news

Jagga Chopra

Articles by this Author

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆ ਵਿਰੁੱਧ ਅਲੱਗ ਅਲੱਗ ਪਿੰਡਾਂ ਵਿੱਚ ਬਣਾਈਆਂ 74 ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
  • ਆਈ.ਜੀ.ਫਰੀਦਕੋਟ ਵੱਲੋਂ ਕਮੇਟੀ ਮੈਬਰਾਂ ਨੂੰ ਨਸ਼ਿਆਂ ਖਿਲਾਫ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਹਿਬ, 26 ਜੁਲਾਈ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ

ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ 
  • ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 27 ਤੇ 28 ਜੁਲਾਈ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ 
  • ਬੂਥ ਲੈਵਲ ਅਫ਼ਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ

ਗੁਰਦਾਸਪੁਰ, 26 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ

ਜੰਗਲਾਤ ਮਹਿਕਮੇ ਨੇ ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਦੌਰਾਨ 3 ਕਰੋੜ ਪੌਦੇ ਲਗਾਉਣ ਦਾ ਟੀਚਾ ਮਿਥਿਆ - ਕਟਾਰੂਚੱਕ
  • ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਮਗਰ ਮੂੰਦੀਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾ ਕੇ ਵਣ-ਮਹਾਂ ਉਤਸਵ ਮਨਾਇਆ
  • ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਮੁਫ਼ਤ ਪੌਦਿਆਂ ਦੀ ਵੰਡ ਕੀਤੀ ਗਈ

ਗੁਰਦਾਸਪੁਰ, 26 ਜੁਲਾਈ 2024 : ਸੂਬੇ ਦੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਪੌਦੇ

ਪੰਜਾਬ ਸਰਕਾਰ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ : ਕਟਾਰੂਚੱਕ 
  • ਕਾਰਗਿਲ ਵਿਜੈ ਦਿਵਸ ਦੀ 25ਵੀਂ ਵਰ੍ਹੇਗੰਢ ਮੌਕੇ ਗੁਰਦਾਸਪੁਰ ਵਿਖੇ ਜ਼ੋਨਲ ਪੱਧਰੀ ਸ਼ਰਧਾਂਜਲੀ ਸਮਾਗਮ
  • ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਗੁਰਦਾਸਪੁਰ, 26 ਜੁਲਾਈ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਗੁਰਦਾਸਪੁਰ ਵਿਖੇ ਓਪਰੇਸ਼ਨ ਵਿਜੈ (ਕਾਰਗਿਲ ਯੁੱਧ) ਦੀ 25 ਵੀਂ ਵਰ੍ਹੇਗੰਢ ਪੂਰੀ ਸ਼ਰਧਾ-ਭਾਵਨਾ ਨਾਲ

ਅਜ਼ਾਦੀ ਦਿਵਸ ਦੇ ਮੌਕੇ ਮਨਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ
  • ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ ਜ਼ਿਲਾ ਪੱਧਰ ਦਾ ਅਜ਼ਾਦੀ ਦਿਵਸ ਸਮਾਰੋਹ

ਤਰਨ ਤਾਰਨ, 26 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਆਜ਼ਾਦੀ ਦਿਵਸ ਦੇ ਮੌਕੇ ‘ਤੇ 15 ਅਗਸਤ ਨੂੰ

ਖਾਧ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ
  • ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ

ਤਰਨ ਤਾਰਨ, 26 ਜੁਲਾਈ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ  ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ

ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ

ਤਰਨ ਤਾਰਨ, 26 ਜੁਲਾਈ 2024 : ਸਿਹਤ ਵਿਭਾਗ ਤਰਨ ਤਾਰਨ ਵੱਲੋ ਸਿਵਲ ਸਰਜਨ ਡਾ. ਭਰਤ ਭੁਸ਼ਣ ਤਰਨ ਤਾਰਨ ਦੀਆਂ ਹਦਾਇਤਾ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਵੱਲੋਂ ਅੱਜ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਪ੍ਰੋਗਰਾਮ ਨੂੰ ਰੀਵਿਊ ਕਰਨ ਲਈ ਆਨਲਾਈਨ ਮੀਟਿੰਗ ਕਰਵਾਈ ਗਈ।ਇਸ ਮੀਟਿੰਗ ਵਿੱਚ ਡਾ. ਇਸ਼ਤਾ ਸਰਵੀਲਨੈਸ ਅਫਸਰ, ਡਾ. ਅਮਨਦੀਪ ਸਿੰਘ ਮੈਡੀਕਲ ਅਫਸਰ, ਡਾ

ਪੁਲਿਸ ਦੇ ਸਾਂਝ ਸਟਾਫ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ
  • ਪੁਲਿਸ ਹੈਲਪ ਲਾਈਨ 112 ਅਤੇ ਨੈਸ਼ਨਲ ਹਾਈਵੇ ਦੇ ਹੈਲਪ ਲਾਈਨ ਨੰਬਰ 1033 ਬਾਰੇ ਵੀ ਜਾਣਕਾਰੀ ਦਿੱਤੀ

ਬਟਾਲਾ, 26 ਜੁਲਾਈ 2024 : ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ

ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਬਟਾਲੀਅਨ ਹੈੱਡਕੁਆਰਟਰ ਵਿਖੇ ਲਗਾਏ ਬੂਟੇ

ਬਟਾਲਾ, 26 ਜੁਲਾਈ 2024 : ਬਟਾਲੀਅਨ ਹੈਡ ਕੁਆਰਟਰ ਨੰ. 2, ਪੰਜਾਬ ਹੋਮ ਗਾਰਡਜ਼ ਬਟਾਲਾ ਵਿਖੇ ਬੂਟੇ ਲਗਾਏ ਦੀ ਮੁਹਿਮ ਬਟਾਲੀਅਨ ਕਮਾਂਡਰ ਗਗਨਪ੍ਰੀਤ ਸਿੰਘ ਢਿਲੋਂ ਵਲੋ ਬੂਟਾ ਲਗਾ ਕੇ ਕੀਤੀ ਗਈ। ਇਸ ਮੋਕੇ ਸਟਾਫ ਅਫ਼ਸਰ ਮਨਜੀਤ ਸਿੰਘ ਪੋਸਟ ਵਾਰਡਨ ਹਰਬਖਸ਼ ਸਿੰਘ, ਕਮਾਂਡਰ ਵਰਿੰਦਰ ਕੁਮਾਰ, ਪ/ਕਮਾਂਡਰ ਰਣਜੀਤ ਸਿੰਘ, ਦਵਿੰਦਰ ਸਿੰਘ, ਪ੍ਰਿੰਸ ਕੁਮਾਰ, ਰਾਜ ਸਿੰਘ, ਇੰਦਰਜੀਤ ਸਿੰਘ

ਟ੍ਰੈਫਿਕ ਸਲਾਹਕਾਰ ਪੰਜਾਬ ਨਵਦੀਪ ਅਸੀਜਾ ਨੇ ਜ਼ਿਲ੍ਹੇ ਦੇ ਵੱਖ-ਵੱਖ ਮਾਰਗਾਂ ਦਾ ਕੀਤਾ ਨਿਰੀਖਣ
  • ਜ਼ਿਲ੍ਹੇ ‘ਚ ਕੀਤੇ ਜਾ ਰਹੇ ਸੜਕ ਸੁਰੱਖਿਆ ਕੰਮਾਂ ਦੀ ਵੀ ਕੀਤੀ ਸਮੀਖਿਆ

ਹੁਸ਼ਿਆਰਪੁਰ, 26 ਜੁਲਾਈ 2024 : ਪੰਜਾਬ ਸਰਕਾਰ ਦੇ ਟ੍ਰੈਫ਼ਿਕ ਸਲਾਹਕਾਰ ਨਵਦੀਪ ਅਸੀਜਾ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸੜਕ ਸੁਰੱਖਿਆ ਦਾ ਵਿਆਪਕ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਐਸ.ਪੀ (ਟ੍ਰੈਫਿਕ) ਨਵਨੀਤ ਕੌਰ ਗਿੱਲ ਅਤੇ ਏ.ਆਰ.ਟੀ.ਓ ਸੰਦੀਪ ਭਾਰਤੀ ਵੀ ਮੌਜੂਦ ਸਨ। ਨਿਰੀਖਣ ਦੌਰਾਨ ਉਨ੍ਹਾਂ