news

Jagga Chopra

Articles by this Author

ਸਰਸ ਮੇਲੇ ਤੇ ‘ਸਟਾਰ ਨਾਈਟ’ ਦਾ ਹਜ਼ਾਰਾਂ ਦਰਸ਼ਕਾਂ ਨੇ ਆਨੰਦ ਮਾਣਿਆ, ਗਾਇਕ ਕੁਲਵਿੰਦਰ ਬਿੱਲਾ ਨੇ ਕੀਤਾ ਮਨੋਰੰਜਨ

ਸੰਗਰੂਰ : ਖੇਤਰੀ ਸਰਸ ਮੇਲੇ ਦੇ ਪਹਿਲੇ ਹੀ ਦਿਨ ਜ਼ਿਲਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ‘ਸਟਾਰ ਨਾਈਟ’ ਦਾ ਹਜ਼ਾਰਾਂ ਦਰਸ਼ਕਾਂ ਨੇ ਉਤਸ਼ਾਹ ਨਾਲ ਆਨੰਦ ਮਾਣਿਆ। ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਨਾਲ ਲਗਭਗ ਦੋ ਘੰਟੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ। ਉਸਦੇ ਚਰਚਿਤ ਗੀਤਾਂ ‘ਟਿੱਚ ਬਟਨਾਂ ਦੀ ਜੋੜੀ’, ‘ਰੱਖ ਹੌਂਸਲਾ ਵੇ ਜੱਟਾ’ ਅਤੇ ‘ਸੁੱਚਾ ਸੂਰਮਾ’ ਨੂੰ ਲੋਕਾਂ ਨੇ

ਬਾਬੂ ਕਾਂਸ਼ੀ ਰਾਮ ਦੇ ਪ੍ਰੀ ਨਿਰਵਾਣ ਦਿਵਸ ਦੇ ਮੌਕੇ 'ਤੇ ਤੁਗਲਕਾਬਾਦ ਬਚਾਓ ਬੇਗਮਪੁਰਾ ਵਸਾਓ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ : ਮੂਲ ਨਿਵਾਸੀ ਯੂਥ ਫੈੱਡਰੇਸ਼ਨ, ਨਰੇਗਾ ਵਰਕਰ ਫਰੰਟ, ਮਜ਼ਦੂਰ ਕਿਸਾਨ ਦਲਿਤ ਫਰੰਟ ਨੇ ਬਸਪਾ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਪ੍ਰੀ ਨਿਰਵਾਣ ਦਿਵਸ ਦੇ ਮੌਕੇ 'ਤੇ ਤੁਗਲਕਾਬਾਦ ਬਚਾਓ ਬੇਗਮਪੁਰਾ ਵਸਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਨਰੇਗਾ ਵਰਕਰ ਫਰੰਟ ਦੇ ਕੌਮੀ ਪ੍ਰਧਾਨ ਰੇਸ਼ਮ ਸਿੰਘ ਕਾਹਲੋਂ, ਜਨਰਲ ਸਕੱਤਰ ਗੁਰਮੁਖ ਸਿੰਘ ਢੋਲਣ ਮਾਜਰਾ, ਮੀਡੀਆ ਇੰਚਾਰਜ ਲਖਵੀਰ

ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ

ਅਨੰਦਪੁਰ ਸਾਹਿਬ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਸ਼ਹਿਰ ਦੇ ਬੱਸ ਸਟੈਂਡਾਂ ਦਾ ਅਚਨਚੇਤ ਦੌਰਾ ਕਰਕੇ ਬੰਦ ਪਏ ਰੂਟਾਂ 'ਤੇ ਬੱਸ ਸਰਵਿਸ ਸ਼ੁਰੂ ਕਰਾਉਣ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੁਪਹਿਰ ਵੇਲੇ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਵਿਖੇ ਅਚਨਚੇਤ ਪਹੁੰਚੇ ਟਰਾਂਸਪੋਰਟ ਮੰਤਰੀ ਲਾਲਜੀਤ

ਅੰਮ੍ਰਿਤਸਰ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ: ਅਰੋੜਾ

ਚੰਡੀਗੜ੍ਹ : ਊਰਜਾ ਦੀ ਬੱਚਤ ਅਤੇ ਵਾਤਾਵਰਣ ਵਿਗਾੜ ਦੀ ਸਮੱਸਿਆ ਨਾਲ ਨਜਿੱਠਣ ਲਈ ਊਰਜਾ ਕੁਸ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਲਈ ਊਰਜਾ ਦੀ ਸੁਚੱਜੀ ਵਰਤੋਂ ਵਾਲੇ ਪੰਪਸੈੱਟ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਨਵੀਂ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਅੱਗੇ ਪੱਕਾ ਮੋਰਚਾ ਸ਼ੁਰੂ

ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ਉੱਤੇ ਇੱਕ ਪਾਸੇ ਸ਼ੁਰੂ ਕੀਤਾ ਗਿਆ, ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸਟੇਜ ਦੇ ਅਗਲੇ ਅਤੇ ਪਿਛਲੇ

ਮਾਲਵਾ ਸਾਹਿਤ ਸਭਾ ਵੱਲੋਂ 'ਚਾਰ ਕਦਮ ਜ਼ਿੰਦਗੀ', 'ਸੱਚ ਦੀ ਆਰਤੀ' ਅਤੇ 'ਮਾਂ ਦੇ ਸੁਪਨਿਆਂ ਦੀ ਪਰਵਾਜ਼ ' ਪੁਸਤਕਾਂ ਲੋਕ ਅਰਪਣ

ਬਰਨਾਲਾ : ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵੱਲੋਂ ਮਹੀਨਾਵਾਰ ਸਾਹਿਤਕ ਸਮਾਗਮ  ਪੰਜਾਬ ਆਈ ਟੀ ਆਈ  ਵਿਖੇ  ਕਰਵਾਇਆ ਗਿਆ । ਇਸ ਸਮਾਗਮ ਵਿੱਚ  ਜਸਬੀਰ ਕੌਰ ਪੱਖੋਕੇ ਦੇ ਕਾਵਿ ਸੰਗ੍ਰਹਿ ਚਾਰ ਕਦਮ ਜ਼ਿੰਦਗੀ  ,ਜਸਪਾਲ ਜਸ ਦੇ ਕਾਵਿ ਸੰਗ੍ਰਹਿ ਸੱਚ ਦੀ ਆਰਤੀ ਅਤੇ ਸੁਖਚੈਨ ਸਿੰਘ ਕੁਰੜ ਤੇ ਗਗਨਦੀਪ ਕੌਰ ਧਾਲੀਵਾਲ ਦੁਆਰਾ ਸੰਪਾਦਿਤ ਕਾਵਿ ਸੰਗ੍ਰਹਿ ਮਾਂ ਦੇ ਸੁਪਨਿਆਂ ਦੀ ਪਰਵਾਜ਼

ਕੇਜਰੀਵਾਲ ਵੱਲੋਂ ਆਪਣੀ ਭੈਣ ਸਿੱਪੀ ਸ਼ਰਮਾ ਨਾਲ ਕੀਤਾ ਵਾਅਦਾ ਚੇਤੇ ਕਰਵਾਉਣ ਲਈ ਕਰਾਂਗੇ ਰੋਸ ਮਾਰਚ : ਮਜੀਠੀਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਭੈਣ ਸਿੱਪੀ ਸ਼ਰਮਾ ਨਾਲ ਇਕ ਸਾਲ ਪਹਿਲਾਂ ਕੀਤਾ ਵਾਅਦਾ ਕਿ ਸੱਤਾ ਵਿਚ ਆਉਣ ’ਤੇ ਆਪ ਸਰਕਾਰ 646 ਪੀ ਟੀ ਆਈ ਅਧਿਆਪਕਾਂ ਨੂੰ ਰੈਗੂਲਰ ਕਰੇਗੀ, ਆਪ ਸਰਕਾਰ ਨੂੰ ਚੇਤੇ ਕਰਵਾਉਣ ਵਾਸਤੇ ਅਕਾਲੀ ਦਲ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 

ਪਾਕਿਸਤਾਨੀ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ ਦੀ ਕਾਵਿ ਪੁਸਤਕ ਉਮਰੋਂ ਲੰਮੇ ਰੋਗ ਪੰਜਾਬੀ ਭਵਨ ਚ ਲੋਕ ਅਰਪਣ

ਲੁਧਿਆਣਾ : ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ,ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ, ਜਨਰਲ ਸਕੱਕਰ ਡਾ ਗੁਰਇਕਬਾਲ ਸਿੰਘ ਤੇ ਹੋਰ ਲੇਖਕਾਂ ਵੱਲੋਂ ਪਾਕਿਸਤਾਨੀ ਪੰਜਾਬ ਦੇ ਸ਼ਹਿਰ ਸਮੁੰਦਰੀ (ਫੈਸਲਾਬਾਦ) ਵੱਸਦੇ ਪ੍ਰਮੁੱਖ ਕਵੀ ਬਾਬਾ ਗੁਲਾਮ ਹੁਸੈਨ ਨਦੀਮ ਕਾਦਰੀ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ਕਰਵਾਈ ਗਈ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ ਅਤੇ ਖੁਦ ਦੌੜ ਵਿੱਚ ਹਿੱਸਾ

ਬਠਿੰਡਾ ਦੇ ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਵਿਖੇ ਸਿਆਦਤ ਹਸਨ ਮੰਟੋ ਦਾ ਲਿਖਿਆ ਨਾਟਕ ਲਾਇਸੰਸ ਦੇਖਣ ਨੂੰ ਮਿਲਿਆ

ਬਠਿੰਡਾ : ਨਾਟਿਅਮ ਪੰਜਾਬ ਵੱਲੋਂ ਚੇਅਰਮੈਨ ਕਸ਼ਿਸ਼ ਗੁਪਤਾ, ਪ੍ਰਧਾਨ ਸੁਦਰਸ਼ਨ ਗੁਪਤਾ ਅਤੇ ਨਿਰਦੇਸ਼ਕ ਕੀਰਤੀ ਕ੍ਰਿਪਾਲ ਦੀ ਅਗਵਾਈ ਹੇਠ ਬਠਿੰਡਾ ਦੇ ਐੱਮ.ਆਰ.ਐੱਸ.ਪੀ.ਟੀ.ਯੂ. ਕੈਂਪਸ ਵਿਖੇ ਕਰਵਾਏ ਜਾ ਰਹੇ 15 ਰੋਜ਼ਾ 11ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੀ 8ਵੀਂ ਸ਼ਾਮ ਨੂੰ ਏ.ਵੀ.ਆਰ ਸਕੂਲ ਆਫ ਡਰਾਮਾ, ਗੁਰੂਗ੍ਰਾਮ ਦੇ ਕਲਾਕਾਰ ਦਰਸ਼ਕਾਂ ਦੇ ਸਨਮੁੱਖ ਹੋਏ। ਇਸ ਟੀਮ ਵੱਲੋਂ