news

Jagga Chopra

Articles by this Author

“ਮੈਨੂੰ 1980 ਦੇ ਦਹਾਕੇ ਦੀ ਯਾਦ ਆ ਰਹੀ ਹੈ ਜਦੋਂ ਹਾਲਾਤ ਅੱਤਵਾਦ ਵੱਲ ਵਧਣ ਅਤੇ ਵਿਗੜਨ ਲੱਗੇ : ਕੈਪਟਨ ਅਮਰਿੰਦਰ 

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿੱਚ 1980 ਦੇ ਕਾਲੇ ਦੌਰ ਦੀ ਵਾਪਸੀ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਜਿਸ ਤਰ੍ਹਾਂ ਸੂਬੇ ਵਿੱਚ ਹਾਲਾਤ ਸਾਹਮਣੇ ਆ ਰਹੇ ਹਨ, ਉਹ ਉਨ੍ਹਾਂ ਦਿਨਾਂ (1980) ਦੀ ਯਾਦ ਦਿਵਾਉਂਦਾ ਹੈ, ਜੋਕਿ ਕਾਫ਼ੀ ਚਿੰਤਾਜਨਕ ਹੈ। ਕੈਪਟਨ ਅਮਰਿੰਦਰ ਨੇ ਸੂਬੇ ਦੀ ਆਮ

ਬੀਬੀ ਜਗੀਰ ਕੌਰ ਨੇ ਚੇਅਰਮੈਨ ਮਲੂਕਾ ਨੂੰ ਲਿਖਿਆ ਪੱਤਰ, ਬਿਨਾਂ ਨੋਟਿਸ ਦੇ ਪਾਰਟੀ ਤੋਂ ਕੀਤਾ ਮੁਅੱਤਲ

ਚੰਡੀਗੜ੍ਹ : ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰਨ ਮਗਰੋਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ  ਸਿਕੰਦਰ ਸਿੰਘ ਮਲੂਕਾ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਮੈਨੂੰ ਅਨੁਸ਼ਾਸ਼ਨੀ ਕਮੇਟੀ ਵੱਲੋਂ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਸ ਸਬੰਧੀ ਕੋਈ ਸੁਣਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਿਨਾਂ ਨੋਟਿਸ

“ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਮੰਤਰੀ ਚੀਮਾ ਨੇ ਕੀਤਾ

ਐਸ.ਏ.ਐਸ. ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਬੱਬੀ ਬਾਦਲ ਫਾਊਂਡੇਸ਼ਨ “ਦਾ ਰੈਂਚ” ਦੀ ਅਗਵਾਈ ਵਿੱਚ ਕਰਵਾਏ ਗਏ ਚੰਡੀਗੜ੍ਹ ਹੋਰਸ ਸ਼ੋਅ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ।

ਦਿੱਲੀ ਦੇ ਕਿਰਤ ਮੰਤਰਾਲੇ ‘ਚ ਘੁਟਾਲਾ ਹੋਇਆ ਹੈ : ਪਾਤਰਾ/ਤਿਵਾਰੀ

ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ‘ਤੇ ਘੁਟਾਲੇ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਅਤੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਦਿੱਲੀ ਦੇ ਕਿਰਤ ਮੰਤਰਾਲੇ ‘ਚ ਘੁਟਾਲਾ ਹੋਇਆ ਹੈ। ਸੰਬਿਤ ਪਾਤਰਾ ਨੇ ਦੋਸ਼ ਲਾਇਆ ਕਿ 2006 ਤੋਂ ਹੁਣ ਤੱਕ 13 ਲੱਖ ਤੋਂ ਵੱਧ ਕਾਮੇ ਰਜਿਸਟਰਡ ਹੋ ਚੁੱਕੇ ਹਨ। ਇਸ ਵਿੱਚ

ਸੁਧੀਰ ਸੂਰੀ ਦੇ ਕਤਲ ਦੇ ਰੋਸ਼ ਵਜੋਂ ਸ਼ਿਵ ਸੈਨਾ ਨੇ 5 ਨਵੰਬਰ ਨੂੰ ਕੀਤਾ ਪੰਜਾਬ ਬੰਦ ਦਾ ਐਲਾਨ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਪੁਲਿਸ ਦੀਆਂ ਅੱਖਾਂ ਦੇ ਸਾਹਮਣੇ ਧਰਨੇ ‘ਤੇ ਬੈਠੇ ਨੇਤਾ ਸੁਧੀਰ ਸੂਰੀ ਦੇ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਮਗਰੋਂ ਸ਼ਿਵ ਸੈਨਾ ਭੜਕ ਉਠੀ ਹੈ। ਸ਼ਿਵ ਸੈਨਾ ਨੇ 5 ਨਵੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਉਥੇ ਹੀ ਆਗੂ ਦੀ ਮੌਤ ਮਗਰੋਂ ਅੰਮ੍ਰਿਤਸਰ ਵਿੱਚ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ, ਉਥੇ ਹੀ ਲੁਧਿਆਣਾ ਵਿੱਚ ਵੀ ਚੱਕਾ

ਐਲਨ ਮਸਕ ਨੇ ਭਾਰਤ ਵਿੱਚ ਵੱਡੇ ਪੱਧਰ ‘ਤੇ ਛਾਂਟੀ ਦਾ ਕੀਤਾ ਐਲਾਨ

ਅਮਰੀਕਾ : ਟਵਿੱਟਰ ਨੇ ਭਾਰਤ ਵਿੱਚ ਵੱਡੇ ਪੱਧਰ ‘ਤੇ ਛਾਂਟੀ ਦਾ ਐਲਾਨ ਕੀਤਾ। ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਵੱਲੋਂ ਕੰਪਨੀ ਨੂੰ ਖਰੀਦਣ ਤੋਂ ਬਾਅਦ ਟਵਿੱਟਰ ਕਈ ਦੇਸ਼ਾਂ ਵਿੱਚ ਛਾਂਟੀ ਕਰ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਟਵਿੱਟਰ ਨੇ ਭਾਰਤ ਵਿੱਚ ਆਪਣੀ ਪੂਰੀ ਮਾਰਕੀਟਿੰਗ ਅਤੇ ਸੰਚਾਰ ਟੀਮ ਨੂੰ ਬਰਖਾਸਤ ਕਰ ਦਿੱਤਾ ਹੈ। ਟਵਿੱਟਰ ਨੇ ਵਿਸ਼ਵ ਪੱਧਰ ‘ਤੇ

15 ਸਾਲਾਂ ਆਰਿਆ ਜੈਨ ਨੇ ਭਾਰਤ ਦਾ ਨਾਂ ਕੀਤਾ ਰੌਸ਼ਨ, AWPC ਵਿੱਚ 3 ਸੋਨ ਤਮਗੇ ਜਿੱਤੇ

ਇੰਗਲੈਂਡ : ਇੰਗਲੈਂਡ ਵਿੱਚ 3 ਸੋਨ ਤਮਗੇ ਜਿੱਤ ਕੇ 15 ਸਾਲਾਂ ਆਰਿਆ ਜੈਨ ਨੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਆਰਿਆ ਡੀਪੀਐਸ ਬੈਂਗਲੁਰੂ-ਦੱਖਣੀ ਵਿੱਚ 10ਵੀਂ ਜਮਾਤ ਦੀ ਵਿਦਿਆਰਥਣ ਹੈ, ਜਿਸ ਨੇ ਇੰਗਲੈਂਡ ਦੇ ਮਾਨਚੈਸਟਰ ਵਿੱਚ ਹੋਈ AWPC ਵਿਸ਼ਵ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ 3 ਸੋਨ ਤਮਗੇ ਜਿੱਤੇ ਹਨ। ਆਰਿਆ ਜੈਨ ਨੇ ਕਿਸ਼ੋਰ ਵਰਗ ਵਿੱਚ ਹਿੱਸਾ ਲਿਆ ਅਤੇ ਅੰਡਰ-90 ਵਰਗ

ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦਿ੍ਰੜ’: ਕੁਲਤਾਰ ਸੰਧਵਾਂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਇਹ ਕਿਸਾਨਾਂ ਨੂੰ ਵੱਖ ਵੱਖ ਸੰਕਟਾਂ ਵਿੱਚੋਂ ਬਾਹਰ ਕੱਢਣ ਲਈ ਪੂਰੀ ਦਿ੍ਰੜ ਹੈ। ਅੱਜ ਸੀ.ਆਈ.ਆਈ. ਦੇ ਉੱਤਰੀ ਖੇਤਰ ਦੇ ਸਥਾਨਿਕ ਹੈਡਕੁਆਟਰ ਵਿਖੇ ਦੀ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨੋਲੋਜੀ ਫੇਅਰ ਨੂੰ

ਸ਼ੋਸ਼ਲ ਮੀਡੀਆ ਤੇ ਅਫਵਾਹਾਂ ਫੈਲਾ ਕੇ ਸੂਬੇ ਦਾ ਮਾਹੌਲ ਨਾ ਕੀਤਾ ਜਾਵੇ ਖਰਾਬ : ਡੀਜੀਪੀ ਯਾਦਵ

ਚੰਡੀਗੜ੍ਹ : ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਗਰੋਂ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ। ਡੀਜੀਪੀ ਨੇ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਬੰਦੇ ਨੇ ਗੋਲੀ ਮਾਰ ਦਿੱਤੀ। ਨੇਤਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ। ਉਹਨਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਦੋਸ਼ੀ ਪੁਲਿਸ ਦੀ ਹਿਰਾਸਤ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਅਗਾਂਹਵਧੂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਭੱਠਾ ਧੂਆ, ਹੰਬੜਾਂ, ਕੋਟਲੀ, ਬਣੀਏਵਾਲ, ਵਲੀਪੁਰ ਖੁਰਦ, ਵਲੀਪੁਰ ਕਲਾਂ ਅਤੇ ਨੇੜਲੇ ਪਿੰਡਾਂ ਵਿੱਚ ਪਰਾਲੀ ਸਾੜਨ ਦੀ ਰਿਵਾਇਤ ਤੋਂ ਪਾਸਾ ਵੱਟਦਿਆਂ ਵਾਤਾਵਰਨ ਦੀ