news

Jagga Chopra

Articles by this Author

ਮੁੱਖ ਮੰਤਰੀ ਮਾਨ ਨੇ ਪਰਮਜੀਤ ਕੀਤੀ ਮੁਲਾਕਾਤ, ਫਰੀਦਕੋਟ ਵਿਖੇ ਹੀ ਹਾਕੀ ਕੋਚ ਕੀਤਾ ਨਿਯੁਕਤ

ਚੰਡੀਗੜ੍ਹ, 02 ਫਰਵਰੀ : ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਸਰਕਾਰੀ ਨੌਕਰੀ ਮਿਲੇਗੀ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਕੌਮੀ ਹਾਕੀ ਖਿਡਾਰੀ ਪਰਮਜੀਤ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ। ਦੱਸ ਦਈਏ ਕਿ ਪਿਛਲੇ ਦਿਨੀਂ ਪਰਮਜੀਤ ਕੁਮਾਰ ਦੀ ਵੀਡਿਉ ਵਾਇਰਲ ਹੋਈ ਸੀ, ਜਿਸ ਵਿੱਚ ਹਾਕੀ ਦਾ ਕੌਮੀ ਖਿਡਾਰੀ ਪਰਮਜੀਤ ਕੁਮਾਰ

ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਭਲਕੇ ਪਲੇਸਮੈਂਟ ਕੈਂਪ ਦਾ ਆਯੋਜਨ

ਲੁਧਿਆਣਾ, 02 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਭਲਕੇ 03 ਫਰਵਰੀ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 02 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ

ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੌਹਲਾਂ ਵਿਖੇ ਨਗਰ ਕੀਰਤਨ ਸਜਾਇਆ

ਰਾਏਕੋਟ, 02 ਫਰਵਰੀ (ਚਮਕੌਰ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਜੌਹਲਾਂ ਵਿਖੇ ਗੁਰਦੁਆਰਾ ਰਵਿਦਾਸ ਭਗਤ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ

ਡਾ.ਐਮ.ਐਸ ਰੰਧਾਵਾ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਅੱਠ ਉਘੀਆਂ ਹਸਤੀਆਂ ਦਾ ਗੌਰਵ ਪੰਜਾਬ ਪੁਰਸਕਾਰਾਂ ਨਾਲ ਸਨਮਾਨਿਤ

ਚੰਡੀਗੜ੍ਹ, 2 ਫਰਵਰੀ : ਪੰਜਾਬ ਆਰਟਸ ਕੌਂਸਲ ਵਲੋਂ ਕਲਾ ਭਵਨ ਚੰਡੀਗੜ੍ਹ ਵਿਖੇ ਚੇਅਰਮੈਨ ਡਾ ਸੁਰਜੀਤ ਪਾਤਰ ਦੀ ਅਗਵਾਈ ਹੇਠ ਸਲਾਨਾ ਡਾ ਐਮ ਐਸ ਰੰਧਾਵਾ ਕਲਾ ਉਤਸਵ ਦੇ ਪਹਿਲੇ ਦਿਨ ਪੰਜਾਬ ਦੀਆਂ ਵੱਖ ਵੱਖ ਅੱਠ ਉਘੀਆਂ ਹਸਤੀਆਂ ਦਾ ਗੌਰਵ ਪੰਜਾਬ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਗੀਤਕਾਰੀ ਵਿਚ ਵੱਡੇ ਯੋਗਦਾਨ ਬਦਲੇ ਉਘੇ ਗੀਤਕਾਰ ਬਾਬੂ ਸਿੰਘ ਮਾਨ, ਸਾਹਿਤ ਦੇ ਖੇਤਰ ਵਿਚ

ਟਾਂਡਾ ਤੋ ਮਸੌਲ ਪਿੰਡ ਤੱਕ ‘ਪਟਿਆਲਾ ਦੀ ਰਾਓ‘ ਨਦੀ ਤੇ 11 ਕਰੋੜ ਦੀ ਲਾਗਤ ਨਾਲ 5 ਪੁਲ ਮਨਜ਼ੂਰ

ਖਰੜ, 2 ਫਰਵਰੀ : ਖਰੜ ਹਲਕੇ ਦੇ ਪਿੰਡ ਟਾਂਡਾ ਤੋ ਮਸੌਲ ਪਿੰਡ ਤੱਕ ‘ਪਟਿਆਲਾ ਦੀ ਰਾਓ‘ ਨਦੀ ਉੱਪਰ 11 ਕਰੋੜ 22 ਲੱਖ ਦੀ ਲਾਗਤ ਨਾਲ 5 ਪੁਲ ਪਾਸ ਹੋ ਗਏ ਹਨ ਜਿੰਨ੍ਹਾਂ ਦਾ ਕੰਮ ਕੁਝ ਦਿਨਾਂ ‘ਚ ਸ਼ੁਰੂ ਹੋ ਜਾਵੇਗਾ। ਪੰਜਾਬ ਦੀ ਕੈਬਨਿਟ ਮੰਤਰੀ ਅਤੇ ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਹਨਾਂ ਪੁਲਾਂ ਦਾ ਖਰਚਾ ਨਾਬਾਰਡ ਵੱਲੋਂ ਕੀਤਾ ਜਾਵੇਗਾ ਅਤੇ ਪਟਿਆਲਾ

ਸਪੇਨ 'ਚ ਫੁੱਟਬਾਲ ਮੈਚ ਦੌਰਾਨ ਸਿੱਖ ਲੜਕੇ ਨੂੰ ਰੈਫਰੀ ਨੇ ਪਟਕਾ ਉਤਾਰਨ ਲਈ ਕਿਹਾ, ਟੀਮ ਨੇ ਕੀਤਾ ਵਿਰੋਧ

ਸਪੇਨ, 02 ਫਰਵਰੀ : ਸਪੇਨ ਵਿੱਚ ਫੁੱਟਬਾਲ ਦਾ ਮੈਚ ਹੋ ਰਿਹਾ ਸੀ। ਇਸ ਦੌਰਾਨ ਇੰਗਲੈਂਡ ਦੀ ਫੁੱਟਬਾਲ ਟੀਮ ਵਿੱਚਲੇ ਇਕ ਬ੍ਰਿਟਿਸ਼ ਸਿੱਖ ਫੁੱਟਬਾਲ ਖਿਡਾਰੀ ਗੁਰਪ੍ਰੀਤ ਸਿੰਘ ਨੂੰ ਰੈਫਰੀ ਨੇ ਪਟਕਾ ਉਤਾਰਨ ਲਈ ਕਿਹਾ ਹੈ। ਰੈਫਰੀ ਦਾ ਕਹਿਣਾ ਸੀ ਕਿ ਉਹ ਪਟਕਾ ਉਤਾਰ ਕੇ ਹੀ ਖੇਡ ਸਕਦਾ ਹੈ। ਇਸ ਨੂੰ ਲੈ ਕੇ ਵਿਵਾਦ ਇਨ੍ਹਾਂ ਵੱਧ ਗਿਆ ਕਿ ਸਾਰੀ ਟੀਮ ਖਿਡਾਰੀ ਦੇ ਸਮਰਥਨ ਵਿੱਚ ਆ ਗਈ।

ਮੰਤਰੀ ਈ.ਟੀ.ਓ. ਨਾਲ ਮੋਹਾਲੀ ਦੇ ਬਿਲਡਰਾਂ ਵੱਲੋਂ ਮੁਲਾਕਾਤ

ਚੰਡੀਗੜ੍ਹ, 02 ਫਰਵਰੀ : ਪੰਜਾਬ ਸਰਕਾਰ ਨੇ ਸੱਤਾ ਸੰਭਾਲ ਦੇ ਹੀ ਪੰਜਾਬ ਵਿੱਚ ਅਣਅਧਿਕਾਰਿਤ ਕਾਲੋਨੀਆ ਉੱਤੇ ਰੋਕ ਲਗਾ ਦਿੱਤੀ ਸੀ ਜਿਸ ਤੋਂ ਬਾਅਦ ਕਾਲੋਨੀਆਂ ਵਿੱਚ ਬਿਜਲੀ ਦਾ ਕੁਨੈਕਸ਼ਨ ਲੈਣਾ ਵੀ ਮੁਸ਼ਕਿਲ ਹੋ ਰਿਹਾ ਹੈ। ਮੋਹਾਲੀ ਦੇ ਬਿਲਡਰਾਂ ਨੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ ਕੀਤੀ। ਇਸ ਬਾਰੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ

ਗੁਰੂ ਰਵਿਦਾਸ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਪਿੰਡ ਪੰਡੋਰੀ ਵਿਖੇ ਵਿਸਾਲ ਨਗਰ ਕੀਰਤਨ ਸਜਾਇਆ 

ਮਹਿਲ ਕਲਾਂ 02 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਪੰਥਕ ਕਵੀਸਰ ਪਰਗਟ ਸਿੰਘ ਧਨੇਰ ਕਲਾਂ,ਹੰਸ

'ਆਪ' ਵੱਲੋਂ ਕੇਂਦਰੀ ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ, ਕਿਹਾ, ਅੰਮ੍ਰਿਤ ਕਾਲ ਦੇ ਬਜਟ ਵਿੱਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਨਹੀਂ
  • ਇਹ ਭਾਜਪਾ ਦਾ ਅੰਮ੍ਰਿਤ ਕਾਲ ਹੈ ਜਿੱਥੇ ਹੀਰੇ ਸਸਤੇ ਹੋ ਗਏ ਅਤੇ ਆਟਾ ਮਹਿੰਗਾ ਹੋ ਗਿਆ ਹੈ: ਮਲਵਿੰਦਰ ਕੰਗ
  • 'ਅੱਛੇ ਦਿਨਾਂ' 'ਚ ਬੇਰੁਜ਼ਗਾਰੀ ਦਰ ਐਨੀ ਭਿਅੰਕਰ ਹੈ ਤਾਂ ਅੰਮ੍ਰਿਤ ਕਾਲ ਪਤਾ ਨਹੀਂ ਕੀ ਰੰਗ ਦਿਖਾਏਗਾ: ਕੰਗ
  • ਕਿਹਾ, ਪੰਜਾਬ ਨਾਲ ਭਾਜਪਾ ਸਰਕਾਰ ਵੱਲੋਂ ਫਿਰ ਵਿਤਕਰਾ, ਬਜਟ ਵਿੱਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਜ਼ਿਕਰ ਤੱਕ ਨਹੀਂ

ਚੰਡੀਗੜ੍ਹ, 02 ਫਰਵਰੀ

ਪੰਜਾਬ ਦੇ ਸਾਰੇ ਐਮਪੀਜ਼ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਗੰਭੀਰਤਾ ਨਾਲ ਉਠਾਉਣ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 2 ਫਰਵਰੀ : ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕਜੁਟਤਾ ਦੇ ਨਾਲ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਰੱਖਣ। ਸੰਤ ਸੀਚੇਵਾਲ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਮਨਾਏ ਗਏ ਕੌਮਾਂਤਰੀ ਜਲਗਾਹ ਦਿਵਸ ਅਤੇ