news

Jagga Chopra

Articles by this Author

ਅਮਰੀਕਾ ’ਚ ਚੱਲੀਆਂ ਗੋਲੀਆਂ, 5 ਦੀ ਮੌਤ, ਸ਼ੱਕੀ ਦੋਸ਼ੀ ਨੇ ਵੀ ਕੀਤੀ ਖੁਦਕੁਸ਼ੀ

ਲਾਸ ਵੇਗਾਸ, 26 ਜੂਨ, 2024 : ਅਮਰੀਕਾ ਦੇ ਉੱਤਰੀ ਲਾਸ ਵੇਗਾਸ 'ਚ ਸੋਮਵਾਰ ਰਾਤ ਗੋਲੀਬਾਰੀ ਦੀ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਲੜਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਫੜੇ ਜਾਣ ਤੋਂ ਕੁਝ ਸਮਾਂ ਪਹਿਲਾਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਨੇ ਇਹ ਵਾਰਦਾਤ ਕਿਉਂ

ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸਾਥੀ ਸਮੇਤ 12 ਦਿਨਾਂ ਤੋਂ ਪੁਲਾੜ ‘ਚ ਫਸੀ

ਨਿਊਯਾਰਕ, 25 ਜੂਨ 2024 : ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਧਰਤੀ 'ਤੇ ਵਾਪਸੀ ਨੂੰ ਇੱਕ ਵਾਰ ਫਿਰ ਮੁਲਤਵੀ ਕਰ ਦਿੱਤਾ ਗਿਆ ਹੈ। ਦੋਵੇਂ ਪੁਲਾੜ ਯਾਤਰੀ ਪਿਛਲੇ 12 ਦਿਨਾਂ ਤੋਂ ਪੁਲਾੜ ਵਿੱਚ ਫਸੇ ਹੋਏ ਹਨ। ਸੁਨੀਤਾ ਅਤੇ ਵਿਲਮੋਰ 6 ਜੂਨ ਨੂੰ ਪੁਲਾੜ ਸਟੇਸ਼ਨ 'ਤੇ ਪਹੁੰਚੇ ਸਨ। ਉਨ੍ਹਾਂ ਨੇ 13 ਜੂਨ

ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, ਨਹੀਂ ਮਿਲੀ ਜ਼ਮਾਨਤ, ਹਾਈਕੋਰਟ ਨੇ ਜ਼ਮਾਨਤ 'ਤੇ ਬਰਕਰਾਰ ਰੱਖੀ ਰੋਕ 

ਦਿੱਲੀ, 25 ਜੂਨ 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ ਹੈ। ਫਿਲਹਾਲ ਉਸ ਦੀ ਜ਼ਮਾਨਤ 'ਤੇ ਰੋਕ ਜਾਰੀ ਰਹੇਗੀ। ਦਿੱਲੀ ਹਾਈਕੋਰਟ ਨੇ ਜ਼ਮਾਨਤ 'ਤੇ ਰੋਕ ਬਰਕਰਾਰ ਰੱਖੀ ਹੈ। ਹੁਣ ਹਾਈਕੋਰਟ ਦੇ ਅੰਤਿਮ ਫੈਸਲੇ ਤੱਕ

ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਗਏ ਦੋ ਨੌਜਵਾਨ ਡੁੱਬੇ

ਬਠਿੰਡਾ, 25 ਜੂਨ 2024 : ਗਰਮੀ ਤੋਂ ਬਚਣ ਲਈ ਗਏ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਲਈ ਗਏ ਸੀ। ਸਾਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਵੱਲੋਂ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ’ਤੇ ਨਹਾਉਣ ਲਈ

ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ, ਵੀਜ਼ਾ ਨਿਯਮਾਂ ਵਿੱਚ ਕੀਤੇ ਬਦਲਾਅ 

ਓਟਾਵਾ, 25 ਜੂਨ 2024 : ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਦੀ ਜਸਟਿਨ ਟੂਡੋ ਸਰਕਾਰ ਨੇ ਵੀਜ਼ਾ ਨਿਯਮਾਂ ਵਿੱਚ ਕੁਝ ਵੱਡੇ ਬਦਲਾਅ ਕੀਤੇ ਹਨ। ਜੋ ਕਿ ਇਸੇ ਮਹੀਨੇ ਦੀ 21 ਜੂਨ ਤੋਂ ਲਾਗੂ ਵੀ ਹੋ ਗਿਆ ਹੈ। ਨਿਯਮਾਂ ਮੁਤਾਬਕ 21 ਜੂਨ ਤੋਂ ਬਾਅਦ ਵਿਦੇਸ਼ੀ ਨਾਗਰਿਕ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਲਈ ਅਪਲਾਈ ਨਹੀਂ ਕਰ ਸਕਣਗੇ। ਹੁਣ ਇਹ

ਜੇਲ੍ਹ ਵਿੱਚ ਬੰਦ ਪ੍ਰਧਾਨ ਮੰਤਰੀ ਬਾਜੇ ਕੇ ਹਲਕਾ ਗਿੱਦੜਬਾਹਾ ਤੋਂ ਲੜ੍ਹਨਗੇ ਜ਼ਿਮਨੀ ਚੋਣ 

ਚੰਡੀਗੜ੍ਹ, 25 ਜੂਨ 2024 : ਐਨਐਸਏ ਦੇ ਤਹਿਤ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇ ਕੇ ਜ਼ਿਮਨੀ ਚੋਣ ਲੜ੍ਹਨਗੇ। ਇਸ ਸਬੰਧੀ ਐਲਾਨ ਪ੍ਰਧਾਨ ਮੰਤਰੀ ਬਾਜੇਕੇ ਦੇ ਬੇਟੇ ਨੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਉਨ੍ਹਾਂ ਦੇ ਪਿਤਾ ਜੀ ਚੋਣ ਲੜ੍ਹਨਗੇ।

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ 2024 ਨੂੰ ਛੁੱਟੀ ਦਾ ਐਲਾਨ 

ਚੰਡੀਗੜ੍ਹ, 25 ਜੂਨ 2024 : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰ, ਜੋ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਕਰਮਚਾਰੀ ਹਨ ਅਤੇ ਪੰਜਾਬ ਰਾਜ ਵਿੱਚ ਸਥਿਤ ਫੈਕਟਰੀਆਂ ‘ਚ ਕੰਮ ਕਰਦੇ ਮਜ਼ਦੂਰਾਂ ਲਈ 10 ਜੁਲਾਈ 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ

ਮੈਂ ਭਾਜਪਾ ਨਾਲ ਗੈਰ ਸਿਧਾਂਤਕ ਗਠਜੋੜ ਨਹੀਂ ਕਰ ਸਕਦਾ ਹੈ : ਬਾਦਲ

ਚੰਡੀਗੜ੍ਹ, 25 ਜੂਨ 2024 : ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਦੇ ਜਿਲ੍ਹਾਂ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ ਕੋਰ ਕਮੇਟੀ ਨੂੰ ਸਪੱਸ਼ਟ ਤੌਰ 'ਤੇ ਸਪੱਸ਼ਟ ਕਰ ਦਿੱਤਾ ਸੀ ਕਿ ਮੈਂ ਭਾਜਪਾ ਨਾਲ ਗੈਰ

ਦਸੂਹਾ ਨੇੜੇ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, ਇਕ ਨੌਜਵਾਨ ਦੀ ਮੌਤ 

ਦਸੂਹਾ, 25 ਜੂਨ 2024 : ਹੁਸ਼ਿਆਰਪੁਰ ਦੇ ਦਸੂਹਾ ਰੋਡ ਉੱਤੇ ਪਿੰਡ ਕੱਕੋ ਦੇ ਕੋਲ ਦੇਰ ਰਾਤ ਸੜਕ ਹਾਦਸਾ ਵਾਪਰ ਗਿਆ। ਇਕ ਕਾਰ ਤੇ ਟਰੱਕ ਦੀ ਸਿੱਧੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ, ਕਈ ਹੋਰ ਗੰਭੀਰ ਰੂਪ ਤੋਂ ਜ਼ਖਮੀ ਹੋਏ। ਕਾਰ ਸਵਾਰ ਲਦਾਖ ਤੋਂ ਘੁੰਮ ਕੇ ਦਿੱਲੀ ਪਰਤ ਰਹੇ ਸੀ ਕਿ ਹੁਸ਼ਿਆਰਪੁਰ ਦੇ ਇਸ ਇਲਾਕੇ ਵਿਚ ਹਾਦਸਾ ਵਾਪਰ ਗਿਆ।

ਸ਼੍ਰੋਮਣੀ ਅਕਾਲੀ ਦਲ 'ਚ ਉੱਠੀ ਬਗਾਵਤ,  ਲੀਡਰਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਅਹੁਦੇ ਤੋਂ ਅਸਤੀਫਾ ਦੇਣ ਦੀ ਕੀਤੀ ਮੰਗ

ਜਲੰਧਰ, 25 ਜੂਨ 2024 : ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 'ਚ ਵੱਡੀ ਬਗਾਵਤ ਉਠਦੀ ਨਜ਼ਰ ਆ ਰਹੀ ਹੈ। ਜਲੰਧਰ 'ਚ ਅਕਾਲੀ ਦਲ ਦੇ ਬਾਗੀ ਲੀਡਰਾਂ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਛੱਡਣ ਦਾ ਮਤਾ ਪਾਸ ਕੀਤਾ ਗਿਆ ਹੈ। ਪਾਰਟੀ ਦੇ ਵੱਡੀ ਗਿਣਤੀ ਸੀਨੀਅਰ ਆਗੂਆਂ ਵੱਲੋਂ ਇਹ ਮਤਾ ਪਾਸ ਕੀਤਾ ਗਿਆ ਹੈ।