news

Jagga Chopra

Articles by this Author

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਐਸਜੀਪੀਸੀ ਵੱਲੋਂ ਸਨਮਾਨਿਤ

ਅੰਮ੍ਰਿਤਸਰ, 31 ਜਨਵਰੀ : ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ

ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਕਾਰ-ਬੱਸ ਵਿਚਕਾਰ ਟੱਕਰ,ਚਾਰ ਵਿਅਕਤੀਆਂ ਦੀ ਮੌਤ

ਮੁੰਬਈ, 31 ਜਨਵਰੀ : ਮਹਾਰਾਸ਼ਟਰ ਦੇ ਪਾਲਘਰ ਜ਼ਿਲੇ 'ਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਇਕ ਕਾਰ ਅਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਪਾਲਘਰ ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਸ ਤੋਂ ਬਾਅਦ ਕਾਰ ਬੱਸ ਨਾਲ ਜਾ ਟਕਰਾਈ।

ਲੋਰੀਡਾ ਸ਼ਹਿਰ ’ਚ ਕੁਝ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 10 ਜ਼ਖਮੀ

ਫਲੋਰਿਡਾ, 31 ਜਨਵਰੀ : ਅਮਰੀਕਾ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹੀਆਂ ਘਟਨਾਵਾਂ ਵੱਖ-ਵੱਖ ਸ਼ਹਿਰਾਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਫਲੋਰੀਡਾ ਸ਼ਹਿਰ ’ਚ ਇਸ ਵਾਰ ਕੁਝ ਬਦਮਾਸ਼ਾਂ ਨੇ ਚੱਲਦੀ ਗੱਡੀ ’ਚੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਨਾਲ 10 ਲੋਕ ਜ਼ਖਮੀ ਹੋ ਗਏ। ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ 'ਚ ਸੋਮਵਾਰ

ਪਿੰਡਾ ਚੋਂ ਸਰਕਾਰੀ ਡਿਸਪੈਸਰੀਆਂ ਤੇ ਹਸਪਤਾਲ ਬੰਦ ਕਰਕੇ ਮੁਹੱਲਾ ਕਲੀਨਕ ਖੋਲਣ ਦਾ ਫ਼ੈਸਲਾ ਗਲਤ : ਡਾ. ਮੱਖਣ ਸਿੰਘ 
  • -ਮੁਹੱਲਾ ਕਲੀਨਕਾਂ ਚ ਸਰਕਾਰ ਡਾਕਟਰ 50 ਰੁਪਏ ਦਿਹਾੜੀ ਤੇ ਰੱਖ ਰਹੀ ਹੈ : ਡਾਕਟਰ ਮੱਖਣ ਸਿੰਘ 

ਮਹਿਲ ਕਲਾਂ 31ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਪੰਜਾਬ ਚ ਬਣੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਚੋਣਾਂ ਚ ਲੋਕਾਂ ਨਾਲ ਵਆਦਾ ਕੀਤਾ ਸੀ ਕਿ ਸਾਡੀ ਸਰਕਾਰ ਬਨਣ ਤੋਂ ਬਾਅਦ ਵਧੀਆ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ ਗਈਆਂ । ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਅਤੇ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 31 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ

ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ3 ਰੋਜਾ  ਧਾਰਮਿਕ ਸਮਾਗਮ 3 ਫਰਵਰੀ ਤੋਂ ਮਹਿਲ ਕਲਾਂ ਚ'

ਮਹਿਲ ਕਲਾਂ 31 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਿਤ ਸਮਾਗਮ ਮਿਤੀ 3 ਫਰਵਰੀ ਤੋਂ 5 ਫਰਵਰੀ ਤੱਕ ਸੋਢਿਆ ਦੀ ਧਰਮਸਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀ,ਦੋਵੇਂ  ਗ੍ਰਾਮ ਪੰਚਾਇਤਾਂ, ਟਰੱਕ ਯੂਨੀਅਨ ਦੁਕਾਨਦਾਰ ਯੂਨੀਅਨ ਅਤੇ ਸਮੂਹ ਕਲੱਬਾਂ ਦੇ ਸਹਿਯੋਗ ਨਾਲ ਕਰਵਾਇਆ ਜਾ

ਸਾਲ 2023 ਦੀ ਡਾਇਰੀ ਮੁੱਖ ਮੰਤਰੀ ਪੰਜਾਬ ਨੇ ਕੀਤੀ ਜਾਰੀ

ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਸਾਲ 2023 ਲਈ ਸੂਬਾ ਸਰਕਾਰ ਦੀ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੀ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਸੰਕਲਪਿਤ ਅਤੇ ਤਿਆਰ ਕੀਤੀ ਗਈ ਹੈ ਅਤੇ ਇਸ ਨੂੰ ਕੰਟਰੋਲਰ

ਵਿੱਤ ਮੰਤਰੀ ਦੀ ਪਹਿਲਕਦਮੀ ਨਾਲ ਪੰਜਾਬੀ ਯੂਨੀਵਰਸਿਟੀ ਵਿੱਚ ਜਲਦੀ ਤਨਖਾਹਾਂ ਮਿਲਣ ਦੀ ਬੱਝੀ ਆਸ

ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਮਾਮਲਿਆਂ ਨੂੰ ਹੱਲ ਕਰਨ ਲਈ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ਼ ਚੰਡੀਗੜ੍ਹ ਵਿਖੇ ਮੁਲਕਾਤ ਕੀਤੀ। ਸੁਖਾਵੇਂ ਮਾਹੌਲ ਵਿੱਚ ਹੋਈ ਇਸ ਸਾਕਾਰਾਤਮਕ ਮੁਲਾਕਾਤ ਦੌਰਾਨ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਉਨ੍ਹਾਂ ਦੀ ਟੀਮ ਵੱਲੋਂ ਯੂਨੀਵਰਸਿਟੀ ਦੇ ਵਿੱਤ ਨਾਲ਼ ਜੁੜਿਆ ਸਾਰਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ 

ਨਵੀਂ ਦਿੱਲੀ, 31 ਜਨਵਰੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੋਲੀ ਮਾਰਨ ਦੀ ਧਮਕੀ ਮਿਲਣ 'ਤੇ ਪੂਰੇ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ। ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਜਾਂਚ 'ਚ ਪਤਾ ਲੱਗਾ ਹੈ ਕਿ ਦੋਸ਼ੀ ਦਿੱਲੀ ਦੇ ਮੁੰਡਕਾ ਇਲਾਕੇ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਦਿੱਲੀ ਦੇ ਸੀਐਮ ਨੂੰ ਫੋਨ ’ਤੇ ਧਮਕੀ ਦਿੱਤੀ ਸੀ, ਜਿਸ ਕਾਰਨ ਮੁਲਜ਼ਮ ਦਾ ਪਤਾ

ਈਡੀ ਵੱਲੋਂ ਪੰਜਾਬ ਦੇ ਪਾਸਟਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗੜ੍ਹ, 31 ਜਨਵਰੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਪੰਜਾਬ ਦੇ ਚਰਚਾਂ ਨੂੰ ਨਿਸ਼ਾਨਾ ਬਣਾਇਆ ਹੈ। ਟੀਮਾਂ ਚਰਚਾਂ ਦੇ ਪਾਸਟਰਾਂ ਦੇ ਘਰਾਂ ਅਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਛਾਪੇਮਾਰੀ ਜਲੰਧਰ, ਕਪੂਰਥਲਾ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਹੋਈ। ਇਸ ਨਾਲ ਚਰਚ ਨਾਲ ਜੁੜੇ ਲੋਕਾਂ ਵਿਚ ਹਲਚਲ ਪੈਦਾ ਹੋ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ