news

Jagga Chopra

Articles by this Author

ਪੀਐਮ ਮੋਦੀ ਨੇ ਨਾਗਪੁਰ ਮੈਟਰੋ ਰੇਲ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੀਤਾ ਉਦਘਾਟਨ, ਪ੍ਰੋਜੈਕਟ ਦੇ ਫੇਜ਼-2 ਦਾ ਨੀਂਹ ਰੱਖਿਆ ਪੱਥਰ

ਨਾਗਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੱਥੇ ਨਾਗਪੁਰ ਮੈਟਰੋ ਰੇਲ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨਾਲ ਟ੍ਰੇਨ ਵਿੱਚ ਸਫ਼ਰ ਕੀਤਾ। ਉਨ੍ਹਾਂ ਨੇ ਮੈਟਰੋ ਪ੍ਰੋਜੈਕਟ ਦੇ ਫੇਜ਼-2 ਦਾ ਨੀਂਹ ਪੱਥਰ ਵੀ ਰੱਖਿਆ। ਪ੍ਰਧਾਨ ਮੰਤਰੀ ਨੇ ਕੁਝ ਵਿਦਿਆਰਥੀਆਂ ਨਾਲ ਜ਼ੀਰੋ ਮਾਈਲ ਫਰੀਡਮ ਪਾਰਕ ਅਤੇ ਖਾਪੜੀ ਸਟੇਸ਼ਨਾਂ ਵਿਚਕਾਰ ਮੈਟਰੋ ਟਰੇਨ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਮੁਕੇਸ਼ ਅਗਨੀਹੋਤਰੀ ਬਣੇ ਉਪ ਮੁੱਖ ਮੰਤਰੀ

ਸ਼ਿਮਲਾ : ਹਿਮਾਚਲ ਪ੍ਰਦੇਸ਼ 'ਚ ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਸੂਬੇ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸੁਖਵਿੰਦਰ ਸਿੰਘ ਸੁੱਖੂ ਤੋਂ ਇਲਾਵਾ ਮੁਕੇਸ਼ ਅਗਨੀਹੋਤਰੀ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਐਤਵਾਰ ਨੂੰ ਦੁਪਹਿਰ 1:30 ਵਜੇ ਸ਼ਿਮਲਾ ਦੇ ਰਿਜ ਮੈਦਾਨ 'ਚ ਹੋਇਆ। ਸਹੁੰ ਚੁੱਕ ਸਮਾਗਮ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ

ਸਰਹਾਲੀ ਕਲਾਂ ਥਾਣੇ ਵਿੱਚ ਹੋਏ ਹਮਲੇ ਦੀ ਪੁੱਛਗਿੱਛ ਲਈ ਐਨਆਈਏ ਨੇ ਸੱਤ ਸ਼ੱਕੀਆਂ ਨੂੰ ਹਿਰਾਸਤ 'ਚ ਲਿਆ

ਤਰਨਤਾਰਨ : ਤਰਨਤਾਰਨ ਦੇ ਸਰਹਾਲੀ ਕਲਾਂ ਥਾਣੇ ਵਿੱਚ ਅੱਜ ਐਤਵਾਰ ਨੂੰ ਬੰਬ ਡਿਟੈਕਸ਼ਨ ਐਂਡ ਡਿਸਪੋਜਲ ਦਸਤੇ (ਬੀਡੀਡੀਐਸ) ਦੇ ਮੈਂਬਰ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ ਹੈ। ਅੱਤਵਾਦੀ ਹਮਲੇ ਦੀ ਚਿਤਾਵਨੀ ਦੇ ਵਿਚਕਾਰ ਤਰਨਤਾਰਨ ਦੇ ਸਰਹਾਲੀ ਥਾਣੇ 'ਤੇ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਆਰਪੀਜੀ (ਰਾਕੇਟ ਪ੍ਰੋਪੇਲਡ ਗ੍ਰੇਨੇਡ) ਨਾਲ ਹਮਲਾ ਕੀਤਾ ਗਿਆ। ਸੱਤ ਮਹੀਨਿਆਂ ਵਿੱਚ ਇਹ

ਪਿੰਡ ਰੋਗਲਾ ਵਿਖੇ ਕੈਬਨਿਟ ਮੰਤਰੀ ਸਾਂਝੇ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਪਾਣੀ ਕੁਦਰਤ ਦਾ ਅਨਮੋਲ ਸੋਮਾ ਹੈ, ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਮਨ ਵਿੱਚ ਸੰਕਲਪ ਕਰਨਾ ਚਾਹੀਦਾ ਹੈ : ਚੀਮਾ
ਦਿੜ੍ਹਬਾ : ਅੱਜ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਹਿਰੀ ਪਾਣੀ ਦੀ

ਇਕ ਸਿੱਧੂ ਚੱਲਿਆ ਗਿਆ, ਮੈਂ ਨਹੀਂ ਚਾਹੁੰਦਾ ਕਿ ਕਿਸੇ ਹੋਰ ਦਾ ਪੁੱਤ ਚਲਿਆ ਜਾਵੇ : ਬਲਕੌਰ ਸਿੰਘ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਉਤਰਨ ਦੇ ਦਿੱਤੇ  ਸੰਕੇਤ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਉਤਰਨ ਦੇ ਸੰਕੇਤ ਦਿੱਤੇ ਹਨ। ਬਲਕੌਰ ਸਿੰਘ ਨੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੱਥਰ ਵਿਚੋ ਉੱਠ ਕੇ ਕੋਈ ਲੀਡਰ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਰੱਬ ਨੇ

ਮਿਹਨਤੀ ਅਤੇ ਸਿਰੜੀ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਮਿਸਾਲਾਂ ਕਾਇਮ ਕੀਤੀਆਂ : ਵਿੱਤ ਮੰਤਰੀ ਚੀਮਾ

ਦਿੜ੍ਹਬਾ : ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ  ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਵਿਭਿੰਨਤਾ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਜਿਥੇ ਪੰਜਾਬ ਸਰਕਾਰ ਸਰਗਰਮ ਹੈ ਉਥੇ ਕਿਸਾਨਾਂ ਨੂੰ ਵੀ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ। ਦਿੜ੍ਹਬਾ

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ, ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸਿੰਗ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵਾਂ ਮੀਲ ਦਾ ਪੱਥਰ ਸਥਾਪਤ ਕਰੇਗੀ।ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸਿੰਗ ਵਿੱਚ ਭਾਗ ਲੈਂਦੇ ਹੋਏ ਮੁੱਖ

ਆਪਣੇ ਹਲਕੇ ਨੂੰ ਸੂਬੇ ਦਾ ਨੰਬਰ ਇੱਕ ਹਲਕਾ ਬਣਾਉਣਾ ਉਨ੍ਹਾਂ ਦਾ ਸੁਪਨਾ ਹੈ : ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ : ਸਕੂਲ ਸਿੱਖਿਆ, ਜੇਲ੍ਹਾਂ, ਮਾਈਨਿੰਗ ਅਤੇ ਜਲ ਸਰੋਤ ਵਿਭਾਗ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਜਿਕਰਯੋਗ ਉਪਰਾਲੇ ਕਰ ਰਹੀ ਹੈ। ਮਿਸ਼ਨ 100 ਪ੍ਰਤੀਸ਼ਤ, ਬਿਜਨਸ ਬਲਾਸਟਰ ਅਤੇ ਸਕੂਲ ਆਫ ਐਮੀਨੈਂਸ ਆਉਣ ਵਾਲੇ ਦੋ ਤਿੰਨ

ਸੋਨੀਆ ਗਾਂਧੀ ਦਾ ਜਨਮ ਦਿਨ ਮਨਾਉਣ ਤੋਂ 'ਭਾਰਤ ਜੋੜੋ ਯਾਤਰਾ' ਬੂੰਦੀ ਜ਼ਿਲੇ ਦੇ ਪਿੰਡ ਗੁਡਲੀ ਤੋਂ ਸ਼ੁਰੂ

ਬੂੰਦੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਸਵੇਰੇ ਬੂੰਦੀ ਜ਼ਿਲੇ ਦੇ ਗੁਡਲੀ ਪਿੰਡ ਤੋਂ 'ਭਾਰਤ ਜੋੜੋ ਯਾਤਰਾ' ਦਾ ਰਾਜਸਥਾਨ ਪੜਾਅ ਮੁੜ ਸ਼ੁਰੂ ਕੀਤਾ। ਗਾਂਧੀ ਨੇ ਆਪਣੀ ਮਾਂ ਸੋਨੀਆ ਗਾਂਧੀ ਦਾ ਜਨਮ ਦਿਨ ਮਨਾਉਣ ਲਈ ਸ਼ੁੱਕਰਵਾਰ ਨੂੰ ਯਾਤਰਾ ਤੋਂ ਇੱਕ ਦਿਨ ਦੀ ਛੁੱਟੀ ਲਈ ਸੀ। ਉਹ ਯਾਤਰਾ ਮੁੜ ਸ਼ੁਰੂ ਕਰਨ ਲਈ ਵਾਪਸ ਗੁਡਲੀ ਪਿੰਡ ਪਰਤਿਆ। ਸੋਨੀਆ ਗਾਂਧੀ ਅਤੇ ਪ੍ਰਿਯੰਕਾ

ਬੈਤੂਲ ਦੇ ਬੋਰਵੈੱਲ ‘ਚ ਫਸੇ ਬੱਚੇ ਦੀ ਮੌਤ, ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 4 ਲੱਖ ਦੀ ਵਿੱਤੀ ਸਹਾਇਤਾ ਦਾ ਐਲਾਨ

ਬੈਤੂਲ : ਮੱਧ ਪ੍ਰਦੇਸ਼ ਦੇ ਬੈਤੂਲ ‘ਚ ਬੋਰਵੈੱਲ ‘ਚ ਫਸੇ 6 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੀ ਲਾਸ਼ ਨੂੰ 84 ਘੰਟਿਆਂ ਬਾਅਦ ਬਾਹਰ ਕੱਢਿਆ ਗਿਆ। ਬਚਾਅ ਟੀਮ ਸਵੇਰੇ 3 ਵਜੇ ਬੱਚੇ ਦੇ ਨੇੜੇ ਪਹੁੰਚੀ। ਸਵੇਰੇ 5 ਵਜੇ ਤੱਕ ਲਾਸ਼ ਨੂੰ ਬਾਹਰ ਕੱਢਿਆ ਜਾ ਸਕਿਆ। ਮ੍ਰਿਤਕ ਦੇਹ ਨੂੰ 7 ਵਜੇ ਬੈਤੂਲ ਦੇ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ। 5 ਡਾਕਟਰਾਂ ਦੀ ਟੀਮ ਨੇ ਲਾਸ਼ ਦਾ