news

Jagga Chopra

Articles by this Author

ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ : ਐਡਵੋਕੇਟ ਧਾਮੀ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ? ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਲਈ ਅਪਣਾਈ

ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਬੰਦੀ ਸਿੰਘਾਂ ਦੀ ਰਿਹਾਈ ’ਚ ਵੀ ਸੰਵਿਧਾਨਕ ਅੜਿਕਾ ਨਹੀਂ : ਬਾਦਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰਅਪੀਲ  ਕੀਤੀ ਕਿ ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਦਾ ਹੁਕਮ ਦੇਣ ਨਾਲ ਇਕ ਪੂਰਣ ਉਦਾਹਰਣ ਸ਼ੁਰੂ ਹੋਈ ਹੈ ਤੇ ਇਸ ਲਈ ਹੁਣ ਆਪਦੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ

ਸਕੂਲ ਸਿੱਖਿਆ ਵਿਭਾਗ ‘ਚ ਅੰਤਰਰਾਸ਼ਟਰੀ ਵਿੱਦਿਅਕ ਮਾਮਲਿਆਂ ਦਾ ਸੈੱਲ ਗਠਿਤ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਰਹੇ ਕਾਰਜਾਂ ਤਹਿਤ ਸਕੂਲ ਸਿੱਖਿਆ ਵਿਭਾਗ ‘ਚ ਕੰਮ ਕਰ ਰਹੇ ਸਿੱਖਿਆ ਪ੍ਰਸ਼ਾਸ਼ਕਾਂ, ਸਕੂਲ ਮੁਖੀਆਂ ਅਤੇ ਵੱਖ-ਵੱਖ ਕਾਡਰਾਂ ਤਹਿਤ ਕੰਮ ਕਰ ਰਹੇ ਅਧਿਆਪਕਾਂ ਨੂੰ ਦੇਸ ਦੇ ਅੰਦਰ

ਮਾਨ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੇ ਟਾਕਰੇ ਲਈ ਕਾਰਵਾਈ ਯੋਜਨਾ ਉਲੀਕੀ, 15 ਫ਼ਰਵਰੀ ਤੋਂ ਸ਼ੁਰੂ ਹੋਵੇਗੀ ਮੈਗਾ ਟੀਕਾਕਰਨ ਮੁਹਿੰਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਦੀ ਕਿਸੇ ਹੋਰ ਸੰਭਾਵੀ ਲਹਿਰ ਤੋਂ ਪਸ਼ੂਆਂ ਦੇ ਅਗਾਊਂ ਬਚਾਅ ਲਈ ਕਾਰਵਾਈ ਯੋਜਨਾ ਤਿਆਰ ਕੀਤੀ ਹੈ। ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ’ਤੇ ਨਜ਼ਰ ਰੱਖ ਰਹੇ ਮੰਤਰੀ ਸਮੂਹ ਵੱਲੋਂ ਅੱਜ ਫ਼ੈਸਲਾ ਲਿਆ ਗਿਆ ਕਿ ਪਸ਼ੂਆਂ ਦੇ ਇਸ ਬੀਮਾਰੀ ਤੋਂ ਬਚਾਅ ਲਈ 15 ਫ਼ਰਵਰੀ, 2023

ਮੁੱਖ ਮੰਤਰੀ ਸੂਬੇ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜ਼ਿੰਮੇਵਾਰੀ ਲੈ ਕੇ ਤੁਰੰਤ ਅਸਤੀਫਾ ਦੇਣ : ਮਜੀਠੀਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਜੋ ਗ੍ਰਹਿ ਮੰਤਰੀ ਹਨ, ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਜ਼ਿੰਮੇਵਾਰੀ ਲੈਣ ਅਤੇ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣ। ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ

ਚੰਡੀਗੜ੍ਹ 'ਚ ਅਹਿਮ ਅਹੁਦਿਆਂ ਤੋਂ ਪੰਜਾਬ ਕੇਡਰ ਦੇ ਅਫਸਰ ਹਟਾਉਣ ਦੀ ਅਕਾਲੀ ਦਲ ਨੇ ਕੀਤੀ ਜ਼ੋਰਦਾਰ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਅਹਿਮ ਅਹੁਦਿਆਂ ਤੋਂ ਪੰਜਾਬ ਕੇਡਰ ਦੇ ਅਫਸਰਾਂ ਨੂੰ ਹਟਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਹ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਇਕ ਕੜੀ ਹੈ ਤੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪੰਜਾਬ ਕੇਡਰ ਦੇ ਅਫਸਰਾਂ ਨਾਲ ਹੋਏ ਇਸ

ਬਿਕਰਮ ਮਜੀਠੀਆ ਬੋਲ ਰਹੇ ਹਨ ਭਾਜਪਾ ਦੀ ਬੋਲੀ, ਅੰਦਰ ਖਾਤੇ ਹਲੇ ਵੀ ਅਕਾਲੀ-ਭਾਜਪਾ ਇੱਕ: ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੱਜ ਦੇ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ 'ਚ ਆਪਣੀ ਗੁਆਚੀ ਸਿਆਸੀ ਜ਼ਮੀਨ ਨੂੰ ਮੁੜ ਹਾਸਿਲ ਕਰਨ ਲਈ ਐਨਾ ਹੇਠਾਂ ਡਿੱਗ ਗਿਆ ਹੈ ਕਿ ਉਹ ਲਾਸ਼ਾਂ 'ਤੇ ਪੈਰ ਰੱਖ ਅੱਗੇ ਵਧਣ ਦੀ ਫ਼ਿਰਾਕ 'ਚ ਹੈ। ਸ਼ੁੱਕਰਵਾਰ ਨੂੰ ਪਾਰਟੀ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ‘ਚ ਲਏ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ ਪੁਲਿਸ ਨੇ ਅੱਜ ਰੂਪਨਗਰ, ਐਸ.ਏ.ਐਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਚਲਾਈ। ਇਸ ਮੁਹਿੰਮ ਦੀ ਅਗਵਾਈ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ

ਭਗਵੰਤ ਮਾਨ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਲਈ ਖੁਸ਼ਖਬਰੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅੱਜ ਇੱਥੋ ਜਾਰੀ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ

ਵਿਧਾਇਕ ਪੱਪੀ ਨੇ ਅਧਿਕਾਰੀਆਂ ਨੂੰ ਮਿੰਨੀ ਰੋਜ਼ ਗਾਰਡਨ 'ਚ ਕੰਕਰੀਟ ਦੇ ਬੈਡਮਿੰਟਨ ਕੋਰਟ ਨੂੰ ਬਦਲਣ ਦੇ ਹੁਕਮ ਦਿੱਤੇ

ਲੁਧਿਆਣਾ (ਰਘਵੀਰ ਸਿੰਘ ਚੋਪੜਾ) : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ੁੱਕਰਵਾਰ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਖਿਡਾਰੀਆਂ ਨੂੰ ਸੱਟਾਂ ਤੋਂ ਬਚਣ ਲਈ ਕੰਕਰੀਟ ਬੈਡਮਿੰਟਨ ਕੋਰਟ ਨੂੰ ਤੁਰੰਤ ਰਵਾਇਤੀ ਸਿੰਥੈਟਿਕ ਕੋਰਟ ਨਾਲ ਬਦਲਿਆ ਜਾਵੇ। ਮਿੰਨੀ ਰੋਜ਼ ਗਾਰਡਨ ਦੇ ਸੁੰਦਰੀਕਰਨ ਅਤੇ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ