news

Jagga Chopra

Articles by this Author

ਸਿੱਖਾਂ ਵੱਲੋਂ ਇੱਕ ਨਵੰਬਰ ਹਮੇਸ਼ਾਂ ਕਾਲੇ ਦਿਨ ਵਜੋਂ ਮਨਾਇਆ ਜਾਂਦਾ ਰਹੇਗਾ : ਪ੍ਰੋ. ਬਡੂੰਗਰ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇੱਕ ਨਵੰਬਰ ਦੇ ਦਿਨ ਨੂੰ ਦੁਖਦਾਇਕ ਅਤੇ  ਕਾਲਾ ਦਿਨ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ  ਪੰਜਾਬ ਨੂੰ ਪੰਜਾਬੀ ਸੂਬਾ ਕਰਾਰ ਦੇਣ ਦੀ ਮੰਗ ਕੀਤੀ ਜਾ ਰਹੀ ਸੀ, ਜਦੋਂ ਕਿ ਕੇਂਦਰ ਦੀ  ਕਾਂਗਰਸ ਸਰਕਾਰ ਵੱਲੋਂ ਇਸ ਸਭ ਦੇ ਬਾਵਜੂਦ ਪੰਜਾਬ ਦੇ ਤਿੰਨ ਟੁਕੜੇ

ਦਿੱਲੀ ਅਤੇ ਐਨ.ਸੀ.ਆਰ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ : ਮੁੱਖ ਮੰਤਰੀ ਖੱਟਰ

ਚੰਡੀਗੜ੍ਹ : ਪਰਾਲੀ ਸਾੜਨ ਨਾਲ ਪੈਦਾ ਹੋਏ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਅਤੇ ਐਨ.ਸੀ.ਆਰ ਦੇ ਸ਼ਹਿਰਾਂ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਲਈ ਸਿਰਫ਼ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਗੁਆਂਢੀ ਰਾਜ ਦੇ ਮੁਕਾਬਲੇ

ਭਾਰਤੀ ਰਿਜ਼ਰਵ ਬੈਂਕ ਨੇ ਨਵੰਬਰ ਤੱਕ ਝੋਨੇ ਦੀ ਖਰੀਦ ਲਈ 43526.23 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਦਿੱਤੀ ਮਨਜ਼ੂਰੀ : ਕਟਾਰੂਚੱਕ

ਚੰਡੀਗੜ੍ਹ : ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖਰੀਦ ਦੇ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ : ਹਰਜੋਤ ਬੈਂਸ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ  ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ

ਮਸ਼ਹੂਰ ਗਾਇਕ 'ਤੇ ਰੈਪਰ ਏਪੀ ਢਿੱਲੋਂ ਨਾਲ ਹੋਇਆ ਹਾਦਸਾ, ਲੱਗੀਆਂ ਗੰਭੀਰ ਸੱਟਾਂ

ਚੰਡੀਗੜ੍ਹ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਸਦੀ ਜਾਣਕਾਰੀ ਸਾਂਝੀ ਕੀਤੀ ਹੈ। ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ

ਫਗਵਾੜਾ : ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ

ਐਸ.ਜੀ.ਐਨ.ਡੀ. ਕਾਨਵੈਂਟ ਸਕੂਲ ਆਂਡਲੂ ਨੂੰ ਮਿਲਿਆ 'ਬੈਸਟ ਕਲੀਨ ਐਂਡ ਹਾਈਜੀਨਿਕ ਸਕੂਲ' ਦਾ ਐਵਾਰਡ

ਲੁਧਿਆਣਾ, (ਰਘਵੀਰ ਸਿੰਘ ਜੱਗਾ) : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਸਲਾਨਾ ਫੈਪ ਸਕੂਲਜ ਐਵਾਰਡਜ ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਵਿਖੇ ਕਰਵਾਇਆ ਗਿਆ, ਜਿਸ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣਾ ਚੰਗਾ ਯੋਗਦਾਨ ਪਾਉਣ ਵਾਲੇ ਸਕੂਲਾਂ ਨੂੰ ਬੈਸਟ ਨੈਸ਼ਨਲ ਸਕੂਲ ਐਵਾਰਡ, ਬੈਸਟ ਪ੍ਰਿੰਸੀਪਲ ਐਵਾਰਡ, ਬੈਸਟ ਕਲੀਨ ਐਂਡ ਹਾਈਜੀਨਿਕ ਸਕੂਲ

ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਡੂੰਘੀ ਜਾਣਕਾਰੀ ਰੱਖਣ ਵਾਲੇ ਨੌਜਵਾਨਾਂ ਨੂੰ ਹੀ ਸਰਕਾਰੀ ਨੌਕਰੀਆਂ ਦੇਣ ਦਾ ਫ਼ੈਸਲਾ ਲਿਆ : ਮੰਤਰੀ ਨਿੱਜਰ

ਪਟਿਆਲਾ : ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਕੰਮ ਕਾਜ ਨੂੰ ਪੰਜਾਬੀ ਵਿੱਚ ਕਰਨ ਸਮੇਤ ਸਰਕਾਰੀ ਨੌਕਰੀਆਂ ਵਿੱਚ ਭਰਤੀ ਸਮੇਂ ਪੰਜਾਬੀ ਭਾਸ਼ਾ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਹੀ ਨੌਕਰੀ ਲਈ ਯੋਗ ਮੰਨਣ ਦੇ ਲਏ ਇਤਿਹਾਸਕ ਫ਼ੈਸਲੇ ਨੇ ਪੰਜਾਬੀ ਭਾਸ਼ਾ ਨੂੰ ਕਿਸੇ

ਜਿਲ੍ਹਾ ਸੈਨਿਕ ਭਲਾਈ ਅਫਸਰਾਂ ਦੀਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉ : ਬਾਜਵਾ 

ਚੰਡੀਗੜ੍ਹ  : ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਦਾ ਕੰਮ ਸਿਰਫ ਤਿੰਨ ਜਿਲ੍ਹਾ ਭਲਾਈ ਅਫਸਰਾਂ ਉੱਤੇ ਛੱਡ ਦਿੱਤਾ ਗਿਆ ਹੈ ਅਤੇ ਜਿਲ੍ਹਾ ਭਲਾਈ ਅਫਸਰਾਂ ਦੀਆਂ 22 ਆਸਾਮੀਆਂ ਨੂੰ ਭਰਨ ਦੀ

ਸੁਖਬੀਰ ਬਾਦਲ ਵੱਲੋਂ ਹਲਕਾ ਮਹਿਲ ਕਲਾਂ ਦੇ ਅਬਜ਼ਰਵਰਾਂ ਦਾ ਐਲਾਨ

ਚੰਡੀਗੜ੍ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾ ਮਹਿਲ ਕਲਾਂ ਦੇ ਅਬਜ਼ਰਵਰ ਲਾਉਣ ਦਾ ਫੈਸਲਾ ਕੀਤਾ ਹੈ। ਬਾਦਲ ਨੇ ਦੱਸਿਆ ਕਿ ਗੁਰਚੇਤ ਸਿੰਘ ਬਰਗਾੜੀ, ਮਾਸਟਰ ਹਰਬੰਸ ਸਿੰਘ, ਤਰਨਜੀਤ ਸਿੰਘ ਦੁੱਗਲ ਅਤੇ ਜਸਵਿੰਦਰ ਸਿੰਘ ਹਲਕਾ