news

Jagga Chopra

Articles by this Author

ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਸਪੀਕਰ ਨੇ ਨੋਟਿਸ ਲਿਆ - ਬਾਜਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 5 ਮਈ, 2022 ਨੂੰ ਮੇਰੇ ਵੱਲੋਂ ਕਾਦੀਆਂ ਹਲਕੇ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਦਿੱਤੇ ਗਏ ਨੋਟਿਸ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮੁੱਦੇ ਦਾ ਨੋਟਿਸ ਲਿਆ ਹੈ, 4 ਮਈ, 2022 (ਬੁੱਧਵਾਰ) ਨੂੰ ਦਫ਼ਤਰ ਵਿਖੇ ਸਵੇਰੇ 11.00 ਵਜੇ ਮੇਰੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ

ਹਾਈ ਕੋਰਟ ਵੱਲੋਂ ਬੱਗਾ ਤੇ ਵਿਸ਼ਵਾਸ ਖਿਲਾਫ ਦਰਜ ਐਫਆਈਆਰ ਰੱਦ ਕਰਨਾ ਮਾਨ ਤੇ ਕੇਜਰੀਵਾਲ ਲਈ ਸ਼ਰਮ ਵਾਲੀ ਗੱਲ : ਬਾਜਵਾ 

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ

ਵਿਧਾਇਕ ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਗੰਭੀਰ ਜਾਨਲੇਵਾ ਰੋਗ ਤੋਂ ਪੀਡ਼ਤ 19 ਕੀਮਤੀ ਜਾਨਾਂ ਬਚਾਉਣ ਲਈ ਫੌਰੀ ਦਖ਼ਲ ਦੇਣ ਦੀ ਮੰਗ

ਚੰਡੀਗਡ਼੍ਹ : ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੰਭੀਰ ਜਾਨਲੇਵਾ ਰੋਗ ਤੋਂ ਪੀਡ਼ਤ 19 ਕੀਮਤੀ ਜਾਨਾਂ ਬਚਾਉਣ ਲਈ ਫੌਰੀ ਦਖ਼ਲ ਦੇਣ ਦੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਲਾਜ ਲਈ PGI ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਇਲਾਜ ਅਦਾਰੇ ਨੇ ਇਲਾਜ ਤੋਂ ਹੱਥ ਖਡ਼੍ਹੇ ਕਰ ਦਿੱਤੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ 19

ਸਪਾਂਸਰਸ਼ਿਪ ਲਈ 15,000 ਤਕ ਸੰਪੂਰਨ ਅਰਜ਼ੀਆਂ ਨੂੰ ਸਵੀਕਾਰ ਕੀਤਾ ਜਾਵੇਗਾ

ਕੈਨੇਡਾ : ਕੈਨੇਡਾ ਦੀ IRCC ਵੱਲੋਂ ਇਸ ਸਾਲ ਮਾਤਾ-ਪਿਤਾ ਤੇ ਦਾਦਾ-ਦਾਦੀ ਪ੍ਰੋਗਰਾਮ ਦੇ ਤਹਿਤ ਸਪਾਂਸਰਸ਼ਿਪ ਲਈ 15,000 ਤਕ ਸੰਪੂਰਨ ਅਰਜ਼ੀਆਂ ਨੂੰ ਸਵੀਕਾਰ ਕੀਤਾ ਜਾਵੇਗਾ। ਆਉਣ ਵਾਲੇ ਅਗਲੇ 2 ਹਫਤਿਆਂ ਦੌਰਾਨ 23,100 ਸੰਭਾਵੀ ਸਪਾਂਸਰਾਂ ਨੂੰ ਅਪਲਾਈ ਕਰਨ ਲਈ ਸੱਦੇ ਭੇਜੇ ਜਾਣਗੇ, ਜਿਹਨਾਂ ਵਿਚੋਂ 15,000 ਅਰਜ਼ੀਆਂ ਦੀ ਚੋਣ ਹੋਵੇਗੀ। ਇਸ ਦੇ ਨਾਲ ਹੀ ਸਾਲ 2020 ਦੇ ਪੂਲ

ਵੇਲਜ਼ ਵਿੱਚ ਡਿਪਾਰਟਮੈਂਟਲ ਸਟੋਰ ਦੇ ਹੇਠਾਂ 240 ਤੋਂ ਵੱਧ ਲੋਕਾਂ ਦੇ ਪਿੰਜਰ ਮਿਲੇ

ਯੂਕੇ : ਵੇਲਜ਼ ਵਿੱਚ ਇੱਕ ਡਿਪਾਰਟਮੈਂਟਲ ਸਟੋਰ ਦੇ ਹੇਠਾਂ 240 ਤੋਂ ਵੱਧ ਲੋਕਾਂ ਦੇ ਪਿੰਜਰ ਮਿਲੇ ਹਨ। ਵੱਡੀ ਗਿਣਤੀ ਵਿਚ ਮਨੁੱਖੀ ਪਥਰਾਟ ਦੇਖ ਕੇ ਹਰ ਕੋਈ ਹੈਰਾਨ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਤੱਤਵ ਵਿਗਿਆਨੀਆਂ ਨੇ ਇਸ ਦੀ ਖੋਜ ਕੀਤੀ ਹੈ। ਡਿਪਾਰਟਮੈਂਟਲ ਸਟੋਰ ਪੇਮਬਰੋਕਸ਼ਾਇਰ, ਵੇਲਜ਼ 'ਚ ਹੈ। ਬੀਬੀਸੀ ਵਿੱਚ ਛਪੀ ਰਿਪੋਰਟ ਮੁਤਾਬਕ ਪੁਰਾਤੱਤਵ ਵਿਗਿਆਨੀਆਂ ਨੇ ਬੱਚਿਆਂ

ਕੱਪੜਾ ਵਪਾਰੀ ਦੇ ਕਤਲ ਨੂੰ ਲੈ ਕੇ ਮਜੀਠੀਆ ਨੇ  ਪੰਜਾਬ ਸਰਕਾਰ ਨੂੰ ਘੇਰਿਆ

ਚੰਡੀਗੜ੍ਹ  : ਤਰਨਤਾਰਨ ਵਿਚ ਕੱਪੜਾ ਵਪਾਰੀ ਦੇ ਹੋਏ ਕਤਲ ਨੂੰ ਲੈ ਕੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਲਿਆਉਣ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਗੈਂਗਸਟਰਾਂ ਵਲੋਂ ਪੈਸੇ ਨਾ ਦਿੱਤੇ ਜਾਣ  'ਤੇ  ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ। ਪੰਜਾਬ ਵਿਚ ਅਮਨ ਸ਼ਾਂਤੀ ਦੀ ਹਾਲਤ ਠੀਕ ਨਹੀਂ ਹੈ।

ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ।

ਨਵੀਂ ਦਿੱਲੀ : ਗੁੱਟ ਦੇ ਗੇਂਦਬਾਜ਼ ਕੁਲਦੀਪ ਯਾਦਵ (18 ਦੌੜਾਂ ਦੇ ਕੇ ਚਾਰ ਵਿਕਟਾਂ) ਦੀ ਬਿਹਤਰੀਨ ਫਿਰਕੀ ਨਾਲ ਭਾਰਤੀ ਟੀਮ ਨੇ ਮੰਗਲਵਾਰ ਨੂੰ ਇੱਥੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡੇ ਗਏ ਤੀਜੇ ਤੇ ਆਖ਼ਰੀ ਵਨ ਡੇ ਮੈਚ ਵਿਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਆਪਣੇ ਨਾਂ ਕੀਤੀ। ਰੈਗੂਲਰ ਕਪਤਾਨ ਰੋਹਿਤ ਸ਼ਰਮਾ ਤੇ ਸਟਾਰ ਖਿਡਾਰੀਆਂ

ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਕਰੇਗਾ ਸੁਣਵਾਈ

ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਕਿਹਾ ਕਿ 1995 ’ਚ ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਪਹਿਲੀ ਨਵੰਬਰ ਨੂੰ ਤਿੰਨ ਜੱਜਾਂ ਦਾ ਇਕ ਬੈਂਚ ਸੁਣਵਾਈ ਕਰੇਗਾ। ਪਟੀਸ਼ਨ ’ਚ ਰਾਜੋਆਣਾ ਨੇ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦੀ ਰਹਿਮ ਦੀ

ਸਰਸ ਮੇਲੇ 'ਤੇ ਆਪਣੇ ਗੀਤਾਂ ਨਾਲ ਗਾਇਕ ਹਰਜੀਤ ਹਰਮਨ ਨੇ ਬੰਨ੍ਹਿਆ ਰੰਗ

ਸੰਗਰੂਰ : ਖੇਤਰੀ ਸਰਸ ਮੇਲਾ ਸੰਗਰੂਰ ਵਿਖੇ ‘ਹਰ ਨਾਈਟ, ਸਟਾਰ ਨਾਈਟ’ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿਚ ਬੀਤੀ ਰਾਤ ਪੰਜਾਬ ਦੇ ਮਸ਼ਹੂਰ ਗਾਇਕ ਹਰਜੀਤ ਹਰਮਨ ਨੇ ਆਪਣੇ ਗੀਤਾਂ ਨਾਲ ਰੰਗ ਬੰਨ ਦਿੱਤਾ। ਹਰਜੀਤ ਹਰਮਨ ਨੇ ਮਿੱਤਰਾਂ ਦਾ ਨਾਂਅ ਚੱਲਦਾ, ਸਿੱਧੀ ਸਾਧੀ ਜੱਟੀ ਸਾਡੀ ਪਰੀਆਂ ਤੋਂ ਵੀ ਸੋਹਣੀ, ਝੂਟਦੀ ਚਡੋਲ ਜੱਟੀਏ, ਗੱਲ ਦਿਲ ਦੀ ਦੱਸ ਸੱਜਣਾ, ਜਿੱਥੇ ਮਰਜ਼ੀ

ਜ਼ਕਰਬਰਗ ਦੀ ਕੰਪਨੀ ਮੇਟਾ ਖਿਲਾਫ ਵੱਡਾ ਕਦਮ ਚੁੱਕਦੇ ਹੋਏ ਰੂਸ ਨੇ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਕੀਤਾ ਸ਼ਾਮਲ

ਅਮਰੀਕੀ : ਅਮਰੀਕੀ ਤਕਨੀਕੀ ਦਿੱਗਜ ਅਤੇ ਮਾਰਕ ਜ਼ਕਰਬਰਗ ਦੀ ਕੰਪਨੀ ਮੇਟਾ ਖਿਲਾਫ ਵੱਡਾ ਕਦਮ ਚੁੱਕਦੇ ਹੋਏ ਰੂਸ ਨੇ ਇਸ ਨੂੰ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੇਟਾ ਫੇਸਬੁੱਕ ਦੀ ਮੂਲ ਕੰਪਨੀ ਹੈ। ਫੈਡਰਲ ਸਰਵਿਸ ਫਾਰ ਫਾਈਨੈਂਸ਼ੀਅਲ ਮਾਨੀਟਰਿੰਗ (ਰੋਸਫਿਨਮੋਨੀਟਰਿੰਗ) ਦੇ ਡੇਟਾਬੇਸ ਦੇ ਅਨੁਸਾਰ ਰੂਸ ਨੇ ਮੰਗਲਵਾਰ ਨੂੰ ਮੇਟਾ ਨੂੰ ਅੱਤਵਾਦੀ ਅਤੇ