news

Jagga Chopra

Articles by this Author

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ : ਮੰਤਰੀ ਨਿੱਜਰ

ਮੋਗਾ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਉਹ ਅੱਜ ਇਥੇ ਨਗਰ ਸੁਧਾਰ ਟਰੱਸਟ ਮੋਗਾ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਦੀਪਕ ਅਰੋੜਾ ਵੱਲੋਂ ਅਹੁਦਾ ਸੰਭਾਲਣ ਮੌਕੇ ਰੱਖੇ

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫਾਰਮਾ

ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਸਥਿਤ ਇਕ

ਦਿੱਲੀ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਜਿੱਤ 'ਤੇ ਜਿੰਪਾ, ਜੌੜਾਮਾਜਰਾ, ਈ.ਟੀ.ਓ., ਕਟਾਰੂਚੱਕ ਅਤੇ ਭੁੱਲਰ ਨੇ ਮਨਾਇਆ ਜਸ਼ਨ

ਚੰਡੀਗੜ੍ਹ : ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜਿੱਤ ਦੀ ਖ਼ਬਰ ਸੁਣਦਿਆਂ ਹੀ 'ਆਪ' ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ। ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ

ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ

ਪੰਜਾਬ ਨੂੰ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ 'ਆਪ' ਨੂੰ ਦਿੱਤੀ ਚੇਤਾਵਨੀ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਵਿੱਤੀ ਪ੍ਰਬੰਧ ਤੋਂ ਲੋਕ ਲੁਭਾਵੀ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਨਾ ਪੂਰਿਆ ਜਾ ਸਕਣ ਵਾਲੇ ਵਿੱਤੀ ਦੀਵਾਲੀਏਪਣ ਵੱਲ ਧੱਕਣ ਵਿਰੁੱਧ ਚੇਤਾਵਨੀ ਦਿੱਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੌਰਾਨ ਪੰਜਾਬ

ਸਰਕਾਰ ਨੇ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ 31 ਕਰੋੜ 70 ਲੱਖ ਰੁਪਏ ਕੀਤੇ ਜਾਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 634 ਕਿਸਾਨਾਂ ਦੇ ਵਾਰਿਸਾਂ ਨੂੰ 5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 31 ਕਰੋੜ 70 ਲੱਖ ਰੁਪਏ ਜਾਰੀ ਕੀਤੇ ਹਨ। ਇਸੇ ਤਰ੍ਹਾਂ ਕਿਸਾਨਾਂ ਦੇ 326 ਵਾਰਿਸਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ, 98 ਨੂੰ ਨੌਕਰੀ ਦੇਣ ਲਈ

ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਂਟ

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਮੁੱਚੇ ਭਾਰਤ ਦੇ ਨਾਗਰਿਕ ਹਥਿਆਰਬੰਦ ਬਲਾਂ ਦਾ ਧੰਨਵਾਦ ਕਰਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਨ ਅਤੇ ਇਸ ਦੇ ਨਾਲ ਹੀ

ਨਗਰ ਕੌਂਸਲ ਖਰੜ ਦੀ ਅਨਮੋਲ ਗਗਨ ਮਾਨ ਵੱਲੋਂ ਅਚਨਚੇਤ ਚੈਕਿੰਗ

ਖਰੜ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਗਰ ਕੌਂਸਲ ਖਰੜ ਜਿਲ੍ਹਾ ਐਸ.ਏ.ਐਸ ਨਗਰ ਦੀ ਅਚਨਚੇਤ ਚੈਕਿੰਗ ਕੀਤੀ ਗਈ । ਚੈਕਿੰਗ ਦੌਰਾਨ ਹਲਕਾ ਖਰੜ੍ਹ ਦੇ ਸ਼ਹਿਰ ਵਿੱਚ ਉਸਾਰੀ ਅਧੀਨ ਗੈਰ ਕਾਨੂੰਨੀ ਇਮਾਰਤਾਂ ਨੂੰ ਤੁਰੰਤ ਢਾਹੁਣ ਦੇ ਹੁਕਮ ਦਿੱਤੇ । ਇਸ ਮੌਕੇ ਐਸ.ਡੀ.ਐਮ ਸ੍ਰੀ

ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ : ਜੌੜਾਮਾਜਰਾ

ਚੰਡੀਗੜਹ : ਸਿਹਤ ਵਿਭਾਗ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ  ਰੁਪਏ ਦੀ ਰਾਸ਼ੀ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਨੂੰ ਅੱਜ ਹੀ

ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ : ਭੁੱਲਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ਟੈਕਸ ਮੁਆਫ਼ੀ ਦਿੱਤੇ ਜਾਣ ਦਾ ਮਾਮਲਾ ਵਿਚਾਰ ਅਧੀਨ ਹੈ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ