news

Jagga Chopra

Articles by this Author

ਬਾਸਮਤੀ ਤੇ ਬੈਨ ਕੀਤੀਆਂ ਜਹਿਰਾਂ ਦੀ ਵਰਤੋ ਨਾ ਕਰਨ ਕਿਸਾਨ: ਡਾ. ਗੁਰਪ੍ਰੀਤ ਸਿੰਘ
  • ਕੈਂਪ ਦੌਰਾਨ ਪਿੰਡ ਬਾਜਾਖਾਨਾਂ ਦੇ ਕਿਸਾਨਾਂ ਨੂੰ ਬੂਟੇ ਵੰਡੇ

ਫਰੀਦਕੋਟ 24 ਜੁਲਾਈ 2024 : ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ. ਗੁਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਦੇ ਉਦਮ ਸਦਕਾ ਪਿੰਡ ਬਾਜਾਖਾਨਾ ਵਿਖੇ ਕਿਸਾਨ ਕੈਂਪ

ਜਿਲ੍ਹੇ ਵਿੱਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ-ਵਿਧਾਇਕ ਸੇਖੋਂ
  • ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਸੜਕਾਂ ਦਾ ਨਿਰਮਾਣ

ਫਰੀਦਕੋਟ 24 ਜੁਲਾਈ 2024 : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਨਾਲ ਸਬੰਧਤ ਸੜਕਾਂ ਦੇ ਟੈਂਡਰ ਪ੍ਰਾਪਤ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ

ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਆਯੋਜਿਤ 

ਗੁਰਦਾਸਪੁਰ, 24 ਜੁਲਾਈ 2024 : ਭਾਰਤ ਸਰਕਾਰ ਵੱਲੋਂ ਪ੍ਰਾਪਤ ਮਿਸ਼ਨ ਸ਼ਕਤੀ ਸਕੀਮ ਦੇ ਤਹਿਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਤਹਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੇਵਾ ਵੈੱਲਫੇਅਰ ਸੋਸਾਇਟੀ ਦੀਨਾਨਗਰ ਵਿਖੇ ਮਹਿਲਾ ਕੇਂਦਰਿਤ ਕਾਨੂੰਨਾਂ ਅਤੇ ਘਰੇਲੂ ਹਿੰਸਾ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦਾ ਮੁੱਖ ਮੰਤਵ ਔਰਤਾਂ ਨੂੰ

ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈੱਲ ਨੇ ਦੀਨਾਨਗਰ ਵਿਖੇ ਜਾਗਰੂਕਤਾਂ ਕੈਂਪ ਲਗਾਇਆ
  • ਟੈਕਸੀ ਸਟੈਂਡ ਅਤੇ ਬੱਸ ਸਟੈਂਡ ਵਿਖੇ ਡਰਾਈਵਰਾਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੱਤੀ

ਗੁਰਦਾਸਪੁਰ, 24 ਜੁਲਾਈ 2024 : ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀਆਂ ਹਦਾਇਤਾਂ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਸੈੱਲ ਵੱਲੋਂ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਟੈਫ੍ਰਿਕ ਪੁਲਿਸ

15ਵਾਂ ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ ਜੁਲਾਈ ਦੇ ਆਖਰੀ ਐਤਵਾਰ 28 ਜੁਲਾਈ ਨੂੰ
  • ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਨੁਕਤੇ ਦਿੱਤੇ
  • ਕੇਸੀ ਕੈਂਪਸ ਵਿੱਚ 200 ਬੂਟੇ ਲਗਾਏ

ਨਵਾਂਸ਼ਹਿਰ, 24 ਜੁਲਾਈ 2024 : ਕੇਸੀ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਨਵਾਂਸ਼ਹਿਰ ਵਿਖੇ ਸਥਾਪਿਤ ਗੋ ਗ੍ਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਦੇ ਅੰਤਰਰਾਸ਼ਟਰੀ ਪਵਿੱਤਰ ਭੂਮੀ ਚਿੰਨ੍ਹ ਵਿਖੇ ਤ੍ਰਿਵੇਣੀ ਪੂਜਾ ਕਰਕੇ 15ਵਾਂ ਅੰਤਰਰਾਸ਼ਟਰੀ ਮਾਈ ਟ੍ਰੀ ਦਿਵਸ

ਬਰੈਂਪਟਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਲੜਕੀਆਂ ਦੀ ਮੌਤ

ਬਰੈਂਪਟਨ, 24 ਜੁਲਾਈ 2024 : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੰਜਾਬੀ ਲੜਕੀ ਸਮੇਤ ਤਿੰਨ ਪੰਜਾਬੀ ਲੜਕੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀਆਂ ਕੰਪਨੀ ਦੀ ਗੱਡੀ ਵਿੱਚ ਬੈਠ ਕੇ ਕੰਮ ਤੇ ਜਾ ਰਹੀਆਂ ਸਨ, ਕਿ ਉਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਾ ਵਾਪਰ ਗਿਆ ਅਤੇ ਹਾਦਸਾ ਹੁੰਦਾ ਦੇਖ

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ
  • ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ:  ਗੁਰਮੀਤ ਸਿੰਘ ਖੁੱਡੀਆਂ
  • ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ

ਚੰਡੀਗੜ੍ਹ, 24 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ

ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਧੋਖੇ ਵਾਲਾ ਹੈ, ਇਹ 'ਕੁਰਸੀ ਬਚਾਓ ਬਜਟ, ਅਸੀਂ ਇਸ ਦਾ ਵਿਰੋਧ ਕਰਾਂਗੇ : ਰਾਹੁਲ ਗਾਂਧੀ  
  • ਕੇਂਦਰੀ ਬਜਟ ਖਿਲਾਫ਼ ਇੰਡੀਆ ਅਲਾਇੰਸ ਦੇ MPs ਵੱਲੋਂ ਭਾਰੀ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 24 ਜੁਲਾਈ 2024 : ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪੂਰੇ ਬਜਟ ਦਾ ਇੰਡੀਆ ਅਲਾਇੰਸ ਦੇ ਸੰਸਦ ਮੈਂਬਰ ਵਿਰੋਧ ਕਰ ਰਹੇ ਹਨ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਬਜਟ ਪੱਖਪਾਤੀ ਹੈ। ਇਹ ਪ੍ਰਦਰਸ਼ਨ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸਪੀਕਰ ਸੰਧਵਾਂ 
  • ਸਪੀਕਰ ਸੰਧਵਾਂ ਨੇ PM ਮੋਦੀ ਨੂੰ ਸ਼ੰਭੂ ਬਾਰਡਰ ਵਿਖੇ ਕਿਸਾਨ ਪ੍ਰਦਰਸ਼ਨ ਵਿੱਚ ਸ਼ਾਮਲ ਹਰਿਆਣਾ ਪੁਲਿਸ ਅਧਿਕਾਰੀਆਂ ਲਈ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ 'ਤੇ ਮੁੜ ਵਿਚਾਰ ਕਰਨ ਦੀ ਅਪੀਲ
  • ਪ੍ਰਧਾਨ ਮੰਤਰੀ ਮੋਦੀ ਨੂੰ ਸ਼ੰਭੂ ਬਾਰਡਰ ਵਿਖੇ ਕਿਸਾਨ ਪ੍ਰਦਰਸ਼ਨ ਵਿੱਚ ਸ਼ਾਮਲ ਹਰਿਆਣਾ ਪੁਲਿਸ ਅਧਿਕਾਰੀਆਂ ਲਈ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ 'ਤੇ ਮੁੜ ਵਿਚਾਰ ਕਰਨ ਦੀ
ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ, ਨਹੀਂ ਖੋਲ੍ਹਿਆ ਜਾਵੇਗਾ ਸ਼ੰਭੂ ਬਾਰਡਰ, 13 ਫਰਵਰੀ ਤੋਂ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ

ਨਵੀਂ ਦਿੱਲੀ, 24 ਜੁਲਾਈ 2024 : ਕਿਸਾਨਾਂ ਦੇ ਸ਼ੰਭੂ ਬਾਰਡਰ 'ਤੇ ਚੱਲ ਰਹੇ ਪ੍ਰਦਰਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਸ਼ੰਭੂ ਬਾਰਡਰ 'ਤੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ, ਸ਼ੰਭੂ ਬਾਰਡਰ ਨਹੀਂ ਖੋਲ੍ਹਿਆ ਜਾਵੇਗਾ। ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ 'ਤੇ ਜਿਉਂ ਦੀ ਤਿਉਂ ਸਥਿਤੀ ਬਹਾਲ ਰੱਖਣ ਦੇ ਹੁਕਮ ਦਿੱਤੇ ਹਨ।