰਵਰੀ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਸਵੇਰੇ 10 ਵਜੇ

ਪੰਜਾਬ ‘ਚ ਡੀਜ਼ਲ-ਪੈਟਰੋਲ ਤੇ ਲੱਗੇ ਸੈੱਸ ਤੋਂ ਬਾਅਦ ਬੱਸ ਸਫਰ ਹੋ ਸਕਦੈ ਮਹਿੰਗਾ

ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਦੀ ਤਰਫੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 90 ਪੈਸੇ ਪ੍ਰਤੀ ਕਿਲੋਮੀਟਰ ਵਾਧੇ ਦਾ ਅਸਰ ਹੁਣ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਰੇਟ ਵਧਾਉਣ ਲਈ ਪੰਜਾਬ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਜੇਕਰ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਤਾਂ ਆਉਣ ਵਾਲੇ

ਮੋਰੇਕੈਂਬੇ ਲੀਗ ਵਨ ਕਲੱਬ ਦੇ ਮਾਲਕ ਬਣ ਨੇ ਸਿੱਖ ਨੌਜਵਾਨ ਸਰਬਜੋਤ ਸਿੰਘ ਜੌਹਲ

ਲੰਡਨ, 10 ਫਰਵਰੀ : ਇੰਗਲੈਂਡ ਵਿਚ ਸਿੱਖ ਨੌਜਵਾਨ ਸਰਬਜੋਤ ਸਿੰਘ ਜੌਹਲ (20) ਮੋਰੇਕੈਂਬੇ ਲੀਗ ਵਨ ਕਲੱਬ ਦੇ ਮਾਲਕ ਬਣ ਸਕਦੇ ਹਨ। ਉਹਨਾਂ ਨੇ ਮੋਰੇਕੈਂਬੇ ਐਫਸੀ ਟੇਕਓਵਰ ਬੋਲੀ ਵਿਚ ਟਾਈਸਨ ਫਿਊਰੀ ਨੂੰ ਪਛਾੜ ਦਿੱਤਾ। 20 ਸਾਲਾ ਸਰਬਜੋਤ ਸਿੰਘ ਜੌਹਲ ਫੁੱਟਬਾਲ ਕਲੱਬ ਖਰੀਦਣ ਵਾਲਾ ਇੰਗਲੈਂਡ ਦਾ ਸਭ ਤੋ ਘੱਟ ਉਮਰ ਦਾ ਨੌਜਵਾਨ ਮਾਲਕ ਹੋਵੇਗਾ। ਸਰਬਜੋਤ ਜੌਹਲ ਇਕ ਉਦਯੋਗਪਤੀ ਹੈ।

ਪੰਜਾਬ ਪੁਲਿਸ ਵੱਲੋਂ ਕੈਨੇਡਾ ਅਧਾਰਤ ਲਖਬੀਰ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ , 10 ਫਰਵਰੀ : ਪੰਜਾਬ ਪੁਲਿਸ ਨੇ ਕੈਨੇਡਾ ਅਧਾਰਤ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸਹਿਯੋਗੀ ਨੂੰ ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁੱਖ ਦੋਸ਼ੀ ਦੀ ਪਛਾਣ

ਸੁਖਬੀਰ ਸਿੰਘ ਬਾਦਲ ਵੱਲੋਂ ਪੁੱਛੇ ਸਵਾਲ ਦਾ ਰਾਜ ਮੰਤਰੀ ਟੁਡੂ ਨੇ ਦਿੱਤਾ ਜਵਾਬ, ਪੰਜਾਬ ਦੇ 20 ਜ਼ਿਲ੍ਹਿਆਂ ਦੇ ਬਲਾਕ ਜ਼ਮੀਨੀ ਪਾਣੀ ਦੀ ਘਾਟ ਹੇਠ,

ਚੰਡੀਗੜ੍ਹ , 10 ਫਰਵਰੀ : ਜਲ ਸ਼ਕਤੀ ਰਾਜ ਮੰਤਰੀ ਬਿਸ਼ਵੇਸ਼ਵਰ ਟੁਡੂ ਨੇ ਕਿਹਾ ਹੈ ਕਿ ਪੰਜਾਬ ਦੇ 23 ਵਿੱਚੋਂ 20 ਜ਼ਿਲ੍ਹਿਆਂ ਵਿੱਚ ਪਾਣੀ ਦੀ ਕਮੀ ਵਾਲੇ ਬਲਾਕ ਹਨ। ਉਹ ਲੋਕ ਸਭਾ ਸੈਸ਼ਨ ਦੌਰਾਨ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਰਾਜ ਮੰਤਰੀ ਨੇ ਕਿਹਾ ਕਿ ਵੱਖ-ਵੱਖ ਰਾਜਾਂ ਦੇ 256 ਜ਼ਿਲ੍ਹਿਆਂ ਵਿੱਚ ਜ਼ਮੀਨੀ ਪਾਣੀ

ਪੰਜਾਬ ਅਤੇ ਚੰਡੀਗੜ੍ਹ ਦੇ ਪੁਲਿਸ ਮੁਖੀਆਂ ਨੇ ਕੀਤੀ ਤਾਲਮੇਲ ਮੀਟਿੰਗ, ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਰਣਨੀਤੀ ਅਤੇ ਕਾਰਜ-ਯੋਜਨਾ ਘੜਨ ਲਈ ਕੀਤੀ ਚਰਚਾ

ਚੰਡੀਗੜ੍ਹ, 10 ਫਰਵਰੀ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਅਤੇ ਡੀਜੀਪੀ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਪ੍ਰਵੀਰ ਰੰਜਨ ਦੀ ਸਾਂਝੀ ਪ੍ਰਧਾਨਗੀ ਹੇਠ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ

ਸਰਕਾਰ ਦੇ ਭਰੋਸੇ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ NH-54 ਦੀ ਇੱਕ ਲੇਨ ਖਾਲੀ ਕੀਤੀ : ਕੁਲਦੀਪ ਧਾਲੀਵਾਲ 

ਬਹਿਬਲ ਕਲਾਂ, 10 ਫਰਵਰੀ : ਇਨਸਾਫ਼ ਮੋਰਚੇ ਵਲੋਂ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ ਦਿੱਤਾ। ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹਾਂ

ਪ੍ਰਧਾਨ ਮੰਤਰੀ ਮੋਦੀ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਅਤੇ ਟਰੇਡ ਸ਼ੋਅ ਗਲੋਬਲ ਦਾ ਕੀਤਾ ਉਦਘਾਟਨ

ਲਖਨਊ, 10 ਫਰਵਰੀ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਖਨਊ ਵਿੱਚ ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਦਾ ਉਦਘਾਟਨ ਕੀਤਾ ਉਸਨੇ ਗਲੋਬਲ ਟਰੇਡ ਸ਼ੋਅ ਦਾ ਉਦਘਾਟਨ ਵੀ ਕੀਤਾ ਅਤੇ ਪ੍ਰੋਗਰਾਮ ਦੌਰਾਨ ਇਨਵੈਸਟ ਯੂਪੀ 2.0 ਦੀ ਸ਼ੁਰੂਆਤ ਕੀਤੀ ਉੱਤਰ ਪ੍ਰਦੇਸ਼ ਗਲੋਬਲ ਨਿਵੇਸ਼ਕ ਸੰਮੇਲਨ 2023 ਉੱਤਰ ਪ੍ਰਦੇਸ਼ ਸਰਕਾਰ ਦਾ ਫਲੈਗਸ਼ਿਪ ਨਿਵੇਸ਼ ਸੰਮੇਲਨ ਹੈ ਜੋ

‘ਪ੍ਰਧਾਨ ਮੰਤਰੀ ਦਾ ਭਾਸ਼ਣ ਸਿਰਫ ਆਪਣੀ ਤਾਰੀਫ਼ ਵਿਚ ਸੀ। ਉਨ੍ਹਾਂ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ : ਖੜਗੇ

ਨਵੀਂ ਦਿੱਲੀ, ਨਵੀਂ ਦਿੱਲੀ : ਕਾਂਗਰਸ ਨੇ ਪੀਐੱਮ ਮੋਦੀ ’ਤੇ ਨਿਸ਼ਾਨਾ ਸਾਧਿਆ ਹੈ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉੱਥੇ ਹੀ ਹੁਣ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ’ਤੇ ਪਲਟਵਾਰ ਕੀਤਾ ਹੈ। ਖੜਗੇ ਨੇ ਕਿਹਾ, ‘ਪ੍ਰਧਾਨ ਮੰਤਰੀ ਦਾ ਭਾਸ਼ਣ ਸਿਰਫ ਆਪਣੀ ਤਾਰੀਫ਼ ਵਿਚ ਸੀ। ਉਨ੍ਹਾਂ ਨੇ ਸਾਡੇ ਇਕ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ