news

Jagga Chopra

Articles by this Author

ਆਪ' ਦੀ 7 ਮਹੀਨੇ ਬਨਾਮ 70 ਸਾਲ ਦੀ ਮੁਹਿੰਮ ਇੱਕ ਅਤਿਕਥਨੀ ਤੋਂ ਵੱਧ ਕੁੱਝ ਨਹੀਂ: ਬਾਜਵਾ

ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ 'ਤੇ ਆਪਣੇ ਸੱਤ ਮਹੀਨਿਆਂ ਦੇ ਅਰਾਜਕ ਸ਼ਾਸਨ ਦੌਰਾਨ ਫ਼ਜ਼ੂਲ ਖ਼ਰਚੀ ਕਰ ਕੇ ਟੈਕਸ ਭਰਨ ਵਾਲਿਆਂ ਦੇ ਕੀਮਤੀ ਪੈਸੇ ਨੂੰ ਬਰਬਾਦ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਹੈ । ਆਪ ਸਰਕਾਰ ਵੱਡੇ ਵੱਡੇ ਵਾਅਦੇ ਕਰ ਕੇ ਹੁਣ ਲੋਕਾਂ ਦੀਆਂ ਅੱਖਾਂ ਵਿੱਚ ਇਸ਼ਤਿਹਾਰਾਂ

ਕੈਬਨਿਟ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਕਲਾ ਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ

ਜਲੰਧਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਵਿੱਚ ਪ੍ਰਫੁੱਲਤ ਕਰਨ ਲਈ ਪੰਜਾਬੀ ਭਾਸ਼ਾ, ਕਲਾ ਅਤੇ ਸੱਭਿਆਚਾਰ ਦੇ ਦੂਤ ਬਣਨ ਦਾ ਸੱਦਾ ਦਿੱਤਾ। ਅੱਜ ਇੱਥੇ ਏਪੀਜੇ ਸਕੂਲ ਵਿਖੇ ‘ਇੰਟੈੱਕ ਕੁਇੱਜ਼ ਮੁਕਾਬਲੇ’ ਦੌਰਾਨ ਵਿਦਿਆਰਥੀਆਂ ਅਤੇ ਸਿੱਖਿਆ ਸ਼ਾਸਤਰੀਆਂ

ਪੰਜਾਬ ਐਂਡ ਸਿੰਧ ਬੈਂਕ, ਪੰਜਾਬ ਨੈਸ਼ਨਲ ਬੈਂਕ ਇੰਡੀਅਨ ਆਇਲ ਅਤੇ ਭਾਰਤੀ ਰੇਲਵੇ ਨੇ ਸੈਮੀਫਾਇਨਲ ਵਿਚ ਕੀਤਾ ਪ੍ਰਵੇਸ਼

ਜਲੰਧਰ : ਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਨੈਸ਼ਨਲ ਬੈਂਕ ਦਿੱਲੀ ਨਾਲ ਅਤੇ ਪੰਜਾਬ ਐਂਡ ਸਿੰਧ ਬੈਂਕ ਦਾ ਮੁਕਾਬਲਾ ਭਾਰਤੀ ਰੇਲਵੇ ਨਾਲ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਇਨਲ ਵਿੱਚ ਹੋਵੇਗਾ। ਲੀਗ ਦੌਰ ਦੇ ਆਖਰੀ ਦਿਨ ਪੰਜਾਬ ਐਂਡ ਸਿੰਧ ਬੈਂਕ ਨੇ ਏਐਸਸੀ ਜਲੰਧਰ ਨੂੰ 7-1 ਦੇ ਫਰਕ ਨਾਲ ਹਰਾ ਕੇ ਸੈਮੀਫਾਇਨਲ ਵਿਚ ਪ੍ਰਵੇਸ਼ ਕੀਤਾ। ਉਲੰਪੀਅਨ

ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ : ਰਾਜ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ ਲਿਆਂਦੇ ਹੋਏ, ਅੱਜ 2 ਟਰੱਕ ਜਬਤ ਕਰਦੇ ਹੋਏ ਫੌਜਦਾਰੀ ਕਾਰਵਾਈ ਕੀਤੀ ਗਈ ਹੈ, ਤਾਂ ਜੋ ਝੋਨੇ/ ਚੌਲਾਂ ਦੀ ਰੀਸਾਇਕਲਿੰਗ ਨੂੰ ਰੋਕਿਆ ਜਾ

ਸਰਕਾਰੀ ਮੈਡੀਕਲ ਕਾਲਜਾਂ ਨੂੰ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਜੌੜਾਮਾਜਰਾ ਵੱਲੋਂ ਨਿਰਦੇਸ਼

ਚੰਡੀਗੜ੍ਹ : ਸਿਹਤ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੁੱਧਵਾਰ ਨੂੰ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਸਾਰੇ ਹਸਪਤਾਲਾਂ ਵਿੱਚ ਜਰੂਰੀ ਦਵਾਈਆਂ ਦੀ ਉਪਲਬਧਤਾ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਪਟਿਆਲਾ, ਅਮ੍ਰਿਤਸਰ, ਫਰੀਦਕੋਟ ਅਤੇ ਮੋਹਾਲੀ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਦੇ ਵੱਖ-ਵੱਖ ਪ੍ਰੋਜੈਕਟਾਂ, ਵਿਕਾਸ ਕਾਰਜਾਂ ਅਤੇ

ਮੰਤਰੀ ਧਾਲੀਵਾਲ ਨੇ ਰਾਜਪੁਰਾ ਵਿਖੇ ਪਿਛਲੇ ਚਾਰ ਮਹੀਨਿਆਂ ਤੋਂ ਮੋਰਚੇ 'ਤੇ ਬੈਠੇ ਕਿਸਾਨਾਂ ਦਾ ਧਰਨਾ ਚੁਕਵਾਇਆ

ਰਾਜਪੁਰਾ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪੁਰਾ ਵਿਖੇ ਪੁੱਜ ਕੇ ਇਥੇ ਫੁਹਾਰਾ ਚੌਂਕ 'ਚ ਪਿਛਲੇ ਚਾਰ ਮਹੀਨਿਆਂ ਤੋਂ ਧਰਨਾ ਦੇ ਰਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਕਿਸਾਨੀ ਮੋਰਚਾ ਸਮਾਪਤ ਕਰਵਾਇਆ। ਅੱਜ ਦੇਰ ਸ਼ਾਮ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ

ਸੁਕੇਸ਼ ਚੰਦਰਸ਼ੇਖਰਨ ਦੇ ਖੁਲਾਸੇ ਤੋਂ ਬਾਅਦ 'ਆਪ' ਵੱਲੋਂ ਰਾਜ ਸਭਾ ਦੀ ਨਾਮਜ਼ਦਗੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ: ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਸੁਕੇਸ਼ ਚੰਦਰਸ਼ੇਖਰਨ ਵੱਲੋਂ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਵੱਲੋਂ ਰਾਜ ਸਭਾ ਨਾਮਜ਼ਦਗੀ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੇ ਜਾਣ ਦੇ ਖੁਲਾਸੇ ਦੀ ਵਿਸਥਾਰਤ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੀ ਰਾਜ ਸਭਾ ਦੀਆਂ ਟਿਕਟਾਂ ਵਿਕਣ ਦਾ ਇਲਜ਼ਾਮ ਪਹਿਲਾਂ ਹੀ ਲੱਗਾ ਹੋਇਆ ਸੀ। ਸੁਕੇਸ਼ ਦੇ ਦੋਸ਼ਾਂ 'ਤੇ

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਾਖੋਰੀ ਵਿਰੁੱਧ ਮਹੀਨਾਵਾਰ ਜਾਗਰੂਕਤਾ ਮੁਹਿੰਮ ਦਾ ਆਗਾਜ਼

ਲੁਧਿਆਣਾ : ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਨਕੇਲ ਪਾਉਣ ਦੇ ਮੰਤਵ ਨਾਲ,  ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਿਵਲ ਸੁਸਾਇਟੀ, ਉਦਯੋਗ, ਵਿੱਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮਹੀਨਾ ਭਰ ਚੱਲਣ ਵਾਲੀ ਜਨ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ

ਵਿਧਾਇਕ ਭੋਲਾ ਗਰੇਵਾਲ ਵੱਲੋਂ ਵਾਰਡ ਨੰਬਰ 2 'ਚ ਸੀਵਰੇਜ਼ ਵਿਵਸਥਾ ਦੀ ਸਮੀਖਿਆ

ਲੁਧਿਆਣਾ : ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਹਲਕਾ ਪੂਰਬੀ 'ਚ ਪੈਂਦੇ ਵਾਰਡ ਨੰਬਰ 2 ਵਿੱਚ ਜ਼ਮੀਨੀ ਪੱਧਰ 'ਤੇ ਸੀਵਰੇਜ਼ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਭੋਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਰਡ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ

ਰੁਪਿੰਦਰਜੀਤ ਕੌਰ ਵਲੋਂ ਬੀ.ਡੀ.ਪੀ.ਓ. ਲੁਧਿਆਣਾ-2 ਦਾ ਚਾਰਜ਼ ਸੰਭਾਲਿਆ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.), ਲੁਧਿਆਣਾ-2 ਦਾ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਚਾਰਜ਼ ਸੰਭਾਲਿਆ ਗਿਆ। ਇਸ ਮੌਕੇ ਉਨ੍ਹਾਂ ਦਾ ਬਲਾਕ ਲੁਧਿਆਣਾ-2 ਦੇ ਸਮੂਹ ਸਰਪੰਚਾਂ, ਫੀਲਡ ਸਟਾਫ ਅਤੇ ਹੋਰ ਸਟਾਫ ਮੈਂਬਰਾਂ ਵੱਲੋ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਰੁਪਿੰਦਰਜੀਤ ਕੌਰ ਵਲੋਂ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ