news

Jagga Chopra

Articles by this Author

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਹੂਲਤਾਂ ਦੇਣ ਲਈ ਪਿੰਡ-ਪਿੰਡ ਲਾਏ ਜਾ ਰਹੇ ਨੇ ਕੈਂਪ: ਵਿਧਾਇਕ ਉੱਗੋਕੇ
  • ਕਿਹਾ, ਆਧਾਰ ਸੇਵਾਵਾਂ ਕੈਂਪ ਮੋਡ 'ਤੇ ਦੇਣ ਵਿੱਚ ਪੰਜਾਬ 'ਚੋਂ ਮੋਹਰੀ ਬਣਿਆ ਜ਼ਿਲ੍ਹਾ ਬਰਨਾਲਾ
  • ਪਹਿਲੀ ਵਾਰ ਤਾਜੋਕੇ ਕੈਂਪ ਵਿੱਚ ਦਿੱਤੀਆਂ ਗਈਆਂ ਆਧਾਰ ਸੇਵਾਵਾਂ
  • ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਤਪਾ, 11 ਜੁਲਾਈ 2024 :  ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ - ਖੁੱਡੀਆਂ 
  • ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਗਸਤ ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਮਸ਼ੀਨਾਂ ਦੀ ਬਣਦੀ ਸਬਸਿਡੀ ਜਾਰੀ ਕਰਨ ਦੇ ਨਿਰਦੇਸ਼
  • ਖੇਤੀਬਾੜੀ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਦੇ ਹੁੰਗਾਰੇ ਦੀ ਕੀਤੀ ਸ਼ਲਾਘਾ; ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦ ਵਾਧਾ ਹੋਇਆ

ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ

ਬਠਿੰਡਾ ਪੁਲਿਸ ਨੇ 4 ਬਦਮਾਸ਼ਾਂ ਨੂੰ 10 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਕੀਤਾ ਗ੍ਰਿਫਤਾਰ 

ਬਠਿੰਡਾ, 11 ਜੁਲਾਈ 2024 : ਬਠਿੰਡਾ ਪੁਲਿਸ ਨੇ ਅਪਰਾਧਿਕ ਅਨਸਰਾਂ ਖਿਲਾਫ ਸ਼ਿਕੰਜਾ ਕਸਦਿਆਂ 4 ਬਦਮਾਸ਼ਾਂ ਨੂੰ 10 ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਗ੍ਰਿਫਤਾਰ ਕੀਤੇ ਗਏ ਬਦਮਾਸ਼ਾਂ ਚੋਂ ਦੋ ਦਾ ਸਬੰਧ ਖਤਰਨਾਕ ਗੈਗਸਟਰਾਂ ਨਾਲ ਹੋਣਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਜਿਕਰਯੋਗ ਪਹਿਲੂ ਇਹ ਵੀ ਹੈ ਕਿ

ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੜਕੀ ਸੰਪਰਕ ਨੂੰ ਸੁਚਾਰੂ ਬਣਾਉਣ ਪ੍ਰਤੀ ਵਚਨਬੱਧ : ਕੈਬਿਨਟ ਮੰਤਰੀ ਈਟੀਓ
  • ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਰਗਾਂ ਦੇ ਕਾਰਜ਼ਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਸੂਬੇ ਵਿੱਚ ਕੌਮੀ ਮਾਰਗਾਂ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਸਮੀਖਿਆ ਮੀਟਿੰਗ ਦੌਰਾਨ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਗ੍ਰੀਨਫੀਲਡ ਐਕਸਪ੍ਰੈਸਵੇਅ ਦੇ

ਸਿੱਖ ਪ੍ਰਵਾਰ ਦਾ ਇੰਗਲੈਂਡ ’ਚ ਸਾੜਿਆ ਘਰ, 1 ਨੌਜਵਾਨ ਦੀ ਮੌਤ, 4 ਜ਼ਖ਼ਮੀ 

ਵੂਲਵਰਹੈਂਪਟਨ, 11 ਜੁਲਾਈ 2024 : ਵੁਲਵਰਹੈਂਪਟਨ ਵਿੱਚ ਇੱਕ ਸਿੱਖ ਪਰਿਵਾਰ ਦੇ ਘਰ ਨੂੰ ਅੱਗ ਦੇ ਹਵਾਲੇ ਕਰਨ ਦੀ ਸੀਸੀਟੀਵੀ ਸਾਹਮਣੇ ਆਉਣ ਮਗਰੋਂ ਸੂਚਨਾ ਇਹ ਹੈ ਕਿ, ਇਸ ਘਟਨਾ ਵਿਚ ਜ਼ਖਮੀ ਸਿੱਖ ਪਰਿਵਾਰ ਦੇ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਚਾਰ ਹੋਰ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 26 ਸਾਲ ਦੇ

ਸਿੱਖਿਆ ਵਿਭਾਗ ਦੇ ਰਿਹਾਇਸ਼ੀ ਖੇਡ ਵਿੰਗਾਂ ਦੇ ਟਰਾਇਲ 15 ਤੋਂ 17 ਜੁਲਾਈ ਤੱਕ : ਹਰਜੋਤ ਸਿੰਘ ਬੈਂਸ
  • ਚੁਣੇ ਗਏ ਖਿਡਾਰੀਆਂ ਨੂੰ ਮੁਫਤ ਰਿਹਾਇਸ਼, ਪੜ੍ਹਾਈ ਅਤੇ ਰੋਜ਼ਾਨਾ 200 ਰੁਪਏ ਦੀ ਖੁਰਾਕ ਮੁਹੱਈਆ ਕਰਵਾਈ ਜਾਵੇਗੀ

ਚੰਡੀਗੜ੍ਹ, 11 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਦੇ ਸਕੂਲਾਂ ਵਿੱਚ ਚੱਲਦੇ ਰਿਹਾਇਸ਼ੀ ਖੇਡ ਵਿੰਗਾਂ ਦੇ ਟਰਾਇਲ 15 ਤੋਂ 17 ਜੁਲਾਈ 2024

ਸਿਹਤ ਮੰਤਰੀ ਨੇ ਕੀਤੀ ਸਿਵਲ ਹਸਪਤਾਲ ਦੇ ਅਧਿਕਾਰੀਆਂ ਨਾਲ ਮੀਟਿੰਗ
  • ਜੋ ਬੱਚਾ ਪਿੰਡ ਜਾਂ ਸ਼ਹਿਰ ਦੇ ਵਿੱਚ ਡੇਂਗੂ ਦੇ ਲਾਰਵੇ ਦਾ ਪਤਾ ਕਰੇਗਾ ਉਸ ਨੂੰ ਵਿਸ਼ੇਸ਼ ਅੰਕ ਦਿੱਤੇ ਜਾਣਗੇ : ਸਿਹਤ ਮੰਤਰੀ

ਫਤਿਹਗੜ੍ਹ ਸਾਹਿਬ, 11 ਜੁਲਾਈ 2024 : ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਵੱਲੋਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦੇ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ

ਕਿਸਾਨ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ : ਮੁੱਖ ਮੰਤਰੀ ਮਾਨ 
  • ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਅਪੀਲ
  • ਮੈਨੂੰ ਉਮੀਦ ਹੈ ਕਿਸਾਨ ਵੀਰ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ: ਮੁੱਖ ਮੰਤਰੀ
  • ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ

ਚੰਡੀਗੜ੍ਹ, 11 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ

ਯੂਪੀ ‘ਚ ਆਸਮਾਨੀ ਬਿਜਲੀ ਡਿੱਗਣ ਕਾਰਨ 38 ਲੋਕਾਂ ਦੀ ਮੌਤ

ਪ੍ਰਤਾਪਗੜ੍ਹ, 11 ਜੁਲਾਈ 2024 : ਮਾਨਸੂਨ ਆਉਣ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਮੀਂਹ ਲਗਾਤਾਰ ਪੈ ਰਿਹਾ ਹੈ, ਇਹ ਮੀਂਹ ਕਈਆਂ ਲਈ ਮੌਤ ਲੈ ਕੇ ਆਇਆ ਹੈ,  ਉੱਤਰ ਪ੍ਰਦੇਸ਼ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਵੱਖ-ਵੱਖ ਘਟਨਾਵਾਂ 'ਚ 38 ਲੋਕਾਂ ਦੀ ਮੌਤ ਹੋ ਗਈ। ਇਹ ਮੌਤਾਂ ਰਾਜ ਵਿੱਚ ਹੜ੍ਹਾਂ ਨਾਲ ਜੂਝਣ ਕਾਰਨ ਹੋਈਆਂ ਹਨ, ਜਿਸ ਨਾਲ ਆਮ ਜੀਵਨ ਠੱਪ ਹੋ ਗਿਆ ਹੈ। 11 ਮੌਤਾਂ ਦੇ

ਐਸਕੇਐਮ 9 ਅਗਸਤ ਨੂੰ ‘ਭਾਰਤ ਛੱਡੋ ਦਿਵਸ’ ਵਜੋਂ ਮਨਾਏਗੀ 

ਚੰਡੀਗੜ੍ਹ, 11 ਜੁਲਾਈ 2024 : ਯੂਨਾਈਟਿਡ ਕਿਸਾਨ ਮੋਰਚਾ ਨੇ ਇੱਕ ਵਾਰ ਫਿਰ ਵੱਖ-ਵੱਖ ਮੰਗਾਂ ਨੂੰ ਲੈ ਕੇ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਨੇ ਕਿਹਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਮੁੜ ਸ਼ੁਰੂ ਕੀਤਾ ਜਾਵੇਗਾ। ਜਥੇਬੰਦੀ ਨੇ ਇਹ ਵੀ ਕਿਹਾ ਹੈ ਕਿ