news

Jagga Chopra

Articles by this Author

ਹਰਿਆਣਾ ਸਰਕਾਰ ਵੱਲੋਂ ਸਿੰਗਲ ਫਾਦਰ ਸਰਕਾਰੀ ਮੁਲਾਜ਼ਮ ਨੂੰ 2 ਸਾਲ ਦੀ ਚਾਈਲਡ ਕੇਅਰ ਲੀਵ ਛੁੱਟੀ ਦੀ ਇਜਾਜ਼ਤ

ਹਰਿਆਣਾ, 25 ਦਸੰਬਰ : ਹਰਿਆਣਾ ਸਰਕਾਰ ਨੇ ਸਿੰਗਲ ਫਾਦਰ ਲਈ ਵੱਡਾ ਫੈਸਲਾ ਸੁਣਾਇਆ ਹੈ। ਸੀਐੱਮ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਵਿਚ ਹਰਿਆਣਾ ਮੰਤਰੀ ਮੰਡਲ ਦੀ ਬੈਠਕ ਵਿਚ ਹਰਿਆਣਾ ਸਿਵਲ ਸੇਵਾ ਨਿਯਮ 2016 ਵਿਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਸਿੰਗਲ ਫਾਦਰ ਸਰਕਾਰੀ ਮੁਲਾਜ਼ਮ ਨੂੰ ਵੀ 2 ਸਾਲ ਦੀ ਚਾਈਲਡ ਕੇਅਰ ਲੀਵ ਛੁੱਟੀ ਦੀ ਇਜਾਜ਼ਤ ਹੋਵੇਗੀ। ਨਵਾਂ ਨਿਯਮ ਹਰਿਆਣਾ

ਨਵੀਂ ਏਅਰਪੋਰਟ ‘ਤੇ ਜਾਂਚ ਦੇ ਨਾਂ ‘ਤੇ 50 ਲੱਖ ਰੁਪਏ ਦੇ ਸੋਨੇ ਦੇ ਲੁੱਟ ਮਾਮਲੇ 'ਚ ਪੁਲਿਸ ਨੇ ਦੋ ਹੈੱਡ ਕਾਂਸਟੇਬਲ ਕੀਤੇ ਗ੍ਰਿਫਤਾਰ

ਨਵੀਂ ਦਿੱਲੀ , 25 ਦਸੰਬਰ : ਇੰਦਰਾ ਗਾਂਧੀ ਏਅਰਪੋਰਟ ‘ਤੇ ਜਾਂਚ ਦੇ ਨਾਂ ‘ਤੇ 50 ਲੱਖ ਰੁਪਏ ਦੇ ਸੋਨੇ ਦੇ ਲੁੱਟ ਮਾਮਲੇ ਵਿਚ ਦਿੱਲੀ ਪੁਲਿਸ ਨੇ ਦੋ ਹੈੱਡ ਕਾਂਸਟੇਬਲ ਗ੍ਰਿਫਤਾਰ ਕੀਤੇ ਹਨ। ਇਹ ਦੋਵੇਂ ਆਈਜੀਆਈ ਏਅਰਪੋਰਟ ਪੁਲਿਸ ਸਟੇਸ਼ਨ ਦੇ ਸਪੈਸ਼ਲ ਆਪ੍ਰੇਸ਼ਨ ਸਕਵਾਡ ਵਿਚ ਤਾਇਨਾਤ ਸਨ। ਦੋਸ਼ ਹੈ ਕਿ ਇਨ੍ਹਾਂ ਨੇ ਮਸਕਟ ਤੇ ਦੁਬਈ ਤੋਂ ਆਏ ਲੋਕਾਂ ਨੂੰ ਰੋਕਿਆ ਤੇ ਜਾਂਚ ਦੇ ਨਾਂ ‘ਤੇ

ਵਾਧੂ ਫੀਸ ਵਸੂਲਣ ’ਤੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ

ਪਟਿਆਲਾ  25 ਦਸੰਬਰ : ਪਟਿਆਲਾ ਜ਼ਿਲ੍ਹੇ ਦੇ ਦੋ ਪ੍ਰਾਈਵੇਟ ਸਕੂਲਾਂ ਨੂੰ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਦੋ ਸਕੂਲਾਂ ‘ਤੇ ਫੀਸ ਰੈਗੂਲੇਟਰੀ ਬਾਡੀ ਪਟਿਆਲਾ ਨੇ ਵਿੱਦਿਅਕ ਸਾਲ 2022-23 ਦੌਰਾਨ ਵਿਦਿਆਰਥੀਆਂ ਤੋਂ ਵਾਧੂ ਫੀਸ ਵਸੂਲਣ ਕਰਕੇ ਪੰਜਾਬ ਰੈਗੂਲੇਸ਼ਨ ਆਫ਼ ਫੀ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ’ ਦੀ ਉਲੰਘਣਾ ਕਰਨ ’ਤੇ ਲਾਇਆ ਗਿਆ ਹੈ। ਜਾਣਕਾਰੀ

ਮਿੱਕੀ ਹੋਥੀ ਉੱਤਰੀ ਕੈਲੀਫੋਰਨੀਆ ਦੇ ਲੋਦੀ ਸ਼ਹਿਰ ਦੇ ਬਣੇ 117ਵੇਂ ਮੇਅਰ

ਕੈਲੀਫੋਰਨੀਆ, 25 ਦਸੰਬਰ : ਮਿੱਕੀ ਹੋਥੀ ਨੂੰ ਸਰਬਸੰਮਤੀ ਨਾਲ ਉੱਤਰੀ ਕੈਲੀਫੋਰਨੀਆ ਦੇ ਲੋਦੀ ਸ਼ਹਿਰ ਦੇ 117ਵੇਂ ਮੇਅਰ ਵਜੋਂ ਚੁਣ ਲਿਆ ਗਿਆ ਹੈ। ਇਸਦੇ ਨਾਲ ਹੀ ਉਹ ਸ਼ਹਿਰ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਉਹ ਪਹਿਲੇ ਸਿੱਖ ਬਣ ਗਏ ਹਨ। ਦੱਸ ਦੇਈਏ ਕਿ ਹੋਥੀ ਦੇ ਮਾਤਾ-ਪਿਤਾ ਪੰਜਾਬ ਤੋਂ ਹਨ। ਇਸ ਤੋਂ ਪਹਿਲਾਂ ਉਹ ਉਪ ਮੇਅਰ ਦੇ ਰੂਪ ਵਿੱਚ ਸੇਵਾ ਕਰ ਚੂਕੇ ਸਨ। ਉਹ ਕਾਮਨ

ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਅੱਜ, ਮੰਤਰੀ ਧਾਲੀਵਾਲ ਹੋਣਗੇ ਸ਼ਾਮਿਲ

ਚੰਡੀਗੜ੍ਹ, 25 ਦਸਬੰਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ

ਸੁਖਬੀਰ ਬਾਦਲ ਨੇ ਰਾਜਪਾਲ ਨੂੰ ਲਿਖੇ ਪੱਤਰ ’ਚ ਕੀਤੀ ਮੰਗ, ਆਪ ਦੇ "ਸਿਆਸੀ ਟੀਚਿਆਂ" ਦੀ ਪੂਰਤੀ ਲਈ ਜਾਂਚ ਕਰਵਾਈ ਜਾਵੇ

ਚੰਡੀਗੜ੍ਹ, 25 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ (ਆਪ) ਦੇ "ਸਿਆਸੀ ਟੀਚਿਆਂ" ਦੀ ਪੂਰਤੀ ਲਈ ਜਾਂਚ ਕਰਵਾਈ ਜਾਵੇ। ਇਸ਼ਤਿਹਾਰਾਂ 'ਤੇ ਜਨਤਾ ਦੇ ਪੈਸੇ ਤੋਂ 300 ਕਰੋੜ ਰੁਪਏ ਦੇ ਕਥਿਤ ਖਰਚ 'ਚ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਲਿਖੇ ਇੱਕ ਪੱਤਰ ਵਿੱਚ ਅਕਾਲੀ ਦਲ ਦੇ ਮੁਖੀ ਨੇ

"ਮੈਨੂੰ ਗੰਭੀਰ ਸ਼ੱਕ ਹੈ ਕਿ ਦਿੱਲੀ ਵਿੱਚ ਬੈਠੀ 'ਆਪ' ਦੀ ਸੀਨੀਅਰ ਲੀਡਰਸ਼ਿਪ ਦੀ ਪੰਜਾਬ ਦੇ ਮੁਨਾਫ਼ੇ ਵਾਲੇ ਕਾਰੋਬਾਰਾਂ 'ਤੇ ਨਜ਼ਰ ਹੈ : ਬਾਜਵਾ

ਗੁਰਦਾਸਪੁਰ, 25 ਦਸੰਬਰ : ਦਿੱਲੀ ਦੇ ਸੇਵਾਮੁਕਤ ਨੌਕਰਸ਼ਾਹਾਂ ਦੀ ਪੰਜਾਬ ਦੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਿਟੀ (ਰੇਰਾ) ਦੇ ਚੇਅਰਮੈਨ ਅਤੇ ਮੈਂਬਰ ਵਜੋਂ ਨਿਯੁਕਤੀ ਦੀ ਸਖ਼ਤ ਨਿਖੇਧੀ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ  ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਨਿਯੁਕਤੀਆਂ ਪਿੱਛੇ ਆਮ ਆਦਮੀ ਪਾਰਟੀ ਦੀ ਨੀਅਤ 'ਤੇ

ਕੁਲਤਾਰ ਸੰਧਵਾਂ ਵੱਲੋਂ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ

ਨਾਂਦੇੜ, 25 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ  ਦੇਸ਼ ਦਾ ਨਾਂ ਰੋਸ਼ਨ ਕਰਨ ਲਈ ਖਿਡਾਰੀਆਂ ਨੂੰ ਦ੍ਰਿੜ ਇਰਾਦੇ ਨਾਲ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਹਜ਼ੂਰ ਸਾਹਿਬ ਨਾਂਦੇੜ  (ਮਹਾਰਾਸ਼ਟਰ) ਵਿਖੇ 49 ਵੇਂ ਆਲ ਇੰਡੀਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਾਕੀ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਵਜੋਂ ਆਪਣੇ

'ਮਨ ਕੀ ਬਾਤ' ਵਿੱਚ ਪੀਐਮ ਮੋਦੀ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਹੱਥ ਧੋਣ ਵਰਗੇ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ, 25 ਦਸੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਨੂੰ ਸੰਬੋਧਨ ਕਰ ਰਹੇ ਹਨ। ਇਹ ਸਾਲ 2022 ਦਾ ਆਖਰੀ ਮਨ ਕੀ ਬਾਤ ਪ੍ਰੋਗਰਾਮ ਹੈ। 'ਮਨ ਕੀ ਬਾਤ' ਦਾ 96ਵਾਂ ਐਡੀਸ਼ਨ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ ਦੇਸ਼ ਅਤੇ ਦੁਨੀਆ ਇਕ ਵਾਰ ਫਿਰ ਤੋਂ ਕੋਰੋਨਾ ਮਹਾਮਾਰੀ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਪੀਐਮ ਮੋਦੀ ਨੇ ਆਪਣੇ

ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜਖ਼ਮੀ

ਜਗਰਾਓ, 25 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਲੁਧਿਆਣਾ-ਫਿਰੋਜ਼ਪੁਰ ਹਾਈਵੇ ਤੇ ਦੇਰ ਰਾਤ ਸੰਘਣੀ ਧੁੰਦ ਕਾਰਨ ਹੋਏ ਭਿਆਨਕ ਸੜਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਦੇਰ ਰਾਤ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ